ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਸਫ਼ਲਤਾ ਪੂਰਵਕ ਇੰਟਰ ਕਾਲਜ ਆਈ ਟੀ ਫੈਸਟ TechTitans-2025 ਪ੍ਰੋਗਰਾਮ ਆਯੋਜਿਤ ਕੀਤਾ। ਜਿਸ ਵਿੱਚ ਵੱਖ ਵੱਖ ਕਾਲਜਾਂ ਦੇ 150 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਸਵੇਰ ਦੇ ਸੈਸ਼ਨ ਦੌਰਾਨ ਅਸਿਸਟੈਂਟ ਕਮਿਸ਼ਨਰ, ਕਪੂਰਥਲਾ (ਜਨਰਲ) ਸ਼੍ਰੀ ਕਪਿਲ ਜਿੰਦਲ ਜੀ ਅਤੇ ਸ਼ਾਮ ਦੇ ਸੈਸ਼ਨ ਦੌਰਾਨ ਡਾ. ਕੁਲਜੀਤ ਕੌਰ ਮੁਖੀ, ਕੰਪਿਊਟਰ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਣ ਲਈ , ਕਾਲਜ ਵਿੱਚ ਸਮੇਂ-ਸਮੇਂ ’ਤੇ ਅਜਿਹੇ ਮੁਕਾਬਲੇ, ਸੈਮੀਨਾਰ, ਵਰਕਸ਼ਾਪ ਆਦਿ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਤਕਨੀਕੀ ਅਤੇ ਰਚਨਾਤਮਕ ਮੁਕਾਬਲਿਆਂ ਦੇ ਸੁਮੇਲ ਪ੍ਰੋਗਰਾਮ ਵਿੱਚ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ, ਕੰਟੈਂਟ ਕ੍ਰੀਏਸ਼ਨ, ਨੈਟ ਸੇਵੀ, ਫ਼ੋਟੋਗ੍ਰਾਫ਼ੀ, ਪੇਂਟਿੰਗ, ਆਈ. ਟੀ. ਕੁਇਜ਼, ਸੌਫਟਵੇਅਰ ਸ਼ੋਕੇਸ, ਬਿਜ਼ਨਸ ਕੁਇਜ਼, ਆਦਿ ਮੁਕਾਬਲੇ ਕਰਵਾਏ। ਮੁੱਖ ਮਹਿਮਾਨ ਸ਼੍ਰੀ ਕਪਿਲ ਜਿੰਦਲ ਨੇ ਬੋਲਦਿਆਂ ਕਿਹਾ ਕਿ TechTitans-2025 ਤਕਨੀਕੀ ਅਤੇ ਰਚਨਾਤਮਕ ਮੁਕਾਬਲਿਆਂ ਵਾਲਾ ਅਜਿਹਾ ਫੈਸਟ ਹੈ, ਜੋ ਵਿਦਿਆਰਥੀਆਂ ਨੂੰ ਭਵਿੱਖ ਦੇ ਟੈਕਨੋਲਜੀ ਖੇਤਰ ਵਿੱਚ ਆਪਣੇ ਯੋਗਦਾਨ ਨੂੰ ਸਹੀ ਰੂਪ ਵਿੱਚ ਪ੍ਰਗਟ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਤਕਨੀਕੀ ਸਿੱਖਿਆ ਦੇ ਨਾਲ ਸਿਰਜਨਾਤਮਕ ਕੁਸ਼ਲਤਾਵਾਂ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਅਤੇ ਗਿਆਨ ਦੇ ਵਾਧੇ ਲਈ ਅਜਿਹੇ ਮੁਕਾਬਲਿਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।। ਸ਼ਾਮ ਦੇ ਸੈਸ਼ਨ ਦੇ ਮੁੱਖ ਮਹਿਮਾਨ ਡਾ. ਕੁਲਜੀਤ ਕੌਰ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਸ਼ੇ ’ਚ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ’ਚ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ TechTitans-2025 ਨੂੰ ਬਹੁਤ ਹੀ ਸਫ਼ਲਤਾ ਪੂਰਵਕ ਕਰਵਾਉਣ ’ਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਓਵਰਆਲ ਟਰਾਫ਼ੀ, ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੋਮੈਨ, ਨਕੋਦਰ ਨੇ ਫਸਟ ਰਨਰ ਅੱਪ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਕਪੂਰਥਲਾ ਨੇ ਸੈਕਿੰਡ ਰਨਰ ਅੱਪ ਦੀ ਟਰਾਫੀ ਪ੍ਰਾਪਤ ਕੀਤੀ । ਇਸ ਸਮਾਗਮ ਵਿੱਚ ਡਾ. ਮਨਪ੍ਰੀਤ ਸਿੰਘ ਲਹਿਲ, ਪ੍ਰੋ. ਜੀਵਨ ਜੋਤੀ, ਪ੍ਰੋ. ਸਿੰਮੀ ਬੱਗਾ, ਪ੍ਰੋ. ਦਲਜੀਤ ਸਿੰਘ, ਪ੍ਰੋ. ਕਰਮਜੀਤ ਸਿੰਘ ਅਤੇ ਪ੍ਰੋ. ਰਾਜਪ੍ਰੀਤ ਕੌਰ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਸੋਨੂ ਗੁਪਤਾ, ਪ੍ਰੋ. ਪ੍ਰੀਤੀ, ਪ੍ਰੋ. ਸਪਨਾ ਸੈਣੀ, ਪ੍ਰੋ. ਦੀਕਸ਼ਾ ਅਤੇ ਜਸਪ੍ਰੀਤ ਕੌਰ, ਪ੍ਰੋ. ਰੇਨੂ ਬਾਲਾ, ਪ੍ਰੋ. ਲਵੀ ਮਹਿਤਾ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ । ਇਨ੍ਹਾਂ ਮੁਕਾਬਲਿਆ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਡਿੰਪਲ ਭੰਡਾਰੀ ਨੇ ਕੀਤਾ ।
Subscribe to:
Post Comments (Atom)
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਪਲੇਸਮੈਂਟ ਅਤੇ ਟ੍ਰੇਨਿੰਗ ਸੈਲ ਵੱਲੋਂ ਪੀ ਐੱਮ ਇੰਟਰਨਸ਼ਿਪ ਸਕੀਮ ਨੂੰ ਸਮਰਪਿਤ ਕਰਵਾਇਆ ਲੈਕਚਰ
ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਪਲੇਸਮੈਂਟ ਅਤੇ ਟ੍ਰੇਨਿੰਗ ਸੈਲ ਵੱਲੋਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੀ ਐੱਮ ਇੰਟਰਨਸ਼...

-
ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ 'ਤੀਆਂ ਤੀਜ ਦੀਆਂ' ਸਿਰਲੇ...
-
October is celebrated as National Cyber Security Awareness Month (NCSAM) globally. Dr. Baldev Singh Dhillon, Principal Lyallpur Khalsa Co...
No comments:
Post a Comment