Sunday, 23 November 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕਰਵਾਏ ਧਾਰਮਿਕ ਕੁਇਜ਼ ਮੁਕਾਬਲੇ

 


ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ  ਸ਼ਹਾਦਤ ਦੇ 350 ਸਾਲ ਪੂਰੇ ਹੋਣ ਦੇ ਅਵਸਰ ‘ਤੇ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ  ਵੱਲੋਂ ਵਿਦਿਆਰਥੀਆਂ ਲਈ ਇੱਕ ਵਿਸ਼ਾਲ ਅਤੇ ਰੂਹਾਨੀ ਵਿਰਸੇ ਨਾਲ ਜੋੜਣ ਵਾਲਾ ਧਾਰਮਿਕ-ਇਤਿਹਾਸਕ ਆਨਲਾਈਨ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਗਿਆ। ਇਹ ਮੁਕਾਬਲੇ “ਸ਼ਹੀਦਾਂ ਦੀ ਯਾਦ – ਵਿਰਸੇ ਦੀ ਸੰਭਾਲ” ਥੀਮ ਨਾਲ ਕਰਵਾਏ ਗਏ, ਜਿਸ ਦਾ ਮੰਤਵ ਨੌਜ਼ਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਉੱਚ ਆਤਮਿਕ ਸਿਧਾਂਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੀਆਂ ਕੁਰਬਾਨੀਆਂ ਨਾਲ ਜੋੜਨਾ ਸੀ। ਇਸ ਮੁਕਾਬਲੇ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ, ਗੁਰੂ ਸਾਹਿਬ ਦੀ ਬਾਣੀ, ਯਾਤਰਾਵਾਂ, ਇਤਿਹਾਸਕ ਘਟਨਾਵਾਂ ਅਤੇ ਸ਼ਹੀਦੀ ਨਾਲ ਸੰਬੰਧਿਤ ਪ੍ਰਸ਼ਨਾ ਦੇ  ਉੱਤਰ ਦਿੱਤੇ। ਸਨਮਾਨ ਸਮਾਰੋਹ ਤੋਂ ਪਹਿਲਾਂ 

 ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ਼ ਬਹਾਦਰ  ਜੀ ਦੀਆਂ ਸਿੱਖਿਆਵਾਂ—ਧਰਮ ਦੀ ਰੱਖਿਆ, ਮਨੁੱਖਤਾ ਪ੍ਰਤੀ ਪ੍ਰੇਮ, ਨਿਸ਼ਕਾਮ ਸੇਵਾ, ਧਰਮ ਨਿਰਪੱਖਤਾ, ਮਨੁੱਖਤਾ ਦਾ ਆਦਰ ਅਤੇ ਸਰਬੱਤ ਦਾ ਭਲਾ— ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਲਈ ਪ੍ਰੇਰਿਤ ਕੀਤਾ ।  ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ।

ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨੌਜ਼ਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਦੇ ਹਨ ਤੇ ਉਨ੍ਹਾਂ ਵਿੱਚ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਲਈ ਗੌਰਵ ਭਾਵਨਾ ਪੈਦਾ ਕਰਦੇ ਹਨ । ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਨਾ ਸਿਰਫ਼ ਗਿਆਨ ਵਧਾਉਂਦੇ ਹਨ, ਬਲਕਿ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੁਕਾਬਲੇ ਦੇ ਏ ਗਰੁੱਪ ਵਿੱਚ ਜੀ ਬੀ ਪਬਲਿਕ ਸਕੂਲ ਢਿਲਵਾਂ ਦੀਆਂ ਵਿਦਿਆਰਥਣਾਂ ਰੀਤੂ ਅਤੇ ਸਿਮਰਨਪ੍ਰੀਤ ਕੌਰ ਨੇ ਪਹਿਲਾ ਸਥਾਨ, ਜੀ ਟੀ ਬੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ  ਸਕੂਲ ਕਪੂਰਥਲਾ ਦੇ ਵਿਦਿਆਰਥੀ ਡਕਸ਼ ਗਰਗ ਨੇ ਦੂਜਾ ਸਥਾਨ ਅਤੇ ਮੰਡੀ ਹਾਰਡਿੰਗ ਗੰਜ  ਸਕੂਲ ਕਪੂਰਥਲਾ ਦੇ ਵਿਦਿਆਰਥੀ ਪਲਕ ਤੇ ਖੁਸ਼ੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬੀ ਗਰੁੱਪ ਦੇ ਮੁਕਾਬਲਿਆਂ ਵਿੱਚ ਮੰਡੀ ਹਾਰਡਿੰਗ ਗੰਜ ਸਕੂਲ ਦੇ ਵਿਦਿਆਰਥੀ ਗੁਰਨੂਰ ਸਿੰਘ ਬਾਜਵਾ ਨੇ ਪਹਿਲਾ ਸਥਾਨ, ਅੰਸ਼ ਨੇ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਮੀਦੀ ਦੇ ਵਿਦਿਆਰਥੀ ਸਮਰ ਤੇ ਤੇਗ਼ਵੀਰ ਸਿੰਘ ਨੇ ਤੀਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੀ ਵਿਦਿਆਰਥੀਣ ਰਵਨੀਤ ਕੌਰ ਨੇ ਵੀ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਅਤੇ ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਨਕਦ ਰਾਸ਼ੀ ਅਤੇ ਸਰਟੀਫ਼ਿਕੇਟ ਦੇ ਨਾਲ ਸਨਮਾਨਿਤ ਕੀਤਾ।

ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ।

ਇਸ ਮੌਕੇ ਵਿਸ਼ੇਸ਼ ਮਹਿਮਾਨ ਡਾ.  ਬਿਕਰਮ ਸਿੰਘ ਵਿਰਕ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕਰਵਾਏ ਧਾਰਮਿਕ ਕੁਇਜ਼ ਮੁਕਾਬਲੇ

  ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ  ਸ਼ਹਾਦਤ ਦੇ 350 ਸਾਲ ਪੂਰੇ ਹੋਣ ਦੇ ਅਵਸਰ ‘ਤੇ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ  ਵੱਲ...