Sunday, 17 August 2025

ਲਾਇਲਪੁਰ ਖ਼ਾਲਸਾ ਕਾਲਜ ਵਿੱਚ ਆਜ਼ਾਦੀ ਦੀ 79ਵੀਂ ਵਰੇਗੰਡ ਨੂੰ ਸਮਰਪਿਤ ਕਰਾਇਆ ਪ੍ਰਭਾਵਸ਼ਾਲੀ ਸਮਾਗਮ|


 ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ  ਅੰਗਰੇਜ਼ੀ ਵਿਭਾਗ,  ਰਾਜਨੀਤੀ ਸ਼ਾਸਤਰ ਵਿਭਾਗ, ਰੈੱਡ ਰਿਬਨ ਕਲੱਬ ਤੇ ਐਨ ਐਸ ਐਸ ਵਿਭਾਗ  ਵੱਲੋਂ ਸਾਂਝੇ ਰੂਪ ਵਿੱਚ ਆਜ਼ਾਦੀ ਦੀ 79ਵੀਂ ਵਰੇਗੰਡ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਾਇਆ , ਜਿਸ ਵਿੱਚ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ, ਸਕਿੱਟ, ਸੋਲੋ ਡਾਂਸ, ਗਰੁੱਪ ਡਾਂਸ ਤੇ ਕੋਰੀਓਗ੍ਰਾਫੀ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ਼ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਬਹੁਤ ਸਾਰੇ ਲੋਕਾਂ ਦਾ ਸੰਘਰਸ਼ ਅਤੇ ਬਹਾਦਰਾਂ ਦੀ ਕੁਰਬਾਨੀ ਸ਼ਾਮਿਲ ਹੈ। ਸਾਨੂੰ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਅਸੀਂ ਇੱਕ ਮਹਾਨ ਅਤੇ ਆਜ਼ਾਦ ਦੇਸ਼ ਦੇ ਨਾਗਰਿਕ ਹਾਂ। ਸਾਨੂੰ ਆਪਣੇ ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਵਿੱਚ  ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਤਿਰੰਗੇ ਦਾ ਸਨਮਾਨ ਕਰਨ, ਦੇਸ਼ ਦੀ ਏਕਤਾ ਤੇ ਅਖੰਡਤਾ ਅਤੇ ਮਾਤ ਭੂਮੀ ਦੀ ਰਾਖੀ ਲਈ ਸੰਹੁ ਵੀ ਚੁਕਾਈ।  ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚੋਂ ਰੁਪਿੰਦਰ ਕੌਰ ਨੇ ਪਹਿਲਾ ਸਥਾਨ, ਖੁਸ਼ਬੂ  ਨੇ ਦੂਜਾ ਸਥਾਨ ਅਤੇ ਬਲਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਉਚਾਰਨ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਰਲੀਨ ਨੇ, ਦੂਸਰਾ ਸਥਾਨ ਤਾਨੀਆ ਨੇ ਅਤੇ ਤੀਸਰਾ ਸਥਾਨ ਅਵਤਾਰ ਸਿੰਘ ਨੇ ਪ੍ਰਾਪਤ ਕੀਤਾ।  ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਵੱਲੋਂ ਸਨਮਾਨ ਚਿੰਨ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਾਰਿਆਂ ਦਾ ਧੰਨਵਾਦ ਕਰਦੇ  ਕਿਹਾ ਕਿ ਇਹ ਆਜ਼ਾਦੀ ਦਿਹਾੜਾ,  ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਤੇ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਪਣੀ ਅਣਥੱਕ ਤੇ ਮਜ਼ਬੂਤ ਇਰਾਦਿਆਂ ਨਾਲ ਆਜ਼ਾਦੀ ਦਿਲਵਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ.  ਵਰਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਪ੍ਰੋ.  ਗਗਨ ਡੋਗਰਾ, ਪ੍ਰੋ. ਸੰਦੀਪ ਸਿੰਘ, ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ ਵਿਸ਼ਾਲ ਸ਼ੁਕਲਾ ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ਕਰਾਇਆ ਸਮਾਗਮ |

ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਗਣਿਤ ਵਿਭਾਗ ਵੱਲੋਂ  “ਰਾਸ਼ਟਰੀ ਗਣਿਤ ਦਿਵਸ” ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ।  ਸਮਾਗਮ ਦੀ ਸ਼ੁਰੂਆਤ ਕਰਦਿਆਂ  ਕਾਲ...