Wednesday 9 October 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸਵੱਛਤਾ ਪਖਵਾੜਾ ਦਾ ਆਯੋਜਨ |

 


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਤੇ ਈਕੋ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਾਲਜ ਵਿਖੇ ਸਵੱਛਤਾ ਪਖਵਾੜਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਹਿਰੂ ਯੁਵਾ ਕੇਂਦਰ, ਕਪੂਰਥਲਾ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਗਗਨਦੀਪ ਕੌਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੂਹ ਸਟਾਫ਼, ਵਿਦਿਆਰਥੀਆਂ,  ਰੈੱਡ ਰਿਬਨ ਕਲੱਬ ਅਤੇ  ਈਕੋ ਕਲੱਬ ਦੇ ਸਾਂਝੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਚਲਾਈ ਗਈ। ਜਿਸ ਦੌਰਾਨ ਕਾਲਜ ਕੈਂਪਸ ਅਤੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ। ਪ੍ਰਿੰਸੀਪਲ ਡਾ. ਢਿੱਲੋਂ ਨੇ ਬੋਲਦਿਆਂ ਕਿਹਾ ਕਿ ਇਸ ਸਵੱਛਤਾ ਮੁਹਿੰਮ  ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਸਾਫ-ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼-ਸੁਥਰਾ ਵਾਤਾਵਰਨ ਸਿਰਜਣ ਵਿਚ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਸਾਫ-ਸਫਾਈ ਲਈ ਹਮੇਸ਼ਾਂ ਵਚਨਬੱਧ ਹਨ  ਕਿਉਂਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਵੱਛਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ  ਨੂੰ ਅਪੀਲ ਕੀਤੀ ਕਿ ਬਿਮਾਰੀਆਂ ਤੋਂ ਬਚਾਅ ਲਈ ਆਪਣੇ ਨਿੱਜ਼ੀ ਚੌਗਿਰਦੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਨਤਕ ਥਾਵਾਂ 'ਤੇ ਕੂੜਾ-ਕਰਕਟ ਅਤੇ ਗੰਦਗੀ ਨਾ ਫੈਲਾਈ ਜਾਵੇ। । ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਵੱਛਤਾ ਹੀ ਸੇਵਾ ਦੀ ਸਹੁੰ ਵੀ ਚੁਕਵਾਈ ਕਿ ਸਾਫ-ਸਫਾਈ ਦੇ ਮਹਾਨ ਅੰਦੋਲਨ ਵਿੱਚ ਜਨਤਕ ਸਥਾਨਾਂ ਦੀ ਸਾਫ਼-ਸਫ਼ਾਈ  ਲਈ ਪੂਰੀ ਨਿਸ਼ਠਾ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ। ਘੱਟ ਕੂੜਾ, ਰੀਸਾਈਕਲਿੰਗ ਤੇ ਮੁੜ ਵਰਤੋਂ ਦੇ ਸਿਧਾਂਤ ਰਾਹੀਂ ਗਿੱਲੇ ਤੇ ਸੁੱਕੇ ਕੂੜੇ ਦਾ ਸਹੀ ਅਤੇ ਸੁਰੱਖਿਅਤ ਪ੍ਰਬੰਧਨ ਕਰਾਂਗੇ। ਜ਼ਿਲ੍ਹਾ ਯੂਥ ਅਫ਼ਸਰ ਮੈਡਮ ਗਗਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੋਰਾਨ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਵੀ ਆਪਣੇ ਆਲੇ ਦੁਆਲੇ ਦੀ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਕਿਉਂਕਿ  ਡੇਂਗੂ, ਮਲੇਰੀਆ, ਡਾਇਰੀਆ, ਹੈਜਾ ਅਤੇ ਹੋਰ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਤੋ  ਬਚਣਾ ਬਹੁਤ ਜ਼ਰੂਰੀ ਹੈ‌। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਸਾਡਾ ਆਲਾ-ਦੁਆਲਾ ਸਾਫ਼ ਹੋਵੇਗਾ ਤਾਂ ਹੀ ਅਸੀਂ ਸਾਫ਼ ਸ਼ੁੱਧ ਵਾਤਾਵਰਣ ਵਿੱਚ ਰਹਿ ਸਕਾਂਗੇ ਅਤੇ ਦਿਨੋਂ ਦਿਨ ਫੈਲ ਰਹੀਆਂ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ। 

ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਇਸ  ਮੁਹਿੰਮ ਦਾ ਉਦੇਸ਼ ਵਿੱਦਿਅਕ ਸੰਸਥਾਵਾਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮਾਜ ਦੇ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣਾ ਹੈ।  ਇਸ ਮੌਕੇ  ਲੇਖ ਲਿਖਣ, ਭਾਸ਼ਣ ਅਤੇ ਕਾਵਿ ਉਚਾਰਨ ਮੁਕਾਬਲਿਆਂ  ਦੌਰਾਨ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਵਿਸ਼ਾਲ ਸ਼ੁਕਲਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।

1 comment:

Beautiful Blog shared by Ms. Mehak Malhotra

पहचान   दिल की गहराई से खुद को जानो, क्या हो तुम पहले ये पहचानो।  अपने कर्म को मजबूत बनाओ,  अपनी जिंदगी को सही राह दिखाओ।  छोड़ दो बातें लोगो...