ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਆਈ ਕੇਅਰ ਹਸਪਤਾਲ, ਜਲੰਧਰ ਨੇ ਵਿਦਿਆਰਥੀਆਂ ਅਤੇ ਸਟਾਫ਼ ਲਈ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ 200 ਤੋਂ ਵੱਧ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ । ਜਿਨ੍ਹਾਂ ਨੂੰ ਚਸ਼ਮੇ ਜਾਂ ਇਲਾਜ ਦੀ ਲੋੜ ਸੀ, ਉਨ੍ਹਾਂ ਨੂੰ ਡਾਕਟਰੀ ਸਲਾਹ ਦਿੱਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਤਜ਼ਰਬੇਕਾਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕ ਵੀ ਕੀਤਾ ।
ਕਾਲਜ ਦੇ ਪ੍ਰਿੰਸਿਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ “ਅੱਜ ਦੇ ਸਮੇਂ ਵਿੱਚ ਮੋਬਾਈਲ ਅਤੇ ਕੰਪਿਊਟਰ ਦੀ ਵਧਦੀ ਵਰਤੋਂ ਕਾਰਨ ਅੱਖਾਂ ਦੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਦਾ ਸੁੰਦਰ ਮਾਧਿਅਮ ਹਨ।” ਅੰਤ ਵਿੱਚ ਉਨ੍ਹਾਂ ਨੇ ਡਾਕਟਰਾਂ ਦੀ ਟੀਮ ਅਤੇ ਆਯੋਜਕਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ, ਡਾਕਟਰਾਂ ਵੱਲੋਂ ਅੱਖਾਂ ਦੀ ਸੁਰੱਖਿਆ ਅਤੇ ਸਿਹਤ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਵਿਸ਼ਾਲ ਸ਼ੁਕਲਾ, ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਗਗਨ ਆਦਿ ਵੀ ਹਾਜ਼ਰ ਸਨ।

No comments:
Post a Comment