ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਦੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ ਤੇ ਯੋਗਾ ਦੇ ਮਹੱਤਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਕਾਰਜਕ੍ਰਮ ਦੌਰਾਨ ਯੋਗਾ ਵਿਦਵਾਨਾਂ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਆਸਨ ਅਤੇ ਪ੍ਰਾਣਾਯਾਮ ਕਰਵਾਏ ਗਏ ਅਤੇ ਦੱਸਿਆ ਗਿਆ ਕਿ ਯੋਗਾ ਮਨੁੱਖ ਦੇ ਸਰੀਰਕ, ਮਾਨਸਿਕ ਅਤੇ ਆਤਮਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗਾ ਸਿਰਫ਼ ਕਸਰਤ ਨਹੀਂ, ਸਗੋਂ ਸਿਹਤਮੰਦ ਅਤੇ ਸੰਤੁਲਿਤ ਜੀਵਨ ਜਿਉਣ ਦਾ ਸਾਧਨ ਹੈ। ਯੋਗਾ ਭਾਰਤੀ ਸੰਸਕ੍ਰਿਤੀ ਦੀ ਅਨਮੋਲ ਦੇਣ ਹੈ ਅਤੇ ਅੱਜ ਇਸ ਨੂੰ ਵਿਸ਼ਵ ਪੱਧਰ ‘ਤੇ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜ਼ਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਤਣਾਅ ਤੋਂ ਦੂਰ ਰਹਿਣ ਲਈ ਯੋਗਾ ਵਰਗੀਆਂ ਸਿਹਤਮੰਦ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ । ਉਨ੍ਹਾਂ ਨੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਭਾਗ ਲੈਣ ਲਈ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਯੋਗਾ ਦੇ ਨਿਯਮਿਤ ਅਭਿਆਸ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗਾ ਸਿਹਤਮੰਦ ਸਮਾਜ ਦੀ ਨੀਂਹ ਹੈ। ਅੰਤ ਵਿੱਚ ਸਮੂਹ ਭਾਗੀਦਾਰਾਂ ਨੇ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਕਲਪ ਵੀ ਲਿਆ।
Subscribe to:
Posts (Atom)
Blog shared by Prof. Manjinder Singh Johal, Department of Punjabi
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ: ਮਨੁੱਖਤਾ ਲਈ ਰੂਹਾਨੀ ਚਾਨਣ ਦਾ ਅਮਰ ਸਰੋਤ (ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁ...
-
English has gone through quite a journey. It started as a West Germanic language that came about through dialects, invasions, and borrowing ...
-
SCIENCE AND SIKHISM The concept of correlation between Science and Sikhism is gaining ground in every nook and cranny of the world as many...
