Tuesday, 18 March 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦਾ ਬੀ ਬੀ ਏ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ|


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਦਾ ਬੀ ਬੀ ਏ ਤੀਜੇ ਸਮੈਸਟਰ ਦਾ ਨਤੀਜਾ  ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਇਸ ਕਲਾਸ ਵਿੱਚੋ ਪਹਿਲਾ ਸਥਾਨ ਜੈਸਮੀਨ ਕੌਰ ਨੇ, ਦੂਜਾ ਸਥਾਨ ਬਲਵਿੰਦਰ ਕੌਰ ਨੇ ਅਤੇ ਤੀਜਾ ਸਥਾਨ ਨਵਜੋਤ ਕੌਰ ਨੇ ਪ੍ਰਾਪਤ ਕੀਤਾ। ਜੈਸਮੀਨ ਕੌਰ ਨੇ 7.71 (SGPA ) , ਬਲਵਿੰਦਰ ਕੌਰ ਨੇ 7.43 (SGPA ) ਅਤੇ ਨਵਜੋਤ ਕੌਰ ਨੇ 7.29 (SGPA ) ਗ੍ਰੇਡ  ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਆਪਣੀ ਸਫ਼ਲਤਾ ਦਾ ਸਿਹਰਾ ਕਾਲਜ ਮੈਨੇਜਮੈਂਟ, ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ  ਕਾਲਜ ਵਿੱਚ ਸੈਸ਼ਨ 2025-26 ਦੇ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਤੇ ਵਿਦਿਆਰਥੀ ਨਵੇਂ ਦਾਖ਼ਲਿਆਂ ਲਈ ਭਾਰੀ ਉਤਸ਼ਾਹ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਲੋੜਵੰਦ, ਮੈਰਿਟ ਹੋਲਡਰ, ਸਿੰਗਲ ਪੇਰੇਂਟ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਸਕਾਲਰਸ਼ਿਪ ਵੀ ਉਪਲੱਬਧ ਹਨ।  ਪ੍ਰਿੰਸੀਪਲ ਡਾ. ਢਿੱਲੋਂ ਨੇ ਇਨ੍ਹਾਂ ਤਿੰਨਾਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ।  ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਡਿੰਪਲ ਭੰਡਾਰੀ ਵੀ ਮੌਜ਼ੂਦ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਵਿਸ਼ਵ ਟੀ ਬੀ ਦਿਵਸ ਨੂੰ ਸਮਰਪਿਤ ਕਰਵਾਇਆ ਜਾਗਰੂਕ ਪ੍ਰੋਗਰਾਮ |

ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਦੇ ਸ...