Sunday, 11 October 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ (ਡੀ ਜੋਨ) ਵਿੱਚ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ ਦੇ ਡੀ ਜ਼ੋਨ ਮੁਕਾਬਲਿਆਂ ਵਿੱਚ ਆਪਣੀ ਕਲਾ, ਪ੍ਰਤਿਭਾ, ਮਿਹਨਤ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਸੈਕਿੰਡ ਰਨਰ-ਅਪ ਦੀ ਟਰਾਫੀ ਪ੍ਰਾਪਤ ਕੀਤੀ।

 ਵਿਦਿਆਰਥੀਆਂ ਨੇ ਸੰਗੀਤ, ਸਾਹਿਤ, ਨਾਟਕ, ਲੋਕ-ਨਾਚ, ਚਿੱਤਰਕਲਾ, ਫੋਟੋਗ੍ਰਾਫੀ ਅਤੇ ਹੋਰ ਵੱਖ-ਵੱਖ ਕਲਾਤਮਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਇਨਾਮ ਆਪਣੇ ਨਾਮ ਕੀਤੇ। ਇਨ੍ਹਾਂ ਪ੍ਰਾਪਤੀਆਂ ਨਾਲ ਕਾਲਜ ਨੇ ਸੱਭਿਆਚਾਰਕ ਅਤੇ ਕਲਾਤਮਕ ਖੇਤਰ ਵਿੱਚ ਆਪਣੀ ਮਜ਼ਬੂਤ ਪਛਾਣ ਨੂੰ ਹੋਰ ਪੱਕਾ ਕੀਤਾ।

ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਕਲਾਤਮਕ ਯੋਗਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਯੂਥ ਫੈਸਟੀਵਲ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨ, ਨਵੀਆਂ ਕਲਾਵਾਂ ਸਿੱਖਣ ਅਤੇ ਹੋਰਨਾਂ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਨਵੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।

ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ  ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਸਮੁੱਚੇ ਕਾਲਜ ਪਰਿਵਾਰ ਲਈ ਮਾਣ ਵਾਲੀ ਗੱਲ ਹਨ। ਅਜਿਹੀਆਂ ਸਫ਼ਲਤਾਵਾਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖ਼ਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਤਿਆਰੀ ਵਿੱਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ।

ਕਾਲਜ ਦੇ ਡੀਨ, ਯੂਥ ਅਫੇਅਰਜ਼ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂਥ ਫੈਸਟੀਵਲ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਤਿਆਰੀ ਵਿੱਚ ਸਹਿਯੋਗ ਦੇਣ ਵਾਲੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੀ ਮਿਹਨਤ, ਲਗਨ ਅਤੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦੇ ਦਮ ’ਤੇ ਕਾਲਜ ਦੀ ਝੋਲੀ ਵਿੱਚ ਵੱਡੀ ਗਿਣਤੀ ਵਿੱਚ ਇਨਾਮ ਪਾਏ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਫ਼ਲਤਾ ਨੂੰ ਸਮੂਹਿਕ ਯਤਨਾਂ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਦੱਸਿਆ।

ਯੂਥ ਫੈਸਟੀਵਲ ਦੌਰਾਨ  ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਵੈਸਟਰਨ ਵੋਕਲ (ਸੋਲੋ), ਵੈਸਟਰਨ ਇੰਸਟਰੂਮੈਂਟਲ (ਸੋਲੋ), ਵੈਸਟਰਨ ਗਰੁੱਪ ਸੌਂਗ ਅਤੇ ਗੀਤ/ਗ਼ਜ਼ਲ ਦੇ ਮੁਕਾਬਲਿਆਂ ਵਿੱਚ  ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਕਲਾਸੀਕਲ ਵੋਕਲ (ਸੋਲੋ), ਫੋਕ ਸੌਂਗ, ਗਰੁੱਪ ਸੌਂਗ (ਇੰਡੀਅਨ), ਪੇਂਟਿੰਗ ਆਨ ਦੀ ਸਪਾਟ, ਫੋਟੋਗ੍ਰਾਫੀ, ਕੁਇਜ਼ ਅਤੇ ਵਨ ਐਕਟ ਪਲੇਅ ਦੇ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰਕੇ ਵਿਦਿਆਰਥੀਆਂ ਨੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਸਬੂਤ ਦਿੱਤਾ।

ਇਸ ਤੋਂ ਇਲਾਵਾ ਗਰੁੱਪ ਸ਼ਬਦ/ਭਜਨ, ਗਿੱਧਾ, ਕੋਰੀਓਗ੍ਰਾਫੀ ਅਤੇ ਪੀੜ੍ਹੀ ਦੇ ਮੁਕਾਬਲਿਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਨਤੀਜਿਆਂ ਨੇ ਸਾਬਤ ਕੀਤਾ ਕਿ ਕਾਲਜ ਦੇ ਵਿਦਿਆਰਥੀ ਨਾ ਸਿਰਫ਼ ਗਾਇਨ ਅਤੇ ਸੰਗੀਤ ਵਿੱਚ, ਸਗੋਂ ਸਾਹਿਤਕ, ਨਾਟਕੀ, ਲੋਕ-ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਵੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।

ਇਸ ਯੂਥ ਫੈਸਟੀਵਲ ਦੌਰਾਨ ਕਾਲਜ ਨੇ ਇੱਕ ਹੋਰ ਮਾਣਮੱਤੀ ਪ੍ਰਾਪਤੀ ਕੀਤੀ , ਜਦੋਂ ਕਾਲਜ ਦੀ ਬੀ.ਬੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਅਗਮਪ੍ਰੀਤ ਨੇ ਵਨ ਐਕਟ ਪਲੇਅ ਦੇ ਮੁਕਾਬਲੇ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਦੇ ਆਧਾਰ ’ਤੇ ਬੈਸਟ ਐਕਟਰ ਦਾ ਐਵਾਰਡ ਪ੍ਰਾਪਤ ਕੀਤਾ। ਉਸ ਦੀ ਇਸ ਪ੍ਰਾਪਤੀ ਨੇ ਕਾਲਜ ਦੀਆਂ ਕਲਾਤਮਕ ਪ੍ਰਾਪਤੀਆਂ ਵਿੱਚ ਇੱਕ ਹੋਰ ਮਹੱਤਵਪੂਰਨ ਅਧਿਆਇ ਜੋੜਿਆ।

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੀਆਂ ਇਹ ਪ੍ਰਾਪਤੀਆਂ ਇਸ ਗੱਲ ਦਾ ਪ੍ਰਮਾਣ ਹਨ ਕਿ ਕਾਲਜ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਾਹਿਤਕ, ਸੱਭਿਆਚਾਰਕ ਅਤੇ ਕਲਾਤਮਕ ਖੇਤਰਾਂ ਵਿੱਚ ਅੱਗੇ ਵਧਣ ਲਈ ਵੀ ਢੁੱਕਵਾਂ ਮੰਚ ਪ੍ਰਦਾਨ ਕਰ ਰਿਹਾ ਹੈ।

ਇਸ ਮੌਕੇ ਸੰਗੀਤ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ਼ ਡਿੰਪਲ ਕੁਮਾਰ, ਗਿੱਧੇ ਦੇ ਇੰਚਾਰਜ ਪ੍ਰੋ. ਅਮਨਦੀਪ ਕੌਰ ਚੀਮਾ, ਸਾਹਿਤਕ ਆਈਟਮਾਂ ਦੇ ਇੰਚਾਰਜ ਪ੍ਰੋ. ਵਰਿੰਦਰ ਕੌਰ ਤੇ ਪ੍ਰੋ. ਜਸਪ੍ਰੀਤ ਕੌਰ, ਕੁਇਜ਼ ਦੇ ਇੰਚਾਰਜ ਪ੍ਰੋ. ਵਿਸ਼ਾਲ ਸ਼ੁੱਕਲਾ ਅਤੇ ਪ੍ਰੋ. ਦਮਨਜੀਤ ਕੌਰ, ਥੀਏਟਰ ਦੇ ਇੰਚਾਰਜ ਡਾ. ਸ਼ਾਲੂ ਤੇ ਪ੍ਰੋ. ਪ੍ਰਭਜੋਤ ਕੌਰ, ਕੋਰੀਓਗ੍ਰਾਫੀ ਦੇ ਇੰਚਾਰਜ ਪ੍ਰੋ. ਮੁਸਕਾਨ ਅਤੇ ਫਾਈਨ ਆਰਟਸ  ਦੇ ਇੰਚਾਰਜ ਪ੍ਰੋ. ਕਿਰਨ ਅਤੇ ਪ੍ਰੋ. ਮਨਜੋਤ ਕੌਰ  ਤੋਂ ਇਲਾਵਾ  ਕਾਲਜ ਦੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ (ਡੀ ਜੋਨ) ਵਿੱਚ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ ਦੇ ਡੀ ਜ਼ੋਨ ਮੁਕਾਬਲਿਆਂ ਵਿੱਚ ਆਪਣੀ ਕਲਾ, ...