Monday, 2 March 2026

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਸਾਇੰਸ ਡੇਅ ਮਨਾਇਆ


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਸਾਇੰਸ  ਡੇਅ  ਉਤਸ਼ਾਹ  ਨਾਲ ਮਨਾਇਆ ਗਿਆ। ਇਹ ਦਿਨ ਮਹਾਨ ਵਿਗਿਆਨੀ C. V. Raman ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 28 ਫਰਵਰੀ 1928 ਨੂੰ “ਰਮਨ ਪ੍ਰਭਾਵ” ਦੀ ਖੋਜ ਕੀਤੀ ਸੀ। ਇਸ ਖੋਜ ਲਈ ਉਨ੍ਹਾਂ ਨੂੰ 1930 ਵਿੱਚ ਨੋਬਲ ਇਨਾਮ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ 

 ਵਿਦਿਆਰਥੀਆਂ ਦੇ ਵਿਗਿਆਨ ਪ੍ਰਦਰਸ਼ਨੀ ਅਤੇ ਕਵਿਜ਼ ਮੁਕਾਬਲੇ ਵੀ  ਕਰਵਾਏ ਗਏ। ਵਿਦਿਆਰਥੀਆਂ ਨੇ ਵਿਗਿਆਨਕ ਸੋਚ ਅਤੇ ਨਵੀਨਤਾ ਨੂੰ ਪ੍ਰਗਟਾਉਂਦੇ ਹੋਏ ਆਪਣੇ ਪ੍ਰੋਜੈਕਟ ਪੇਸ਼ ਕੀਤੇ।

ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਗਿਆਨ ਮਨੁੱਖੀ ਜੀਵਨ ਨੂੰ  ਤਰੱਕਸ਼ੀਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਅਪਣਾਉਣ ਅਤੇ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਰਿਸੋਰਸ ਪਰਸਨ ਪ੍ਰੋ. ਇੰਦਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਵਿਗਿਆਨ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ, ਸਗੋਂ ਇਹ ਸਾਡੇ ਰੋਜ਼ਾਨਾ ਜੀਵਨ ਨਾਲ ਜੁੜਿਆ ਹੋਇਆ ਹੈ। ਵਿਗਿਆਨ ਮਨੁੱਖੀ ਜੀਵਨ ਨੂੰ ਤਰੱਕੀ ਦੇ ਰਾਹ ‘ਤੇ ਲੈ ਜਾਣ ਵਾਲੀ ਤਾਕਤ ਹੈ।  ਵਿਦਿਆਰਥੀਆਂ ਲਈ ਵਿਗਿਆਨਕ ਸੋਚ ਅਤੇ ਤਰਕਸ਼ੀਲਤਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਿਸ਼ਾਲ ਸ਼ੁਕਲਾ ਦੁਆਰਾ ਬਾਖ਼ੂਬੀ ਨਿਭਾਈ ਗਈ।

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਸਾਇੰਸ ਡੇਅ ਮਨਾਇਆ

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਸਾਇੰਸ  ਡੇਅ  ਉਤਸ਼ਾਹ  ਨਾਲ ਮਨਾਇਆ ਗਿਆ। ਇਹ ਦਿਨ ਮਹਾਨ ਵਿਗਿਆਨੀ C. V. Raman ਦੀ ਯਾਦ ਵਿੱਚ ਮਨਾਇਆ ਜਾਂਦ...