Thursday, 10 July 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਸਮਰਪਿਤ ਲਗਾਏ ਪੌਦੇ |


ਲਾਇਲਪੁਰ ਖ਼ਾਲਸਾ  ਕਾਲਜ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਵਿਭਾਗ ਨੇ ਨਹਿਰੂ ਯੁਵਾ ਕੇਂਦਰ , ਕਪੂਰਥਲਾ ਦੇ ਸਹਿਯੋਗ ਨਾਲ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ  ਵੱਡੀ ਗਿਣਤੀ ਵਿੱਚ  ਫ਼ਲਦਾਰ ਅਤੇ ਫੁੱਲਾਂ ਨਾਲ ਸਬੰਧਿਤ ਬੂਟੇ ਲਗਾਏ । ਕਾਲਜ ਦੇ ਪ੍ਰਿੰਸੀਪਲ ਡਾ.  ਬਲਦੇਵ ਸਿੰਘ ਢਿੱਲੋਂ  ਨੇ ਸਮੂਹ ਸਟਾਫ਼ ਅਤੇ ਵਿਦਿਆਰਥੀ ਨੂੰ ਸੰਬੋਧਨ ਕਰਦੇ  ਕਿਹਾ ਕਿ  ਵਾਤਾਵਰਨ ਦੀ ਸ਼ੁੱਧਤਾ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ  ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ  ਕਾਲਜ ਦੇ ਵਿਦਿਆਰਥੀ  ਮਾਨਵਤਾ ਦੀ ਭਲਾਈ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਵਰਗੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੇ ਹਨ ਅਤੇ ਰੁੱਖਾਂ ਦੀ ਸਾਂਭ ਸੰਭਾਲ ਵੀ ਕਰ ਰਹੇ ਹਨ । ਉਨ੍ਹਾਂ ਅਪੀਲ ਕੀਤੀ  ਕਿ ਹਰੇਕ ਪਰਿਵਾਰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਵੇ।  ਕਾਲਜ ਹਰ ਸਾਲ,  ਹਰ ਘਰ ਹਰਿਆਲੀ ਅਤੇ ਏਕ ਪੇੜ ਮਾਂ ਕੇ ਨਾਮ ਆਦਿ ਵਰਗੇ ਸਮਾਗਮ ਕਰਵਾ ਕੇ ਨਾਗਰਿਕਾਂ ਦੀ ਭਾਗੀਦਾਰੀ ਨਾਲ ਪੌਦੇ ਲਗਾਉਣ ਦੀ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਿਦਿਆਰਥੀ , ਸਰਕਾਰ ਵੱਲੋਂ ਚਲਾਈ ਮੁਹਿੰਮ ਵਿੱਚ ਬਣਦਾ ਯੋਗਦਾਨ ਪਾਉਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਹਿਰੂ ਯੁਵਾ ਕੇਂਦਰ, ਕਪੂਰਥਲਾ ਦੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਨੇ 100 ਬੂਟੇ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦਾ ਸੰਦੇਸ਼ ਦਿੱਤਾ ।  ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਦਮਨਜੀਤ ਕੌਰ, ਪ੍ਰੋ. ਵਰਿੰਦਰ ਕੌਰ,  ਪ੍ਰੋ. ਲਵੀ ਮਹਿਤਾ ਅਤੇ ਕਾਲਜ ਲਾਇਬ੍ਰੇਰੀਅਨ ਸਵੀਤ੍ਰੀ  ਤੋਂ ਇਲਾਵਾ  ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕਰਵਾਏ ਧਾਰਮਿਕ ਕੁਇਜ਼ ਮੁਕਾਬਲੇ

  ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ  ਸ਼ਹਾਦਤ ਦੇ 350 ਸਾਲ ਪੂਰੇ ਹੋਣ ਦੇ ਅਵਸਰ ‘ਤੇ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ  ਵੱਲ...