ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਪੰਜਾਬੀ ਰਿਵਾਇਤਾਂ ਅਨੁਸਾਰ ਮਨਾਇਆ ਗਿਆ। ਪਹਿਲਾਂ ਲੋਹੜੀ ਦੀ ਅੱਗ ਬਾਲ ਕੇ ਤਿਲ, ਰੇਵੜੀਆਂ, ਮੂੰਗਫਲੀ ਅਤੇ ਗੱਚਕ ਅਰਪਣ ਕੀਤੀ ਗਈ। ਉਪਰੰਤ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕਗੀਤ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ । ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਨਾ ਸਿਰਫ਼ ਮੌਸਮੀ ਤਬਦੀਲੀ ਦਾ ਪ੍ਰਤੀਕ ਹੈ, ਸਗੋਂ ਇਹ ਆਪਸੀ ਪਿਆਰ, ਸਾਂਝ ਅਤੇ ਭਰਾਤਰੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦਿਆਂ, ਆਪਣੀ ਵਿਰਾਸਤ ’ਤੇ ਮਾਣ ਕਰਨ ਅਤੇ ਇਸਨੂੰ ਸੰਭਾਲ ਕੇ ਅੱਗੇ ਲਿਜਾਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੂੰਗਫਲੀ ਵੰਡ ਕੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।ਇਸ ਸਮਾਗਮ ਵਿੱਚ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ।

No comments:
Post a Comment