Wednesday, 17 December 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ Oral Hygiene ਵਿਸ਼ੇ ਤੇ ਕਰਾਇਆ ਲੈਕਚਰ

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ Oral Hygiene ਵਿਸ਼ੇ ਤੇ ਪ੍ਰਭਾਵਸ਼ਾਲੀ ਲੈਕਚਰ ਕਰਵਾਇਆ , ਜਿਸ ਵਿੱਚ ਦੰਦਾਂ ਦੇ ਮਾਹਿਰ ਡਾ. ਪ੍ਰਭਜੋਤ ਕੌਰ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ । ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੂੰਹ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹੈ। ਖਾਣ-ਪੀਣ, ਬੋਲਣ ਅਤੇ ਸਾਹ ਲੈਣ ਦੀ ਸ਼ੁਰੂਆਤ ਮੂੰਹ ਤੋਂ ਹੀ ਹੁੰਦੀ ਹੈ। ਜੇ ਮੂੰਹ ਸਿਹਤਮੰਦ ਨਾ ਹੋਵੇ, ਤਾਂ ਪੂਰੇ ਸਰੀਰ ਦੀ ਸਿਹਤ ਪ੍ਰਭਾਵਿਤ ਹੋ ਸਕਦੀ ਹੈ। ਸਿਹਤਮੰਦ ਮੂੰਹ ਹੀ ਸਿਹਤਮੰਦ ਸਰੀਰ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ  ਮੂੰਹ ਦੀ ਸਿਹਤ ਨੂੰ ਅਕਸਰ ਅਣਡਿੱਠਾ ਕਰ ਦਿੱਤਾ ਜਾਂਦਾ ਹੈ। ਜਦਕਿ ਮੂੰਹ ਦੀਆਂ ਬਿਮਾਰੀਆਂ ਸਿਰਫ਼ ਦੰਦਾਂ ਤੱਕ ਸੀਮਿਤ ਨਹੀਂ ਰਹਿੰਦੀਆਂ, ਸਗੋਂ ਇਹ ਦਿਲ, ਪੇਟ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਵੀ ਪ੍ਰਭਾਵਿਤ ਕਰ ਸਕਦੀਆਂ ਹਨ। ਮੂੰਹ ਸਾਡਾ ਸਰੀਰਕ ਦਰਵਾਜ਼ਾ ਹੈ। ਜੇ ਮੂੰਹ ਅਸਵੱਛ ਰਹੇ, ਤਾਂ ਬੈਕਟੀਰੀਆ ਸਰੀਰ ਅੰਦਰ ਜਾ ਕੇ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ। ਉਨ੍ਹਾਂ ਨੇ ਦੰਦਾਂ ਦੀ ਸੜਨ, ਜਿੰਜਿਵਾਈਟਿਸ, ਪੇਰੀਓਡਾਂਟਾਈਟਿਸ, ਮੂੰਹ ਦੀ ਬਦਬੂ, ਫੰਗਲ ਇਨਫੈਕਸ਼ਨ, ਅਤੇ ਮੂੰਹ ਦਾ ਕੈਂਸਰ ਆਦਿ ਬਾਰੇ ਵੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੂੰਹ ਦੀ ਸਫ਼ਾਈ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਥੋੜ੍ਹੀ ਜਿਹੀ ਲਾਪਰਵਾਹੀ ਕੈਂਸਰ ਵਰਗੀ ਬਿਮਾਰੀ ਦਾ ਕਾਰਨ ਬਣ ਸਕਦੀ ਹੈ। ਅਕਸਰ ਲੋਕ ਮੰਨਦੇ ਹਨ ਕਿ ਮੂੰਹ ਦੀ ਸਫ਼ਾਈ ਸਿਰਫ਼ ਦੰਦਾਂ ਦੀਆਂ ਸਮੱਸਿਆਵਾਂ ਤੱਕ ਸੀਮਤ ਹੈ, ਪਰ ਇਹ ਪੂਰੀ ਤਰ੍ਹਾਂ ਸੱਚ ਨਹੀਂ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਮੂੰਹ ਦੀ ਮਾੜੀ ਸਿਹਤ, ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣਦੀ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਮੂੰਹ ਦੀ ਸਫ਼ਾਈ ਨੂੰ ਨਜ਼ਰਅੰਦਾਜ਼ ਕਰਨ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਹੋਣ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਹਾਲੀਆ ਖ਼ੋਜ ਤੋਂ ਪਤਾ ਲੱਗਾ ਹੈ ਕਿ ਮੂੰਹ ਦੀ ਮਾੜੀ ਸਿਹਤ  ਦਾ ਸਿੱਧਾ ਸਬੰਧ ਸਿਰ, ਗਰਦਨ ਅਤੇ ਮੂੰਹ ਦੇ ਕੈਂਸਰ ਦੇ ਵਿਕਾਸ ਨਾਲ ਹੈ। ਅੰਤ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ ਡਾ. ਪ੍ਰਭਜੋਤ ਕੌਰ ਨਾਲ ਸਵਾਲ ਜਵਾਬ ਵੀ ਕੀਤੇ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ Oral Hygiene ਵਿਸ਼ੇ ਤੇ ਕਰਾਇਆ ਲੈਕਚਰ

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ Oral Hygiene ਵਿਸ਼ੇ ਤੇ ਪ੍ਰਭਾਵਸ਼ਾਲੀ ਲੈਕਚਰ ਕਰਵਾਇਆ , ਜਿਸ ਵਿੱਚ ਦੰਦਾਂ ਦ...