ਜ਼ਿਲ੍ਹਾ ਚੋਣ ਦਫ਼ਤਰ, ਕਪੂਰਥਲਾ ਵੱਲੋਂ 16ਵੇਂ ਨੈਸ਼ਨਲ ਵੋਟਰ ਦਿਵਸ ਨੂੰ ਸਮਰਪਿਤ, ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਲੋਕਤੰਤਰਕ ਮੁੱਲਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫ਼ੈਲਾਉਣ ਦੇ ਉਦੇਸ਼ ਨਾਲ, ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਏ ਡੀ ਸੀ(ਜਨਰਲ ) ਸ਼੍ਰੀਮਤੀ ਨਵਨੀਤ ਕੌਰ ਬੱਲ PCS, ਮੁੱਖ ਮਹਿਮਾਨ ਵਜੋਂ ਅਤੇ ਐਸ ਡੀ ਐਮ, ਕਪੂਰਥਲਾ ਸ਼੍ਰੀਮਤੀ (ਮੇਜਰ) ਡਾ. ਇਰਵਿਨ ਕੌਰ PCS ਤੇ ਅਸਿਸਟੈਂਟ ਕਮਿਸ਼ਨਰ ਜਨਰਲ, ਕਪੂਰਥਲਾ ਸ਼੍ਰੀ ਵਿਸ਼ਾਲ ਵਾਟੱਸ PCS ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕ ਵਰਗ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ, ਨੈਸ਼ਨਲ ਵੋਟਰ ਦਿਵਸ ਦੀ ਮਹੱਤਤਾ ਅਤੇ ਇਸ ਸਬੰਧੀ ਕਾਲਜ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਏ ਡੀ ਸੀ(ਜਨਰਲ) ਸ਼੍ਰੀਮਤੀ ਨਵਨੀਤ ਕੌਰ ਬੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਸਾਡੇ ਸੰਵਿਧਾਨਕ ਅਧਿਕਾਰਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਹੈ ਅਤੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਤੋਂ ਇਸਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਹਿਲੀ ਵਾਰ ਵੋਟਰ ਬਣਨ ਲਈ ਉਤਸ਼ਾਹਿਤ ਕੀਤਾ।
ਇਸ ਦੌਰਾਨ ਵੋਟਰ ਜਾਗਰੂਕਤਾ ਸਹੁੰ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਨਿਰਪੱਖ ਅਤੇ ਜ਼ਿੰਮੇਵਾਰ ਵੋਟਿੰਗ ਕਰਨ ਦਾ ਸੰਕਲਪ ਲਿਆ। ਪ੍ਰੋਗਰਾਮ ਵਿੱਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਵੱਲੋਂ ਸ਼ਬਦ, ਲਿਟਲ ਐਂਜਲਜ਼ ਕੋ-ਐਜੂਕੇਸ਼ਨ ਸਕੂਲ ਵੱਲੋਂ ਪ੍ਰਾਰਥਨਾ ਡਾਂਸ, pwd icon ਮੰਗਲ ਸਿੰਘ ਭੰਡਾਲ ਨੈਸ਼ਨਲ ਅਵਾਰਡੀ ਵੱਲੋਂ ਕਵਿਤਾ, ਹਿੰਦੂ ਕੰਨਿਆ ਕਾਲਜ ਵੱਲੋਂ ਗੀਤ, ਸਰਕਾਰੀ ਹਾਈ ਸਕੂਲ ਮਨਸੂਰਵਾਲ ਦੇ ਬੱਚਿਆਂ ਵੱਲੋਂ ਡਾਂਸ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਨੈਸ਼ਨਲ ਵੋਟਰ ਦਿਵਸ ਨੂੰ ਸਮਰਪਿਤ ਆਪਣਾ ਲਿਖਿਆ ਗੀਤ ਪੇਸ਼ ਕੀਤਾ ਗਿਆ ।
ਮੁੱਖ ਮਹਿਮਾਨ ਏ ਡੀ ਸੀ ਸ਼੍ਰੀਮਤੀ ਨਵਨੀਤ ਕੌਰ ਬੱਲ ਨੇ ਬੈਸਟ ERO ਦਾ ਅਵਾਰਡ ਐਸ ਡੀ ਐਮ ਮੇਜਰ ਡਾ. ਇਰਵਿਨ ਕੌਰ ਨੂੰ , ਬੈਸਟ ਸਵੀਪ ਨੋਡਲ ਅਫ਼ਸਰ ਦਾ ਅਵਾਰਡ ਅਸਿਸਟੈਂਟ ਕਮਿਸ਼ਨ ਜਨਰਲ ਸ਼੍ਰੀ ਵਿਸ਼ਾਲ ਵਾਟੱਸ ਨੂੰ ਅਤੇ ਬੈਸਟ ਬੀ ਐਲ ਓ ਦਾ ਅਵਾਰਡ ਮਨਦੀਪ ਸਿੰਘ ਨੂੰ ਦਿੱਤਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਮੇਂ ਸਮੇਂ ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਅਸਿਸਟੈਂਟ ਨੋਡਲ ਅਫ਼ਸਰ ਸ. ਪਰਮਜੀਤ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਚੋਣ ਕਾਨੂੰਗੋ ਸ੍ਰੀਮਤੀ ਪੂਜਾ ਕੱਕੜ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਪ੍ਰੋਗਰਾਮਰ ਕਮਲ ਕਿਸ਼ੋਰ, ਕਲਰਕ ਸਤਪਾਲ ਸਿੰਘ, ਦਿਲਬਾਗ ਸਿੰਘ, ਪਰਮਜੀਤ ਕੌਰ, ਰਕੇਸ਼ ਕੁਮਾਰ, ਡੈਟਾ ਐਂਟਰੀ ਓਪਰੇਟਰ ਜਤਿੰਦਰ ਕੁਮਾਰ ਅਤੇ ਓਕਾਰ ਸਿੰਘ ਵੀ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿੱਚ ਵਿਭਾਗ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਨੌਜ਼ਵਾਨਾਂ ਨੂੰ ਸੁਚੇਤ ਨਾਗਰਿਕ ਬਣਾਉਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ।

No comments:
Post a Comment