Saturday, 25 January 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮਨਾਈ|




 ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ  ਰਿਬਨ ਕਲੱਬ  ਅਤੇ ਇਤਿਹਾਸ ਵਿਭਾਗ ਵੱਲੋਂ ਕਾਲਜ ਕੈਂਪਸ ’ਚ ਮਹਾਨ ਰਾਸ਼ਟਰਵਾਦੀ ਸੁਤੰਤਰਤਾ ਸੈਨਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ  ਜਯੰਤੀ ਮਨਾਉਣ ਲਈ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਇਤਿਹਾਸ ਵਿਭਾਗ ਦੇ ਪ੍ਰੋ.  ਡਿੰਪਲ ਕੁਮਾਰ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਉਨ੍ਹਾਂ  ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਿਨ ਨੂੰ ਪ੍ਰਕਰਮ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਸਮਾਗਮ ਉਨ੍ਹਾਂ ਦੀ ਵਿਰਾਸਤ ਤੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ’ਚ ਯੋਗਦਾਨ ਨੂੰ ਸਨਮਾਨ ਦੇਣ ਲਈ ਮਨਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਨੇਤਾ ਜੀ ਇੱਕ ਸਮਰਪਿਤ ਤੇ ਜੋਸ਼ੀਲੇ ਸੁਤੰਤਰਤਾ ਸੈਨਾਨੀ ਸਨ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਦੁੱਤੀ ਭਾਵਨਾ ਤੇ ਆਜ਼ਾਦ ਹਿੰਦ ਫੌਜ (ਭਾਰਤੀ ਰਾਸ਼ਟਰੀ ਸੈਨਾ) ਦੀ ਅਦੁੱਤੀ ਵਿਰਾਸਤ ਦੀ ਯਾਦ ਦਿਵਾਈ ਗਈ।  ਸੁਭਾਸ਼ ਚੰਦਰ ਬੋਸ ਦਾ ਆਜ਼ਾਦੀ ਵਾਸਤੇ ਸੰਘਰਸ਼ ਨਾ ਸਿਰਫ਼ ਭਾਰਤ ਲਈ, ਬਲਕਿ ਤੀਸਰੇ ਵਿਸ਼ਵ ਦੇ ਸਾਰੇ ਦੇਸ਼ਾਂ ਲਈ ਪ੍ਰੇਰਣਾ ਸਾਬਤ ਹੋਇਆ। ਦੂਸਰੇ ਵਿਸ਼ਵ ਯੁੱਧ ਤੋਂ ਬਾਅਦ, ਅਗਲੇ 15 ਸਾਲ ਵਿੱਚ ਤਿੰਨ ਦਰਜਨ ਏਸ਼ਿਆਈ ਦੇਸ਼ਾਂ ਵਿੱਚ ਆਜ਼ਾਦੀ ਦੇ ਤਰਾਨੇ ਗਾਏ ਗਏ। ਸੁਭਾਸ਼ ਚੰਦਰ ਬੋਸ ਦੀ ਅਗਵਾਈ ਵਾਲੇ ਭਾਰਤੀ ਸੁਤੰਤਰਤਾ ਸੰਗ੍ਰਾਮ ਅਤੇ ਆਜ਼ਾਦੀ ਦੀ ਲੜਾਈ ਦਾ ਉਨ੍ਹਾਂ ਦੇਸ਼ਾਂ ‘ਤੇ ਡੂੰਘਾ ਪ੍ਰਭਾਵ ਪਿਆ। ਨੇਤਾ ਜੀ ਦਾ ਇਹ ਸਟੇਟਸ ਉਨ੍ਹਾਂ ਨੂੰ ਗਲੋਬਲ ਪੱਧਰ‘ਤੇ “ਆਜ਼ਾਦੀ ਦੇ ਨਾਇਕ” ਵਜੋਂ ਸਥਾਪਿਤ ਕਰਦਾ ਹੈ। ਪਿ੍ੰਸੀਪਲ ਡਾ.  ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਤਰ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਤੋਂ ਹੀ ਉਦੇਸ਼ਪੂਰਨ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੋਲਦਿਆਂ ਕਿਹਾ ਕਿ ਨੇਤਾ ਜੀ’ ਦੇ ਨਾਂ ਨਾਲ ਜਾਣੇ ਜਾਣ ਵਾਲੇ ਸੁਭਾਸ਼ ਚੰਦਰ ਬੋਸ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੀ ਅਗਵਾਈ ਕਰਨ ਵਾਲੇ ਵੱਡੇ ਸੰਘਰਸ਼ਸ਼ੀਲ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਦੂਜੇ ਵਿਸ਼ਵਯੁੱਧ ਦੌਰਾਨ ਅੰਗਰੇਜ਼ਾਂ ਖ਼ਿਲਾਫ਼ ਲੜਨ ਲਈ ਜਾਪਾਨ ਦੇ ਸਹਿਯੋਗ ਨਾਲ ਆਜ਼ਾਦ ਹਿੰਦ ਫੌਜ ਦਾ ਗਠਨ ਕੀਤਾ।  ਇਸ ਤੋਂ ਇਲਾਵਾ ‘ਤੁਸੀਂ ਮੈਂਨੂੰ ਖ਼ੂਨ ਦਿਓ ਮੈਂ ਤੁਹਾਨੂੰ ਆਜ਼ਾਦੀ ਦੇਵਾਂਗਾ’ ਦਾ ਨਾਅਰਾ ਵੀ ਉਨ੍ਹਾਂ ਵੱਲੋਂ ਹੀ ਦਿੱਤਾ ਗਿਆ ਸੀ। ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਰਿਸੋਰਸ ਪਰਸਨ ਅਤੇ  ਸਾਰੇ  ਵਿਦਿਆਰਥੀਆਂ ਦਾ   ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ਕਰਾਇਆ ਸਮਾਗਮ |

ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਗਣਿਤ ਵਿਭਾਗ ਵੱਲੋਂ  “ਰਾਸ਼ਟਰੀ ਗਣਿਤ ਦਿਵਸ” ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ।  ਸਮਾਗਮ ਦੀ ਸ਼ੁਰੂਆਤ ਕਰਦਿਆਂ  ਕਾਲ...