Sunday, 8 September 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕੰਪਿਊਟਰ ਵਿਭਾਗ ਵੱਲੋਂ ਕਰਵਾਏ ਪਾਵਰ ਪੁਆਇੰਟ ਪ੍ਰੈਜੈਂਨਟੇਸ਼ਨ ਮੁਕਾਬਲੇ

 


 ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਕੰਪਿਊਟਰ ਵਿਭਾਗ ਦੇ ਆਈ.ਟੀ. ਕਲੱਬ ਵੱਲੋਂ ਪਾਵਰ ਪੁਆਇੰਟ ਪ੍ਰੈਜੈਂਨਟੇਸ਼ਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕਾਲਜ ਦੇ ਬੀ.ਸੀ.ਏ., ਬੀ.ਕਾਮ, ਬੀ.ਬੀ.ਏ., ਬੀ.ਏ. ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਅਤੇ ਟੈਕਨੋਲੋਜੀ, ਕਾਮਰਸ, ਪੰਜਾਬ ਹਿਸਟਰੀ ਅਤੇ ਕਲਚਰ ਆਦਿ ਵਿਸ਼ਿਆਂ ਉੱਤੇ ਪਾਵਰ ਪੁਆਇੰਟ ਪ੍ਰੈਜੈਂਨਟੇਸ਼ਨ  ਪੇਸ਼ ਕੀਤੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ 50 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਅਜਿਹੇ ਮੁਕਾਬਲੇ, ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਉਨ੍ਹਾਂ  ਅੰਦਰ ਕੁਝ ਵੱਖਰਾ ਕਰਨ ਦਾ ਜਜ਼ਬਾ  ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਦੀ ਭਾਵਨਾ ਵਿੱਚ ਵੀ ਵਾਧਾ ਕਰਦੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਬੀ.ਸੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਪ੍ਰੇਰਨਾ ਨੇ ਪਹਿਲਾ ਸਥਾਨ,   ਬੀ. ਕਾਮ. ਦੇ ਵਿਦਿਆਰਥੀ ਨਵਜੋਤ ਸਿੰਘ  ਨੇ ਦੂਜਾ ਸਥਾਨ ਅਤੇ ਲਕਸ਼ਿਤਾ ਧੀਰ,  ਰਵਨੀਤ ਸਿੰਘ ਤੇ ਦਲਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਰੇਨੂ ਬਾਲਾ ਨੇ ਨਿਭਾਈ। ਅੰਤ ਵਿੱਚ ਪ੍ਰੋ. ਲਵੀ ਮਹਿਤਾ ਨੇ ਮੁੱਖ ਮਹਿਮਾਨ ਪ੍ਰਿੰਸੀਪਲ  ਡਾ. ਬਲਦੇਵ ਸਿੰਘ ਢਿੱਲੋਂ,  ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ  ਕੀਤਾ। ਪ੍ਰੋਗਰਾਮ ਦੌਰਾਨ  ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਇੰਦਰਪ੍ਰੀਤ ਸਿੰਘ ਵੀ ਸ਼ਾਮਿਲ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...