ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਵਿਦਿਆਰਥੀਆਂ ਦੇ ਕਾਵਿ ਉਚਾਰਨ ਮੁਕਾਬਲੇ ਅਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਕਾਵਿ ਉਚਾਰਨ ਮੁਕਾਬਲੇ ਵਿੱਚ ਕਾਲਜ ਦੇ 15 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਦੌਰਾਨ ਅਵਤਾਰ ਸਿੰਘ ਨੇ ਪਹਿਲਾ ਸਥਾਨ, ਸਰਪ੍ਰੀਤ ਕੌਰ ਤੇ ਬਲਵਿੰਦਰ ਕੌਰ ਨੇ ਦੂਜਾ ਸਥਾਨ ਅਤੇ ਅਨਮੋਲ ਤੇ ਗੁਰਅਮ੍ਰਿਤ ਸਿੰਘ ਬਾਜਵਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਸ਼ੇਸ਼ ਲੈਕਚਰ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸਕ ਪੱਖਾਂ ਉੱਤੇ ਚਰਚਾ ਕਰਦੇ ਹੋਏ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਸਿੱਖ ਕੌਮ ਲਈ ਬਹੁਤ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸੱਚਾਈ, ਨਿਰਭਉਤਾ ਅਤੇ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਖ਼ਾਲਸਾ ਪੰਥ ਦੇ ਮੂਲ ਸਿਧਾਂਤਾਂ ਅਤੇ ਉਸ ਦੀ ਆਧੁਨਿਕ ਸਮੇਂ ਵਿੱਚ ਪ੍ਰਸੰਗਿਕਤਾ ਉੱਤੇ ਵੀ ਰੋਸ਼ਨੀ ਪਾਈ। ਅੰਤ ਵਿੱਚ ਪੰਜਾਬੀ ਸਾਹਿਤ ਸਭਾ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਮਾਗਮ ਦੀ ਸਫ਼ਲਤਾ ਲਈ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਖ਼ਾਲਸਾ ਪੰਥ ਦੇ ਉਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ । ਮੁਕਾਬਲੇ ਦੌਰਾਨ ਜਜਮੈਂਟ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ. ਵਰਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਹਾਜ਼ਰ ਸਨ।
Subscribe to:
Post Comments (Atom)
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ (ਡੀ ਜੋਨ) ਵਿੱਚ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ ਦੇ ਡੀ ਜ਼ੋਨ ਮੁਕਾਬਲਿਆਂ ਵਿੱਚ ਆਪਣੀ ਕਲਾ, ...
-
SCIENCE AND SIKHISM The concept of correlation between Science and Sikhism is gaining ground in every nook and cranny of the world as many...
-
English has gone through quite a journey. It started as a West Germanic language that came about through dialects, invasions, and borrowing ...

No comments:
Post a Comment