![]() |
ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਲਜ, ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਦਵਾਉਣ ਵਿੱਚ ਵੀ ਵੱਡੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਇਸੇ ਲੜੀ ਨੂੰ ਅਗਾਂਹ ਤੋਰਦਿਆਂ ਕਾਲਜ ਵੱਲੋਂ ਪੰਜਾਬ ਪੁਲਿਸ ਅਤੇ ਹੋਰ ਅਦਾਰਿਆਂ ਦੀ ਭਰਤੀ ਲਈ ਮੁਫ਼ਤ ਲਿਖਤੀ ਪ੍ਰੀਖਿਆ ਦੀ ਤਿਆਰੀ ਮਿਤੀ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਲਿਖਤੀ ਪ੍ਰੀਖਿਆ ਦੀ ਤਿਆਰੀ ਬਿਲਕੁਲ ਮੁਫ਼ਤ ਕਰਵਾਈ ਜਾਵੇਗੀ। ਇਹ ਤਿਆਰੀ ਤਜ਼ਰਬੇਕਾਰ ਅਧਿਆਪਕ ਕਰਵਾਉਣਗੇ। ਸਿਖ਼ਲਾਈ ਦੌਰਾਨ ਜਿੱਥੇ ਪਹਿਲੇ ਪੇਪਰਾਂ ਨੂੰ ਆਧਾਰ ਬਣਾਇਆ ਜਾਵੇਗਾ, ਉੱਥੇ ਵਿਦਿਆਰਥੀਆਂ ਨੂੰ ਨਵੇਂ-ਨਵੇਂ ਮੈਥਿਡ ਅਤੇ ਪ੍ਰੈਕਟੀਕਲ ਤਰੀਕੇ ਰਾਹੀਂ ਲਿਖਤੀ ਪੇਪਰ ਦੀ ਸਿਖ਼ਲਾਈ ਦਿੱਤੀ ਜਾਵੇਗੀ, ਵਿਦਿਆਰਥੀ ਇਸ ਸੰਬੰਧੀ ਕਾਲਜ ਦੇ ਨੰਬਰ 7627884418, 7627884419 'ਤੇ ਮਿਤੀ 31-3-25 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
No comments:
Post a Comment