Tuesday, 12 November 2024

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਲੀਗਲ ਲਿਟਰੇਸੀ ਡੇਅ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਲੈਕਚਰ

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਦੇ ਲੀਗਲ ਏਡ ਕਲੱਬ ਵੱਲੋਂ  ਲੀਗਲ ਲਿਟਰੇਸੀ ਡੇਅ ਨੂੰ ਸਮਰਪਿਤ ਪ੍ਰਭਾਵਸ਼ਾਲੀ  ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਸੀਨੀਅਰ ਐਡਵੋਕੇਟ ਅਤੇ ਅਰਬਨ ਅਸਟੇਟ  ਵੈਲਫੇਅਰ ਸੋਸਾਇਟੀ, ਕਪੂਰਥਲਾ ਦੇ ਪ੍ਰਧਾਨ ਸ਼੍ਰੀ ਅਨੁਜ ਆਨੰਦ  ਮੁੱਖ ਰਿਸੋਰਸ ਪਰਸਨ ਵਜੋਂ ਹਾਜ਼ਰ ਹੋਏ ।ਮੁੱਖ ਰਿਸੋਰਸ ਪਰਸਨ ਸ਼੍ਰੀ ਅਨੁਜ ਆਨੰਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਨੂੰਨੀ ਸਾਖ਼ਰਤਾ ਦਿਵਸ ਲੋਕਾਂ ਵਿੱਚ ਕਾਨੂੰਨੀ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕਤਾ ਵਧਾਉਣ ਲਈ ਮਨਾਇਆ ਜਾਂਦਾ ਹੈ। ਲੋਕਤੰਤਰ ਵਿੱਚ ਕਾਨੂੰਨੀ ਸਾਖ਼ਰਤਾ ਸਿਰਫ਼ ਇੱਕ ਵਿਸ਼ੇਸ਼ ਅਧਿਕਾਰ ਹੀ ਨਹੀਂ, ਸਗੋਂ ਹਰ ਨਾਗਰਿਕ ਲਈ ਇੱਕ ਬੁਨਿਆਦੀ ਲੋੜ ਹੈ। ਇਹ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ, ਉਹਨਾਂ ਨੂੰ ਉਚਿਤ ਫ਼ੈਸਲੇ ਲੈਣ, ਉਹਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ, ਅਤੇ ਲੋੜ ਪੈਣ 'ਤੇ ਨਿਆਂ ਦੀ ਮੰਗ ਕਰਨ ਦੇ ਯੋਗ ਬਣਾਉਂਦਾ ਹੈ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ  ਕਿਹਾ ਕਿ ਭਾਰਤ ਵਿੱਚ, ਜਿੱਥੇ ਆਬਾਦੀ ਦੀ ਇੱਕ ਵੱਡੀ ਬਹੁਗਿਣਤੀ ਆਪਣੇ ਕਾਨੂੰਨੀ ਹੱਕਾਂ ਤੋਂ ਅਣਜਾਣ ਰਹਿੰਦੀ ਹੈ, ਕਾਨੂੰਨੀ ਸਾਖ਼ਰਤਾ ਸਮਾਜਿਕ ਤਬਦੀਲੀ ਲਈ ਇੱਕ ਮਹੱਤਵਪੂਰਨ ਸਾਧਨ ਵਜੋਂ ਕੰਮ ਕਰਦੀ ਹੈ। ਇਹ ਕਾਨੂੰਨ ਅਤੇ ਆਮ ਆਦਮੀ ਦੇ ਵਿਚਕਾਰ ਪਾੜੇ ਨੂੰ ਪੂਰਾ ਕਰਦਾ ਹੈ, ਇਹ ਯਕੀਨੀ ਬਣਾਉਂਦਾ ਹੈ ਕਿ ਨਿਆਂ ਕੁਝ ਲੋਕਾਂ ਤੱਕ ਸੀਮਤ ਨਹੀਂ ਹੈ, ਸਗੋਂ ਸਾਰਿਆਂ ਲਈ ਪਹੁੰਚ ਯੋਗ ਹੈ। ਸਿੱਖਿਆ ਅਤੇ ਜਾਗਰੂਕਤਾ ਦੇ ਮਾਧਿਅਮ ਨਾਲ ਅਸੀਂ ਸ਼ੋਸ਼ਣ ਦਾ ਮੁਕਾਬਲਾ ਕਰ ਸਕਦੇ ਹਾਂ।

ਇਸ ਮੌਕੇ ਲੀਗਲ ਲਿਟਰੇਸੀ ਡੇਅ ਨੂੰ ਸਮਰਥਿਤ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚੋਂ ਪਹਿਲਾ ਸਥਾਨ ਨਵਦੀਪ ਕੌਰ ਨੇ, ਦੂਜਾ ਸਥਾਨ ਲਵਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਗੁਰਵੀਰ ਕੌਰ ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਢਿੱਲੋ ਅਤੇ ਸੀਨੀਅਰ ਐਡਵੋਕੇਟ ਸ਼੍ਰੀ ਅਨੁਜ ਆਨੰਦ ਨੇ ਸਨਮਾਨਿਤ ਵੀ ਕੀਤਾ। ਅੰਤ ਵਿੱਚ ਲੀਗਲ ਏਡ ਕਲੱਬ ਦੇ ਕਨਵੀਨਰ ਪ੍ਰੋ. ਦਮਨਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ ਅਤੇ ਪ੍ਰੋ. ਗਗਨਦੀਪ ਕੌਰ ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...