Friday, 31 January 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਗਰਲ ਚਾਇਲਡ ਡੇਅ ਨੂੰ ਸਮਰਪਿਤ ਕਰਵਾਇਆ ਪ੍ਰਭਾਵਸ਼ਾਲੀ ਸਮਾਗਮ |



ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਗਰਲ ਚਾਇਲਡ ਡੇਅ ਨੂੰ ਸਮਰਪਿਤ  ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਐਲ.ਕੇ.ਸੀ. ਗਰਲਜ਼ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਪ੍ਰੋ.  ਦਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨੈਸ਼ਨਲ ਗਰਲ ਚਾਇਲਡ ਡੇ ਹਰ ਸਾਲ 24 ਜਨਵਰੀ ਨੂੰ ਭਾਰਤ ਵਿੱਚ ਮਨਾਇਆ ਜਾਂਦਾ ਹੈ, ਇਸ ਦਾ ਮਕਸਦ ਲੜਕੀਆਂ ਦੇ ਹੱਕਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲਿੰਗ ਸਮਾਨਤਾ ਨੂੰ ਪ੍ਰਚਾਰਿਤ ਕਰਨਾ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਉਜ਼ਾਗਰ ਕਰਨਾ ਹੈ, ਜੋ ਭਾਰਤ ਵਿੱਚ ਲੜਕੀਆਂ ਨੂੰ ਪ੍ਰਭਾਵਿਤ ਕਰਦੀਆਂ ਹਨ ਜਿਵੇਂ ਕਿ ਭੇਦਭਾਵ, ਬਾਲ ਵਿਵਾਹ ਅਤੇ ਸਿੱਖਿਆ ਦਾ ਅਧਿਕਾਰ। ਇਹ ਦਿਨ ਲੜਕੀਆਂ ਦੀ ਸਸ਼ਕਤੀਕਰਨ ਦਾ ਸਮਰਥਨ ਕਰਨ ਅਤੇ ਉਨਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਯਾਦ ਦਵਾਉਂਦਾ ਹੈ। 

ਲੜਕੀਆਂ ਦੀ ਸੁਰੱਖਿਆ ਇੱਕ ਅਹਿਮ ਅਤੇ ਸੰਵੇਦਨਸ਼ੀਲ ਵਿਸ਼ਾ ਹੈ, ਜੋ ਸਾਡੀ ਸਮਾਜਿਕ ਅਤੇ ਆਧੁਨਿਕ ਜੀਵਨ ਸ਼ੈਲੀ ਵਿੱਚ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਲੜਕੀ ਦਾ ਹੱਕ ਹੈ ਕਿ ਉਹ ਆਜ਼ਾਦੀ ਅਤੇ ਸੁਰੱਖਿਆ ਮਹਿਸੂਸ ਕਰੇ ਚਾਹੇ ਉਹ ਘਰ ਵਿੱਚ ਹੋਵੇ ਜਾਂ ਬਾਹਰ, ਪਰ ਅੱਜ ਵੀ ਸਾਡੇ ਸਮਾਜ ਵਿੱਚ ਲੜਕੀਆਂ ਨੂੰ ਭੇਦ ਭਾਵ, ਹਿੰਸਾ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਰਕੇ ਉਹ ਆਪਣੀ ਸਿੱਖਿਆ ਅਤੇ ਵਿਕਾਸ 'ਚ ਰੁਕਾਵਟਾਂ ਦਾ ਸਾਹਮਣਾ ਕਰ ਰਹੀਆਂ ਹਨ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਨੇ ਬੋਲਦਿਆਂ ਕਿਹਾ ਕਿ ਲੜਕੀਆਂ ਦੀ ਸੁਰੱਖਿਆ ਲਈ ਸਭ ਤੋਂ ਪਹਿਲਾਂ ਕਦਮ ਹੈ ਜਾਗਰੂਕਤਾ ਪੈਦਾ ਕਰਨਾ। ਪਰਿਵਾਰ ਸਕੂਲ ਅਤੇ ਸਮਾਜ ਨੂੰ ਇਹ ਸਿਖਲਾਈ ਦੇਣੀ ਚਾਹੀਦੀ ਹੈ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਇੱਜ਼ਤ ਤੇ ਮਾਣ ਸਤਿਕਾਰ ਮਿਲਣਾ ਚਾਹੀਦਾ ਹੈ ਅਤੇ ਉਨਾਂ ਦੇ ਹੱਕਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ   ਕਿਸੇ ਵੀ ਕਿਸਮ ਦੀ ਹਿੰਸਾ ਜਾਂ ਪਰੇਸ਼ਾਨੀ ਨੂੰ  ਸਹਿਣ ਨਹੀਂ ਕਰਨਾ ਚਾਹੀਦਾ ਅਤੇ  ਲੜਕੀਆਂ ਨੂੰ ਸਵੈ ਸੁਰੱਖਿਆ ਦੀਆਂ ਤਕਨੀਕਾਂ ਅਤੇ ਸਿੱਖਿਆ ਮਿਲਣੀ ਚਾਹੀਦੀ ਹੈ ਜਿਵੇਂ ਕਿ ਸਵੈ ਰੱਖਿਆ ਕੋਰਸ ਅਤੇ ਉਹ ਸਿੱਖਿਆ ਜੋ ਉਨ੍ਹਾਂ ਨੂੰ ਖ਼ਤਰੇ ਦੇ ਸਮੇਂ ਵਿੱਚ ਆਪਣੀ ਸੁਰੱਖਿਆ ਕਰਨ ਦੀ ਸਮਰੱਥਾ ਦੇਵੇ। ਔਰਤਾਂ ਲਈ ਤਕਨੀਕੀ ਸਾਧਨਾਂ ਦਾ ਇਸਤੇਮਾਲ ਵੀ ਮਹੱਤਵਪੂਰਨ ਹੈ ਜਿਵੇਂ ਕਿ ਮੋਬਾਇਲ ਐਪਸ ਅਤੇ ਸਿਸਟਮ ਜੋ ਉਹਨਾਂ ਨੂੰ ਤੁਰੰਤ ਸੂਚਿਤ ਕਰਨ ਦੀ ਸੁਵਿਧਾ ਦਿੰਦੇ ਹਨ। ਸਰਕਾਰਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦਾ ਯੋਗਦਾਨ ਵੀ ਮਹੱਤਵਪੂਰਨ ਹੈ। ਨਵੇਂ ਕਾਨੂੰਨ ਅਤੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਕਿ ਲੜਕੀਆਂ ਦੇ ਖ਼ਿਲਾਫ਼ ਹੁੰਦੀਆਂ ਅਨੀਤੀਆਂ ਨੂੰ ਰੋਕਿਆ ਜਾ ਸਕੇ, ਪਰ ਸਮਾਜ ਵਿੱਚ ਹਮੇਸ਼ਾ ਇਸ ਵਿਸ਼ੇ ਤੇ ਚਰਚਾ ਅਤੇ ਮੌਕਿਆਂ ਦੀ ਸਥਾਪਨਾ ਕਰਨ ਦੀ ਲੋੜ ਹੈ। ਇਹ ਸਿਰਫ਼ ਇੱਕ ਸਰਕਾਰ ਅਤੇ ਸੰਸਥਾਵਾਂ ਦੀ ਨਹੀਂ ਸਗੋਂ ਹਰ ਇਨਸਾਨ ਦੀ ਜਿੰਮੇਵਾਰੀ ਹੈ ਕਿ ਉਹ ਲੜਕੀਆਂ ਨੂੰ ਇੱਕ ਸੁਰੱਖਿਤ ਅਤੇ ਆਜ਼ਾਦ ਜ਼ਿੰਦਗੀ ਦੇਣ ਵਿੱਚ ਯੋਗਦਾਨ ਪਾਉਂਦੇ ਰਹਿਣ। 

ਅੰਤ ਵਿੱਚ ਪ੍ਰੋ. ਵਰਿੰਦਰ ਕੌਰ ਨੇ  ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਗੁਰਕਮਲ ਕੌਰ, ਪ੍ਰੋ. ਮਨੀਸ਼ਾ,  ਪ੍ਰੋ. ਰੇਨੂ ਬਾਲਾ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਕਰਵਾਇਆ ਆਈ ਟੀ ਫੈਸਟ |

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਸਫ਼ਲਤਾ ਪੂਰਵਕ  ਆਈ ਟੀ  ਫੈਸਟ  ਆਯੋਜਿਤ ਕੀਤਾ। ਜਿਸ ਵਿੱਚ ਕਾਲਜ ਦੀਆਂ ਵੱਖ ਵੱਖ ਕਲਾਸਾਂ ਦ...