Tuesday, 26 November 2024

ਲਾਇਲਪੁਰ ਖ਼ਾਲਸ ਕਾਲਜ ਕਪੂਰਥਲਾ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਸਮਾਗਮ



ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਰਾਜਨੀਤੀ ਸ਼ਾਸਤਰ  ਵਿਭਾਗ ਵੱਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ 30 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸੰਵਿਧਾਨ ਦਿਵਸ ਬਾਰੇ ਬੋਲਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਭਾਰਤ ਦਾ ਸਰਵਉੱਚ ਕਾਨੂੰਨ ਹੈ। ਇਹ ਦਸਤਾਵੇਜ਼ ਬੁਨਿਆਦੀ ਰਾਜਨੀਤਿਕ  ਢਾਂਚੇ, ਪ੍ਰਕਿਰਿਆਵਾਂ, ਸ਼ਕਤੀਆਂ ਅਤੇ ਸਰਕਾਰੀ ਸੰਸਥਾਵਾਂ ਦੇ ਕਰਤੱਵਾਂ ਦੀ ਹੱਦਬੰਦੀ ਕਰਦਾ ਹੈ ਅਤੇ  ਬੁਨਿਆਦੀ ਅਧਿਕਾਰਾਂ, ਨਿਰਦੇਸ਼ਕ ਸਿਧਾਂਤਾਂ ਅਤੇ ਨਾਗਰਿਕਾਂ ਦੇ ਕਰਤੱਵਾਂ ਨੂੰ ਨਿਰਧਾਰਤ ਕਰਦਾ ਹੈ। ਇਹ ਦੁਨੀਆ ਦਾ ਸਭ ਤੋਂ ਲੰਬਾ ਲਿਖਤੀ ਰਾਸ਼ਟਰੀ ਸੰਵਿਧਾਨ ਹੈ। ਉਨ੍ਹਾਂ ਕਿਹਾ ਕਿ  ਸੰਵਿਧਾਨ ਭਾਰਤ ਨੂੰ ਇੱਕ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ  ਅਤੇ ਜ਼ਮਹੂਰੀ ਗਣਰਾਜ ਘੋਸ਼ਿਤ ਕਰਦਾ ਹੈ, ਇਸਦੇ ਨਾਗਰਿਕਾਂ ਨੂੰ ਨਿਆਂ, ਸਮਾਨਤਾ ਅਤੇ ਆਜ਼ਾਦੀ ਦਾ ਭਰੋਸਾ ਦਿੰਦਾ ਹੈ।

ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਮਨੀਸ਼ਾ ਨੇ ਬੋਲਦਿਆਂ ਕਿਹਾ ਕਿ ਸੰਵਿਧਾਨ ਦਿਵਸ ਜਾਂ "ਰਾਸ਼ਟਰੀ ਕਾਨੂੰਨ ਦਿਵਸ" ਭਾਰਤ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ, ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ, ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਇਸ ਮੌਕੇ ਕਰਵਾਏ ਗਏ ਲੇਖ  ਮੁਕਾਬਲਿਆਂ ਵਿੱਚੋਂ ਗੁਰਕਮਲਜੋਤ ਨੇ ਪਹਿਲਾ ਸਥਾਨ, ਵਿਸ਼ਾਲ ਨੇ ਦੂਜਾ ਸਥਾਨ ਅਤੇ ਸਿਮਰਤ ਤੇ ਰਿਤਿਕ ਠਾਕੁਰ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...