Saturday 2 November 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਰਾਸ਼ਟਰੀ ਏਕਤਾ ਦਿਵਸ ਮੌਕੇ ਕਰਾਇਆ ਸਮਾਗਮ



ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ  ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ, ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ। ਇਸ ਸਮਾਗਮ ਵਿੱਚ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਗਗਨਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਲੇਖ, ਕਵਿਤਾਵਾਂ ਅਤੇ ਭਾਸ਼ਣ ਰਾਹੀਂ  ਸਰਦਾਰ ਵੱਲਭ ਭਾਈ ਪਟੇਲ ਵੱਲੋਂ ਦਰਸਾਏ ਏਕਤਾ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸਰਦਾਰ ਵੱਲਭ ਭਾਈ ਪਟੇਲ   ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ  ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੇ ਕੰਮਾਂ ਕਰਕੇ ਲੋਹ ਪੁਰਸ਼ ਕਿਹਾ ਜਾਂਦਾ ਸੀ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਭਾਰਤੀ ਸੁਤੰਤਰਤਾ ਸੰਗਰਾਮ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੇ ਸੁਤੰਤਰਤਾ ਤੋਂ ਬਾਅਦ ਭਾਰਤ ਦੀ ਇੱਕਜੁੱਟਤਾ ਲਈ ਪੁਰਜ਼ੋਰ ਤਰੀਕੇ ਨਾਲ ਪੂਰੀ ਮਜ਼ਬੂਤੀ ਨਾਲ ਕੰਮ ਕੀਤਾ। ਜਿਸ ਨਾਲ ਇੱਕ ਨਵੇਂ ਰਾਸ਼ਟਰ ਦਾ ਉਦੇ ਹੋਇਆ। ਦੇਸ਼ ਦੀ ਏਕਤਾ ਦੀ ਰਾਖੀ ਕਰਨ ਦੇ ਸਾਹਮਣੇ ਕਈ ਚੁਣੌਤੀਆਂ ਸਪਸ਼ਟ ਰੂਪ ਨਾਲ ਮੌਜ਼ੂਦ ਸਨ। ਸਰਦਾਰ ਪਟੇਲ ਨੇ  ਕੁਸ਼ਲਤਾ ਨਾਲ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹਣ ਦੇ ਕਾਰਜ ਨੂੰ ਪੂਰਾ ਕੀਤਾ ਅਤੇ ਏਕੀਕ੍ਰਿਤ ਭਾਰਤ ਦੇ ਸ਼ਿਲਪਕਾਰ ਦੇ ਰੂਪ ਵਿੱਚ ਪਛਾਣ ਹਾਸਲ ਕੀਤੀ। ਅਜਿਹੇ ਵਿੱਚ 31 ਅਕਤੂਬਰ ਦੇ ਦਿਨ ਉਨ੍ਹਾਂ ਦੀ ਬਹੁਮੁੱਲੀ ਵਿਰਾਸਤ ਦਾ ਜਸ਼ਨ ਮਨਾਉਣ ਲਈ ਦੇਸ਼ ਉਨ੍ਹਾਂ ਦੀ ਜਯੰਤੀ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦਾ ਹੈ। ਮੁੱਖ ਮਹਿਮਾਨ ਮੈਡਮ ਗਗਨਦੀਪ ਕੌਰ ਨੇ ਬੋਲਦਿਆਂ ਕਿਹਾ ਕਿ ਸਰਦਾਰ ਪਟੇਲ ਗਣਤੰਤਰ ਭਾਰਤ ਦੇ ਸੰਸਥਾਪਕਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਆਪਣੇ ਜੀਵਨਕਾਲ ਵਿੱਚ ਭਾਰਤ ਦੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਰਗੀਆਂ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ। ਇਸ ਮੌਕੇ ਕਰਵਾਏ ਗਏ ਲੇਖ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਮਨਰੂਪ ਕੌਰ ਨੇ, ਦੂਜਾ ਸਥਾਨ ਖੁਸ਼ਪ੍ਰੀਤ ਨੇ ਅਤੇ ਤੀਜਾ ਸਥਾਨ ਵਰਨ
ਪ੍ਰੀਤ ਕੌਰ  ਨੇ ਪ੍ਰਾਪਤ ਕੀਤਾ, ਜਿਨ੍ਹਾਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਅਤੇ ਮੈਡਮ ਗਗਨਦੀਪ ਕੌਰ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਅੰਤ ਵਿੱਚ ਕਾਲਜ ਦੇ ਯੂਵਕ ਭਲਾਈ ਵਿਭਾਗ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ  ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ, ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਏ ਰੱਖਣ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਰਾਸ਼ਟਰੀ ਏਕਤਾ ਵਿੱਚ ਸਭ ਤੋਂ ਵੱਧ ਯੋਗਦਾਨ ਪਾ ਕੇ ਵਿਦਿਆਰਥੀ ਵੀ ਦੇਸ਼ ਦੀ ਸੇਵਾ ਕਰ ਸਕਦੇ ਹਨ।  ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ

No comments:

Post a Comment

ਯੂਥ ਫੈਸਟੀਵਲ ਦੇ ਡੀ ਜ਼ੋਨ 'ਚੋ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਜਿੱਤੀ ਸੈਕਿੰਡ ਰੱਨਰਅਪ ਟਰਾਫ਼ੀ

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ,ਕਪੂਰਥਲਾ ਦੇ ਵਿਦਿਆਰਥੀ  ਅਕਾਦਮਿਕ ਖੇਤਰ ਦੇ ਨਾਲ ਨਾਲ, ਸੱਭਿਆਚਾਰਕ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ। ਸੱਭਿਆਚਾਰਕ ਖੇਤਰ ਵਿੱਚ ਪ...