ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਬੀ ਸੀ ਏ ਤੇ ਬੀ ਐਸ ਸੀ ਕੰਪਿਊਟਰ ਸਾਇੰਸ ਦੇ ਛੇਵੇਂ ਅਤੇ ਡੀ ਸੀ ਏ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਦਮਨਜੀਤ ਕੌਰ ਨੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੂੰ ‘ਜੀ ਆਇਆਂ' ਆਖਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਕਾਲਜ ਜੀਵਨ ਬਾਰੇ ਸੁੰਦਰ ਕਵਿਤਾਵਾਂ ਅਤੇ ਗੀਤਾਂ ਰਾਹੀਂ ਪੇਸ਼ਕਾਰੀ ਦਿੱਤੀ । ਇਸ ਮੌਕੇ
ਲੜਕਿਆਂ ਵਿੱਚੋਂ ਮਿਸਟਰ ਫੇਅਰਵੈੱਲ ਦਾ ਖਿਤਾਬ ਨਿਤਿਨ ਨੂੰ ਅਤੇ ਮਿਸ ਫੇਅਰਵੈੱਲ ਦਾ ਖ਼ਿਤਾਬ ਪ੍ਰੇਰਨਾ ਸ਼ਰਮਾ ਨੂੰ ਮਿਲਿਆ। ਇਸ ਮੁਕਾਬਲੇ ’ਚ ਬਤੌਰ ਜੱਜ ਪ੍ਰੋ. ਅਮਨਦੀਪ ਕੌਰ ਚੀਮਾ , ਪ੍ਰੋ. ਰੇਨੂ ਬਾਲਾ ਅਤੇ ਪ੍ਰੋ. ਵਿਸ਼ਾਲ ਸ਼ੁਕਲਾ ਨੇ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਸਫ਼ਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਪੇਸ਼ੇਵਰ ਜੀਵਨ ਵਿੱਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਉੱਚ ਸਿਖਿਆ ਲਈ ਸਦਾ ਸਮਰਪਿਤ ਰਿਹਾ ਹੈ ਤੇ ਗੁਣਵਤਾ ਭਰੀ ਸਿੱਖਿਆ ਪ੍ਰਦਾਨ ਕਰਨਾ ਹੀ ਕਾਲਜ ਦਾ ਮੁੱਖ ਮੰਤਵ ਹੈ ਤਾਂ ਜੋ ਵਿਦਿਆਰਥੀ ਆਪਣੇ ਆਉਣ ਵਾਲੇ ਸਮੇਂ ’ਚ ਕਾਮਯਾਬ ਹੋ ਸਕਣ। ਅੰਤ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰੀਖਿਆ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਨਾਲ ਹੀ ਇਸ ਸਫ਼ਲ ਵਿਦਾਇਗੀ ਪਾਰਟੀ ਦੀ ਸ਼ਲਾਘਾ ਕੀਤੀ। ਇਸ ਪਾਰਟੀ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਲਵੀ ਮਹਿਤਾ ਨੇ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।
No comments:
Post a Comment