ਪੰਜਾਬ ਦੇ ਮਾਣਯੋਗ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ, ਪ੍ਰੋ. ( ਡਾ.) ਰਤਨ ਸਿੰਘ ਦੀ ਯੋਗ ਅਗਵਾਈ ਹੇਠ 8 ਅਗਸਤ 2025 ਨੂੰ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਯੂਵਾ ਕਨੈਕਟ ਪ੍ਰੋਗਰਾਮ ਅਧੀਨ "ਏਕ ਪੇੜ ਮਾਂ ਕੇ ਨਾਮ 2.0" ਰੁੱਖ ਲਗਾਏ ਗਏ।
ਇਸ ਮੌਕੇ ਡਾ. ਬਲਦੇਵ ਸਿੰਘ ਢਿੱਲੋਂ, ਪ੍ਰਿੰਸੀਪਲ, ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਨੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਅਤੇ ਰੁੱਖ ਲਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਦਿਨ-ਬ -ਦਿਨ ਹਵਾ ਤੇ ਪਾਣੀ ਪ੍ਰਦੂਸ਼ਤ ਹੁੰਦੇ ਜਾ ਰਹੇ ਹਨ, ਧਰਤੀ ਹੇਠਲਾ ਪਾਣੀ ਆਏ ਦਿਨ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ । ਇਸ ਤੋਂ ਬਿਨਾਂ ਲੋੜੀਂਦੀ ਵਰਖਾ ਦਾ ਨਾ ਹੋਣਾ ਵੀ ਰੁੱਖਾਂ ਦੀ ਕਮੀ ਕਾਰਨ ਹੀ ਹੈ। ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਲਜ ਵੱਲੋਂ ਵੀ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਵੱਧ ਤੋਂ ਵੱਧ ਪੇੜ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਕਾਲਜ ਵਲੋਂ ਲੰਬੀ ਉਮਰ ਵਾਲ਼ੇ ਅਤੇ ਰਵਾਇਤੀ ਪੇੜ ਪੌਦੇ ਜਿਸ ਤਰ੍ਹਾਂ ਨਿੰਮ, ਪਿੱਪਲ,, ਬੋਹੜ , ਟਾਹਲੀ ਆਦਿ ਲਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਡਾ. ਨਵਲੀਨ ਮੁਲਤਾਨੀ, ਡੀਨ ਰਿਸਰਚ ਅਤੇ ਡਾਇਰੈਕਟਰ, ਲੋਕ ਸੰਪਰਕ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨੇ ਕਿਹਾ ਕਿ ਏਕ ਪੇੜ ਮਾਂ ਕੇ ਨਾਮ 2.0 ਮੁਹਿੰਮ ਵਾਤਾਵਰਣ ਸੁਰੱਖਿਆ ਲਈ ਮਹੱਤਵਪੂਰਨ ਹੈ। ਰੁੱਖ ਮਨੁੱਖਾਂ ਨੂੰ ਸਾਫ਼ ਹਵਾ, ਭੋਜਨ ਅਤੇ ਛਾਂ ਪ੍ਰਦਾਨ ਕਰਦੇ ਹਨ, ਜਦੋਕਿ ਉਹ ਪੰਛੀਆਂ ਨੂੰ ਭੋਜਨ, ਆਸਰਾ ਅਤੇ ਛਾਂ ਵੀ ਪ੍ਰਦਾਨ ਕਰਦੇ ਹਨ। ਇਸ ਲਈ, ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਹਰ ਯਾਦਗਾਰੀ ਦਿਨ ਰੁੱਖ ਲਗਾਈਏ ਅਤੇ ਉਨ੍ਹਾਂ ਦੀ ਦੇਖਭਾਲ ਕਰੀਏ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਕਾਲਜ ਦੇ ਵਿਹੜੇ ‘ਚ ਵੱਖ-ਵੱਖ ਛਾਂਦਾਰ ਬੂਟੇ ਲਾਏ ਗਏ, ਜਿਨ੍ਹਾਂ ਦਾ ਮਕਸਦ ਸਿਰਫ਼ ਵਾਤਾਵਰਣ ਸੰਭਾਲ ਨਹੀਂ, ਸਗੋਂ ਨੌਜ਼ਵਾਨ ਪੀੜ੍ਹੀ ਨੂੰ ਕੁਦਰਤ ਨਾਲ ਜੋੜਨਾ ਵੀ ਸੀ। ਪ੍ਰੋਗਰਾਮ ਦੌਰਾਨ ਰੈੱਡ ਰਿਬਨ ਅਤੇ ਈਕੋ ਕਲੱਬ ਦੇ ਕਨਵੀਨਰ ਮਨਜਿੰਦਰ ਸਿੰਘ ਜੌਹਲ, ਅਸਿਸਟੈਂਟ ਪ੍ਰੋਫ਼ੈਸਰ ਵਿਸ਼ਾਲ ਸ਼ੁਕਲਾ, ਅਸਿਸਟੈਂਟ ਪ੍ਰੋਫ਼ੈਸਰ ਦਮਨਜੀਤ ਕੌਰ , ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
No comments:
Post a Comment