ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਬਾਰਵੀਂ (+2) ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਬਾਰਵੀਂ ਕਲਾਸ ਕਾਮਰਸ ਵਿੱਚੋਂ ਜੀਵਨਜੋਤ ਕੌਰ ਨੇ ਪਹਿਲਾ ਸਥਾਨ, ਸੁਖਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਹਰਜਾਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਬਾਰਵੀਂ ਕਲਾਸ ਆਰਟਸ ਵਿੱਚੋਂ ਸੱਜਣ ਵਰਮਾ ਨੇ ਪਹਿਲਾ ਸਥਾਨ, ਸੁਖਜੋਤ ਸਿੰਘ ਨੇ ਦੂਜਾ ਅਤੇ ਪੰਕਜ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਪ੍ਰਭਜੋਤ ਕੌਰ ਵੀ ਹਾਜ਼ਰ ਸਨ ।

No comments:
Post a Comment