Tuesday, 29 October 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ ਵਿੱਚੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਨੇ ਗਿੱਧਾ, ਵੈਸਟਰਨ ਵੋਕਲ ਸੋਲੋ ਅਤੇ ਵੈਸਟਰਨ ਇੰਸਟਰੂਮੈਂਟਲ ਸੋਲੋ ਵਿੱਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

 


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ,ਕਪੂਰਥਲਾ ਦੇ ਵਿਦਿਆਰਥੀ  ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਦੀ ਦੇਖ-ਰੇਖ ਹੇਠ ਅਕਾਦਮਿਕ ਖੇਤਰ ਦੇ ਨਾਲ ਨਾਲ, ਸੱਭਿਆਚਾਰਕ ਖੇਤਰ ਵਿੱਚ ਵੀ ਬੇ-ਮਿਸਾਲ ਪ੍ਰਾਪਤੀਆਂ ਕਰ ਰਹੇ ਹਨ। ਇਨ੍ਹਾਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਕਰਵਾਏ ਜਾ ਰਹੇ ਯੂਥ ਫੈਸਟੀਵਲ ਦੇ ਡੀ-ਜ਼ੋਨ ਵਿਚ ਭਾਗ ਲੈਂਦਿਆਂ, ਪਹਿਲੇ ਦਿਨ ਦੇ ਮੁਕਾਬਲਿਆਂ ਦੌਰਾਨ  ਗਿੱਧਾ , ਵੈਸਟਰਨ ਵੋਕਲ ਸੋਲੋ ਅਤੇ ਵੈਸਟਰਨ ਇੰਸਟਰੂਮੈਂਟਲ ਸੋਲੋ ਵਿੱਚੋਂ  ਪਹਿਲਾ  ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ। ਇਸੇ ਤਰ੍ਹਾਂ ਕਾਲਜ ਦੇ ਵਿਦਿਆਰਥੀਆਂ ਨੇ ਕਲੇਅ ਮਾਡਲਿੰਗ ਅਤੇ ਆਨ ਦੀ ਸਪਾਟ ਫੋਟੋਗ੍ਰਾਫੀ ਵਿੱਚੋਂ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੁਵਕ ਮੇਲੇ ਨੌਜ਼ਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਣ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕਰਨ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਨੇ  ਨੌਜ਼ਵਾਨਾਂ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਨਾਲ ਜੁੜੇ ਰਹਿ ਕੇ ਕਾਲਜ ਦੀ ਸੰਸਥਾਗਤ ਵਿਲੱਖਣਤਾ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਵੀ ਕੀਤਾ। ਪ੍ਰਿੰਸੀਪਲ ਡਾ. ਢਿੱਲੋਂ ਨੇ  ਡੀਨ ਸਭਿਆਚਾਰਕ ਮਾਮਲੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਗਿੱਧੇ ਦੇ ਇੰਚਾਰਜ ਪ੍ਰੋ. ਅਮਨਦੀਪ ਕੌਰ ਚੀਮਾ, ਗਿੱਧਾ ਕੋਚ  ਸੁਖਦੇਵ ਸਿੰਘ, ਵੈਸਟਰਨ ਵੋਕਲ ਸੋਲੋ ਅਤੇ ਵੈਸਟਰਨ ਇੰਸਟਰੂਮੈਂਟਲ ਸੋਲੋ ਦੇ ਕੋਚ ਸੋਮ ਬਹਾਦਰ ਅਤੇ ਸਮੂਹ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਮਨੀਸ਼ਾ, ਪ੍ਰੋ.  ਡਿੰਪਲ, ਪ੍ਰੋ. ਨਵਜੋਤ ਕੌਰ ਨੰਦਾ ਅਤੇ ਪ੍ਰੋ.  ਲਵੀ ਵੀ  ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਡਰਹੱਮ ਯੂਨੀਵਰਸਿਟੀ, ਇੰਗਲੈਂਡ ਦੇ ਪ੍ਰੋਫੈਸਰ ਡਾ. ਔਜਲਾ ਵੱਲੋਂ ਸੈਮੀਨਾਰ ਵਿੱਚ ਸ਼ਮੂਲੀਅਤ|

ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਆਰਟੀਫਿਸ਼ਲ ਇੰਟੈਲੀਜੈਂਸ ਵਿਸ਼ੇ ...