Monday, 22 December 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਐਨ.ਐੱਸ.ਐੱਸ. ਦੇ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ |


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਵਿਦਿਆਰਥੀਆਂ ਵਿੱਚ ਸਮਾਜਿਕ ਸੇਵਾ, ਅਨੁਸ਼ਾਸਨ ਅਤੇ ਰਾਸ਼ਟਰੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੱਤ ਰੋਜ਼ਾ ਐਨ.ਐੱਸ.ਐੱਸ.  ਕੈਪ ਦੀ ਸ਼ੁਰੂਆਤ ਹੋਈ। ਕੈਂਪ ਦੇ ਪਹਿਲੇ ਦਿਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਐੱਸ.ਐੱਸ. ਵਿਦਿਆਰਥੀਆਂ ਵਿੱਚ ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਵਿਕਾਸ ਕਰਦੀ ਹੈ। ਐਨ.ਐੱਸ.ਐੱਸ. ਰਾਹੀਂ ਵਿਦਿਆਰਥੀ ਸਮਾਜ ਨਾਲ ਜੁੜ ਕੇ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਐਨ ਐਸ ਐਸ ਕੈਂਪ ਵਿਦਿਆਰਥੀਆਂ ਨੂੰ ਜੀਵਨ ਦੀ ਅਸਲ ਸਮਝ ਦੇਣ ਦੇ ਨਾਲ ਨਾਲ ਸਮਾਜ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਐਨ ਐਸ ਐਸ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦੀ ਹੈ ਅਤੇ ਸਮਾਜ ਦੀ ਭਲਾਈ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੇ  ਸੇਵਾ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ ਦੀ ਵਿਦਿਆਰਥੀਆਂ ਨੂੰ ਅਪੀਲ ਵੀ ਕੀਤੀ।  ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ  ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ “ਨਾਟ ਮੀ ਬਟ ਯੂ” ਦਾ ਸੰਦੇਸ਼ ਹਰ ਵਿਦਿਆਰਥੀ ਦੇ ਜੀਵਨ ਦਾ ਮੂਲ ਮੰਤਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੱਤ ਰੋਜ਼ਾ ਐਨ ਐਸ ਐਸ ਕੈਂਪ ਦੌਰਾਨ  ਸਵੱਛਤਾ ਅਭਿਆਨ, ਨਸ਼ਾ ਮੁਕਤੀ ਜਾਗਰੂਕਤਾ, ਵਾਤਾਵਰਨ ਦੀ ਸੰਭਾਲ ਅਤੇ ਸਿਹਤ ਸੰਬੰਧੀ ਜਾਣਕਾਰੀ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ।    ਕੈਂਪ ਵਿੱਚ ਐਨ.ਐੱਸ.ਐੱਸ. ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ, ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਕੈਂਪ ਦੇ ਕੋ-ਕਨਵੀਨਰ ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਸੰਦੀਪ ਸਿੰਘ ਅਤੇ ਪ੍ਰੋ ਮਨਮੋਹਨ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਸਟੇਜ ਦੀ ਕਾਰਵਾਈ ਪ੍ਰੋ.  ਜਸਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਐਨ.ਐੱਸ.ਐੱਸ. ਦੇ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ |

ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਵਿਦਿਆਰਥੀਆਂ ਵਿੱਚ ਸਮਾਜਿਕ ਸੇਵਾ, ਅਨੁਸ਼ਾਸਨ ਅਤੇ ਰਾਸ਼ਟਰੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੱਤ ਰੋਜ਼ਾ...