Sunday, 23 March 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਨੇ ਕੈਰੀਅਰ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ|



ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਕੈਰੀਅਰ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕੋਲੰਬੀਅਨ ਅਕੈਡਮੀ ਦੀ ਸੈਂਟਰ ਮੈਨੇਜਰ ਸ਼੍ਰੀਮਤੀ ਮਨਦੀਪ ਕੌਰ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ  ।  ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ  ਕਾਲਜ ਦੀਆਂ ਪ੍ਰਾਪਤੀਆਂ ਦੱਸਦਿਆਂ ,   ਵਿਦਿਆਰਥੀਆਂ ਨੂੰ ਕੈਰੀਅਰ ਸੈਟਲਮੈਂਟ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੁੱਖ ਰਿਸੋਰਸ ਪਰਸਨ ਸ਼੍ਰੀਮਤੀ ਮਨਦੀਪ ਕੌਰ  ਨੇ ਗ੍ਰੈਜੂਏਸ਼ਨ ਤੋਂ ਬਾਅਦ ਵਿਦਿਆਰਥੀਆਂ ਨੂੰ ਕੈਰੀਅਰ ਦੇ ਮੌਕਿਆਂ ਅਤੇ ਕੋਰਸਾਂ ਬਾਰੇ ਦੱਸਿਆ ਤੇ  ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ, ਯੋਗਤਾ ਮਾਪਦੰਡਾਂ ਅਤੇ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ, ਇਨ੍ਹਾਂ ਕੋਰਸਾਂ ਦੀ ਯੋਗਤਾ ,  ਸਿਲੇਬਸ, ਐੱਸ ਐੱਸ ਸੀ, ਆਈ ਬੀ ਪੀ ਐੱਸ (ਕਲਰਕ, ਪੀਓ) ਅਤੇ ਬੀਮਾ ਪ੍ਰੀਖਿਆਵਾਂ ਲਈ ਯੋਗਤਾ ਦਾ ਵੀ ਜ਼ਿਕਰ ਕੀਤਾ। ਅੰਤ ਵਿੱਚ ਵਿਦਿਆਰਥੀਆਂ ਨੇ ਸਵਾਲ ਜਵਾਬ ਵੀ ਕੀਤੇ। ਸੈਸ਼ਨ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਡਿੰਪਲ ਭੰਡਾਰੀ ਨੇ ਬਾਖ਼ੂਬੀ ਨਿਭਾਈ । ਇਸ ਮੌਕੇ ਪ੍ਰੋ. ਡਿੰਪਲ ਕੁਮਾਰ, ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਮਨਮੋਹਨ, ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਵਿਸ਼ਾਲ ਸ਼ੁਕਲਾ ਵੀ ਮੌਜ਼ੂਦ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਮਰਸ ਵਿਭਾਗ ਦੇ ਬਿਜ਼ਨਸ ਸਟੱਡੀਜ਼ ਕਲੱਬ ਵੱਲੋਂ "ਐਂਟਰਪ੍ਰਿਨਿਊਰਸ਼ਿਪ ਮਾਈਂਡਸੈਟ " ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ|

  ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਮਰਸ ਵਿਭਾਗ ਦੇ ਬਿਜ਼ਨਸ ਸਟੱਡੀਜ਼ ਕਲੱਬ ਵੱਲੋਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ "ਐ...