ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ, ਐਨ ਐਸ ਐਸ ਵਿਭਾਗ ਅਤੇ ਸਰੀਰਿਕ ਸਿੱਖਿਆ ਵਿਭਾਗ ਵੱਲੋਂ ਸਾਂਝੇ ਰੂਪ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਗੁਰਭਜਨ ਸਿੰਘ ਲਾਸਾਨੀ ਮੁੱਖ ਮਹਿਮਾਨ ਵਜੋਂ ਅਤੇ ਅਰਬਨ ਅਸਟੇਟ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ, ਸੀਨੀਅਰ ਐਡਵੋਕੇਟ ਸ਼੍ਰੀ ਅਨੁਜ ਆਨੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਕਿਹਾ ਕਿ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸੰਸਾਰ ਭਰ ਵਿੱਚ ਯੋਗ ਦੇ ਮਹੱਤਵ ਅਤੇ ਲਾਭਾਂ ਨੂੰ ਉਜ਼ਾਗਰ ਕਰਨ ਲਈ ਸਮਰਪਿਤ ਕੀਤਾ ਗਿਆ ਹੈ। ਸੰਯੁਕਤ ਰਾਸ਼ਟਰ ਨੇ 2015 ਤੋਂ ਇਸ ਦਿਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਵਜੋਂ ਮਨਾਉਣ ਦੀ ਮਨਜ਼ੂਰੀ ਦਿੱਤੀ ਸੀ। ਯੋਗ ਭਾਰਤ ਦੀ ਪ੍ਰਾਚੀਨ ਵਿਰਾਸਤ ਹੈ ਜੋ ਸਰੀਰ, ਮਨ ਅਤੇ ਆਤਮਾ ਨੂੰ ਸੰਤੁਲਿਤ ਕਰਦਾ ਹੈ। ਮੁੱਖ ਮਹਿਮਾਨ ਸ. ਗੁਰਭਜਨ ਸਿੰਘ ਲਾਸਾਨੀ ( ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ) ਨੇ ਬੋਲਦਿਆਂ ਕਿਹਾ ਕਿ ਯੋਗ ਸਿਰਫ ਇਕ ਸਰੀਰਕ ਕਸਰਤ ਨਹੀਂ, ਸਗੋਂ ਇਹ ਆਤਮਿਕ ਅਤੇ ਮਾਨਸਿਕ ਸ਼ਾਂਤੀ ਲਈ ਵੀ ਲਾਭਕਾਰੀ ਹੈ। ਇਹ ਮਨੁੱਖ ਦੇ ਜੀਵਨ ਵਿੱਚ ਸਹੀ ਜੀਵਨਸ਼ੈਲੀ, ਅਨੁਸ਼ਾਸਨ ਅਤੇ ਤੰਦਰੁਸਤੀ ਲਿਆਉਂਦਾ ਹੈ। ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਰਾਹੀਂ ਮਨੁੱਖ ਆਪਣੇ ਆਪ ਨਾਲ ਜੁੜ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਮਾਸਪੇਸ਼ੀਆਂ ਬਣਦੀਆਂ ਹਨ ਅਤੇ ਪਾਚਨ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਵਿਸ਼ੇਸ਼ ਮਹਿਮਾਨ ਸ਼੍ਰੀ ਅਨੁਜ ਆਨੰਦ ਨੇ ਬੋਲਦਿਆ ਕਿਹਾ ਕਿ ਯੋਗ ਦੇ ਲਾਭਾਂ ਵਿੱਚ ਮਨ ਦੀ ਸ਼ਾਂਤੀ, ਸਰੀਰਕ ਤਾਕਤ ਅਤੇ ਰੋਗ-ਪ੍ਰਤੀਰੋਧਕ ਤਾਕਤ ਵਿੱਚ ਵਾਧਾ ਆਦਿ ਸ਼ਾਮਲ ਹਨ। ਆਧੁਨਿਕ ਜੀਵਨ ਵਿੱਚ ਜਿੱਥੇ ਦਬਾਅ ਅਤੇ ਬੀਮਾਰੀਆਂ ਵਧ ਰਹੀਆਂ ਹਨ, ਉੱਥੇ ਯੋਗ ਇੱਕ ਕੁਦਰਤੀ ਇਲਾਜ ਵਜੋਂ ਉਭਰ ਰਿਹਾ ਹੈ। ਇਸ ਕਰਕੇ ਹਰ ਉਮਰ ਦੇ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਮੌਕੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਤੰਦਰੁਸਤ ਰਹਿਣ ਲਈ ਜਿੱਥੇ ਸੈਰ ਤੇ ਕਸਰਤ ਕਰਦੇ ਰਹਿਣਾ ਚਾਹੀਦਾ ਹੈ, ਉੱਥੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਯੋਗ ਅੰਦਰੂਨੀ ਅੰਗਾਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਸ਼ੂਗਰ ਸਮੇਤ ਹੋਰ ਬਿਮਾਰੀਆਂ ਦੇ ਪ੍ਰਭਾਵ ਨੂੰ ਵੀ ਘੱਟ ਕਰਨ ਵਿੱਚ ਯੋਗ ਦਾ ਅਹਿਮ ਸਥਾਨ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਨੀਕੇਤ ਅਤੇ ਅਰਬਨ ਅਸਟੇਟ ਵੈਲਫੇਅਰ ਸੋਸਾਇਟੀ ਦੇ ਜੁਆਇੰਟ ਸੈਕਟਰੀ ਸ੍ਰੀ ਹੇਮੰਤ ਪੁਲਾਨੀ ਨੇ ਵਿਦਿਆਰਥੀਆਂ ਨੂੰ ਪ੍ਰਾਣਾਯਾਮ, ਧਿਆਨ, ਸਮਾਧੀ, ਯੁਗਤਾਹਾਰ, ਮੰਤਰ ਜਪ, ਸ਼ਵ, ਸਿੱਧ, ਭੁੰਜਗ ਆਦਿ ਆਸਣਾਂ ਰਾਹੀਂ ਯੋਗ ਨੂੰ ਆਪਣੇ ਜੀਵਨ ਦਾ ਪ੍ਰਮੁੱਖ ਹਿੱਸਾ ਬਣਾਉਣ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ। ਅੰਤ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਅਮਰੀਕ ਸਿੰਘ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਸ਼ਾਮਿਲ ਹੋਣ ਲਈ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Monday, 23 June 2025
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਪੌਦੇ ਲਗਾਏ|
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ, ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐਨ ਐਸ ਐਸ ਵਿਭਾਗ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਫ਼ਲਦਾਰ ਅਤੇ ਫੁੱਲਾਂ ਨਾਲ ਸਬੰਧਿਤ ਬੂਟੇ ਲਗਾਏ । ਪ੍ਰਿੰਸੀਪਲ ਡਾ. ਢਿੱਲੋਂ ਨੇ ਰੁੱਖ ਲਗਾਓ, ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬੇਹੱਦ ਜ਼ਰੂਰਤ ਹੈ ਤਾਂ ਕਿ ਭਵਿੱਖ ’ਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਲਈ ਹੀ ਨਹੀਂ, ਸਗੋਂ ਸਾਡੇ ਜੀਵਨ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਸਾਫ਼ ਤੇ ਸ਼ੁੱਧ ਵਾਤਾਵਰਣ ਰੱਖਣ ਵਿੱਚ ਹਰੇਕ ਇਨਸਾਨ ਨੂੰ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਰੁੱਖ ਲਗਾਉਣ ਨਾਲ ਜਿੱਥੇ ਸਾਡਾ ਚੌਗਿਰਦਾ ਹਰਾ ਭਰਾ ਹੁੰਦਾ ਹੈ, ਉੱਥੇ ਸਾਨੂੰ ਪ੍ਰਦੂਸ਼ਣ ਤੋ ਵੀ ਨਿਜ਼ਾਤ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਲਵੀ ਮਹਿਤਾ, ਕਾਲਜ ਸੁਪਰਡੈਂਟ ਮਹਿਕ ਮਲਹੋਤਰਾ, ਆਫਿਸ ਅਸਿਸਟੈਂਟ ਅਮਨਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।
Friday, 6 June 2025
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕਰਵਾਇਆ ਪ੍ਰੋਗਰਾਮ|
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰ: ਡਾ. ਬਲਦੇਵ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ ਹੇਠ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਵਾਤਾਵਰਨ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ 30 ਪੋਸਟਰ ਬਣਾਏ । ਇਸ ਮੌਕੇ ਪ੍ਰਿੰ: ਡਾ. ਢਿੱਲੋਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਵਿਸ਼ਵ ਪੱਧਰ 'ਤੇ ਜਲਵਾਯੂ ਪਰਿਵਰਤਨ, ਜੰਗਲਾਂ ਦੀ ਕਟਾਈ, ਪ੍ਰਦੂਸ਼ਣ ਅਤੇ ਜੈਵ- ਵਿਭਿੰਨਤਾ ਦੇ ਨੁਕਸਾਨ ਵਰਗੀਆਂ ਚੁਣੌਤੀਆਂ ਨੂੰ ਹੱਲ ਕਰਨ ਦੀ ਲੋੜ ਨੂੰ ਉਜ਼ਾਗਰ ਕਰਨ ਲਈ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਇਸ ਸਾਲ ਦਾ ਥੀਮ ‘ਪਲਾਸਟਿਕ ਪ੍ਰਦੂਸ਼ਣ ਖ਼ਤਮ ਕਰੋ’ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਸੁਰੱਖਿਆ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਵਾਤਾਵਰਣ ਦੇਣ ਦੀ ਦਿਸ਼ਾ ‘ਚ ਅਹਿਮ ਕਦਮ ਹੈ। ਇਸ ਦਿਨ ਵਾਤਾਵਰਨ ਦੇ ਖ਼ਤਰਿਆਂ ਬਾਰੇ ਅਤੇ ਇਸ ਤੋਂ ਹੋਣ ਵਾਲੇ ਨੁਕਸਾਨਾਂ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।
ਰੈੱਡ ਰਿਬਨ ਕਲੱਬ ਦੇ ਕੋ-ਆਰਡੀਨੇਟਰ ਪ੍ਰੋ: ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਹੈ ਕਿ ਵਧਦੇ ਪ੍ਰਦੂਸ਼ਣ ਕਾਰਨ ਕੁਦਰਤ ਖ਼ਤਰੇ ਵਿੱਚ ਹੈ। ਕੁਦਰਤ ਕਿਸੇ ਵੀ ਜੀਵ ਨੂੰ ਜੀਵਨ ਜਿਊਣ ਲਈ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਦਾ ਹੈ। ਅਜਿਹੇ ‘ਚ ਜੇਕਰ ਕੁਦਰਤ ਪ੍ਰਭਾਵਿਤ ਹੋਵੇਗੀ, ਤਾਂ ਜਨਜੀਵਨ ਵੀ ਪ੍ਰਭਾਵਿਤ ਹੋਵੇਗਾ। ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ ਕੁਦਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਹੀ ਕੀਤੀ ਗਈ ਸੀ। ਇਸ ਦਿਨ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਕੁਦਰਤ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਵਰਖਾ ਥਾਪਰ ਨੇ, ਦੂਜਾ ਸਥਾਨ ਨਾਜ਼ੀਆ ਨੇ ਅਤੇ ਤੀਜਾ ਸਥਾਨ ਹਿਮਾਂਸ਼ੀ ਸੋਨੀ ਨੇ ਪ੍ਰਾਪਤ ਕੀਤਾ। ਅੰਤ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਦਮਨਜੀਤ ਕੌਰ, ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ , ਪ੍ਰੋ. ਵਿਸ਼ਾਲ ਸ਼ੁਕਲਾ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸਨ।
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਦੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮ...
-
Information Technology Luminaries—people who have made significant contributions to computing, software, the internet and digital innovati...
-
English has gone through quite a journey. It started as a West Germanic language that came about through dialects, invasions, and borrowing ...
-
STOCK EXCHANGE Stock exchange is a regulated market where the listed securities are sale and purchase. It is also called the secondary marke...


