Wednesday, 15 January 2025
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਰਾਸ਼ਟਰੀ ਯੁਵਾ ਦਿਵਸ ਨੂੰ ਸਮਰਮਿਤ ਕਰਾਇਆ ਪ੍ਰਭਾਵਸ਼ਾਲੀ ਪ੍ਰੋਗਰਾਮ
ਵਿਦਿਆ ਤੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਵੱਲੋਂ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਰਾਸ਼ਟਰ ਯੁਵਾ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਰਿਸੋਰਸ ਪਰਸਨ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਰੂਪ ਵਿੱਚ ਦੇਸ਼ ਭਰ ਵਿੱਚ ਹਰ ਸਾਲ 12 ਜਨਵਰੀ ਨੂੰ ਮਨਾਇਆ ਜਾਂਦਾ ਹੈ। ਸਵਾਮੀ ਵਿਵੇਕਾਨੰਦ ਜੋ ਅੱਜ ਵੀ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਭਾਰਤੀ ਇਤਿਹਾਸ ਦੇ ਸਭ ਤੋਂ ਪ੍ਰਭਾਵਸ਼ਾਲੀ ਨੇਤਾਵਾਂ ਚੋਂ ਇੱਕ ਹਨ। ਸਵਾਮੀ ਵਿਵੇਕਾਨੰਦ ਦੇ ਭਾਸ਼ਣ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਹਵਾਲੇ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਰਹੇ ਹਨ। ਅੱਜ ਦਾ ਦਿਨ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਅਤੇ ਫ਼ਲਸਫ਼ੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਦਾ ਹੈ। ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਬੋਲਦਿਆਂ ਕਿਹਾ ਕਿ ਸਵਾਮੀ ਵਿਵੇਕਾਨੰਦ ਨੇ ਇਕ ਰਾਸ਼ਟਰ ਦੇ ਨਿਰਮਾਣ ਵਿਚ ਸਿੱਖਿਆ ਦੀ ਮਹੱਤਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਦਾ ਮੰਨਣਾ ਸੀ ਕਿ ਸਿੱਖਿਆ ਲੋਕਾਂ ਨੂੰ ਮਜ਼ਬੂਤ ਬਣਾਉਣ ਦਾ ਮੁੱਢਲਾ ਸਾਧਨ ਹੈ। ਉਹਨਾਂ ਨੇ ਸਿੱਖਿਆ ਨੂੰ ਆਮ ਜਨਤਾ ਲਈ ਢੁੱਕਵੀਂ ਹੋਣ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਦਿਨ ਦਾ ਮੁੱਖ ਉਦੇਸ਼ ਭਾਰਤ ਦੇ ਨੌਜ਼ਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਇਕ ਸੰਯੁਕਤ ਸ਼ਕਤੀ 'ਚ ਬਦਲਣਾ ਹੈ। ਉਨ੍ਹਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਅਨੁਸਾਰ ਨੌਜ਼ਵਾਨ ਵਰਗ ਆਪਣੀ ਸਮਰੱਥਾ ਨੂੰ ਪਹਿਚਾਣ ਸਕਦੇ ਹਨ। ਆਪਣੇ ਵਿਚਾਰਾਂ ਦੀ ਆਵਾਜ਼ ਉਠਾ ਸਕਦੇ ਹਨ। ਉਹਨਾਂ ਦੇ ਪੇ੍ਰਣਾਦਾਇਕ ਭਾਸ਼ਣਾਂ ਨੇ ਨੌਜ਼ਵਾਨਾਂ ਨੂੰ ਅੰਗਰੇਜ਼ਾਂ ਵਿਰੁੱਧ ਲੜਣ ਅਤੇ ਆਜ਼ਾਦੀ ਦੀ ਲੜਾਈ ਲੜਣ 'ਚ ਮੱਦਦ ਕੀਤੀ ਹੈ। ਇਸ ਮੌਕੇ ਕਾਲਜ ਦੇ 20 ਵਿਦਿਆਰਥੀਆਂ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਹਿੱਸਾ ਲੈਂਦਿਆਂ, ਰਾਸ਼ਟਰ ਨਿਰਮਾਣ ਲਈ ਯੁਵਾ ਸਸ਼ਕਤੀਕਰਨ ਅਤੇ ਸਵਾਮੀ ਵਿਵੇਕਾਨੰਦ ਦੇ ਜੀਵਨ ਤੇ ਫ਼ਲਸਫ਼ੇ ਬਾਰੇ ਭਾਸ਼ਣ ਵੀ ਦਿੱਤਾ। ਇਸ ਮੁਕਾਬਲੇ ਵਿੱਚੋਂ ਬੀ. ਕਾਮ. ਚੌਥੇ ਸਮੈਸਟਰ ਦੀ ਵਿਦਿਆਰਥਣ ਕਮੋਲਿਕਾ ਨੇ ਪਹਿਲਾਂ ਸਥਾਨ ਅਤੇ ਹਰਸ਼ਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਗਗਨਦੀਪ ਕੌਰ ਨੇ ਭਾਸ਼ਣ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਗਾਂਹ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਦਮਨਜੀਤ ਕੌਰ, ਪ੍ਰੋ. ਵਰਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ ।
Subscribe to:
Post Comments (Atom)
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰੋਫ਼ੈਸਰ ਪੂਰਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਕਾਵਿ ਉਚਾਰਨ ਮੁਕਾਬਲੇ |
ਵਿੱਦਿਆਂ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਉੱਘੇ ਪੰਜਾਬੀ ਕਵੀ ਪ੍ਰੋਫ਼ੈਸਰ ਪੂਰਨ ਸਿੰਘ ਦੇ ਜਨਮ ਦ...

-
ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ 'ਤੀਆਂ ਤੀਜ ਦੀਆਂ' ਸਿਰਲੇ...
-
October is celebrated as National Cyber Security Awareness Month (NCSAM) globally. Dr. Baldev Singh Dhillon, Principal Lyallpur Khalsa Co...
-
ਵਿੱਦਿਆ ਦੇ ਖ਼ੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਐਚ.ਐਮ.ਵੀ, ਕਾਲਜ , ਜਲੰਧਰ ਵਿਖੇ ਹੋਏ ਐਚ. ਐਮ. ਵੀ. ਉਤਸਵ ਵਿੱਚ ਭਾਗ ਲੈਂ...
No comments:
Post a Comment