ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 25 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਬੀ.ਏ. ਛੇਵਾਂ ਸਮੈਸਟਰ ਦੀ ਵਿਦਿਆਰਥਣ ਅਨਮੋਲ ਨੇ ਪਹਿਲਾ ਸਥਾਨ , ਬੀ.ਏ. ਦੂਜੇ ਸਮੈਸਟਰ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ ਦੂਜਾ ਸਥਾਨ ਅਤੇ ਬੀ. ਕਾਮ. ਦੂਜੇ ਸਮੈਸਟਰ ਦੇ ਵਿਦਿਆਰਥੀ ਪ੍ਰਭਸਿਮਰਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ ਅਤੇ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਨੌਜ਼ਵਾਨ ਸਾਡਾ ਭਵਿੱਖ ਹਨ ਅਤੇ ਇੱਕ ਸਿਹਤਮੰਦ ਰਾਸ਼ਟਰ ਦੇ ਨਿਰਮਾਣ ਲਈ ਸਰੀਰਕ ਤੇ ਮਾਨਸਿਕ ਸਿਹਤ ਦਾ ਸਹੀ ਹੋਣਾ ਅਤਿਅੰਤ ਜ਼ਰੂਰੀ ਹੈ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ, ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਜਸਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।
Subscribe to:
Post Comments (Atom)
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਅਧੀਨ ਜ਼ਿਲਾ ਪੱਧਰੀ ਫੋਕ ਡਾਂਸ ਅਤੇ ਰੋਲ ਪਲੇਅ ਮੁਕਾਬਲੇ ਕਰਵਾਏ|
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਯੂਨਿਟ ਵੱਲੋਂ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਨ...
-
English has gone through quite a journey. It started as a West Germanic language that came about through dialects, invasions, and borrowing ...
-
"THE ART OF LIVING " Living is really an art. It is based on the good principles of man's behaviour end attitude to life. ...

No comments:
Post a Comment