ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਰਵਾਈ ਸਲਾਨਾ ਸਪੋਰਟਸ ਮੀਟ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਪੋਰਟਸ ਮੀਟ ਦੀ ਸ਼ੁਰੂਆਤ ਮਾਰਚ ਪਾਸਟ ਨਾਲ ਹੋਈ, ਜਿਸ ਵਿਚ ਕਾਲਜ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਪੋਰਟਸ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਸ. ਵਰਿੰਦਰ ਪਾਲ ਸਿੰਘ ਬਾਜਵਾ ਐਡੀਸ਼ਨਲ ਡਿਪਟੀ ਕਮਿਸ਼ਨਰ ਕਪੂਰਥਲਾ, ਵਿਸ਼ੇਸ਼ ਮਹਿਮਾਨ ਅੰਤਰਰਾਸ਼ਟਰੀ ਹਾਕੀ ਖਿਡਾਰੀ ਸ. ਰਿਪੁਦਮਨਜੀਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਗੁਰਭਜਨ ਸਿੰਘ ਲਾਸਾਨੀ ਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਸਾਂਝੇ ਤੌਰ 'ਤੇ ਕੀਤਾ। ਖੇਡਾਂ ਸ਼ੁਰੂ ਕਰਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ.ਅਮਰੀਕ ਸਿੰਘ ਨੇ ਖੇਡਾਂ ਦੇ ਨਿਯਮਾਂ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸ਼ੁਰੂਆਤ ਵਿੱਚ ਸਹੁੰ ਚੁੱਕੀ ਕਿ ਉਹ ਆਪਣੇ ਆਪ ਨੂੰ ਫਿੱਟ ਰੱਖਣ ਲਈ ਹਰ ਰੋਜ਼ ਤੀਹ ਮਿੰਟ ਕਿਸੇ ਨਾ ਕਿਸੇ ਖੇਡ ਵਿੱਚ ਹਿੱਸਾ ਲੈਣਗੇ ਅਤੇ ਆਪਣੇ ਦੋਸਤਾਂ, ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਗੇ। ਮਾਰਚ ਪਾਸ ਤੋਂ ਬਾਅਦ ਕਾਲਜ ਦੇ ਲੜਕਿਆਂ ਨੇ 100 ਮੀਟਰ ਰੇਸ, 200 ਮੀਟਰ ਰੇਸ, ਸੈਕ ਰੇਸ, ਰੱਸਾ ਕੱਸੀ, ਲੌਂਗ ਜੰਪ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਸ਼ਾਟ ਪੁੱਟ, ਸਪੂਨ ਰੇਸ, ਵੂਸ਼ੋ ਆਦਿ ਖੇਡਾਂ ਵਿੱਚ ਭਾਗ ਲਿਆ ਅਤੇ ਲੜਕੀਆਂ ਨੇ 100 ਮੀਟਰ ਰੇਸ, 200 ਮੀਟਰ ਰੇਸ, ਸੈਕ ਰੇਸ, ਸਪੂਨ ਰੇਸ, ਥ੍ਰੀ ਲੈਗਜ਼, ਰੱਸਾ ਕੱਸੀ, ਲੌਂਗ ਜੰਪ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਸ਼ਾਟ ਪੁੱਟ ਆਦਿ ਖੇਡਾਂ ਵਿੱਚ ਭਾਗ ਲਿਆ। ਇਸ ਦੌਰਾਨ ਕਾਲਜ ਦੇ ਅਧਿਆਪਕਾਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਇਸ ਮੌਕੇ ਮੁੱਖ ਮਹਿਮਾਨ ਸ. ਵਰਿੰਦਰ ਪਾਲ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੀਆਂ ਖੇਡਾਂ ਬੱਚਿਆਂ ਦੇ ਸਰੀਰਕ, ਬੌਧਿਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਨ੍ਹਾਂ ਨਾਲ ਵਿਦਿਆਰਥੀਆਂ ਦੀ ਖੇਡਾਂ ਵਿੱਚ ਹਿੱਸਾ ਲੈਣ ਦੀ ਦਿਲਚਸਪੀ ਵੱਧਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਚ ਅਜਿਹੀਆਂ ਗਤੀਵਿਧੀਆਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਅੱਗੇ ਲਿਆਇਆ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨਾਦਾਇਕ ਭਾਸ਼ਣ ਵੀ ਦਿੱਤਾ | ਵਿਸ਼ੇਸ਼ ਮਹਿਮਾਨ ਸ.ਰਿਪੁਦਮਨਜੀਤ ਸਿੰਘ ਨੇ ਹੋਣਹਾਰ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਖੇਡਾਂ ਸਾਡੇ ਸਰੀਰ ਅਤੇ ਮਨ ਨੂੰ ਤੰਦਰੁਸਤੀ ਅਤੇ ਤਾਜ਼ਗੀ ਦਿੰਦੀਆਂ ਹਨ। ਸਾਨੂੰ ਹਾਰ, ਜਿੱਤ ਦੀ ਪਰਵਾਹ ਨਾ ਕਰਦੇ ਹੋਏ ਲਗਾਤਾਰ ਖੇਡਾਂ ਵਿਚ ਭਾਗ ਲੈਂਦੇ ਰਹਿਣਾ ਚਾਹੀਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਨ੍ਹਾਂ ਵਿਚ ਸੈਲਫ਼ ਕਾਨਫੀਡੈਂਸ ਵੀ ਪੈਦਾ ਹੁੰਦਾ ਹੈ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਅਤੀ ਜ਼ਰੂਰੀ ਹਨ। ਖੇਡਾਂ ਜਿੱਥੇ ਸਾਨੂੰ ਅਨੁਸ਼ਾਸਨ ਸਿਖਾਉਂਦੀਆਂ ਹਨ, ਉੱਥੇ ਅੱਗੇ ਵਧਣ ਲਈ ਖੇਡਾਂ ਤੋਂ ਪ੍ਰੇਰਨਾ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਇੱਕ ਪ੍ਰਮਾਣਿਕ ਮਾਧਿਅਮ ਹਨ, ਜੋ ਸਾਡੇ ਨੌਜ਼ਵਾਨਾਂ ਨੂੰ ਸਹੀ ਸੇਧ ਦੇ ਸਕਦੀਆਂ ਹਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਸਾਰਥਕ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟਾਈ ਕਿ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ। । ਇਸ ਮੌਕੇ ਬੀ ਬੀ ਏ ਦੂਜੇ ਸਮੈਸਟਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੂੰ ਵੱਖ ਵੱਖ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ 'ਤੇ ਬੈਸਟ ਐਥਲੀਟ ਲੜਕੀਆਂ ਵਿੱਚੋਂ ਅਤੇ ਬੀ ਕਾਮ ਦੂਜੇ ਸਮੈਸਟਰ ਦੇ ਵਿਦਿਆਰਥੀ ਜੋਬਨਪ੍ਰੀਤ ਸਿੰਘ ਨੂੰ ਬੈਸਟ ਐਥਲੀਟ ਲੜਕਿਆਂ ਵਿੱਚੋਂ ਚੁਣਿਆ ਗਿਆ । ਅੰਤ ਵਿੱਚ ਡੀਨ ਸਪੋਰਟਸ ਪ੍ਰੋ. ਮਨਜਿੰਦਰ ਸਿੰਘ ਜੌਹਲ ਵਲੋਂ ਸਲਾਨਾ ਸਪੋਰਟਸ ਮੀਟ ਦੀ ਸਫ਼ਲਤਾ ਲਈ ਸਮੂਹ ਖਿਡਾਰੀਆਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ । ਖੇਡਾਂ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਸ. ਵਰਿੰਦਰ ਪਾਲ ਸਿੰਘ ਬਾਜਵਾ, ਸ. ਰਿਪੁਦਮਨਜੀਤ ਸਿੰਘ, ਸ. ਗੁਰਭਜਨ ਸਿੰਘ ਲਾਸਾਨੀ, ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਡਾ. ਅਮਰੀਕ ਸਿੰਘ ਨੇ ਸਾਂਝੇ ਤੌਰ 'ਤੇ ਸਨਮਾਨਤ ਕੀਤਾ । ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ, ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਬਖ਼ੂਬੀ ਨਿਭਾਈ। ਇਸ ਸਪੋਰਟਸ ਮੀਟ ਦੌਰਾਨ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਸੀਨੀਅਰ ਐਡਵੋਕੇਟ ਅਨੁਜ ਆਨੰਦ, ਅੰਤਰਰਾਸ਼ਟਰੀ ਕਬੱਡੀ ਕੋਚ ਚਰਨਜੀਤ ਸਿੰਘ, ਅੰਤਰਰਾਸ਼ਟਰੀ ਕਬੱਡੀ ਆਫਿਸ਼ਅਲ ਪਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Subscribe to:
Post Comments (Atom)
BCA Sixth Semester Students of Lyallpur Khalsa College, Kapurthala secured Positions in the University Merit List
It is a matter of immense pride and joy for Lyallpur Khalsa College, Kapurthala that its meritorious students have brought laurels to the in...
-
Information Technology Luminaries—people who have made significant contributions to computing, software, the internet and digital innovati...
-
English has gone through quite a journey. It started as a West Germanic language that came about through dialects, invasions, and borrowing ...

No comments:
Post a Comment