Sunday, 8 September 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਕਾਮਰਸ ਵਿਭਾਗ ਵੱਲੋਂ ਏਂਜਲ ਇਨਵੈਸਟਮੈਂਟ ਅਤੇ ਵੀ ਸੀ ਫੰਡਿੰਗ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਕਰਾਇਆ ਵਿਸ਼ੇਸ਼ ਲੈਕਚਰ

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ  ਕਾਮਰਸ ਵਿਭਾਗ ਦੇ ਬਿਜ਼ਨਸ ਸਟੱਡੀਜ਼ ਕਲੱਬ    ਵੱਲੋਂ ਆਈ ਆਈ ਸੀ ਦੁਆਰਾ ਆਰੰਭਕ ਉੱਦਮੀਆਂ ਲਈ ਏਂਜਲ ਇਨਵੈਸਟਮੈਂਟ/ਵੀਸੀ ਫੰਡਿੰਗ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ  ਕਾਲਜ ਦੇ ਪ੍ਰਿੰਸੀਪਲ ਡਾ.  ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ  ਅਤੇ ਪ੍ਰੋ.  ਗੁਰਕਮਲ ਕੌਰ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ । ਪ੍ਰੋ.  ਗੁਰਕਮਲ ਕੌਰ ਨੇ ਏਂਜਲ ਇਨਵੈਸਟਮੈਂਟ ਅਤੇ ਵੀ ਸੀ ਫੰਡਿੰਗ ਦੇ ਅਰਥਾਂ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਉਹ ਕਿਵੇਂ ਕੰਮ ਕਰਦੇ ਹਨ, ਏਂਜਲ ਨਿਵੇਸ਼ਕਾਂ ਅਤੇ ਉੱਦਮ ਪੂੰਜੀਪਤੀਆਂ ਤੋਂ ਫੰਡ ਕਿਵੇਂ ਪ੍ਰਾਪਤ ਕਰਦੇ ਹਨ ਅਤੇ ਸ਼ੁਰੂਆਤੀ ਉੱਦਮੀਆਂ ਲਈ ਕਿਹੜੇ ਮੌਕੇ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਏਂਜਲ ਨਿਵੇਸ਼ਕ ਸਟਾਰਟਅੱਪ ਉੱਦਮੀਆਂ ਲਈ ਬੀਜ ਪੂੰਜੀ ਪ੍ਰਦਾਨ ਕਰਦੇ ਹਨ ਅਤੇ ਜਦੋਂ ਕਾਰੋਬਾਰ ਵਧਣਾ ਸ਼ੁਰੂ ਹੁੰਦਾ ਹੈ ਤਾਂ ਹੋਰ ਫੰਡਿੰਗ ਦੀ ਲੋੜ ਵੈਂਚਰ ਪੂੰਜੀਪਤੀਆਂ ਦੁਆਰਾ ਪੂਰੀ ਕੀਤੀ ਜਾਂਦੀ ਹੈ, ਜੋ ਵੱਡੇ ਪੱਧਰ ਦੀਆਂ ਫਰਮਾਂ ਹਨ। ਇਹ  ਜਨਤਾ ਤੋਂ ਪੈਸਾ ਇਕੱਠਾ ਕਰਦੇ ਹਨ ਅਤੇ ਫਿਰ ਸ਼ੁਰੂਆਤੀ ਪੜਾਅ ਦੇ ਉੱਦਮੀਆਂ ਵਿੱਚ ਨਿਵੇਸ਼ ਕਰਦੇ ਹਨ । ਦੋਵੇਂ  ਨਿਵੇਸ਼ਕ  ਵਧੇਰੇ ਜੋਖ਼ਮ ਲੈਂਦੇ ਹਨ ਅਤੇ ਆਪਣੇ ਨਿਵੇਸ਼ 'ਤੇ ਉੱਚ ਰਿਟਰਨ ਪ੍ਰਾਪਤ ਕਰਨਾ ਚਾਹੁੰਦੇ ਹਨ। ਮੁੱਖ ਮਹਾਨ ਪ੍ਰਿੰਸੀਪਲ ਡਾ.  ਬਲਦੇਵ ਸਿੰਘ ਢਿੱਲੋ ਨੇ ਬੋਲਦਿਆ ਕਿਹਾ ਕਿ ਭਾਰਤ ਸਰਕਾਰ ਦੇ ਬਹੁਤ ਸਾਰੇ ਪ੍ਰੋਗਰਾਮ ਹਨ ਜੋ ਸਟਾਰਟਅੱਪਸ ਨੂੰ ਸਹਾਇਤਾ, ਫੰਡਿੰਗ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਦੇ ਹਨ, ਜਿਸ ਵਿੱਚ ਸਟਾਰਟਅੱਪ ਇੰਡੀਆ, ਮੇਕ ਇਨ ਇੰਡੀਆ ਅਤੇ ਸਕਿੱਲ ਇੰਡੀਆ ਸ਼ਾਮਲ ਹਨ। ਇਹ ਪ੍ਰੋਗਰਾਮ ਸਟਾਰਟਅੱਪਸ ਲਈ ਆਪਣੇ ਕਾਰੋਬਾਰਾਂ ਨੂੰ ਸਥਾਪਤ ਕਰਨ ਅਤੇ ਵਧਾਉਣਾ ਆਸਾਨ ਬਣਾ ਸਕਦੇ ਹਨ। ਉਨ੍ਹਾਂ ਨੇ  ਬਿਜ਼ਨਸ ਸਟੱਡੀਜ਼ ਕਲੱਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਹੁੰਦੇ ਹਨ ਅਤੇ ਬਿਜ਼ਨਸ ਸਟੱਡੀਜ਼ ਕਲੱਬ ਭਵਿੱਖ ਵਿੱਚ ਵੀ ਅਜਿਹੇ ਸੈਸ਼ਨਾਂ ਦਾ ਆਯੋਜਨ ਕਰਦਾ ਰਹੇਗਾ। ਅੰਤ ਵਿੱਚ ਡਾ: ਸੰਦੀਪ ਕੌਰ ਨੇ ਮੁੱਖ ਮਹਿਮਾਨ ਡਾ. ਬਲਦੇਵ ਸਿੰਘ ਢਿੱਲੋਂ, ਅਧਿਆਪਕਾਂ ਅਤੇ ਵਿਦਿਆਰਥੀਆਂ  ਦਾ ਧੰਨਵਾਦ ਕੀਤਾ । ਇਸ ਸੈਸ਼ਨ ਵਿੱਚ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਡਿੰਪਲ, ਪ੍ਰੋ. ਮਨਮੋਹਨ, ਪ੍ਰੋ. ਦਮਨਜੀਤ ਕੌਰ, ਪ੍ਰੋ. ਨਵਜੋਤ ਕੌਰ ਅਤੇ ਪ੍ਰੋ. ਮਨੀਸ਼ਾ ਵੀ ਮੌਜੂਦ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਅਤੇ ਨੋਡਲ ਅਧਿਆਪਕਾਂ ਦੀ ਐਡਵੋਕੇਸੀ ਮੀਟਿੰਗ ਸਫਲਤਾ ਪੂਰਵਕ ਸੰਪੰਨ

  ਡੀ ਈ ੳ ਸੈਕੰਡਰੀ ਦਲਜਿੰਦਰ ਕੌਰ  ਨੇ ਸਕੂਲਾਂ ‘ਚ ਕਿਸ਼ੌਰਾਂ ਦੇ ਮਨੋਭਾਵ ਨੂੰ ਸਮਝਣ ਲਈ ਪ੍ਰੇਰਿਆ| ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ...