Monday, 28 April 2025

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ|

ਉੱਤਰੀ ਭਾਰਤ ਦੀ ਉੱਘੀ ਵਿੱਦਿਅਕ  ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਵੀਰ ਕੌਰ ਦੀ ਯੋਗ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਇਨਾਮ ਵੰਡ ਸਮਾਰੋਹ ਵਿੱਚ  ਸੈਸ਼ਨ 2024-25 ਦੌਰਾਨ ਅਕਾਦਮਿਕ, ਸੱਭਿਆਚਾਰਕ ਅਤੇ ਸਹਿਅਕਾਦਮਿਕ  ਗਤੀਵਿਧੀਆਂ ਵਿਚ ਉੱਤਮ ਪ੍ਰਦਰਸ਼ਨ ਅਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਸ. ਗੁਰਵਿੰਦਰਜੀਤ ਸਿੰਘ (PCS-1)  ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਭਾਗ , ਪੰਜਾਬ ਸਰਕਾਰ ਮੁੱਖ ਮਹਿਮਾਨ ਵਜੋਂ ਅਤੇ ਪ੍ਰੋਫ਼ੈਸਰ ਕੁਲਵੰਤ ਸਿੰਘ ਔਜਲਾ, ਸ. ਗੁਰਭਜਨ ਸਿੰਘ ਲਾਸਾਨੀ (ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ) ਤੇ ਸ. ਮੱਸਾ ਸਿੰਘ ਸਿੱਧੂ (ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ।   ਕਾਲਜ ਦੇ ਪ੍ਰਿੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਖ਼ੂਬਸੂਰਤ ਸ਼ਬਦਾਂ ਨਾਲ ਜੀ ਆਇਆ ਆਖਿਆ। ਉਨ੍ਹਾਂ ਦੱਸਿਆ ਕਿ ਕਾਲਜ ਦੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ 100 ਵਿਦਿਆਰਥੀਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਅਤੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ  ਵਧੀਆ ਪ੍ਰਦਰਸ਼ਨ ਕਰਨ ਵਾਲੇ 40 ਵਿਦਿਆਰਥੀਆਂ ਅਤੇ ਸਹਿ-ਅਕਾਦਮਿਕ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ   30  ਵਿਦਿਆਰਥੀਆਂ ਨੂੰ  ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ  ਪ੍ਰਿੰਸੀਪਲ ਡਾ. ਢਿੱਲੋ ਨੇ ਸੈਸ਼ਨ 2024-25 ਵਿੱਚ ਕਾਲਜ ਦੇ  ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਕੀਤੀਆਂ ਵਿਸ਼ੇਸ਼ ਪ੍ਰਾਪਤੀਆਂ ਦੀ ਸਲਾਨਾ ਰਿਪੋਰਟ ਵੀ ਪੇਸ਼ ਕੀਤੀ।

ਮੁੱਖ ਮਹਿਮਾਨ ਸ. ਗੁਰਵਿੰਦਰਜੀਤ ਸਿੰਘ  ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅਗਾਂਹਵਧੂ ਕੰਮ ਕਰਨ ਅਤੇ ਪੜ੍ਹਾਈ ਵਿੱਚ  ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਪੜ੍ਹਿਆ ਲਿਖਿਆ ਮਨੁੱਖ ਹੀ ਨਵੇਂ ਤੇ ਨਰੋਏ ਸਮਾਜ ਦੀ ਸਿਰਜਣਾ ਕਰ ਸਕਦਾ ਹੈ।  ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਲਗਾਤਾਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਅੰਤ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਦਿਖਾਈ ਲਗਨ ਅਤੇ ਉੱਤਮਤਾ ਦੀ ਪ੍ਰਸ਼ੰਸਾ ਵੀ ਕੀਤੀ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ, ਸਮੇਂ ਦੀਆਂ ਚੁਣੌਤੀਆਂ ਨਾਲ਼ ਨਜਿੱਠਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਦੇ ਨਾਲ ਨਾਲ, ਸਮਾਜ ਸੇਵਾ, ਮਾਂ ਬਾਪ ਦੀ ਸੇਵਾ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਤ  ਕੀਤਾ। ਇਸੇ ਤਰਾਂ ਪ੍ਰੋਫ਼ੈਸਰ ਕੁਲਵੰਤ ਸਿੰਘ ਔਜਲਾ ਨੇ ਸਨਮਾਨਤ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਦੁਨੀਆਂ ਦਾ ਵੱਡੇ ਤੋਂ ਵੱਡਾ ਅਹੁਦਾ ਪ੍ਰਾਪਤ ਕਰ ਸਕਦੇ ਹਨ।  ਇਸ ਤੋਂ ਇਲਾਵਾ ਉਨ੍ਹਾਂ ਜ਼ਿੰਦਗੀ ਵਿੱਚ ਕੰਮ ਆਉਣ ਵਾਲੀਆਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਅਤੇ ਤਜ਼ਰਬੇ  ਵਿਦਿਆਰਥੀਆਂ ਨਾਲ ਸਾਂਝੇ ਕੀਤੇ।

ਇਸ ਮੌਕੇ ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਤੇ ਵਰਨਪ੍ਰੀਤ ਕੌਰ ਨੂੰ,  ਅਕਾਦਮਿਕ ਐਕਸੀਲੈਂਸ ਅਵਾਰਡ, ਮਨੀ ਰਾਮ ਅਤੇ ਬਲਵਿੰਦਰ ਕੌਰ ਨੂੰ ਬੈੱਸਟ ਲਾਇਬ੍ਰੇਰੀ ਯੂਜ਼ਰ ਅਵਾਰਡ, ਹਰਸ਼ਦੀਪ ਸਿੰਘ ਤੇ ਨਵਦੀਪ ਕੌਰ  ਨੂੰ ਆਰਟਫੁਲੀ ਕ੍ਰਿਏਟਿਵ ਅਵਾਰਡ, ਪਲਕ ਨੂੰ ਡਿਲੀਜੈਂਟ ਸਟੂਡੈਂਟ ਅਵਾਰਡ, ਦਵਿੰਦਰ ਸਿੱਧੂ ਨੂੰ ਕਲਚਰਲ ਅਚੀਵਮੈਂਟ ਅਵਾਰਡ, ਪ੍ਰਥਮ ਨੂੰ ਹਾਈਐਸਟ ਅਟੈਂਡਸ ਅਵਾਰਡ ਅਤੇ ਪ੍ਰੇਰਨਾ ਨੂੰ ਬੈਸਟ ਸਟੂਡੈਂਟ ਆਫ਼ ਦਾ ਯੀਅਰ ਅਵਾਰਡ   ਨਾਲ ਨਿਵਾਜਿਆ ਗਿਆ। ਇਸ ਮੌਕੇ 

 ਮੰਚ ਸੰਚਾਲਨ ਦੇ ਫ਼ਰਜ਼ ਪ੍ਰੋ: ਵਰਿੰਦਰ ਕੌਰ ਨੇ ਬਾਖ਼ੂਬੀ ਨਿਭਾਏ। ਅੰਤ ਵਿੱਚ ਕਾਲਜ  ਰਜਿਸਟਰਾਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੰਵਰਅਭੀਜੈ ਸਿੰਘ ਇੰਸਪੈਕਟਰ ਸਹਿਕਾਰੀ ਸਭਾਵਾਂ ਵਿਭਾਗ, ਕਾਲਜ ਦੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਲਜ ਦੇ ਰੈੱਡ...