ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਗਣਤੰਤਰ ਦਿਵਸ ਨੂੰ ਸਮਰਪਿਤ ਪੋਸਟਰ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 35 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਦੌਰਾਨ ਪਹਿਲਾ ਸਥਾਨ ਵਿਦਿਆਰਥਣ ਅਨਮੋਲ ਨੇ, ਦੂਸਰਾ ਸਥਾਨ ਸੰਦੀਪ ਕੌਰ ਨੇ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਦੇਸ਼ ਦੇ ਲੋਕਤੰਤਰਿਕ ਅਤੇ ਸੰਵਿਧਾਨਿਕ ਮੁੱਲਾਂ ਦਾ ਪ੍ਰਤੀਕ ਹੈ। 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ, ਜਿਸ ਨਾਲ ਭਾਰਤ ਇੱਕ ਗਣਰਾਜ ਬਣਿਆ। ਇਹ ਦਿਨ ਸਿਰਫ਼ ਇੱਕ ਮਨਾਊ ਤਿਉਹਾਰ ਨਹੀਂ ਹੈ, ਬਲਕਿ ਇਹ ਸਾਡੇ ਆਜ਼ਾਦੀ ਦੇ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਸਾਨੂੰ ਲੋਕਤੰਤਰਿਕ ਮੁੱਲਾਂ ਦੇ ਅਧੀਨ ਜੀਵਨ ਜੀਉਣ ਦਾ ਅਧਿਕਾਰ ਦਿੱਤਾ।ਗਣਤੰਤਰ ਦਿਵਸ ਸਾਨੂੰ ਰਾਸ਼ਟਰੀ ਏਕਤਾ ਅਤੇ ਅਖੰਡਤਾ ਦੀ ਮਹੱਤਤਾ ਦੀ ਯਾਦ ਦਿਵਾਉਂਦਾ ਹੈ। ਇਹ ਦਿਨ ਸਾਨੂੰ ਸਿਖਾਉਂਦਾ ਹੈ ਕਿ ਸਾਡੇ ਵਿਚਾਲੇ ਭਾਵੇਂ ਕਿਸੇ ਵੀ ਭਾਸ਼ਾ, ਧਰਮ ਜਾਂ ਸੱਭਿਆਚਾਰ ਦੀ ਵੱਖਰਤਾ ਹੋਵੇ, ਪਰ ਅਸੀਂ ਸਾਰੇ ਇੱਕ ਸਾਂਝੇ ਝੰਡੇ ਹੇਠ ਇਕੱਠੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਡੇ ਲਈ ਸਿਰਫ਼ ਇੱਕ ਕਾਨੂੰਨੀ ਦਸਤਾਵੇਜ਼ ਨਹੀਂ, ਬਲਕਿ ਇਹ ਸਾਡੇ ਜੀਵਨ ਦੇ ਹਰ ਖੇਤਰ ਲਈ ਇੱਕ ਰਾਹ ਪ੍ਰਦਰਸ਼ਕ ਹੈ। ਰਾਜਨੀਤੀ ਸ਼ਾਸਤਰ ਦੇ ਪ੍ਰੋ. ਮਨੀਸ਼ਾ ਨੇ ਬੋਲਦਿਆਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਉਨ੍ਹਾਂ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਨਿਸ਼ਾਵਰ ਕਰ ਦਿੱਤੀ। ਇਹ ਦਿਨ ਸਾਡੇ ਲਈ ਮੌਕਾ ਹੈ ਕਿ ਅਸੀਂ ਉਨ੍ਹਾਂ ਪ੍ਰਤੀ ਨਮਨ ਕਰੀਏ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਝੀਏ। ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਅੰਤ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ। ਅੰਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਮਨੀਸ਼ਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।
Subscribe to:
Post Comments (Atom)
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਅਧੀਨ ਜ਼ਿਲਾ ਪੱਧਰੀ ਫੋਕ ਡਾਂਸ ਅਤੇ ਰੋਲ ਪਲੇਅ ਮੁਕਾਬਲੇ ਕਰਵਾਏ|
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਯੂਨਿਟ ਵੱਲੋਂ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਨ...
-
English has gone through quite a journey. It started as a West Germanic language that came about through dialects, invasions, and borrowing ...
-
"THE ART OF LIVING " Living is really an art. It is based on the good principles of man's behaviour end attitude to life. ...

No comments:
Post a Comment