Friday, 22 May 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਰਾਸ਼ਟਰੀ ਆਤੰਕਵਾਦ ਵਿਰੋਧੀ ਦਿਵਸ ਮਨਾਇਆ

 


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ  ਦੇ ਐਨ ਐਸ ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ  ਰਾਸ਼ਟਰੀ ਆਤੰਕਵਾਦ ਵਿਰੋਧੀ ਦਿਵਸ  ਮੌਕੇ  ਵਿਸ਼ੇਸ਼ ਲੈਕਚਰ ਕਰਾਇਆ । ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਆਤੰਕਵਾਦ ਦੇ ਖ਼ਤਰੇ ਅਤੇ ਇਸ ਦੇ ਸਮਾਜ ਉੱਤੇ ਪੈਣ ਵਾਲੇ ਨਕਾਰਾਤਮਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।  ਐਨ ਐਸ ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜ਼ਵਾਨ ਪੀੜ੍ਹੀ ਨੂੰ ਹਿੰਸਾ ਅਤੇ ਨਫ਼ਰਤ ਤੋਂ ਦੂਰ ਰਹਿ ਕੇ ਮਨੁੱਖਤਾ, ਭਾਈਚਾਰੇ ਅਤੇ ਦੇਸ਼ਭਗਤੀ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਵੀ ਕੀਤਾ । ਇਸ ਦੌਰਾਨ ਵਿਦਿਆਰਥੀਆਂ ਨੇ ਆਤੰਕਵਾਦ ਵਿਰੋਧੀ ਸਹੁੰ ਵੀ ਚੁੱਕੀ ਅਤੇ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦਾ ਸੰਕਲਪ ਲਿਆ।  ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਪ੍ਰੋਗਰਾਮ ਦੌਰਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਸਭ ਨੂੰ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਅਤੇ

 ਦੇਸ਼ ਦੀ ਤਰੱਕੀ ਅਤੇ ਅਮਨ-ਸ਼ਾਂਤੀ ਲਈ ਇਕੱਠੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੱਚਾਈ, ਸਹਿਣਸ਼ੀਲਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

 'ਵਾਤਾਵਰਣ, ਜੰਗਲਾਤ ਤੇ ਜਲਵਾਯੂ ਬਦਲਾਅ ਮੰਤਰਾਲਾ ਭਾਰਤ ਸਰਕਾਰ' ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲ...