Thursday, 20 March 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸੈਲਫ ਡਿਫੈਂਸ ਵਿਸ਼ੇ 'ਤੇ ਕਰਵਾਇਆ ਸੈਮੀਨਾਰ |


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਸਰੀਰਕ ਸਿੱਖਿਆ ਵਿਭਾਗ ਵੱਲੋ ਲੜਕੀਆਂ ਲਈ ਸੈਲਫ ਡਿਫੈਂਸ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਵੂਸ਼ੋ, ਕਰਾਟੇ, ਤਾਈਕਵਾਡੋਂ ਅਤੇ ਕਿੱਕ ਬਾਕਸਿੰਗ ਖੇਡਾਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਪੱਧਰ ਦੇ ਮੈਡਲ ਜੇਤੂ ਕੋਚ ਸ. ਦਲਜੀਤ ਸਿੰਘ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਰਿਸੋਰਸ ਪਰਸਨ ਸ. ਦਲਜੀਤ ਸਿੰਘ ਨੂੰ ਜੀ ਆਇਆ ਆਖਿਆ ਅਤੇ ਲੜਕੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੰਤਰਰਾਸ਼ਟਰੀ ਮੈਡਲ ਜੇਤੂ ਕੋਚ ਸ. ਦਲਜੀਤ ਸਿੰਘ ਜਿੱਥੇ ਏਸ਼ੀਅਨ ਮੈਡਲਿਸਟ ਨੇ, ਉੱਥੇ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਅਤੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿੱਚ ਵੀ ਟ੍ਰੇਨਿੰਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੈਲਫ ਡਿਫੈਂਸ ਦੀ ਮੱਦਦ ਕਰਕੇ ਅਸੀਂ ਨਾ ਸਿਰਫ਼ ਆਪਣੇ ਆਪ ਨੂੰ  ਸੁਰੱਖਿਅਤ ਰੱਖ ਸਕਦੇ ਹਾਂ ਬਲਕਿ ਦੂਸਰਿਆਂ ਦੀ ਸਹਾਇਤਾ ਕਰ ਕੇ, ਇੱਕ ਸੁਰੱਖਿਅਤ ਅਤੇ ਵੱਧ ਸਦਭਾਵਨਾ ਭਰਪੂਰ ਸੰਸਾਰ ਵੀ ਸਿਰਜਿਆ ਜਾ ਸਕਦਾ ਹੈ। ਮਾਰਸ਼ਲ ਆਰਟ ਦੇ ਪ੍ਰਸਿੱਧ ਏਸ਼ੀਅਨ ਖਿਡਾਰੀ ਸ. ਦਲਜੀਤ ਸਿੰਘ ਨੇ ਲੜਕੀਆਂ ਨੂੰ ਆਤਮ ਰੱਖਿਆ ਬਾਰੇ  ਬਹੁਤ ਵਿਸਥਾਰਪੂਰਬਕ ਅਤੇ ਪ੍ਰੈਕਟੀਕਲ ਤਰੀਕੇ ਰਾਹੀਂ ਜਾਣਕਾਰੀ ਦਿੰਦਿਆਂ,  ਮਾਰਸ਼ਲ ਆਰਟ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਜੂਡੋ, ਕਰਾਟੇ, ਤਾਈਕਵਾਡੋਂ ਤੇ ਵੂਸ਼ੋ ਆਦਿ 'ਚ ਫ਼ਰਕ ਸਮਝਾਉਂਦੇ ਹੋਏ ਆਪਣੀ ਰੱਖਿਆ ਲਈ ਇਨ੍ਹਾਂ ਦੀ ਵਰਤੋਂ ਕਰਨਾ ਵੀ ਦੱਸਿਆ। ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਨਾਲ ਹੋ ਰਹੇ ਛੇੜਛਾੜ ਦੇ ਕੇਸ ਦਿਨ-ਬ-ਦਿਨ ਵਧ ਰਹੇ ਹਨ। ਇਸ ਲਈ ਲੜਕੀਆਂ ਨੂੰ  ਮਾਰਸ਼ਲ ਆਰਟ ਜ਼ਰੂਰ ਸਿੱਖਣਾ ਚਾਹੀਦਾ ਹੈ ਤਾਂ ਕਿ ਉਹ ਆਤਮਰੱਖਿਅਕ ਬਣ  ਸਕਣ । ਉਨ੍ਹਾਂ ਕਿਹਾ ਕਿ ਮਾਰਸ਼ਲ ਆਰਟ  ਵਿੱਚ ਸਰੀਰਕ ਤੇ ਮਾਨਸਿਕ ਸ਼ਕਤੀ ਸਮੇਤ ਅਧਿਆਤਮਿਕ ਅਨੁਸ਼ਾਸਨ ਵੀ ਸ਼ਾਮਲ ਹੈ। ਉਨ੍ਹਾਂ  ਸੈਲਫ ਡਿਫੈਂਸ ਨੂੰ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਵੈ-ਰੱਖਿਆ ਦੀ ਇਸ ਵਿਧੀ ਨੂੰ ਉਤਸ਼ਾਹਿਤ ਕਰਨ ਨਾਲ ਖਾਸ ਤੌਰ ‘ਤੇ ਔਰਤਾਂ ਨੂੰ ਦੁਨੀਆ ਵਿੱਚ ਵਧ ਰਹੇ ਜ਼ੁਰਮਾਂ ਤੋਂ ਆਪਣੀ ਰੱਖਿਆ ਤੇ ਸੁਰੱਖਿਆ ਕਰਨ ਦੀ ਸਮਰੱਥਾ ਨਾਲ ਸਸ਼ਕਤ ਕੀਤਾ ਜਾ ਸਕਦਾ ਹੈ। ਇਸ ਕਲਾ ਦੇ ਅਨੁਸ਼ਾਸਿਤ ਅਭਿਆਸ ਦੌਰਾਨ ਊਰਜਾ ਅਤੇ ਧਿਆਨ ਨੂੰ ਕੇਂਦਰਿਤ ਕਰਕੇ ਬਿਹਤਰ ਜੀਵਨ ਜਿਉਣ ਲਈ ਇੱਕ ਬਦਲ ਵਜੋਂ ਰਚਨਾਤਮਕ ਰਸਤਾ ਲੱਭ ਸਕਦੇ ਹਨ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਤੇ ਵਿਸ਼ੇਸ਼ ਕਰਕੇ ਲੜਕੀਆਂ ਦੇ ਸੁਨਹਿਰੇ ਭਵਿੱਖ ਲਈ ਸੈਲਫ ਡਿਫੈਂਸ ਨੂੰ  ਵਧੇਰੇ ਉਤਸ਼ਾਹਿਤ ਕਰਨ ਲਈ  ਇਕਜੁੱਟ ਹੋਣ ਦਾ ਸੱਦਾ ਦਿੱਤਾ। ਸੈਮੀਨਾਰ ਦੇ ਅੰਤ ਵਿੱਚ ਮੁੱਖ ਰਿਸੋਰਸ ਪਰਸਨ ਸ. ਦਲਜੀਤ ਸਿੰਘ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਨਮਾਨਤ ਵੀ ਕੀਤਾ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਡਾ. ਅਮਰੀਕ ਸਿੰਘ, ਪ੍ਰੋ.ਮਨਜਿੰਦਰ ਸਿੰਘ ਜੌਹਲ, ਪ੍ਰੋ. ਡਿੰਪਲ ਕੁਮਾਰ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ  ਹਾਜ਼ਰ ਸਨ।

No comments:

Post a Comment

Blog shared by Mr. Manmohan Kumar(Asst. Prof. in Commerce)

  Start-up Culture and Youth Entrepreneurship in India: A New Era of Innovation   India is experiencing a remarkable entrepreneurial rev...