Thursday, 16 April 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਜੈਯੰਤੀ ਨੂੰ ਸਮਰਪਿਤ ਕਰਵਾਏ ਗਏ ਸਮਾਗਮ


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਐੱਨ. ਐੱਸ. ਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਭਾਰਤੀ ਸਵਿੰਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੰਯਤੀ ਨੂੰ ਸਮਰਪਿਤ ਕੁਇਜ਼ ਮੁਕਾਬਲੇ ਅਤੇ ਵਿਸ਼ੇਸ਼

ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ 40 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਸਮਾਗਮ ਵਿੱਚ ਸ੍ਰੀ ਜੋਗਿੰਦਰ ਸਿੰਘ, ਡਿਪਟੀ ਰਜਿਸਟਰਾਰ (ਜਨਰਲ) ਅਤੇ ਡਾ. ਸੁਨੀਲ ਕੁਮਾਰ, ਡਿਪਟੀ ਰਜਿਸਟਰਾਰ, ਆਈ.ਟੀ. ਵਿਭਾਗ (ਆਈ. ਕੇ. ਗੁਜਰਾਲ ਟੈਕਨੀਕਲ ਯੂਨੀਵਰਸਿਟੀ, ਜਲੰਧਰ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮਾਗਮ ਦੀ ਸ਼ੁਰੂਆਤ ਕਰਦਿਆਂ ਭਾਰਤੀ ਸੰਵਿਧਾਨ ਦੀ ਮਹੱਤਤਾ ਦੱਸਦੇ ਹੋਏ ਡਾ. ਅੰਬੇਡਕਰ ਜੀ ਦੀ ਪ੍ਰੇਰਣਾਦਾਇਕ ਜੀਵਨ ਯਾਤਰਾ ਬਾਰੇ਼ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਿਰਫ਼ ਕਾਨੂੰਨਵੇਤਾ ਹੀ ਨਹੀਂ ਸਨ, ਸਗੋਂ ਇੱਕ ਮਹਾਨ ਲੇਖਕ ਅਤੇ ਚਿੰਤਕ ਵੀ ਸਨ। ਉਨ੍ਹਾਂ ਨੇ ਕਈ ਮਹੱਤਵਪੂਰਨ ਪੁਸਤਕਾਂ ਲਿਖੀਆਂ । ਵਿਸ਼ੇਸ਼ ਮਹਿਮਾਨ ਸ੍ਰੀ ਜੋਗਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ
ਡਾ. ਭੀਮਰਾਓ ਰਾਮਜੀ ਅੰਬੇਡਕਰ ਭਾਰਤ ਦੇ ਮਹਾਨ ਵਿਚਾਰਕ, ਸਮਾਜ ਸੁਧਾਰਕ, ਕਾਨੂੰਨਵੇਤਾ ਅਤੇ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ। ਉਨ੍ਹਾਂ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ। ਡਾ. ਅੰਬੇਡਕਰ ਬਚਪਨ ਤੋਂ ਹੀ ਬਹੁਤ ਹੀ ਤੇਜ਼ ਦਿਮਾਗ ਵਾਲੇ ਅਤੇ ਮਿਹਨਤੀ ਵਿਦਿਆਰਥੀ ਸਨ। । ਉਨ੍ਹਾਂ ਨੇ Columbia University ਤੋਂ ਅਰਥਸ਼ਾਸਤਰ ਵਿੱਚ ਉੱਚ ਡਿਗਰੀ ਹਾਸਲ ਕੀਤੀ ਅਤੇ ਫਿਰ London School of Economics ਤੋਂ ਵੀ ਅਧਿਐਨ ਕੀਤਾ। ਉਹ ਆਪਣੇ ਸਮੇਂ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਭਾਰਤੀ ਵਿਦਵਾਨਾਂ ਵਿੱਚੋਂ ਇੱਕ ਸਨ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਸਿੱਖਿਆ ਹੀ ਉਹ ਸ਼ਕਤੀ ਹੈ ਜੋ ਸਮਾਜ ਨੂੰ ਅੱਗੇ ਵਧਾ ਸਕਦੀ ਹੈ ਅਤੇ ਮਨੁੱਖ ਨੂੰ ਆਜ਼ਾਦੀ ਦਿਵਾ ਸਕਦੀ ਹੈ। ਡਾ. ਸੁਨੀਲ ਕੁਮਾਰ ਨੇ ਬੋਲਦਿਆਂ ਕਿਹਾ ਕਿ ਡਾ. ਅੰਬੇਡਕਰ ਨੇ ਸਾਰੀ ਜ਼ਿੰਦਗੀ ਸਮਾਜ ਵਿੱਚ ਬਰਾਬਰੀ ਅਤੇ ਨਿਆਂ ਲਈ ਸੰਘਰਸ਼ ਕੀਤਾ। ਉਹ ਦਲਿਤਾਂ ਅਤੇ ਪੀੜਤ ਵਰਗਾਂ ਦੇ ਹੱਕਾਂ ਦੇ ਵੱਡੇ ਹਮਾਇਤੀ ਸਨ। ਉਨ੍ਹਾਂ ਨੇ ਜਾਤੀ ਪ੍ਰਥਾ ਅਤੇ ਛੂਆਛੂਤ ਦੇ ਖਿਲਾਫ਼ ਆਵਾਜ਼ ਉਠਾਈ ਅਤੇ ਲੋਕਾਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਪ੍ਰਸਿੱਧ ਨਾਅਰਾ “Educate, Agitate, Organize” ਲੋਕਾਂ ਨੂੰ ਜਾਗਰੂਕਤਾ ਅਤੇ ਏਕਤਾ ਦੀ ਪ੍ਰੇਰਨਾ ਦਿੰਦਾ ਹੈ।
ਭਾਰਤ ਦੀ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਸੰਵਿਧਾਨ ਤਿਆਰ ਕਰਨ ਲਈ ਬਣਾਈ ਗਈ ਡ੍ਰਾਫਟਿੰਗ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ। ਇਸ ਕਰਕੇ ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਦਾ ਮੁੱਖ ਨਿਰਮਾਤਾ ਕਿਹਾ ਜਾਂਦਾ ਹੈ। ਉਨ੍ਹਾਂ ਨੇ ਸੰਵਿਧਾਨ ਵਿੱਚ ਲੋਕਤੰਤਰ, ਬਰਾਬਰੀ, ਅਧਿਕਾਰ ਅਤੇ ਧਰਮ ਨਿਰਪੇਖਤਾ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤੀ ਨਾਲ ਸ਼ਾਮਲ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਵੀ ਰਹੇ ਅਤੇ Jawaharlal Nehru ਦੀ ਮੰਤਰੀ ਮੰਡਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਇਸ ਮੌਕੇ ‘ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਗਗਨ ਨੇ ਵੀ ਭਾਰਤੀ ਸੰਵਿਧਾਨ ਦੀ ਬਣਤਰ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਅੰਬੇਡਕਰ ਜੀ ਨੂੰ ਸੰਵਿਧਾਨ ਦਾ ਮੁੱਖ ਰਚਨਹਾਰ ਦੱਸਿਆ । ਇਸ ਮੌਕੇ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਟੀਮ ਸੀ ਦੇ ਕਰਨਜੀਤ ਕਪੂਰ, ਅਨਵ ਕੁਮਾਰ ਅਤੇ ਸ਼ਿਵਮ ਯਾਦਵ ਨੇ ਪਹਿਲਾ ਸਥਾਨ, ਟੀਮ ਬੀ ਦੇ ਸਿਮਰਨ, ਸਮਰਜੀਤ ਅਤੇ ਪ੍ਰਥਮੇਸ਼ ਨੇ ਦੂਜਾ ਸਥਾਨ ਅਤੇ ਟੀਮ ਏ ਦੀ ਭੂਮਿਕਾ, ਅਨਮੋਲ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਤੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਢਿੱਲੋਂ ਅਤੇ ਵਿਸ਼ੇਸ਼ ਮਹਿਮਾਨਾਂ ਵੱਲੋਂ
ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਟੇਜ ਦੀ ਭੂਮਿਕਾ ਪ੍ਰੋ. ਵਰਿੰਦਰ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

No comments:

Post a Comment

Workshop on the Role of AI Tools in Teaching and Research Organized at Lyallpur Khalsa College, Kapurthala

A Faculty Development Workshop on the theme “AI for Faculty: Practical AI Tools for Teaching, Research & Productivity” was organized at ...