Saturday, 26 October 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨਹਿਰੂ ਯੁਵਾ ਕੇਂਦਰ ਵੱਲੋਂ ਡਰੱਗ ਪ੍ਰੀਵੈਨਸ਼ਨ ਵਿਸ਼ੇ ਤੇ ਕਰਵਾਈ ਵਰਕਸ਼ਾਪ

 


ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਨਹਿਰੂ ਯੁਵਾ ਕੇਂਦਰ  ਵੱਲੋਂ   ਲਾਇਲਪੁਰ ਖ਼ਾਲਸਾ  ਕਾਲਜ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਰਕਸ਼ਾਪ ਕਰਵਾਈ। ਇਸ ਵਰਕਸ਼ਾਪ ਵਿੱਚ ਅਸਿਸਟੈਂਟ ਸਿਵਲ ਸਰਜਨ ਡਾ.  ਅਨੂ ਸ਼ਰਮਾ ਮੁੱਖ ਮਹਿਮਾਨ ਵਜੋਂ ਅਤੇ ਸ. ਦੀਪਕਰਨ ਸਿੰਘ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਜ਼ਿਲ੍ਹਾ ਯੂਥ ਅਫ਼ਸਰ ਮੈਡਮ ਗਗਨਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜ਼ਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਕੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਰਾਹੀਂ ਸਮਾਜ ਨੂੰ ਸੇਧ ਦਿਵਾਉਣੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੂੰ ਜੀ ਆਇਆ ਆਖਿਆ ਅਤੇ  ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਮੁੱਖ ਮਹਿਮਾਨ ਅਸਿਸਟੈਂਟ ਸਿਵਲ ਸਰਜਨ ਡਾ. ਅਨੂ ਸ਼ਰਮਾ ਨੇ  ਨੌਜ਼ਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲੜ੍ਹਾਈ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ  ਕਿਹਾ ਕਿ ਕੋਈ ਵੀ ਮੁਹਿੰਮ ਨੌਜ਼ਵਾਨਾਂ ਤੇ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਹੁੰਦੀ ਹੈ, ਇਸ ਲਈ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਿਆਂ ਖ਼ਿਲਾਫ਼ ਲੜ੍ਹਾਈ ‘ਚ ਆਪਣਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਾਉਣ ਦੀ ਅਤੇ ਜੋ ਕੋਈ ਵੀ ਨਸ਼ਿਆਂ ਦੀ ਦਲ-ਦਲ ਵਿੱਚ ਪੈ ਗਿਆ ਹੈ ਉਸ ਨੂੰ ਪਿਆਰ ਤੇ ਦਿਲਾਸੇ ਨਾਲ ਸਮਝਾਕੇ ਸਹੀ ਇਲਾਜ ਰਾਹੀਂ ਉਸਦੇ ਨਸ਼ੇ ਛੁਡਾਉਣ ਦੀ।  ਵਿਸ਼ੇਸ਼ ਮਹਿਮਾਨ ਸ. ਦੀਪ ਕਰਨ ਸਿੰਘ ਨੇ  ਨਸ਼ਿਆਂ ਨੂੰ ਫੈਲਣ ਤੋਂ ਰੋਕਣ ਲਈ ਤੇ ਆਪਣੇ ਆਲੇ ਦੁਆਲੇ ਜਾਗਰੂਕਤਾ ਫੈਲਾਉਣ ਹਿੱਤ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਉਹ ਸਮਾਜਿਕ ਬੁਰਾਈ ਅਤੇ ਬਿਮਾਰੀ ਹਨ, ਜਿਸ ਨੇ ਨੌਜ਼ਵਾਨ ਪੀੜ੍ਹੀ ਨੂੰ ਖੋਖਲਾ ਕਰ ਦਿੱਤਾ ਹੈ। ਇਸੇ ਲਈ ਨਸ਼ਿਆਂ ਦੀ ਰੋਕਥਾਮ ਲਈ ਸਰਕਾਰਾਂ ਵੱਲੋਂ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਇਸ ‘ਚ ਆਮ ਲੋਕਾਂ ਨੂੰ ਅੱਗੇ ਹੋ ਕੇ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨਹਿਰੂ ਯੁਵਾ ਕੇਂਦਰ ਦੁਆਰਾ ਸਮਾਜ ਵਿੱਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀ ਸ਼ਲਾਘਾ ਵੀ ਕੀਤੀ। ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ  ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ  ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...