Thursday, 12 February 2026

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੰਜਾਬੀ ਸਾਹਿਤ ਸਭਾ ਵੱਲੋਂ ਕਰਵਾਏ ਕਵਿਤਾ ਉਚਾਰਨ ਮੁਕਾਬਲੇ


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਵਿਦਿਆਰਥੀਆਂ ਵਿੱਚ ਸਾਹਿਤਕ ਰੁਚੀ ਅਤੇ ਭਾਸ਼ਾਈ ਹੁਨਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ । ਇਸ ਮੁਕਾਬਲੇ ਵਿੱਚ ਵੱਖ-ਵੱਖ ਕਲਾਸਾਂ ਦੇ 25 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਮੈਡਮ ਗਗਨਦੀਪ ਕੌਰ ਜ਼ਿਲ੍ਹਾ ਯੂਥ ਅਫ਼ਸਰ ਮਾਈ  ਭਾਰਤ ਕੇਂਦਰ, ਕਪੂਰਥਲਾ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪ੍ਰਸਿੱਧ ਪੰਜਾਬੀ ਕਵੀਆਂ ਦੀਆਂ ਰਚਨਾਵਾਂ ਭਾਵਪੂਰਣ ਅੰਦਾਜ਼ ਵਿੱਚ ਪੇਸ਼ ਕੀਤੀਆਂ ਅਤੇ  ਸਮਕਾਲੀ ਸਮਾਜਿਕ ਮਸਲਿਆਂ ‘ਤੇ ਚਿੰਤਨਸ਼ੀਲ ਵਿਚਾਰ ਵੀ ਰੱਖੇ । ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਾਹਿਤਕ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਨਿਖਾਰਦੇ ਹਨ ਅਤੇ ਪੰਜਾਬੀ ਭਾਸ਼ਾ ਨਾਲ ਜੋੜ ਕੇ ਰੱਖਦੇ ਹਨ । ਉਨ੍ਹਾਂ ਨੇ 

ਪ੍ਰੋਗਰਾਮ ਦੇ ਸਫ਼ਲ ਆਯੋਜਨ ਲਈ ਪੰਜਾਬੀ ਸਾਹਿਤ ਸਭਾ ਦੇ ਮੈਂਬਰਾਂ ਦੀ ਭਰਭੂਰ ਸ਼ਲਾਘਾ ਕੀਤੀ। ਮੁੱਖ ਮਹਿਮਾਨ ਮੈਡਮ ਗਗਨਦੀਪ ਕੌਰ ਨੇ ਬੋਲਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਦੇ ਹਨ।   ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਪਾਹੁਲ ਅਤੇ ਦਵਿੰਦਰ ਸਿੱਧੂ ਨੇ , ਦੂਜਾ ਸਥਾਨ ਅਵਤਾਰ ਸਿੰਘ ਅਤੇ ਰਾਜਨਪ੍ਰੀਤ ਕੌਰ ਨੇ ਅਤੇ  ਤੀਜਾ ਸਥਾਨ ਸਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲੇ ਦੇ ਅੰਤ ਵਿੱਚ ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਨੌਜ਼ਵਾਨ ਪੀੜ੍ਹੀ ਨੂੰ ਆਪਣੀ ਮਾਤਭਾਸ਼ਾ ਨਾਲ ਜੋੜਨਾ ਅਤੇ ਵਿਦਿਆਰਥੀਆਂ ਵਿੱਚ ਸਾਹਿਤਕ ਚੇਤਨਾ ਪੈਦਾ ਕਰਨਾ ਸੀ। ਮੁਕਾਬਲੇ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ.  ਜਸਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ।

No comments:

Post a Comment

BCA Sixth Semester Students of Lyallpur Khalsa College, Kapurthala secured Positions in the University Merit List

It is a matter of immense pride and joy for Lyallpur Khalsa College, Kapurthala that its meritorious students have brought laurels to the in...