ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਸਫ਼ਲਤਾ ਪੂਰਵਕ ਆਈ.ਟੀ. ਫੈਸਟ ਕਰਵਾਇਆ, ਜਿਸ 'ਚ ਕਾਲਜ ਦੀਆ ਵੱਖ-ਵੱਖ ਕਲਾਸਾ ਦੇ 160 ਵਿਦਿਆਰਥੀਆ ਨੇ ਹਿੱਸਾ ਲਿਆ। ਇਸ ਪ੍ਰੋਗਰਾਮ 'ਚ ਡਾ. ਪ੍ਰਬਲ ਕੁਮਾਰ ਜੋਸ਼ੀ ਪ੍ਰਿੰਸੀਪਲ ਗੁਰੂ ਨਾਨਕ ਨੈਸ਼ਨਲ ਕਾਲਜ, ਨਕੋਦਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ 'ਚ ਪਾਵਰ ਪੁਆਇੰਟ ਪ੍ਰੈਜੈਟੇਸ਼ਨ, ਕੰਟੈਂਟ ਕ੍ਰੀਏਸ਼ਨ, ਨੈਟ ਸੇਵੀ, ਫ਼ੋਟੋਗ੍ਰਾਫ਼ੀ ਅਤੇ ਪੇਂਟਿੰਗ ਆਦਿ ਮੁਕਾਬਲੇ ਕਰਵਾਏ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮਹਿਮਾਨ ਨੇ ਇਸ ਆਈ.ਟੀ. ਫੈਸਟ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਵਿੱਚ ਤਕਨੀਕੀ ਹੁਨਰ, ਰਚਨਾਤਮਕਤਾ ਅਤੇ ਨਵੀਨਤਾ ਨੂੰ ਵਿਕਸਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਸਿਧਾਂਤਕ ਗਿਆਨ ਨੂੰ ਹਕੀਕਤੀ ਚੁਣੌਤੀਆਂ ਨਾਲ ਜੋੜਣ ਅਤੇ ਨਵੀਂ ਉੱਭਰ ਰਹੀ ਤਕਨਾਲੋਜੀ ਨਾਲ ਅਪਡੇਟ ਰਹਿਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਗਰਮ ਭਾਗੀਦਾਰੀ ਕਰਨ, ਸਹਿਯੋਗ ਨਾਲ ਕੰਮ ਕਰਨ ਅਤੇ ਫੈਸਟ ਵੱਲੋਂ ਮਿਲੇ ਮੌਕਿਆਂ ਦਾ ਲਾਭ ਉਠਾ ਕੇ ਆਪਣੀ ਸਮੱਸਿਆ-ਹਲ ਕਰਨ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਤੇਜ਼ੀ ਨਾਲ ਬਦਲ ਰਹੇ ਆਈ.ਟੀ. ਉਦਯੋਗ ਲਈ ਪੇਸ਼ੇਵਰ ਤਿਆਰੀ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ। ਇਹ ਪ੍ਰੋਗਰਾਮ ਤਕਨੀਕੀ ਸਿੱਖਿਆ ਨਾਲ ਸਬੰਧਿਤ ਵਿਦਿਆਰਥੀਆ ਦੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਵਾਲਾ ਇਕ ਸ਼ਾਨਦਾਰ ਮੰਚ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋੰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਈ. ਟੀ. ਫੈਸਟ ਤਕਨੀਕੀ ਤੇ ਰਚਨਾਤਮਕ ਮੁਕਾਬਲਿਆ ਵਾਲਾ ਅਜਿਹਾ ਫੈਸਟ ਹੈ, ਜੋ ਵਿਦਿਆਰਥੀਆ ਨੂੰ ਭਵਿੱਖ ਦੇ ਟੈਕਨੌਲਜੀ ਖੇਤਰ ਵਿਚ ਆਪਣੇ ਯੋਗਦਾਨ ਨੂੰ ਸਹੀ ਰੂਪ ਵਿਚ ਪ੍ਰਗਟ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਤਕਨੀਕੀ ਸਿੱਖਿਆ ਦੇ ਨਾਲ ਸਿਰਜਨਾਤਮਕ ਕੁਸ਼ਲਤਾਵਾ ਨੂੰ ਵੀ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾ ਦੇ ਪ੍ਰੋਗਰਾਮ ਵਿਸ਼ੇ 'ਚ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆ ਨੂੰ ਜਾਣੂ ਕਰਵਾਉਣ 'ਚ ਸਹਾਈ ਸਿੱਧ ਹੁੰਦੇ ਹਨ। ਅੰਤ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਪ੍ਰਬਲ ਜੋਸ਼ੀ ਅਤੇ ਪ੍ਰਿੰਸੀਪਲ ਡਾ. ਢਿੱਲੋ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਕੰਚਨ ਗੁਪਤਾ ਨੇ ਬ਼ਖੂਬੀ ਨਿਭਾਇਆ। ਪ੍ਰੋਗਰਾਮ ਦੌਰਾਨ ਵਿਭਾਗ ਦੇ ਟੈਕਨੀਕਲ ਅਸਿਸਟੈਂਟ ਜੈ ਪ੍ਰਕਾਸ਼ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Subscribe to:
Post Comments (Atom)
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਦੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮ...
-
Information Technology Luminaries—people who have made significant contributions to computing, software, the internet and digital innovati...
-
English has gone through quite a journey. It started as a West Germanic language that came about through dialects, invasions, and borrowing ...
-
STOCK EXCHANGE Stock exchange is a regulated market where the listed securities are sale and purchase. It is also called the secondary marke...

No comments:
Post a Comment