ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਲੋਹੜੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਿਤ ਲੋਕਗੀਤ , ਬੋਲੀਆਂ ਅਤੇ ਗਿੱਧਾ ਪਾ ਕੇ ਤਿਉਹਾਰ ਦੀ ਰੌਣਕ ਵਧਾ ਦਿੱਤੀ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ, ਇਸ ਤਿਉਹਾਰ ਨੂੰ ਭਾਈਚਾਰੇ ਤੇ ਏਕਤਾ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਇਸ ਤਰ੍ਹਾਂ ਦੇ ਤਿਉਹਾਰ ਮਨਾਉਣੇ ਚਾਹੀਦੇ ਹਨ ਕਿਉਂਕਿ ਇਸ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦਾ ਮਹੱਤਵ ਦੱਸਦਿਆਂ, ਇਸ ਤਿਉਹਾਰ ਨੂੰ ਮਨਾਉਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੀਆਂ ਵੀ ਹਰ ਖੇਤਰ ਵਿੱਚ ਨਾਮਨਾ ਖੱਟ ਰਹੀਆਂ ਹਨ ਅਤੇ ਵਰਤਮਾਨ ਸਮੇਂ ਲੋਕਾਂ ਦੀ ਸੋਚ ਵਿੱਚ ਜਾਗਰੂਕਤਾ ਕਾਰਨ ਲੜਕਿਆਂ ਦੇ ਨਾਲ ਨਾਲ ਧੀਆਂ ਦੀ ਲੋਹੜੀ ਵੀ ਵੱਡੇ ਪੱਧਰ ਤੇ ਮਨਾਈ ਜਾਣ ਲੱਗੀ ਹੈ, ਜੋ ਸਾਡੇ ਸਮਾਜ ਲਈ ਚੰਗੀ ਗੱਲ ਹੈ। ਉਨ੍ਹਾਂ ਲੋਹੜੀ ਦੀ ਧੂਣੀ ਵਿੱਚ ਮੂੰਗਫਲੀ, ਰੇੜੀਆਂ ਤੇ ਤਿਲ ਪਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Subscribe to:
Post Comments (Atom)
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਅਧੀਨ ਜ਼ਿਲਾ ਪੱਧਰੀ ਫੋਕ ਡਾਂਸ ਅਤੇ ਰੋਲ ਪਲੇਅ ਮੁਕਾਬਲੇ ਕਰਵਾਏ|
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਯੂਨਿਟ ਵੱਲੋਂ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਨ...
-
English has gone through quite a journey. It started as a West Germanic language that came about through dialects, invasions, and borrowing ...
-
"THE ART OF LIVING " Living is really an art. It is based on the good principles of man's behaviour end attitude to life. ...

No comments:
Post a Comment