Wednesday, 30 September 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਉੱਘੇ ਮਿਊਜ਼ਿਕ ਡਾਇਰੈਕਟਰ, ਗੀਤਕਾਰ ਤੇ ਗਾਇਕ ਸ੍ਰੀ ਜੱਗੀ ਸਿੰਘ ਦਾ ਵਿਦਿਆਰਥੀਆਂ ਨਾਲ ਰੂ-ਬ-ਰੂ


ਸੰਗੀਤ ਰਚਨਾ ਲਈ ਸਿਰਜਣਾਤਮਕਤਾ, ਮਿਹਨਤ ਅਤੇ ਲਗਨ ਬੇਹੱਦ ਜ਼ਰੂਰੀ: ਸ੍ਰੀ ਜੱਗੀ ਸਿੰਘ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸੈਂਟਰ ਫਾਰ ਯੂਥ ਅਫੇਅਰਜ਼ ਅਤੇ ਯੂਥ ਕਲੱਬ ਵੱਲੋਂ     ਵਿਦਿਆਰਥੀਆਂ ਨੂੰ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ, ਗੀਤਕਾਰ ਅਤੇ ਗਾਇਕ  ਸ੍ਰੀ ਜੱਗੀ ਸਿੰਘ ਦਾ ਵਿਦਿਆਰਥੀਆਂ ਨਾਲ ਵਿਸ਼ੇਸ਼ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਮੌਕੇ  ਸ੍ਰੀ ਜੱਗੀ ਸਿੰਘ ਨੇ ਆਪਣੇ ਸੰਗੀਤਕ ਸਫ਼ਰ, ਗੀਤ-ਰਚਨਾ, ਗਾਇਕੀ ਅਤੇ ਫ਼ਿਲਮ ਜਗਤ ਨਾਲ ਜੁੜੇ ਆਪਣੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਗੀਤ ਮਨੁੱਖੀ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਇੱਕ ਚੰਗੇ ਗੀਤ ਦੀ ਸਿਰਜਣਾ ਲਈ ਸਿਰਫ਼ ਪ੍ਰਤਿਭਾ ਹੀ ਨਹੀਂ, ਸਗੋਂ ਲਗਾਤਾਰ ਮਿਹਨਤ, ਸਿਰਜਣਾਤਮਕ ਸੋਚ, ਸੰਗੀਤ ਦੀ ਸਮਝ ਅਤੇ ਆਪਣੇ ਕੰਮ ਪ੍ਰਤੀ ਸਮਰਪਣ ਵੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅੰਦਰਲੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਨਿਖਾਰਨ ਅਤੇ ਨਵੇਂ ਤਜ਼ਰਬੇ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਲਗਭਗ 153 ਫ਼ਿਲਮਾਂ ਲਈ ਗੀਤ ਲਿਖਣ, ਗਾਉਣ ਅਤੇ ਸੰਗੀਤ ਦੇਣ ਦਾ ਕਾਰਜ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅੱਜ ਤੱਕ 700 ਤੋਂ ਵੱਧ ਗੀਤਾਂ ਦੀ ਰਚਨਾ ਕੀਤੀ ਜਾ ਚੁੱਕੀ ਹੈ।  

ਉਨ੍ਹਾਂ ਦੀਆਂ ਪ੍ਰਸਿੱਧ ਰਚਨਾਵਾਂ ਵਿੱਚ ‘ਗੋਬਿੰਦ ਦੇ ਲਾਲ ਸੂਬਿਆ ਸਮਝੀ ਨਾ ਡਰ ਜਾਣਗੇ’, ‘ਦਿਲ ਨੂੰ ਤੇਰੇ ਨਾਲ ਕਿੰਨਾ ਪਿਆਰ ਏ, ਸਾਨੂੰ ਤਾਂ ਕਹਿਣਾ ਵੀ ਨਹੀਂ ਆਉਂਦਾ’, ‘ਗੋਰਿਆਂ ਪੈਰਾਂ ਦੇ ਵਿੱਚ ਚਾਂਦੀ ਦੀਆਂ ਝਾਂਜਰਾਂ’, ‘ਕਦੇ ਦਿਲ ਦੇ ਵਰਕੇ ਫੋਲ, ਤੇ ਉੱਤੇ ਮੇਰਾ ਨਾਂ ਤਾਂ ਨਹੀਂ ਲਿਖਿਆ’ ਅਤੇ ‘ਜਿੱਥੇ ਮੂੰਹ ਨੂੰ ਲੱਗ ਜਾਵੇ ਯਾਰੋ ਖੰਡ ਮਿਸ਼ਰੀ, ਉੱਥੇ ਲੂਣ ਦੀਆਂ ਡਲੀਆਂ ਨੂੰ ਕੌਣ ਪੁੱਛਦਾ’ ਆਦਿ ਗੀਤ ਸ਼ਾਮਲ ਹਨ।

ਉਨ੍ਹਾਂ ਦੇ ਲਿਖੇ ਗੀਤਾਂ ਨੂੰ ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕਾਂ ਦਲਜੀਤ ਦੋਸਾਂਝ, ਸੁਖਵਿੰਦਰ, ਗਿੱਪੀ ਗਰੇਵਾਲ, ਸੁਰਿੰਦਰ ਜੀਤ ਮਕਸੂਦਪੁਰੀ, ਮਾਸਟਰ ਸਲੀਮ ਆਦਿ ਨੇ ਆਪਣੀ ਆਵਾਜ਼ ਦਿੱਤੀ ਹੈ। ਸ੍ਰੀ ਜੱਗੀ ਸਿੰਘ ਦੀ ਸੰਗੀਤ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਸਨਮਾਨਿਤ ਕਰਦਿਆਂ ਪ੍ਰਸਿੱਧ ਪੰਜਾਬੀ ਚੈਨਲ ਪੀ.ਟੀ.ਸੀ. ਵੱਲੋਂ ਉਨ੍ਹਾਂ ਨੂੰ ਵਧੀਆ ਸੰਗੀਤਕਾਰ ਦਾ ਐਵਾਰਡ ਵੀ ਪ੍ਰਦਾਨ ਕੀਤਾ ਜਾ ਚੁੱਕਾ ਹੈ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸ੍ਰੀ ਜੱਗੀ ਸਿੰਘ ਦਾ ਕਾਲਜ ਵਿਖੇ ਪਹੁੰਚਣ ਅਤੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਜੱਗੀ ਸਿੰਘ ਨੇ ਆਪਣੀ ਕਲਾ ਅਤੇ ਸਿਰਜਣਾਤਮਕਤਾ ਰਾਹੀਂ ਪੰਜਾਬੀ ਸੰਗੀਤ ਅਤੇ ਫ਼ਿਲਮ ਜਗਤ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਨਾਲ ਵਿਦਿਆਰਥੀਆਂ ਦਾ ਰੂ-ਬ-ਰੂ, ਉਨ੍ਹਾਂ ਨੂੰ ਆਪਣੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਣਾ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਕਲਾਤਮਕ ਖੇਤਰ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਮਿਲਦੀ ਹੈ।

ਸਮਾਗਮ ਦੇ ਅੰਤ ਵਿੱਚ ਸੈਂਟਰ ਫਾਰ ਯੂਥ ਅਫੇਅਰਜ਼ ਅਤੇ ਯੂਥ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸ੍ਰੀ ਜੱਗੀ ਸਿੰਘ, ਕਾਲਜ ਪ੍ਰਿੰਸੀਪਲ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਨਾਲ ਰੂ-ਬ-ਰੂ ਕਰਵਾਉਣ ਨਾਲ ਉਨ੍ਹਾਂ ਦੇ ਗਿਆਨ ਅਤੇ ਤਜ਼ਰਬੇ ਵਿੱਚ ਵਾਧਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਲਈ ਨਵੀਆਂ ਦਿਸ਼ਾਵਾਂ ਚੁਣਨ ਵਿੱਚ ਮਦਦ ਮਿਲਦੀ ਹੈ।

ਇਸ ਮੌਕੇ  ਜੱਗੀ ਸਿੰਘ ਦੇ ਦੋਸਤ ਪ੍ਰੋ. ਡਿੰਪਲ ਕੁਮਾਰ ਅਤੇ ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਦਮਨਜੀਤ ਕੌਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਮਨਜੋਤ ਕੌਰ ਵੀ ਹਾਜ਼ਰ ਸਨ।

Monday, 28 September 2026

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਇਤਿਹਾਸ ਵਿਭਾਗ  ਨੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਯੂਨਿਟ ਦੇ ਸਹਿਯੋਗ ਨਾਲ  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ । ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ, ਕੁਰਬਾਨੀ ਅਤੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਕਰਵਾਉਣਾ ਸੀ।

ਸੈਮੀਨਾਰ ਵਿੱਚ ਮੁੱਖ ਰਿਸੋਰਸ ਪਰਸਨ ਡਾ. ਤੇਜਿੰਦਰ ਵਿਰਲੀ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਨੌਜ਼ਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੀ ਸੋਚ ਸਿਰਫ਼ ਆਜ਼ਾਦੀ ਪ੍ਰਾਪਤੀ ਤੱਕ ਸੀਮਤ ਨਹੀਂ ਸੀ, ਸਗੋਂ ਉਹ ਇੱਕ ਅਜਿਹੇ ਸਮਾਜ ਦੀ ਕਲਪਨਾ ਕਰਦੇ ਸਨ ਜਿਸ ਵਿੱਚ ਮਨੁੱਖੀ ਬਰਾਬਰੀ, ਇਨਸਾਫ਼, ਸਿੱਖਿਆ ਅਤੇ ਤਰਕਸ਼ੀਲ ਸੋਚ ਨੂੰ ਮਹੱਤਵ ਪ੍ਰਾਪਤ ਹੋਵੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ, ਉਨ੍ਹਾਂ ਦੇ ਸਾਹਿਤਕ ਅਤੇ ਬੌਧਿਕ ਪੱਖ ਤੇ ਆਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ  ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੂੰ ਭਗਤ ਸਿੰਘ ਦੀਆਂ ਲਿਖਤਾਂ ਅਤੇ ਵਿਚਾਰਾਂ ਦਾ ਅਧਿਐਨ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਸਾਨੂੰ ਦੇਸ਼, ਸਮਾਜ ਅਤੇ ਮਨੁੱਖਤਾ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਇਤਿਹਾਸਕ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਇਤਿਹਾਸ ਵਿਭਾਗ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਨਾਲ ਸਬੰਧਤ ਚਰਚਾ ਵਿੱਚ ਉਤਸ਼ਾਹ ਨਾਲ ਭਾਗ ਲਿਆ। 

ਸੈਮੀਨਾਰ ਦੇ ਅੰਤ ਵਿੱਚ ਪ੍ਰੋ. ਡਿੰਪਲ ਕੁਮਾਰ ਨੇ ਮੁੱਖ ਰਿਸੋਰਸ ਪਰਸਨ, ਕਾਲਜ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Friday, 25 September 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ 11ਵੇਂ ਆਯੁਰਵੈਦ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ |


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਰੈੱਡ ਰੀਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟ ਵੱਲੋਂ 11ਵੇਂ ਆਯੁਰਵੈਦਿਕ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਯੁਰਵੈਦਿਕ ਚਿਕਿਤਸਾ ਪ੍ਰਣਾਲੀ, ਕੁਦਰਤੀ ਜੀਵਨ-ਸ਼ੈਲੀ ਅਤੇ ਸਿਹਤਮੰਦ ਜੀਵਨ ਜਿਊਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ।

ਇਸ ਮੌਕੇ ਡਾ. ਪ੍ਰਭਜੋਤ ਕੌਰ ਨੇ ਮੁੱਖ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਆਯੁਰਵੈਦ ਦੇ ਮਹੱਤਵ, ਇਸ ਦੀਆਂ ਮੂਲ ਧਾਰਨਾਵਾਂ ਅਤੇ ਰੋਜ਼ਾਨਾ ਜੀਵਨ ਵਿੱਚ ਆਯੁਰਵੈਦਿਕ ਸਿਧਾਂਤਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਕੇਵਲ ਬਿਮਾਰੀ ਹੋਣ ਉਪਰੰਤ ਇਲਾਜ ਕਰਵਾਉਣਾ ਹੀ ਕਾਫ਼ੀ ਨਹੀਂ, ਸਗੋਂ ਸੰਤੁਲਿਤ ਖੁਰਾਕ, ਨਿਯਮਤ ਜੀਵਨ-ਸ਼ੈਲੀ, ਸਰੀਰਕ ਸਰਗਰਮੀ ਅਤੇ ਕੁਦਰਤ ਦੇ ਅਨੁਕੂਲ ਜੀਵਨ ਜਿਊਣਾ ਵੀ ਬਹੁਤ ਜ਼ਰੂਰੀ ਹੈ।

ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜੀਵਨ-ਸ਼ੈਲੀ ਵਿੱਚ ਸਿਹਤਮੰਦ ਆਦਤਾਂ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਯੁਰਵੈਦ ਵਿੱਚ ਖੁਰਾਕ, ਨੀਂਦ, ਯੋਗ, ਕਸਰਤ ਅਤੇ ਮਾਨਸਿਕ ਸੰਤੁਲਨ ਨੂੰ ਦਿੱਤੀ ਜਾਂਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਬਿਨਾਂ ਲੋੜ ਦਵਾਈਆਂ ਦੀ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਵੀ ਵਿੱਦਿਅਕ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਆਯੁਰਵੈਦਿਕ ਦਿਵਸ ਨੂੰ ਸਮਰਪਿਤ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਜੀਵਨ-ਸ਼ੈਲੀ ਪ੍ਰਤੀ ਵਧੇਰੇ ਜ਼ਿੰਮੇਵਾਰ ਬਣਾਉਂਦੇ ਹਨ। ਪ੍ਰੋਗਰਾਮ ਦੇ ਅੰਤ ਵਿੱਚ  ਰੈੱਡ ਰੀਬਨ ਅਤੇ ਐਨ ਐਸ ਐਸ ਯੂਨਿਟ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ  ਮੁੱਖ ਰਿਸੋਰਸ ਪਰਸਨ ਡਾ. ਪ੍ਰਭਜੋਤ ਕੌਰ ਦਾ ਧੰਨਵਾਦ ਕੀਤਾ।

ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਯੁਰਵੈਦਿਕ ਜੀਵਨ-ਸ਼ੈਲੀ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।

Tuesday, 22 September 2026

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ (IPR) ਬੌਧਿਕ ਸੰਪਦਾ ਅਧਿਕਾਰਾਂ ਬਾਰੇ ਵਿਸ਼ੇਸ਼ ਲੈਕਚਰ |

 


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ  ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸਹਿਯੋਗ ਨਾਲ  ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬੌਧਿਕ ਸੰਪਦਾ ਅਧਿਕਾਰਾਂ  (Intellectual Property Rights—IPR) ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼  ਲੈਕਚਰ ਕਰਵਾਇਆ । ਇਸ ਮੌਕੇ ਡਾ. ਨਵਲੀਨ ਮੁਲਤਾਨੀ, ਡੀਨ ਰਿਸਰਚ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ (JGNDPSOU) ਨੇ ਯੂਨੀਵਰਸਿਟੀ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ।

ਡਾ. ਨਵਲੀਨ ਮੁਲਤਾਨੀ ਨੇ ਆਪਣੇ ਵਿਸਥਾਰਪੂਰਵਕ ਅਤੇ ਜਾਣਕਾਰੀ ਭਰਪੂਰ ਸੰਬੋਧਨ ਦੌਰਾਨ ਬੌਧਿਕ ਸੰਪਦਾ ਅਧਿਕਾਰਾਂ ਦੀ ਮਹੱਤਤਾ ਅਤੇ ਅਜੋਕੇ ਗਿਆਨ-ਆਧਾਰਿਤ ਸਮਾਜ ਵਿੱਚ ਇਸ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਪੇਟੈਂਟ, ਕਾਪੀਰਾਈਟ, ਟ੍ਰੇਡਮਾਰਕ, ਇੰਡਸਟਰੀਅਲ ਡਿਜ਼ਾਈਨ ਅਤੇ ਜਿਓਗ੍ਰਾਫੀਕਲ ਇੰਡੀਕੇਸ਼ਨ (GI) ਸਮੇਤ ਬੌਧਿਕ ਸੰਪਦਾ ਦੇ ਵੱਖ-ਵੱਖ ਰੂਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਖੋਜ, ਨਵੀਨਤਾ, ਰਚਨਾਤਮਕਤਾ ਅਤੇ ਨਵੀਂ ਤਕਨੀਕੀ ਸੋਚ ਕਿਸੇ ਵੀ ਗਿਆਨ-ਆਧਾਰਿਤ ਅਰਥਵਿਵਸਥਾ ਦੀ ਮਜ਼ਬੂਤ ਨੀਂਹ ਹਨ। ਇਸ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜਾਰਥੀਆਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਉਨ੍ਹਾਂ ਦੀ ਨਵੀਂ ਖੋਜ, ਵਿਚਾਰ, ਰਚਨਾ ਜਾਂ ਤਕਨੀਕੀ ਨਵੀਨਤਾ ਨੂੰ ਕਾਨੂੰਨੀ ਸੁਰੱਖਿਆ ਕਿਵੇਂ ਪ੍ਰਦਾਨ ਕੀਤੀ ਜਾ ਸਕਦੀ ਹੈ।

ਰਿਸੋਰਸ ਪਰਸਨ ਨੇ ਖਾਸ ਤੌਰ ’ਤੇ ਪੇਟੈਂਟ ਪ੍ਰਾਪਤ ਕਰਨ ਦੀ ਪ੍ਰਕਿਰਿਆ, ਕਾਪੀਰਾਈਟ ਦੀ ਸੁਰੱਖਿਆ, ਟ੍ਰੇਡਮਾਰਕ ਦੀ ਮਹੱਤਤਾ ਅਤੇ ਬੌਧਿਕ ਸੰਪਦਾ ਦੀ ਉਲੰਘਣਾ ਨਾਲ ਸਬੰਧਤ ਪੱਖਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਖੋਜ ਕਾਰਜ ਵਿੱਚ ਮੌਲਿਕਤਾ, ਸਹੀ ਹਵਾਲਿਆਂ ਅਤੇ ਨੈਤਿਕ ਮਾਪਦੰਡਾਂ ਦੀ ਪਾਲਣਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਡਾ. ਮੁਲਤਾਨੀ ਨੇ ਇਹ ਵੀ ਦੱਸਿਆ ਕਿ ਬੌਧਿਕ ਸੰਪਦਾ ਅਧਿਕਾਰ ਸਿਰਫ਼ ਕਾਨੂੰਨੀ ਸੁਰੱਖਿਆ ਤੱਕ ਸੀਮਿਤ ਨਹੀਂ ਹਨ, ਸਗੋਂ ਇਹ ਖੋਜ ਅਤੇ ਵਿਕਾਸ, ਨਵੀਨਤਾ, ਉਦਯਮਿਤਾ, ਸਟਾਰਟਅੱਪਸ ਅਤੇ ਤਕਨਾਲੋਜੀ ਟ੍ਰਾਂਸਫਰ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਰਚਨਾਤਮਕ ਸੋਚਾਂ ਅਤੇ ਖੋਜੀ ਵਿਚਾਰਾਂ 

ਨੂੰ ਵਿਕਸਿਤ ਕਰਨ ਅਤੇ ਉਨ੍ਹਾਂ ਦੀ ਬੌਧਿਕ ਸੰਪਦਾ ਵਜੋਂ ਪਛਾਣ ਕਰਕੇ ਉਚਿਤ ਸੁਰੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਲੈਕਚਰ ਦੌਰਾਨ ਪਲੇਜਰਿਜ਼ਮ, ਕਾਪੀਰਾਈਟ ਦੀ ਉਲੰਘਣਾ, ਡਿਜੀਟਲ ਸਮੱਗਰੀ ਦੀ ਗੈਰ-ਅਧਿਕਾਰਤ ਵਰਤੋਂ ਅਤੇ ਖੋਜ ਵਿੱਚ ਮੌਲਿਕਤਾ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਇਸ ਉਪਰੰਤ ਇੱਕ ਇੰਟਰਐਕਟਿਵ ਪ੍ਰਸ਼ਨੋਤਰੀ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੌਧਿਕ ਸੰਪਦਾ ਦੇ ਵੱਖ-ਵੱਖ ਪੱਖਾਂ ਨਾਲ ਸਬੰਧਤ ਸਵਾਲ ਪੁੱਛੇ। ਡਾ. ਮੁਲਤਾਨੀ ਨੇ ਸਾਰੇ ਸਵਾਲਾਂ ਦੇ ਵਿਹਾਰਕ ਅਤੇ ਵਿਸਥਾਰਪੂਰਵਕ ਜਵਾਬ ਦਿੱਤੇ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਮੌਜ਼ੂਦਾ ਗਿਆਨ, ਖੋਜ ਅਤੇ ਤਕਨਾਲੋਜੀ ਦੇ ਯੁੱਗ ਵਿੱਚ ਬੌਧਿਕ ਸੰਪਦਾ ਅਧਿਕਾਰਾਂ ਬਾਰੇ ਜਾਗਰੂਕਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਵਿੱਚ ਮੌਲਿਕ ਸੋਚ, ਖੋਜੀ ਰੁਚੀ, ਨਵੀਨਤਾ ਅਤੇ ਉਦਯਮਿਤਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਬੌਧਿਕ ਰਚਨਾਵਾਂ ਦੀ ਸੁਰੱਖਿਆ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ।  ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਭਵਿੱਖ ਵਿੱਚ ਵੀ ਖੋਜ, ਨਵੀਨਤਾ ਅਤੇ ਬੌਧਿਕ ਸੰਪਦਾ ਨਾਲ ਸਬੰਧਤ ਅਜਿਹੇ ਵਿਦਿਅਕ ਅਤੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ।

ਪ੍ਰੋਗਰਾਮ ਵਿੱਚ ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ।     ਰੀਜ਼ਨਲ ਸੈਂਟਰ ਦੇ ਕੋਆਰਡੀਨੇਟਰ, ਅਸਿਸਟੈਂਟ ਪ੍ਰੋਫ਼ੈਸਰ ਮਨਜਿੰਦਰ ਸਿੰਘ ਜੌਹਲ ਨੇ  ਰਿਸੋਰਸ ਪਰਸਨ,  ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਹਿਯੋਗ ਅਤੇ ਸਰਗਰਮ ਭਾਗੀਦਾਰੀ ਲਈ ਧੰਨਵਾਦ ਕੀਤਾ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ.  ਢਿੱਲੋ ਵੱਲੋਂ ਮੁੱਖ ਰਿਸੋਰਸ ਪਰਸਨ ਡਾ. ਨਵਲੀਨ ਮੁਲਤਾਨੀ ਨੂੰ  ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ।    ਇਸ ਮੌਕੇ ਸਟੇਜ ਸੰਚਾਲਨ ਦੀ ਕਾਰਵਾਈ ਅਸਿਸਟੈਂਟ ਪ੍ਰੋਫ਼ੈਸਰ ਦਮਨਜੀਤ ਕੌਰ  ਵੱਲੋਂ ਬਾਖ਼ੂਬੀ ਨਿਭਾਈ ਗਈ।

Monday, 14 September 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ‘ਐਂਟਰਪ੍ਰਿਨਿਊਰਸ਼ਿਪ ਮਾਈਂਡਸੈਟ' ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਬਿਜ਼ਨਸ ਸਟੱਡੀਜ਼ ਕਲੱਬ ਵੱਲੋਂ ਵਿਦਿਆਰਥੀਆਂ ਵਿੱਚ ਉੱਦਮੀ ਸੋਚ, ਰਚਨਾਤਮਕਤਾ ਅਤੇ ਸਮੱਸਿਆਵਾਂ ਨੂੰ ਮੌਕਿਆਂ ਵਿੱਚ ਬਦਲਣ ਦੀ ਯੋਗਤਾ ਵਿਕਸਿਤ ਕਰਨ ਦੇ ਉਦੇਸ਼ ਨਾਲ ‘ਐਂਟਰਪ੍ਰਿਨਿਊਰਸ਼ਿਪ ਮਾਈਂਡਸੈਟ' ਵਿਸ਼ੇ ’ਤੇ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਵਰਕਸ਼ਾਪ ਦੇ ਮੁੱਖ ਰਿਸੋਰਸ ਪਰਸਨ ਪ੍ਰੋ. ਮਨਮੋਹਨ ਕੁਮਾਰ ਨੇ ਵਿਦਿਆਰਥੀਆਂ ਨਾਲ ਐਂਟਰਪ੍ਰਿਨਿਊਰਸ਼ਿਪ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਵਰਕਸ਼ਾਪ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਐਂਟਰਪ੍ਰਿਨਿਊਰਸ਼ਿਪ ਦੇ ਅਰਥ ਅਤੇ ਮੌਜੂਦਾ ਸਮੇਂ ਵਿੱਚ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਐਂਟਰਪ੍ਰਿਨਿਊਰਸ਼ਿਪ ਦਾ ਅਰਥ ਸਿਰਫ਼ ਆਪਣਾ ਬਿਜ਼ਨਸ ਸ਼ੁਰੂ ਕਰਨਾ ਨਹੀਂ, ਬਲਕਿ ਨਵੇਂ ਮੌਕਿਆਂ ਦੀ ਪਛਾਣ ਕਰਨਾ, ਸਮੱਸਿਆਵਾਂ ਦੇ ਹੱਲ ਲੱਭਣਾ, ਰਚਨਾਤਮਕ ਸੋਚ, ਜੋਖ਼ਮ ਲੈਣ ਦੀ ਸਮਰੱਥਾ ਵਿਕਸਿਤ ਕਰਨਾ ਅਤੇ ਬਦਲਦੇ ਸਮੇਂ ਅਨੁਸਾਰ ਆਪਣੇ ਆਪ ਨੂੰ ਢਾਲਣਾ ਹੈ।

ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਬਿਜ਼ਨਸ ਮੌਕਿਆਂ ਦੀ ਪਛਾਣ ਅਤੇ ਵਿਕਾਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ਵਧੀਆ ਵਪਾਰਕ ਆਈਡੀਆ ਹਮੇਸ਼ਾ ਕਿਸੇ ਨਾ ਕਿਸੇ ਸਮੱਸਿਆ ਜਾਂ ਲੋੜ ਤੋਂ ਪੈਦਾ ਹੁੰਦਾ ਹੈ। ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਦੇਖਣ ਅਤੇ ਉਨ੍ਹਾਂ ਦੇ ਹੱਲ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ‘ਐਂਟਰਪ੍ਰਿਨਿਊਰਸ਼ਿਪ ਮਾਈਂਡਸੈਟ’ ਵਿਸ਼ੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਐਂਟਰਪ੍ਰਿਨਿਊਰਸ਼ਿਪ ਮਾਈਂਡਸੈਟ ਵਿਸ਼ਾ ਵਿਦਿਆਰਥੀਆਂ ਦੇ ਪਾਠਕ੍ਰਮ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਉਦੇਸ਼ਾਂ ਦੇ ਅਨੁਕੂਲ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ਾ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਪ੍ਰਾਪਤ ਕੀਤੇ ਗਿਆਨ ਨੂੰ ਵਿਹਾਰਕ ਰੂਪ ਵਿੱਚ ਸਮਝਣ ਅਤੇ ਅਸਲ ਜੀਵਨ ਵਿੱਚ ਉਸ ਦੀ ਵਰਤੋਂ ਦਾ ਅਨੁਭਵ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਅਸਫਲਤਾ ਤੋਂ ਡਰਨ ਦੀ ਬਜਾਏ ਉਸ ਤੋਂ ਸਿੱਖਣ ਦੀ ਆਦਤ ਵਿਕਸਿਤ ਕਰਨ। ਉਨ੍ਹਾਂ ਕਿਹਾ ਕਿ ਇੱਕ ਸਫਲ ਉੱਦਮੀ ਵਿੱਚ ਆਤਮ-ਵਿਸ਼ਵਾਸ, ਧੀਰਜ, ਰਚਨਾਤਮਕਤਾ, ਫੈਸਲਾ ਲੈਣ ਦੀ ਯੋਗਤਾ, ਟੀਮ ਵਰਕ ਅਤੇ ਲਗਾਤਾਰ ਸਿੱਖਣ ਦੀ ਭਾਵਨਾ ਵਰਗੇ ਗੁਣ ਹੋਣੇ ਚਾਹੀਦੇ ਹਨ।

ਇਸ ਤੋਂ ਇਲਾਵਾ ਟਾਰਗੇਟ ਮਾਰਕੀਟ, ਮਾਰਕੀਟਿੰਗ ਅਤੇ ਆਮਦਨ ਵਰਗੇ ਮਹੱਤਵਪੂਰਨ ਪੱਖਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਸੇ ਵੀ ਕਾਰੋਬਾਰ ਦੀ ਸਫਲਤਾ ਲਈ ਸਿਰਫ਼ ਵਧੀਆ ਵਿਚਾਰ ਨਹੀਂ, ਸਗੋਂ ਗਾਹਕ ਦੀ ਲੋੜ ਨੂੰ ਸਮਝਣਾ ਅਤੇ ਸਹੀ ਢੰਗ ਨਾਲ ਉਤਪਾਦ ਜਾਂ ਸੇਵਾ ਨੂੰ ਮਾਰਕੀਟ ਤੱਕ ਪਹੁੰਚਾਉਣਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਲਈ ਸਿਰਫ਼ ਅਕਾਦਮਿਕ ਗਿਆਨ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਵਿੱਚ ਰਚਨਾਤਮਕ ਸੋਚ, ਨਵੀਨਤਾ ਅਤੇ ਉੱਦਮੀ ਸੋਚ ਦਾ ਵਿਕਾਸ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਂਟਰਪ੍ਰਿਨਿਊਰਸ਼ਿਪ ਮਾਈਂਡਸੈਟ ਵਿਦਿਆਰਥੀਆਂ ਨੂੰ ਨਵੇਂ ਮੌਕਿਆਂ ਦੀ ਪਛਾਣ ਕਰਨ ਅਤੇ ਚੁਣੌਤੀਆਂ ਦਾ ਹੱਲ ਲੱਭਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰਾਂ ਅਤੇ ਵਿਚਾਰਾਂ ’ਤੇ ਵਿਸ਼ਵਾਸ ਰੱਖਦੇ ਹੋਏ ਭਵਿੱਖ ਵਿੱਚ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਪੈਦਾ ਕਰਨ ਵਾਲੇ ਉੱਦਮੀ ਬਣਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਬਿਜ਼ਨਸ ਸਟੱਡੀਜ਼ ਕਲੱਬ ਵੱਲੋਂ ਅਜਿਹੀ ਵਰਕਸ਼ਾਪ ਕਰਵਾਉਣ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮ ਤੱਕ ਸੀਮਿਤ ਰਹਿਣ ਦੀ ਬਜਾਏ ਆਪਣੇ ਵਿਚਾਰਾਂ ਨੂੰ ਵਿਹਾਰਕ ਰੂਪ ਦੇਣ ਅਤੇ ਭਵਿੱਖ ਵਿੱਚ ਸਫਲ ਕਰੀਅਰ ਬਣਾਉਣ ਲਈ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਵਿਦਿਆਰਥੀਆਂ ਲਈ ਵਿਹਾਰਕ ਹੁਨਰਾਂ ਦੇ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਜਾਰੀ ਰਖੇਗਾ। ਇਸ ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀਆਂ ਰੁਚੀਆਂ, ਹੁਨਰਾਂ ਅਤੇ ਵਿਚਾਰਾਂ ਨੂੰ ਭਵਿੱਖ ਦੇ ਕਾਰੋਬਾਰੀ ਮੌਕਿਆਂ ਵਿੱਚ ਕਿਵੇਂ ਬਦਲ ਸਕਦੇ ਹਨ। ਇਸ ਮੌਕੇ ਪ੍ਰੋ. ਮਨਜੋਤ ਕੌਰ, ਪ੍ਰੋ. ਮੁਸਕਾਨ ਵਰਮਾ ਤੇ ਪ੍ਰੋ. ਪ੍ਰਭਜੋਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਇਆ ਟੇਲੈਂਟ ਹੰਟ


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣਨ, ਉਸ ਨੂੰ ਉਚਿਤ ਮੰਚ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਅਤੇ ਸੱਭਿਆਚਾਰਕ ਵੰਨਗੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਟੇਲੈਂਟ ਹੰਟ ਦੌਰਾਨ ਵਿਦਿਆਰਥੀਆਂ ਨੇ ਗਾਇਨ, ਲੋਕ ਗੀਤ, ਕਵਿਤਾ, ਭਾਸ਼ਣ, ਨ੍ਰਿਤ, ਗਿੱਧਾ, ਸੰਗੀਤ, ਅਦਾਕਾਰੀ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਕਤਾ ਨਾਲ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਹਰੇਕ ਪੇਸ਼ਕਾਰੀ ਵਿੱਚ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਕਲਾ ਪ੍ਰਤੀ ਰੁਚੀ ਸਪੱਸ਼ਟ ਰੂਪ ਵਿੱਚ ਨਜ਼ਰ ਆਈ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਬੜੇ ਧਿਆਨ ਨਾਲ ਦੇਖਿਆ ਅਤੇ ਉਨ੍ਹਾਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਜ਼ਰੂਰ ਹੁੰਦੀ ਹੈ, ਲੋੜ ਸਿਰਫ਼ ਉਸ ਪ੍ਰਤਿਭਾ ਨੂੰ ਪਛਾਣਨ ਅਤੇ ਉਸ ਨੂੰ ਸਹੀ ਦਿਸ਼ਾ ਦੇਣ ਦੀ ਹੁੰਦੀ ਹੈ।

ਡਾ. ਢਿੱਲੋਂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਹਰ ਪੱਖ ਦਾ ਵਿਕਾਸ ਕਰਨਾ ਹੈ। ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਗਵਾਈ ਦੀ ਭਾਵਨਾ, ਟੀਮ ਵਰਕ ਅਤੇ ਮੰਚ ਸੰਚਾਲਨ ਵਰਗੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟੇਲੈਂਟ ਹੰਟ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਵੱਡੇ ਮੰਚਾਂ ਤੱਕ ਲੈ ਕੇ ਜਾਣ ਲਈ ਇੱਕ ਮਜ਼ਬੂਤ ਆਧਾਰ ਪ੍ਰਦਾਨ ਕਰਦੇ ਹਨ।

ਉਨ੍ਹਾਂ ਨੇ ਟੇਲੈਂਟ ਹੰਟ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁਕਾਬਲਿਆਂ ਵਿੱਚ ਜਿੱਤ ਜਾਂ ਹਾਰ ਨਾਲੋਂ ਭਾਗ ਲੈਣਾ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨਾ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਦੇ ਖੇਤਰ ਵਿੱਚ ਨਿਰੰਤਰ ਮਿਹਨਤ ਕਰਨ ਅਤੇ ਆਪਣੇ ਹੁਨਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਦੀ ਪੜ੍ਹਾਈ ਤੋਂ ਇਲਾਵਾ ਆਪਣੀਆਂ ਰੁਚੀਆਂ ਅਤੇ ਹੁਨਰਾਂ ਨੂੰ ਵਿਕਸਿਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ।

ਇਸ ਮੌਕੇ ਕਾਲਜ ਦੇ ਡੀਨ,  ਕਲਚਰਲ ਅਫੇਅਰਜ਼ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਮਾਗਮ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ, ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦੇ ਪ੍ਰਦਰਸ਼ਨ ਲਈ ਮੰਚ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਉਨ੍ਹਾਂ ਅੰਦਰ ਆਪਣੀ ਯੋਗਤਾ ਪ੍ਰਤੀ ਵਿਸ਼ਵਾਸ ਪੈਦਾ ਹੁੰਦਾ ਹੈ ਅਤੇ ਉਹ ਭਵਿੱਖ ਵਿੱਚ ਹੋਰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ, ਸਾਹਿਤਕ, ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। 

ਟੇਲੈਂਟ ਹੰਟ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਨੂੰ ਪ੍ਰਗਟ ਕਰਨ ਦੇ ਨਾਲ-ਨਾਲ ਇੱਕ-ਦੂਜੇ ਤੋਂ ਸਿੱਖਣ ਦਾ ਵੀ ਮੌਕਾ ਦਿੱਤਾ। ਇਸ ਸਮਾਗਮ ਨੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਮੁਕਾਬਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਮਾਗਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ  ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਜਸਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Friday, 11 September 2026

Blog shared by Prof. Manjinder Singh Johal, Department of Punjabi

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ: ਮਨੁੱਖਤਾ ਲਈ ਰੂਹਾਨੀ ਚਾਨਣ ਦਾ ਅਮਰ ਸਰੋਤ (ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ  'ਤੇ ਵਿਸ਼ੇਸ਼)

ਸਿੱਖ ਇਤਿਹਾਸ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਇੱਕ ਅਤਿਅੰਤ ਪਾਵਨ, ਇਤਿਹਾਸਕ ਅਤੇ ਰੂਹਾਨੀ ਮਹੱਤਤਾ ਵਾਲਾ ਦਿਹਾੜਾ ਹੈ। ਇਹ ਕੇਵਲ ਇੱਕ ਇਤਿਹਾਸਕ ਘਟਨਾ ਦੀ ਯਾਦ ਨਹੀਂ, ਸਗੋਂ ਉਸ ਮਹਾਨ ਵਿਚਾਰਧਾਰਾ ਦੇ ਪ੍ਰਕਾਸ਼ ਦਾ ਪ੍ਰਤੀਕ ਹੈ ਜਿਸ ਨੇ ਮਨੁੱਖ ਨੂੰ ਜਾਤ-ਪਾਤ, ਊਚ-ਨੀਚ, ਭੇਦ-ਭਾਵ, ਅੰਧਵਿਸ਼ਵਾਸ ਅਤੇ ਹਉਮੈ ਤੋਂ ਉੱਪਰ ਉੱਠ ਕੇ ਸੱਚ, ਸੇਵਾ, ਸਮਾਨਤਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਵੱਖ-ਵੱਖ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਨੂੰ ਇਕੱਠਾ ਕਰਕੇ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਅਤੇ 1604 ਈਸਵੀ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਦਾ ਪਹਿਲਾ ਪ੍ਰਕਾਸ਼ ਕਰਵਾਇਆ। ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਵਜੋਂ ਸੇਵਾ ਸੌਂਪੀ ਗਈ। ਇਹ ਘਟਨਾ ਸਿੱਖ ਧਰਮ ਦੇ ਇਤਿਹਾਸ ਵਿੱਚ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਸੀ।

ਬਾਣੀ ਦਾ ਪ੍ਰਕਾਸ਼—ਅੰਦਰਲੇ ਹਨੇਰੇ ਦਾ ਇਲਾਜ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸਿਰਫ਼ ਇੱਕ ਪਾਵਨ ਸਰੂਪ ਦਾ ਪ੍ਰਕਾਸ਼ ਨਹੀਂ ਹੈ। ਇਹ ਮਨੁੱਖ ਦੇ ਅੰਦਰ ਗਿਆਨ, ਸੱਚ ਅਤੇ ਆਤਮਿਕ ਚੇਤਨਾ ਦਾ ਪ੍ਰਕਾਸ਼ ਕਰਨ ਦਾ ਸੰਦੇਸ਼ ਹੈ। ਗੁਰੂ ਸਾਹਿਬਾਨ ਨੇ ਮਨੁੱਖ ਨੂੰ ਬਾਹਰੀ ਦਿਖਾਵੇ ਦੀ ਥਾਂ ਅੰਦਰਲੀ ਪਵਿੱਤਰਤਾ ਵੱਲ ਮੁੜਨ ਦੀ ਪ੍ਰੇਰਣਾ ਦਿੱਤੀ।

ਗੁਰਬਾਣੀ ਮਨੁੱਖ ਨੂੰ ਆਪਣੇ ਅੰਦਰ ਝਾਤੀ ਮਾਰਨ, ਹਉਮੈ ਨੂੰ ਤਿਆਗਣ ਅਤੇ ਸੱਚੇ ਜੀਵਨ ਦੀ ਰਾਹ ਪਕੜਨ ਲਈ ਪ੍ਰੇਰਿਤ ਕਰਦੀ ਹੈ। ਇਸੇ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋਂ ਮਨੁੱਖੀ ਜੀਵਨ ਲਈ ਇੱਕ ਸੰਪੂਰਨ ਜੀਵਨ-ਦਰਸ਼ਨ ਹਨ।

ਵਿਸ਼ਵ-ਭਾਈਚਾਰੇ ਦਾ ਮਹਾਨ ਸੰਦੇਸ਼

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਸ ਦੀ ਸਰਬ-ਸਾਂਝੀ ਵਿਚਾਰਧਾਰਾ ਹੈ। ਇਸ ਵਿੱਚ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਅਤੇ ਸੰਤਾਂ ਦੀ ਬਾਣੀ ਵੀ ਦਰਜ ਹੈ। ਭਗਤ ਕਬੀਰ ਜੀ, ਭਗਤ ਰਵਿਦਾਸ ਜੀ, ਭਗਤ ਨਾਮਦੇਵ ਜੀ, ਭਗਤ ਧੰਨਾ ਜੀ ਅਤੇ ਹੋਰ ਭਗਤਾਂ ਦੀ ਬਾਣੀ ਨੂੰ ਗੁਰੂ ਸਾਹਿਬਾਨ ਨੇ ਆਦਰ ਨਾਲ ਸਥਾਨ ਦਿੱਤਾ।

ਇਹ ਆਪਣੇ ਆਪ ਵਿੱਚ ਮਨੁੱਖੀ ਸਮਾਨਤਾ ਅਤੇ ਵਿਸ਼ਵ-ਭਾਈਚਾਰੇ ਦਾ ਵਿਲੱਖਣ ਸੰਦੇਸ਼ ਹੈ। ਇੱਥੇ ਮਨੁੱਖ ਦੀ ਮਹਾਨਤਾ ਉਸ ਦੀ ਜਾਤ, ਵਰਣ, ਧਰਮ ਜਾਂ ਸਮਾਜਿਕ ਦਰਜੇ ਨਾਲ ਨਹੀਂ, ਸਗੋਂ ਉਸ ਦੇ ਕਰਮਾਂ ਅਤੇ ਅੰਦਰਲੀ ਚੇਤਨਾ ਨਾਲ ਜੋੜੀ ਗਈ ਹੈ। 

‘ਸਰਬੱਤ ਦਾ ਭਲਾ’—ਮਨੁੱਖਤਾ ਦੀ ਸਾਂਝੀ ਸੋਚ 

ਸਿੱਖ ਚਿੰਤਨ ਦਾ ਕੇਂਦਰ ਮਨੁੱਖਤਾ ਦਾ ਭਲਾ ਹੈ। ‘ਸਰਬੱਤ ਦਾ ਭਲਾ’ ਸਿਰਫ਼ ਇੱਕ ਧਾਰਮਿਕ ਉਚਾਰਨ ਨਹੀਂ, ਸਗੋਂ ਸਮੁੱਚੀ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਦਾ ਸੰਕਲਪ ਹੈ।

ਅੱਜ ਜਦੋਂ ਸੰਸਾਰ ਵਿੱਚ ਧਰਮ, ਜਾਤ, ਭਾਸ਼ਾ, ਖੇਤਰ ਅਤੇ ਵਿਚਾਰਧਾਰਾ ਦੇ ਆਧਾਰ ’ਤੇ ਵੰਡਾਂ ਵਧ ਰਹੀਆਂ ਹਨ, ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮਨੁੱਖ ਨੂੰ ਸਾਂਝ, ਪਿਆਰ, ਨਿਮਰਤਾ ਅਤੇ ਭਾਈਚਾਰੇ ਦਾ ਰਸਤਾ ਦਿਖਾਉਂਦੀ ਹੈ। ਇਸ ਲਈ ਗੁਰਬਾਣੀ ਦਾ ਸੰਦੇਸ਼ ਅੱਜ ਦੇ ਆਧੁਨਿਕ ਅਤੇ ਤਕਨਾਲੋਜੀ-ਕੇਂਦਰਿਤ ਯੁੱਗ ਵਿੱਚ ਵੀ ਓਨਾ ਹੀ ਪ੍ਰਸੰਗਿਕ ਹੈ ਜਿੰਨਾ ਸਦੀਆਂ ਪਹਿਲਾਂ ਸੀ।

ਨਾਮ, ਕਿਰਤ ਅਤੇ ਵੰਡ ਛਕਣਾ

ਗੁਰੂ ਸਾਹਿਬਾਨ ਨੇ ਮਨੁੱਖੀ ਜੀਵਨ ਨੂੰ ਸੱਚੀ ਕਿਰਤ, ਨਾਮ-ਸਿਮਰਨ ਅਤੇ ਵੰਡ ਛਕਣ ਦੇ ਸਿਧਾਂਤ ਨਾਲ ਜੋੜਿਆ। ਗੁਰਮਤਿ ਜੀਵਨ ਮਨੁੱਖ ਨੂੰ ਆਪਣੇ ਹੱਕ ਦੀ ਕਿਰਤ ਕਰਨ, ਲੋੜਵੰਦ ਨਾਲ ਸਾਂਝ ਪਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ।

ਅੱਜ ਦੀ ਭੌਤਿਕਵਾਦੀ ਦੌੜ ਵਿੱਚ ਇਹ ਸਿਧਾਂਤ ਮਨੁੱਖ ਨੂੰ ਸੰਤੁਲਿਤ ਜੀਵਨ ਜਿਊਣ ਦੀ ਦਿਸ਼ਾ ਪ੍ਰਦਾਨ ਕਰਦੇ ਹਨ। ਜੇ ਮਨੁੱਖ ਆਪਣੀ ਕਮਾਈ ਵਿੱਚੋਂ ਦੂਜਿਆਂ ਲਈ ਹਿੱਸਾ ਕੱਢੇ, ਲੋੜਵੰਦ ਦੀ ਮਦਦ ਕਰੇ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰੇ ਤਾਂ ਇਹੀ ਗੁਰਬਾਣੀ ਦੇ ਮਨੁੱਖਤਾਵਾਦੀ ਸੰਦੇਸ਼ ਦੀ ਸੱਚੀ ਪਾਲਣਾ ਹੈ।

ਅੱਜ ਦੇ ਯੁੱਗ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਸੰਗਿਕਤਾ

ਅੱਜ ਮਨੁੱਖ ਕੋਲ ਵਿਗਿਆਨ ਅਤੇ ਤਕਨਾਲੋਜੀ ਦੀਆਂ ਅਸੀਮ ਸਹੂਲਤਾਂ ਹਨ, ਪਰ ਇਸ ਦੇ ਨਾਲ ਹੀ ਤਣਾਅ, ਇਕੱਲਾਪਣ, ਲਾਲਚ, ਅਸਹਿਣਸ਼ੀਲਤਾ ਅਤੇ ਮਾਨਸਿਕ ਅਸ਼ਾਂਤੀ ਵਰਗੀਆਂ ਸਮੱਸਿਆਵਾਂ ਵੀ ਵਧ ਰਹੀਆਂ ਹਨ। ਅਜਿਹੇ ਸਮੇਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮਨੁੱਖ ਨੂੰ ਅੰਦਰੂਨੀ ਸ਼ਾਂਤੀ, ਸਹਿਜ, ਸੰਤੋਖ ਅਤੇ ਨਿਮਰਤਾ ਦਾ ਮਾਰਗ ਦਿਖਾਉਂਦੀ ਹੈ।

ਗੁਰਬਾਣੀ ਸਾਨੂੰ ਇਹ ਸਮਝਾਉਂਦੀ ਹੈ ਕਿ ਬਾਹਰੀ ਪ੍ਰਾਪਤੀਆਂ ਨਾਲੋਂ ਅੰਦਰਲੀ ਜਿੱਤ ਵਧੇਰੇ ਮਹੱਤਵਪੂਰਨ ਹੈ। ਮਨੁੱਖ ਜਦੋਂ ਆਪਣੇ ਅੰਦਰ ਦੀ ਹਉਮੈ, ਲੋਭ ਅਤੇ ਵਿਕਾਰਾਂ ਨੂੰ ਜਿੱਤ ਲੈਂਦਾ ਹੈ ਤਾਂ ਉਸ ਦਾ ਜੀਵਨ ਸੱਚੇ ਅਰਥਾਂ ਵਿੱਚ ਸਫਲ ਹੁੰਦਾ ਹੈ।

ਪਹਿਲਾ ਪ੍ਰਕਾਸ਼ ਪੁਰਬ—ਆਤਮ-ਚਿੰਤਨ ਦਾ ਮੌਕਾ

ਪਹਿਲੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸਭ ਤੋਂ ਵੱਡਾ ਅਰਥ ਇਹ ਹੈ ਕਿ ਅਸੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਸਿਰਫ਼ ਮੱਥਾ ਟੇਕਣ ਤੱਕ ਸੀਮਤ ਨਾ ਰੱਖੀਏ, ਸਗੋਂ ਇਸ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਉਤਾਰੀਏ।

ਜੇ ਅਸੀਂ ਗੁਰਬਾਣੀ ਤੋਂ ਸੱਚ ਬੋਲਣਾ, ਨਿਮਰ ਰਹਿਣਾ, ਕਿਰਤ ਕਰਨੀ, ਵੰਡ ਛਕਣਾ, ਮਨੁੱਖਤਾ ਦੀ ਸੇਵਾ ਕਰਨੀ ਅਤੇ ਹਰ ਜੀਵ ਪ੍ਰਤੀ ਪਿਆਰ ਰੱਖਣਾ ਸਿੱਖ ਲਈਏ ਤਾਂ ਇਹੀ ਗੁਰੂ ਸਾਹਿਬ ਪ੍ਰਤੀ ਸਾਡੀ ਸੱਚੀ ਸ਼ਰਧਾ ਹੋਵੇਗੀ।

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਾਨੂੰ ਯਾਦ ਦਿਵਾਉਂਦਾ ਹੈ ਕਿ ਸੱਚਾ ਪ੍ਰਕਾਸ਼ ਦੀਵੇ ਜਾਂ ਰੌਸ਼ਨੀ ਵਿੱਚ ਨਹੀਂ, ਸਗੋਂ ਮਨੁੱਖ ਦੇ ਅੰਦਰ ਜਾਗਦੀ ਸੱਚੀ ਚੇਤਨਾ ਵਿੱਚ ਹੁੰਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਗਿਆਨ, ਪਿਆਰ, ਸਮਾਨਤਾ ਅਤੇ ਸ਼ਾਂਤੀ ਦਾ ਅਮਰ ਸਰੋਤ ਹੈ।

ਆਓ, ਇਸ ਪਾਵਨ ਦਿਹਾੜੇ ’ਤੇ ਅਸੀਂ ਕੇਵਲ ਗੁਰੂ ਘਰ ਜਾ ਕੇ ਨਤਮਸਤਕ ਹੀ ਨਾ ਹੋਈਏ, ਸਗੋਂ ਗੁਰਬਾਣੀ ਨੂੰ ਸਮਝਣ, ਵਿਚਾਰਨ ਅਤੇ ਆਪਣੇ ਜੀਵਨ ਵਿੱਚ ਅਮਲ ਕਰਨ ਦਾ ਸੰਕਲਪ ਵੀ ਕਰੀਏ।

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸਾਡੇ ਅੰਦਰ ਗਿਆਨ ਦਾ ਦੀਵਾ ਜਗਾਏ, ਹਿਰਦੇ ਵਿੱਚ ਨਿਮਰਤਾ ਅਤੇ ਪਿਆਰ ਪੈਦਾ ਕਰੇ ਅਤੇ ਸਾਨੂੰ ‘ਸਰਬੱਤ ਦੇ ਭਲੇ’ ਦੇ ਮਾਰਗ ’ਤੇ ਤੁਰਨ ਦੀ ਪ੍ਰੇਰਣਾ ਦੇਵੇ।

ਪ੍ਰੋ. ਮਨਜਿੰਦਰ ਸਿੰਘ ਜੌਹਲ

Thursday, 3 September 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਉੱਘੇ ਸ਼ਾਇਰ ਪ੍ਰੋ. ਕੁਲਵੰਤ ਸਿੰਘ ਔਜਲਾ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਤੌਫ਼ੀਕ ਬਖ਼ਸ਼ ਮੌਲਾ’ ਦਾ ਲੋਕ ਅਰਪਣ ਸਮਾਗਮ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਅਤੇ ਅੱਖਰ ਮੰਚ, ਕਪੂਰਥਲਾ ਦੇ ਸਾਂਝੇ ਉਪਰਾਲੇ ਸਦਕਾ ਉੱਘੇ ਸ਼ਾਇਰ ਅਤੇ ਸਾਹਿਤਕਾਰ ਪ੍ਰੋਫੈਸਰ ਕੁਲਵੰਤ ਸਿੰਘ ਔਜਲਾ ਦੀ ਨਵ-ਪ੍ਰਕਾਸ਼ਿਤ ਕਾਵਿ-ਪੁਸਤਕ ‘ਤੌਫ਼ੀਕ ਬਖ਼ਸ਼ ਮੌਲਾ’ ਸਬੰਧੀ ਵਿਸ਼ੇਸ਼ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਾਹਿਤ ਪ੍ਰੇਮੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸਾਹਿਤਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਮੁੱਖ ਮਹਿਮਾਨ ਸ. ਸਕੱਤਰ ਸਿੰਘ ਬੱਲ, ਪੀ.ਸੀ.ਐੱਸ., ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ ਸਿੱਖਿਆ) ਸਨ, ਜਦਕਿ ਸਮਾਗਮ ਦੀ ਪ੍ਰਧਾਨਗੀ ਲਾਇਲਪੁਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ। ਸਮਾਗਮ ਦੌਰਾਨ ਪ੍ਰੋ. ਕੁਲਵੰਤ ਸਿੰਘ ਔਜਲਾ ਦੀ ਪੁਸਤਕ ‘ਤੌਫ਼ੀਕ ਬਖ਼ਸ਼ ਮੌਲਾ’ ਨੂੰ ਸਾਹਿਤਕ ਪੱਖੋਂ ਮਹੱਤਵਪੂਰਨ ਰਚਨਾ ਦੱਸਦਿਆਂ ਇਸ ਦੇ ਵੱਖ-ਵੱਖ ਪੱਖਾਂ ’ਤੇ ਵਿਦਵਾਨਾਂ ਅਤੇ ਬੁਲਾਰਿਆਂ ਵੱਲੋਂ ਵਿਚਾਰ-ਚਰਚਾ ਕੀਤੀ ਗਈ।
ਮੁੱਖ ਮਹਿਮਾਨ ਸ. ਸਕੱਤਰ ਸਿੰਘ ਬੱਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬੀ ਸਾਹਿਤ ਸਾਡੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਦੀ ਅਨਮੋਲ ਧਰੋਹਰ ਹੈ। ਸਾਹਿਤ ਸਮਾਜ ਨੂੰ ਸਿਰਫ਼ ਸ਼ਬਦ ਨਹੀਂ ਦਿੰਦਾ, ਸਗੋਂ ਮਨੁੱਖ ਨੂੰ ਸੋਚਣ, ਸਮਝਣ ਅਤੇ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਹੋਣ ਦੀ ਪ੍ਰੇਰਣਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕੁਲਵੰਤ ਸਿੰਘ ਔਜਲਾ ਨੇ ਆਪਣੀ ਕਲਮ ਰਾਹੀਂ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਨਵੀਂ ਪੁਸਤਕ ਸਾਹਿਤਕ ਪਾਠਕਾਂ ਲਈ ਇੱਕ ਮਹੱਤਵਪੂਰਨ ਰਚਨਾ ਹੈ। ਉਨ੍ਹਾਂ ਨੇ ਪੁਸਤਕ ਦੇ ਲੋਕ ਅਰਪਣ ਮੌਕੇ ਲੇਖਕ ਨੂੰ ਮੁਬਾਰਕਬਾਦ ਦਿੱਤੀ ਅਤੇ ਕਾਲਜ ਵੱਲੋਂ ਸਾਹਿਤਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪ੍ਰਧਾਨਗੀ ਭਾਸ਼ਣ ਦਿੰਦਿਆਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਜ਼ਿੰਮੇਵਾਰੀ ਕੇਵਲ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਾਹਿਤ, ਕਲਾ, ਸੱਭਿਆਚਾਰ ਅਤੇ ਸਮਾਜ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤਕ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਿਰਜਣਾਤਮਕ ਸੋਚ, ਸੰਵੇਦਨਸ਼ੀਲਤਾ ਅਤੇ ਆਪਣੀ ਮਾਂ-ਬੋਲੀ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਪ੍ਰੋ. ਕੁਲਵੰਤ ਸਿੰਘ ਔਜਲਾ ਨੂੰ ਨਵੀਂ ਪੁਸਤਕ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਰਚਨਾਤਮਕ ਯਾਤਰਾ ਪੰਜਾਬੀ ਸਾਹਿਤ ਨੂੰ ਲਗਾਤਾਰ ਸਮਰੱਥ ਕਰ ਰਹੀ ਹੈ।
ਸਮਾਗਮ ਦੇ ਬੁਲਾਰਿਆਂ ਵਿੱਚ ਡਾ. ਆਸਾ ਸਿੰਘ ਘੁੰਮਣ, ਸ੍ਰੀ ਰੌਸ਼ਨ ਖੈੜਾ, ਪ੍ਰਿੰਸੀਪਲ ਡਾ. ਰੰਧਾਵਾ, ਡਾ. ਗੋਪਾਲ ਸਿੰਘ ਬੁੱਟਰ, ਸ. ਮੰਗਲ ਸਿੰਘ ਭੰਡਾਲ ਅਤੇ ਅੱਖਰ ਮੰਚ ਦੇ ਪ੍ਰਧਾਨ, ਨੈਸ਼ਨਲ ਅਵਾਰਡੀ ਸ. ਸਰਵਣ ਸਿੰਘ ਔਜਲਾ ਨੇ ਪੁਸਤਕ ‘ਤੌਫ਼ੀਕ ਬਖ਼ਸ਼ ਮੌਲਾ’ ਦੇ ਸਾਹਿਤਕ, ਸਮਾਜਿਕ ਅਤੇ ਵਿਚਾਰਧਾਰਕ ਪੱਖਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰੋ. ਕੁਲਵੰਤ ਸਿੰਘ ਔਜਲਾ ਦੀ ਕਵਿਤਾ ਵਿੱਚ ਮਨੁੱਖੀ ਜੀਵਨ ਦੇ ਵੱਖ-ਵੱਖ ਰੰਗਾਂ, ਸਮਾਜਿਕ ਸਰੋਕਾਰਾਂ, ਪੰਜਾਬੀ ਸੱਭਿਆਚਾਰ, ਮਾਨਵੀ ਸੰਵੇਦਨਾਵਾਂ ਅਤੇ ਸਮੇਂ ਦੀਆਂ ਚੁਣੌਤੀਆਂ ਦੀ ਪੇਸ਼ਕਾਰੀ ਦਿਖਾਈ ਦਿੰਦੀ ਹੈ।
ਬੁਲਾਰਿਆਂ ਨੇ ਕਿਹਾ ਕਿ ਪ੍ਰੋ. ਔਜਲਾ ਦੀ ਰਚਨਾ ਦੀ ਵਿਸ਼ੇਸ਼ਤਾ ਇਹ ਹੈ ਕਿ ਉਹ ਆਪਣੇ ਆਲੇ-ਦੁਆਲੇ ਦੇ ਜੀਵਨ ਅਤੇ ਸਮਾਜ ਵਿੱਚੋਂ ਵਿਸ਼ਿਆਂ ਦੀ ਚੋਣ ਕਰਦੇ ਹੋਏ ਉਨ੍ਹਾਂ ਨੂੰ ਕਾਵਿਕ ਸੰਵੇਦਨਾ ਨਾਲ ਪੇਸ਼ ਕਰਦੇ ਹਨ। ਉਨ੍ਹਾਂ ਦੀ ਕਵਿਤਾ ਪਾਠਕ ਨੂੰ ਆਪਣੇ ਸਮੇਂ ਅਤੇ ਸਮਾਜ ਬਾਰੇ ਸੋਚਣ ਲਈ ਪ੍ਰੇਰਿਤ ਕਰਦੀ ਹੈ। ਬੁਲਾਰਿਆਂ ਨੇ ਪੁਸਤਕ ਨੂੰ ਪੰਜਾਬੀ ਕਾਵਿ-ਸਾਹਿਤ ਵਿੱਚ ਇੱਕ ਮਹੱਤਵਪੂਰਨ ਵਾਧਾ ਕਰਾਰ ਦਿੰਦਿਆਂ ਪ੍ਰੋ. ਔਜਲਾ ਦੀ ਸਿਰਜਣਾਤਮਕ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਪ੍ਰੋ. ਕੁਲਵੰਤ ਸਿੰਘ ਔਜਲਾ ਨੇ ਆਪਣੀ ਸਾਹਿਤਕ ਸਿਰਜਣਾ ਦੇ ਸਫ਼ਰ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਲੇਖਕ ਲਈ ਪਾਠਕਾਂ ਦਾ ਪਿਆਰ ਅਤੇ ਸਾਹਿਤਕ ਸਾਥ ਸਭ ਤੋਂ ਵੱਡੀ ਪ੍ਰੇਰਣਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ‘ਤੌਫ਼ੀਕ ਬਖ਼ਸ਼ ਮੌਲਾ’ ਵਿੱਚ ਉਨ੍ਹਾਂ ਨੇ ਆਪਣੇ ਸਮੇਂ ਦੇ ਅਨੁਭਵਾਂ, ਮਨੁੱਖੀ ਰਿਸ਼ਤਿਆਂ, ਸਮਾਜਿਕ ਹਕੀਕਤਾਂ ਅਤੇ ਜੀਵਨ ਦੇ ਵੱਖ-ਵੱਖ ਪੱਖਾਂ ਨੂੰ ਆਪਣੀ ਕਾਵਿਕ ਦ੍ਰਿਸ਼ਟੀ ਰਾਹੀਂ ਪੇਸ਼ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਕਾਂ, ਬੁਲਾਰਿਆਂ ਅਤੇ ਸਾਹਿਤ ਪ੍ਰੇਮੀਆਂ ਦਾ ਧੰਨਵਾਦ ਕੀਤਾ।
ਬੁਲਾਰਿਆਂ ਨੇ ਨੌਜ਼ਵਾਨ ਪੀੜ੍ਹੀ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਅਤੇ ਪੁਸਤਕ ਸੱਭਿਆਚਾਰ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਵਿਦਿਆਰਥੀਆਂ ਅਤੇ ਨੌਜ਼ਵਾਨਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੇ ਅੰਤ ਵਿੱਚ ਆਏ ਹੋਏ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ, ਵਿਦਵਾਨਾਂ, ਸਾਹਿਤਕਾਰਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਾਹਿਤ ਪ੍ਰੇਮੀਆਂ ਦਾ ਧੰਨਵਾਦ ਅੱਖਰ ਮੰਚ ਦੇ ਪ੍ਰਧਾਨ, ਨੈਸ਼ਨਲ ਅਵਾਰਡੀ ਸ. ਸਰਵਣ ਸਿੰਘ ਔਜਲਾ ਨੇ ਕੀਤਾ । ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਡਾ. ਸਰਦੂਲ ਸਿੰਘ ਔਜਲਾ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਬਾਖ਼ੂਬੀ ਨਿਭਾਈ ਗਈ। ਦੋਵਾਂ ਨੇ ਆਪਣੀ ਸੁਚੱਜੀ, ਪ੍ਰਭਾਵਸ਼ਾਲੀ ਅਤੇ ਸਾਹਿਤਕ ਅੰਦਾਜ਼ ਵਾਲੀ ਸੰਚਾਲਨ ਕਲਾ ਰਾਹੀਂ ਸਮਾਗਮ ਨੂੰ ਰੌਚਕਤਾ ਅਤੇ ਗੰਭੀਰਤਾ ਪ੍ਰਦਾਨ ਕੀਤੀ। ਇਸ ਮੌਕੇ ਡਿਪਟੀ ਡੀ.ਈ.ਓ.(ਐਲੀਮੈਂਟਰੀ) ਬਲਵਿੰਦਰ ਸਿੰਘ ਬੱਟੂ, ਸਾਬਕਾ ਡੀ.ਈ.ਓ. (ਸੈਕੰਡਰੀ) ਸ. ਮੱਸਾ ਸਿੰਘ ਸਿੱਧੂ, ਜਸਵੀਰ ਸਿੰਘ ਆਰਟਿਸਟ, ਮੈਡਮ ਕੁਲਵਿੰਦਰ ਬੁੱਟਰ, ਡਾ. ਬਿਕਰਮ ਸਿੰਘ ਵਿਰਕ, ਸੁਰਜੀਤ ਸਾਜਨ, ਮੁਖਤਾਰ ਚੰਦੀ, ਡਾ. ਸਵਰਨ ਸਿੰਘ, ਪ੍ਰਿੰਸੀਪਲ ਲਖਵੀਰ ਸਿੰਘ ਸੈਦਪੁਰ, ਹਰਪਿੰਦਰ ਸਿੰਘ ਬਾਜਵਾ, ਰਤਨ ਸਿੰਘ ਸੰਧੂ, ਹਰਦੀਪ ਸਿੰਘ, ਇੰਜੀ. ਛੱਜਾ ਸਿੰਘ, ਇੰਸ. ਸੁੁਕੇਸ ਜੋਸ਼ੀ, ਡਾ. ਪਰਮਜੀਤ ਸਿੰਘ ਮਾਨਸਾ, ਸ. ਸੁਖਮਿੰਦਰ ਸਿੰਘ ਬਾਜਵਾ, ਸ. ਰੀਤ ਮਹਿੰਦਰਪਾਲ ਸਿੰਘ, ਜਸਵਿੰਦਰ ਸਿੰਘ ਚਾਹਲ, ਦਲਵੀਰ ਸਿੰਘ, ਜਸਵਿੰਦਰ ਸਿੰਘ ਕੋਟ ਕਰਾਰ ਖਾਂ, ਸਿਰਜਨਾ ਕੇਂਦਰ ਦੇ ਜਨਰਲ ਸਕੱਤਰ ਸ਼ਹਿਬਾਜ਼ ਖਾਨ, ਐਡਵੋਕੇਟ ਖਲਾਰ ਸਿੰਘ ਧੰਮ, ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਜੋਤੀ ਮਹਿੰਦਰੂ, ਸਾਬਕਾ ਕੌਂਸਲਰ ਕਰਨ ਮਹਾਜਨ, ਮਾਸਟਰ ਸਤਨਾਮ ਸਿੰਘ, ਸੁਰਜੀਤ ਸਿੰਘ ਠੀਕਰੀਵਾਲ, ਡਾ. ਤਜਿੰਦਰ ਪਾਲ ਸਿੰਘ ਅਤੇ ਪ੍ਰੋ.ਔਜਲਾ ਦੇ ਸਪੁੱਤਰ ਡਾ. ਗਗਨਜੀਤ ਸਿੰਘ ਔਜਲਾ ਅਤੇ ਨੂੰਹ ਡਾ. ਨਵਨੀਤ ਕੌਰ ਵੀ ਹਾਜ਼ਰ ਸਨ।

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਤਿੰਨ ਰੋਜ਼ਾ ਮਾਈ ਭਾਰਤ ਫਿਊਚਰ ਲੀਡਰਜ਼ ਬੂਟਕੈਂਪ ਰਾਹੀਂ ਨੌਜ਼ਵਾਨਾਂ ਨੂੰ ਲੀਡਰਸ਼ਿਪ ਅਤੇ ਰਾਸ਼ਟਰ ਨਿਰਮਾਣ ਲਈ ਕੀਤਾ ਗਿਆ ਪ੍ਰੇਰਿਤ|



ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਮਾਰਗਦਰਸ਼ਨ ਹੇਠ ਮਾਈ ਭਾਰਤ ਕੇਂਦਰ, ਕਪੂਰਥਲਾ ਵੱਲੋਂ ਨੌਜ਼ਵਾਨਾਂ ਵਿੱਚ ਲੀਡਰਸ਼ਿਪ ਦੀ ਭਾਵਨਾ, ਆਤਮ-ਵਿਸ਼ਵਾਸ, ਜ਼ਿੰਮੇਵਾਰੀ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ “ਮਾਈ ਭਾਰਤ – ਫਿਊਚਰ ਲੀਡਰਜ਼ ਬੂਟਕੈਂਪ” ਦਾ ਤਿੰਨ ਰੋਜ਼ਾ ਆਯੋਜਨ 24 ਤੋਂ 26 ਅਗਸਤ 2026 ਤੱਕ ਕੀਤਾ ਗਿਆ। ਮਾਈ ਭਾਰਤ ਕੇਂਦਰ, ਕਪੂਰਥਲਾ ਦੇ ਡਿਸਟ੍ਰਿਕਟ ਯੂਥ ਅਫ਼ਸਰ ਮੈਡਮ ਗਗਨਦੀਪ ਕੌਰ ਜੀ ਨੇ ਦੱਸਿਆ ਕਿ ਇਸ ਬੂਟਕੈਂਪ ਦਾ ਮੁੱਖ ਉਦੇਸ਼ ਨੌਜ਼ਵਾਨਾਂ ਨੂੰ ਭਵਿੱਖ ਦੇ ਜ਼ਿੰਮੇਵਾਰ, ਸਮਰੱਥ ਅਤੇ ਸੰਵੇਦਨਸ਼ੀਲ ਆਗੂ ਵਜੋਂ ਤਿਆਰ ਕਰਨਾ ਸੀ। ਪ੍ਰੋਗਰਾਮ ਰਾਹੀਂ ਨੌਜ਼ਵਾਨਾਂ ਨੂੰ ਇਹ ਸਮਝਣ ਦਾ ਮੌਕਾ ਮਿਲਿਆ ਕਿ ਆਧੁਨਿਕ ਸਮੇਂ ਵਿੱਚ ਲੀਡਰਸ਼ਿਪ ਦਾ ਅਰਥ ਕੇਵਲ ਕਿਸੇ ਸੰਸਥਾ ਜਾਂ ਸਮੂਹ ਦੀ ਅਗਵਾਈ ਕਰਨਾ ਹੀ ਨਹੀਂ, ਸਗੋਂ ਸਮਾਜ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਸਕਾਰਾਤਮਕ ਤਬਦੀਲੀ ਲਿਆਉਣਾ ਵੀ ਹੈ। ਕੈਂਪ ਦੇ ਪਹਿਲੇ ਦਿਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨਾਂ ਨੇ ਸ਼ਮਾ ਰੌਸ਼ਨ ਕਰਕੇ ਕੈਂਪ ਦਾ ਉਦਘਾਟਨ ਕੀਤਾ। ਤਿੰਨ ਦਿਨਾਂ ਤੱਕ ਚੱਲੇ ਇਸ ਬੂਟਕੈਂਪ ਵਿੱਚ ਹਾਰਟਫੁਲਨੈੱਸ ਐਜੂਕੇਸ਼ਨ ਟਰੱਸਟ ਐਂਡ ਸ਼੍ਰੀ ਰਾਮ ਚੰਦਰਾ ਮਿਸ਼ਨ ਤੋਂ ਮੁੱਖ ਰਿਸੋਰਸ ਪਰਸਨ ਸ੍ਰੀ ਮਨੋਜ ਕੁਮਾਰ ਅਤੇ ਸ੍ਰੀ ਰਾਮ ਲਖਨ ਨੇ ਨੌਜ਼ਵਾਨਾਂ ਨੂੰ ਲੀਡਰਸ਼ਿਪ, ਟੀਮ ਵਰਕ, ਸੰਚਾਰ ਕੌਸ਼ਲ, ਫੈ਼ਸਲਾ ਲੈਣ ਦੀ ਸਮਰੱਥਾ, ਸਮੱਸਿਆ ਹੱਲ ਕਰਨ ਦੀ ਕਲਾ, ਆਤਮ-ਵਿਸ਼ਵਾਸ, ਸਮਾਜਿਕ ਜ਼ਿੰਮੇਵਾਰੀ, ਮੈਡੀਟੇਸ਼ਨ, ਸਟਰੈਸ ਮੈਨੇਜਮੈਂਟ ਅਤੇ ਰਾਸ਼ਟਰ ਨਿਰਮਾਣ ਵਰਗੇ ਮਹੱਤਵਪੂਰਨ ਪੱਖਾਂ ਨਾਲ ਜੋੜਿਆ ਗਿਆ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਨੌਜ਼ਵਾਨਾਂ ਨੂੰ ਆਪਣੀ ਅੰਦਰੂਨੀ ਸਮਰੱਥਾ ਨੂੰ ਪਛਾਣਨ, ਆਪਣੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਅਤੇ ਆਪਣੀ ਸ਼ਖ਼ਸੀਅਤ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ। ਬੂਟਕੈਂਪ ਦੌਰਾਨ ਲੀਡਰਸ਼ਿਪ ਨੂੰ ਇੱਕ ਨਿਰੰਤਰ ਸਿੱਖਣ ਵਾਲੀ ਪ੍ਰਕਿਰਿਆ ਵਜੋਂ ਪੇਸ਼ ਕੀਤਾ ਗਿਆ। ਨੌਜ਼ਵਾਨਾਂ ਨੂੰ ਦੱਸਿਆ ਗਿਆ ਕਿ ਇੱਕ ਚੰਗੇ ਆਗੂ ਵਿੱਚ ਦੂਰਦਰਸ਼ਤਾ, ਸਹੀ ਫੈ਼ਸਲਾ ਲੈਣ ਦੀ ਯੋਗਤਾ, ਦੂਜਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ, ਜ਼ਿੰਮੇਵਾਰੀ ਦੀ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਹੌਸਲਾ ਹੋਣਾ ਜ਼ਰੂਰੀ ਹੈ। ਕੈਂਪ ਦੇ ਦੂਸਰੇ ਦਿਨ ਰਿਸੋਰਸ ਪਰਸਨ
ਮੈਡਮ ਸੁਨੀਤਾ ਸਿੰਘ ਨੇ ਵੱਖ-ਵੱਖ ਵਿਚਾਰ-ਵਟਾਂਦਰਿਆਂ ਅਤੇ ਭਾਗੀਦਾਰੀ ਆਧਾਰਿਤ ਗਤੀਵਿਧੀਆਂ ਰਾਹੀਂ ਨੌਜ਼ਵਾਨਾਂ ਨੂੰ ਆਪਣੇ ਵਿਚਾਰ ਖੁੱਲ੍ਹ ਕੇ ਸਾਂਝੇ ਕਰਨ ਅਤੇ ਦੂਜਿਆਂ ਦੇ ਵਿਚਾਰਾਂ ਨੂੰ ਸੁਣਨ ਤੇ ਸਮਝਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰੋ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਏ ਆਈ ਦੀ ਮਹੱਤਤਾ ਅਤੇ ਪੜ੍ਹਾਈ ਵਿੱਚ ਇਸ ਦੀ ਯੋਗ ਵਰਤੋ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਸੰਚਾਰ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮੂਹ ਵਿੱਚ ਕੰਮ ਕਰਨ ਦੀ ਯੋਗਤਾ ਨੂੰ ਵਿਕਸਿਤ ਕਰਨ ’ਤੇ ਵੀ ਜ਼ੋਰ ਦਿੱਤਾ । ਡਾ. ਬਿਕਰਮ ਸਿੰਘ ਵਿਰਕ ਨੇ ਕੈਂਪ ਦੇ ਦੂਸਰੇ ਦਿਨ ਪਰਸਨੈਲਿਟੀ ਡਿਵੈਲਪਮੈਂਟ, ਨੌਜ਼ਵਾਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ, ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਅਤੇ ਸਟਰੈਸ ਮੈਨੇਜਮੈਂਟ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਿੱਤਾ । ਡਾ. ਅਮਰੀਕ ਸਿੰਘ ਨੇ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਵਿਸ਼ੇ ਤੇ ਮਹੱਤਵਪੂਰਨ ਲੈਕਚਰ ਦਿਤਾ। ਉਨ੍ਹਾਂ ਕਿਹਾ ਕਿ ਅੱਜ ਦੇ ਤੇਜ਼ੀ ਨਾਲ ਬਦਲ ਰਹੇ ਸਮਾਜਿਕ, ਤਕਨੀਕੀ ਅਤੇ ਆਰਥਿਕ ਮਾਹੌਲ ਵਿੱਚ ਨੌਜ਼ਵਾਨਾਂ ਲਈ ਸਿਰਫ਼ ਅਕਾਦਮਿਕ ਗਿਆਨ ਹੀ ਕਾਫ਼ੀ ਨਹੀਂ ਹੈ। ਉਨ੍ਹਾਂ ਵਿੱਚ ਕ੍ਰਿਟੀਕਲ ਥਿੰਕਿੰਗ, ਸੰਚਾਰ, ਟੀਮ ਵਰਕ, ਸਮੱਸਿਆ ਹੱਲ ਕਰਨ ਅਤੇ ਫੈ਼ਸਲਾ ਲੈਣ ਵਰਗੇ ਜੀਵਨ ਅਤੇ ਲੀਡਰਸ਼ਿਪ ਹੁਨਰਾਂ ਦਾ ਵਿਕਾਸ ਵੀ ਜ਼ਰੂਰੀ ਹੈ। ਇਸੇ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਫਿਊਚਰ ਲੀਡਰਜ਼ ਬੂਟਕੈਂਪ ਨੌਜ਼ਵਾਨਾਂ ਲਈ ਇੱਕ ਮਹੱਤਵਪੂਰਨ ਸਿੱਖਣ ਅਤੇ ਆਪਣੇ ਆਪ ਨੂੰ ਵਿਕਸਿਤ ਕਰਨ ਦਾ ਮੰਚ ਸਾਬਤ ਹੋਇਆ। ਕੈਂਪ ਦੇ ਤੀਸਰੇ ਦਿਨ ਮੁੱਖ ਮਹਿਮਾਨ ਡਿਸਟ੍ਰਿਕਟ ਪਲੇਸਮੈਂਟ ਅਫ਼ਸਰ ਡਾ. ਵਰੁਣ ਜੋਸ਼ੀ ਅਤੇ ਵਿਸ਼ੇਸ਼ ਮਹਿਮਾਨ ਡਿਸਟ੍ਰਿਕਟ ਸਪੋਰਟਸ ਅਫ਼ਸਰ ਸ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਭਾਰਤ ਦੀ ਵੱਡੀ ਯੁਵਾ ਆਬਾਦੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਦੇਸ਼ ਦੇ ਵਿਕਾਸ, ਸਮਾਜਿਕ ਬਦਲਾਅ ਅਤੇ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਿੱਚ ਨੌਜ਼ਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਨੌਜ਼ਵਾਨਾਂ ਨੂੰ ਆਪਣੇ ਨਿੱਜੀ ਵਿਕਾਸ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ, ਦੇਸ਼ ਪ੍ਰਤੀ ਫਰਜ਼ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਅਤੇ ਰਚਨਾਤਮਕ ਪਹੁੰਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਬੂਟਕੈਂਪ ਨੇ ਨੌਜ਼ਵਾਨਾਂ ਨੂੰ ਆਪਣੀਆਂ ਯੋਗਤਾਵਾਂ ਨੂੰ ਪਛਾਣਨ ਅਤੇ ਉਨ੍ਹਾਂ ਨੂੰ ਸਮਾਜ ਤੇ ਦੇਸ਼ ਦੀ ਭਲਾਈ ਲਈ ਵਰਤਣ ਵੱਲ ਪ੍ਰੇਰਿਤ ਕੀਤਾ। ਮਾਈ ਭਾਰਤ ਵੱਲੋਂ ਅਜਿਹੇ ਪ੍ਰੋਗਰਾਮ ਕਰਵਾਉਣ ਦਾ ਉਦੇਸ਼ ਨੌਜ਼ਵਾਨਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਾਉਣਾ ਹੈ। ਫਿਊਚਰ ਲੀਡਰਜ਼ ਬੂਟਕੈਂਪ ਵਰਗੇ ਪ੍ਰੋਗਰਾਮ ਨੌਜ਼ਵਾਨਾਂ ਨੂੰ ਸਿੱਖਣ, ਵਿਚਾਰ ਸਾਂਝੇ ਕਰਨ, ਨਵੇਂ ਹੁਨਰ ਹਾਸਲ ਕਰਨ ਅਤੇ ਲੀਡਰਸ਼ਿਪ ਦੀਆਂ ਸੰਭਾਵਨਾਵਾਂ ਨੂੰ ਵਿਕਸਿਤ ਕਰਨ ਲਈ ਇੱਕ ਸਾਂਝਾ ਮੰਚ ਪ੍ਰਦਾਨ ਕਰਦੇ ਹਨ। ਕੈਂਪ ਦੇ ਤੀਸਰੇ ਦਿਨ ਸ੍ਰੀ ਮਨੋਜ ਕੁਮਾਰ ਅਤੇ ਸ੍ਰੀ ਰਾਮ ਲਖਨ ਨੇ ਬੋਲਦਿਆਂ ਕਿਹਾ ਕਿ ਕਿ ਸਮਰੱਥ, ਜਾਗਰੂਕ ਅਤੇ ਜ਼ਿੰਮੇਵਾਰ ਨੌਜ਼ਵਾਨ ਹੀ ਮਜ਼ਬੂਤ ਭਾਰਤ ਦੀ ਨੀਂਹ ਹਨ। ਅਜਿਹੇ ਪ੍ਰੋਗਰਾਮ ਨੌਜ਼ਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਇੱਕ ਮਜ਼ਬੂਤ ਮੰਚ ਪ੍ਰਦਾਨ ਕਰਦੇ ਹਨ।
ਇਸ ਤਿੰਨ ਰੋਜ਼ਾ ਬੂਟਕੈਂਪ ਦੇ ਸਮਾਪਤੀ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਕੈਂਪ ਵਿੱਚ ਭਾਗ ਲੈਣ ਵਾਲੇ ਨੌਜ਼ਵਾਨਾਂ ਨੂੰ ਆਪਣੀ ਸਿੱਖਿਆ ਅਤੇ ਪ੍ਰਾਪਤ ਹੁਨਰਾਂ ਨੂੰ ਅਮਲੀ ਜੀਵਨ ਵਿੱਚ ਲਾਗੂ ਕਰਨ ਅਤੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ । ਕੈਂਪ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਬਦਲੇ ਵਿਦਿਆਰਥਣ ਹਰਲੀਨ ਅਤੇ ਕੋਮਲਪ੍ਰੀਤ ਨੂੰ ਬੈਸਟ ਕੈਂਪਰ ਦਾ ਅਵਾਰਡ ਵੀ ਮਿਲਿਆ। ਅੰਤ ਵਿੱਚ ਮਾਈ ਭਾਰਤ ਕੇਂਦਰ, ਕਪੂਰਥਲਾ ਦੇ ਡਿਸਟ੍ਰਿਕਟ ਯੂਥ ਅਫ਼ਸਰ ਮੈਡਮ ਗਗਨਦੀਪ ਕੌਰ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਦਾ ਸਹਿਯੋਗ ਲਈ ਧੰਨਵਾਦ ਕੀਤਾ।

Wednesday, 19 August 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਅਧੀਨ ਜ਼ਿਲਾ ਪੱਧਰੀ ਫੋਕ ਡਾਂਸ ਅਤੇ ਰੋਲ ਪਲੇਅ ਮੁਕਾਬਲੇ ਕਰਵਾਏ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਯੂਨਿਟ ਵੱਲੋਂ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਅਧੀਨ ਜ਼ਿਲਾ ਪੱਧਰੀ ਰੋਲ ਪਲੇਅ ਅਤੇ ਫੋਕ ਡਾਂਸ ਮੁਕਾਬਲੇ ਕਰਵਾਏ ਗਏ। ਸਮਾਗਮ ‘ਚ ਪ੍ਰਧਾਨਗੀ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਬਜਾਜ ਅਤੇ ਬਤੌਰ ਵਿਸ਼ੇਸ਼ ਮਹਿਮਾਨ ਕਾਲਜ਼ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿਲੋਂ ਅਤੇ ਉਪ ਜ਼ਿਲਾ ਸਿਖਿਆ ਅਫਸਰ ਰਾਜੇਸ਼ ਭੱਲਾ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਕਰਦੇ ਜ਼ਿਲਾ ਸਿਖਿਆ ਅਫਸਰ ਸੈਕੰਡਰੀ ਮਮਤਾ ਬਜਾਜ ਨੇ ਵਿਦਿਆਰਥੀਆਂ ਨੂੰ ਵੱਧ ਰਹੀ ਅਬਾਦੀ ਅਤੇ ਇਸ ਦੇ ਸਮਾਜ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ । ਉਹਨਾਂ ਭਾਗ ਲੈਣ ਵਾਲੀਆਂ ਟੀਮਾਂ ਦੇ ਗਾਈਡ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਿਹਨਤ ਦੀ ਸਰਾਹਨਾ ਵੀ ਕੀਤੀ ਅਤੇ ਅਧਿਆਪਕਾਂ ਨੂੰ ਭਵਿਖ ਵਿਚ ਇਸੇ  ਤਰਾਂ ਵਿਦਿਆਰਥੀਆਂ ਨੂੰ ਜਾਗਰੁਕ ਕਰਦੇ ਰਹਿਣ ਲਈ ਪ੍ਰੇਰਿਆ ।  ਜ਼ਿਲਾ ਕੌਆਰਡੀਨੇਟਰ ਐਕਟੀਵਟੀਜ਼ ਸੁਨੀਲ ਬਜਾਜ ਅਤੇ ਪ੍ਰੋਗਰਾਮ ਅਫਸਰ ਹੈਡਮਾਸਟਰ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਐਚ.ਆਈ.ਵੀ ਅਤੇ ਏਡਜ਼ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ  ਸੁਚੇਤ ਰਹਿਣ ਦੇ ਟਿਪਸ  ਦਿਤੇ ਅਤੇ  ਨਾਲ ਹੀ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਵਾਤਾਵਰਣ ਨੂੰ ਸਵੱਛ ਰੱਖਣ ਦੀ   ਅਪੀਲ ਕੀਤੀ। ਜਜਮੈਂਟ ਦੀ ਡਿਊਟੀ ਜਗਜੀਤ ਸਿੰਘ ਪ੍ਰੌਫੈਸ਼ਨਲ ਆਰਟਿਸਟ, ਮੈਡਮ ਪੂਜਾ ਡਾਂਸ ਅਧਿਆਪਕਾ ਕੈਂਬਰਿਜ਼ ਸਕੂਲ, ਮੈਡਮ ਨਿਧੀ ਸ੍ਰੀਵਾਸਤਵ ਆਰਮੀ ਸਕੂਲ ਬਿਆਸ, ਹਰਨਿੰਦਰਜੀਤ ਕੌਰ ਬਾਗੜੀਆਂ, ਪਰਮਪ੍ਰੀਤ ਕੌਰ ਰਮੀਦੀ, ਕ੍ਰਿਸ਼ਨ ਕੁਮਾਰ ਮੁਦੋਵਾਲ,ਨਮਰਤਾ ਸਭਰਵਾਲ ਭਾਣੋਲੰਘਾ ਨੇ ਨਿਭਾਈ ਅਤੇ ਸਹਿਯੋਗ ਪ੍ਰਦੀਪ ਕੁਮਾਰ ਵਡਾਲਾ ਕਲਾਂ ਦਾ ਰਿਹਾ।  ਜਗਦੀਪ ਸਿੰਘ ਜੰਮੂ ਕੰਪਿਊਟਰ ਫੇਕਲਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਨੇ ਰਜਿਸਟਰੇਸ਼ਨ ਅਤੇ ਟਾਈਮ ਕੀਪਰ ਦੀ ਸੇਵਾ ਨਿਭਾਈ ।  

ਜ਼ਿਲਾ ਕੌਆਰਡੀਨੇਟਰ ਸੁਨੀਲ ਬਜਾਜ ਅਤੇ ਹੈਡਮਾਸਟਰ  ਗਗਨਦੀਪ ਸਿੰਘ ਨੇ ਮੁਕਾਬਲਿਆਂ ਦਾ ਨਤੀਜ਼ਾ ਜ਼ਾਰੀ ਕਰਦੇ ਜਾਣਕਾਰੀ ਦਿਤੀ ਕਿ ਜ਼ਿਲਾ ਪੱਧਰੀ ਰੋਲ ਪਲੇਅ ਮੁਕਾਬਲੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਹੁਸੈਨਪੁਰ ਨੇ ਪਹਿਲਾਂ , ਸਰਕਾਰੀ ਹਾਈ ਸਕੂਲ ਤੋਪਖ਼ਾਨਾ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਹਾਈ ਸਕੂਲ ਦਿਆਲਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਫੋਕ ਡਾਂਸ ‘ਚ ਸਰਕਾਰੀ ਹਾਈ ਸਕੂਲ ਹੈਬਤਪੁਰ  ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਖਲਵਾੜਾ ਨੇ ਦੂਸਰਾ  ਅਤੇ ਸਰਕਾਰੀ 

ਸੀਨੀਅਰ ਸੈਕੰਡਰੀ ਹੁਸੈਨਪੁਰ ਤੇ ਸਹਸ ਰਜ਼ਾਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਜ਼ਿਲਾ ਕੋਆਰਡੀਨੇਟਰ ਸੁਨੀਲ ਬਜਾਜ ਤੇ ਹੈਡਮਾਸਟਰ ਗਗਨਦੀਪ ਸਿੰਘ ਨੇ ਜੇਤੂ ਟੀਮਾਂ ਨੁੰ ਸਰਟੀਫਿਕੇਟ ਅਤੇ ਮੋਮੈਂਟੋ ਦੇਕੇ ਸਨਮਾਨਿਤ ਕੀਤਾ ਗਿਆ ਅਤੇ ਸਮਾਗਮ ਦੇ ਸਫਲ ਪ੍ਰਬੰਧਨ ‘ਚ ਸਹਿਯੌਗ ਲਈ ਖਾਲਸਾ ਕਾਲਜ਼ ਪ੍ਰਬੰਧਨ ਕਮੇਟੀ ਅਤੇ  ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿਲੋਂ ਦਾ ਅਭਾਰ ਪ੍ਰਗਟ ਕੀਤਾ। ਸਮਾਗਮ ਦੇ ਪ੍ਰਬੰਧਨ ‘ਚ  ਖਾਸ ਤੌਰ ਤੇ ਡੀਨ ਪ੍ਰੋ. ਮਨਜਿੰਦਰ ਸਿੰਘ ਜੌਹਲ, ਜਗਦੀਪ ਜੰਮੂ ਟੈਕਨੀਕਲ ਸਹਾਇਕ ਦਾ ਭਰਪੂਰ ਸਹਿਯੌਗ ਮਿਲਿਆਂ। ਇਸ ਮੌਕੇ ਕਾਰਜਕਾਰੀ ਹੈਡਮਾਸਟਰ ਜਗਜੀਤ ਸਿੰਘ, ਹਿਨਾ ਜੁਲਕਾ,ਕ੍ਰਿਸ਼ਨ ਕੁਮਾਰ, ਪਰਮਪ੍ਰੀਤ ਕੋਰ, ਨਮਰਤਾ ਸਭਰਵਾਲ ਨੂੰ ਵੀ ਸਨਮਾਨਿਤ ਕੀਤਾ ।

Sunday, 16 August 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਪ੍ਰੋਗਰਾਮ


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਨੇ ਰੈੱਡ ਰਿਬਨ ਕਲੱਬ, ਐਨ.ਐਸ.ਐਸ. ਵਿਭਾਗ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ।  ਇਸ ਪ੍ਰੋਗਰਾਮ ਵਿੱਚ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।   ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਸਾਨੂੰ ਆਪਣੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਸਮਾਜ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਅਸਲ ਅਰਥ ਸਮਝਣ ਅਤੇ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਇਸ ਦੀ ਕਦਰ ਕਰਦਿਆਂ ਦੇਸ਼ ਦੀ ਤਰੱਕੀ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰੀਏ। 

ਇਸ ਮੌਕੇ ‘ਦੇਸ਼ ਭਗਤੀ, ਲੋਕਤੰਤਰ ਅਤੇ ਆਜ਼ਾਦੀ’  ਸਿਰਲੇਖ ਹੇਠ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ,  ਜਿਸ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਮੁੱਲਾਂ ਦੀ ਮਹੱਤਤਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ। ਮੁਕਾਬਲੇ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਦਰਸ਼ਕਾਂ ਅਤੇ ਨਿਰਣਾਇਕਾਂ ਨੂੰ ਪ੍ਰਭਾਵਿਤ ਕੀਤਾ। ਮੁਕਾਬਲੇ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ, ਜਿਸ ਵਿੱਚ ਬੀ.ਕਾਮ ਸਮੈਸਟਰ ਪੰਜਵੇਂ  ਦੀ ਵਿਦਿਆਰਥਣ  ਸੁਹਾਨੀ  ਨੇ ਪਹਿਲਾ ਸਥਾਨ, ਬੀ. ਕਾਮ ਤੀਜਾ ਸਮੈਸਟਰ ਦੀ ਰੁਪਿੰਦਰ ਕੌਰ ਤੇ +1 ਆਰਟਸ ਦੇ ਵਿਦਿਆਰਥੀ ਕੋਮਲਪ੍ਰੀਤ  ਨੇ ਦੂਜਾ ਸਥਾਨ ਅਤੇ ਬੀ.ਏ ਪਹਿਲਾ ਸਮੈਸਟਰ ਦੀ ਅਵਲੀਨ ਕੌਰ  ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ.ਮਨਜੋਤ ਕੌਰ  ਵੱਲੋਂ ਨਿਭਾਈ ਗਈ।  ਪ੍ਰੋਗਰਾਮ ਦੇ ਅੰਤ ਵਿੱਚ  ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ, ਨੌਜ਼ਵਾਨਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਮਨਮੋਹਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Friday, 14 August 2026

ਲਾਇਲਪੁਰ ਖਾ਼ਲਸਾ ਕਾਲਜ, ਕਪੂਰਥਲਾ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ



ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਅਮੀਰ ਪਰੰਪਰਾ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਗਿੱਧਾ, ਲੋਕ-ਗੀਤਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਲੋਕ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਬਜਾਜ  ਮੁੱਖ ਮਹਿਮਾਨ  ਵਜੋ ਅਤੇ ਮੈਡਮ ਗਗਨਦੀਪ ਕੌਰ ਡਿਸਟ੍ਰਿਕਟ ਯੂਥ ਅਫ਼ਸਰ ਮਾਈ ਭਾਰਤ, ਕਪੂਰਥਲਾ (ਮਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। 

ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਲੋਕ ਨਾਚ ਗਿੱਧੇ ਦੀਆਂ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਤੀਆਂ ਦੇ ਰਵਾਇਤੀ ਗੀਤਾਂ ਅਤੇ ਬੋਲੀਆਂ ਨੇ ਸਮਾਗਮ ਵਿੱਚ ਪੰਜਾਬੀਅਤ ਦਾ ਰੰਗ ਭਰ ਦਿੱਤਾ। ਵਿਦਿਆਰਥਣਾਂ ਨੇ ਇਸ ਤਿਉਹਾਰ ਦੀਆਂ ਪਰੰਪਰਾਵਾਂ ਅਤੇ ਸੱਭਿਆਚਾਰਕ ਮਹੱਤਤਾ ਨੂੰ ਬੜੇ ਉਤਸ਼ਾਹ ਨਾਲ ਪੇਸ਼ ਕੀਤਾ।

ਮੁੱਖ ਮਹਿਮਾਨ ਸ੍ਰੀਮਤੀ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਫ਼ਸਰ    ਅਤੇ  ਵਿਸ਼ੇਸ਼ ਮਹਿਮਾਨ ਮੈਡਮ ਗਗਨਦੀਪ ਕੌਰ ਡਿਸਟ੍ਰਿਕਟ ਯੂਥ ਅਫ਼ਸਰ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜ਼ਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ-ਪਰੰਪਰਾਵਾਂ ਨੂੰ ਸੰਭਾਲਣਾ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਕਿਉਂਕਿ ਪੰਜਾਬੀ ਲੋਕ-ਤਿਉਹਾਰ ਸਾਡੀ ਸੱਭਿਆਚਾਰਕ ਪਛਾਣ ਦਾ ਅਨਮੋਲ ਹਿੱਸਾ ਹਨ। 

ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਤੀਆਂ ਸਿਰਫ਼ ਮਨੋਰੰਜਨ ਦਾ ਤਿਉਹਾਰ ਨਹੀਂ, ਸਗੋਂ ਪੰਜਾਬੀ ਲੋਕ-ਸੱਭਿਆਚਾਰ, ਲੋਕ-ਗੀਤਾਂ, ਲੋਕ-ਨਾਚਾਂ ਅਤੇ ਸਾਂਝੀਵਾਲਤਾ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ। ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।  ਸਮੁੱਚਾ ਸਮਾਗਮ ਪੰਜਾਬੀਅਤ, ਖੁਸ਼ੀ ਅਤੇ ਸੱਭਿਆਚਾਰਕ ਰੰਗਾਂ ਨਾਲ ਭਰਪੂਰ ਰਿਹਾ। ਤੀਆਂ ਦੇ ਮੌਕੇ ਪੰਜਾਬੀ ਵਿਰਸੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਜਿਵੇਂ  ਗੁੱਤ ਗੁੰਦਣ, ਮਹਿੰਦੀ ਅਤੇ ਨੇਲ ਆਰਟ ਵੀ ਕਰਵਾਈਆਂ ਗਈਆਂ। ਗੁੱਤ ਗੁੰਦਣ, ਮੁਕਾਬਲੇ  ਵਿੱਚੋਂ ਪਹਿਲਾ ਸਥਾਨ ਅਰਸ਼ਦੀਪ ਨੇ ਦੂਸਰਾ ਸਥਾਨ ਤਨਵੀਰ ਨੇ ਅਤੇ ਤੀਸਰਾ ਸਥਾਨ ਅਗਮ ਪ੍ਰੀਤ ਨੇ ਪ੍ਰਾਪਤ ਕੀਤਾ। ਮਹਿੰਦੀ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹੀਨਾ ਨੇ ਅਤੇ ਦੂਜਾ ਸਥਾਨ ਮਨਜੋਤ ਕੌਰ ਨੇ ਪ੍ਰਾਪਤ ਕੀਤਾ । ਨੇਲ ਆਰਟ ਮੁਕਾਬਲੇ  ਵਿੱਚੋਂ ਪਹਿਲਾ ਸਥਾਨ ਗੁਰਪ੍ਰੀਤ ਕੌਰ ਨੇ, ਦੂਸਰਾ ਸਥਾਨ ਅਗਮ ਅਤੇ ਤੀਸਰਾ ਜਸਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਵਿਦਿਆਰਥਣਾਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਦੀ ਜਜਮੈਂਟ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਮੁਸਕਾਨ ਨੇ ਕੀਤੀ। ਇਸ ਮੌਕੇ ਮਿਸ ਤੀਜ ਦਾ ਅਵਾਰਡ  ਹਰਪਾਹੁਲ ਆਲੂਵਾਲੀਆ ਨੂੰ ਪ੍ਰਾਪਤ ਹੋਇਆ।  1st ਰਨਰ ਅਪ ਅਗਮਪ੍ਰੀਤ ਕੌਰ  ਅਤੇ 2nd  ਰਨਰ ਅਪ ਜੈਸਮੀਨ ਕੌਰ ਰਹੀਆਂ।  ਮਿਸ ਤੀਜ ਮੁਕਾਬਲੇ ਦੀ ਜਜਮੈਂਟ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪ੍ਰੋ. ਜਸਪ੍ਰੀਤ ਕੌਰ ਤੇ ਪ੍ਰੋ. ਦਮਨਜੀਤ ਕੌਰ  ਨੇ ਕੀਤੀ। ਸਮੁੱਚਾ ਸਮਾਗਮ ਪੰਜਾਬੀ ਸੱਭਿਆਚਾਰ, ਖੁਸ਼ੀਆਂ ਅਤੇ ਆਪਸੀ ਸਾਂਝ ਦਾ ਸੁੰਦਰ ਪ੍ਰਤੀਕ ਬਣਿਆ।  ਰਵਾਇਤੀ ਪੰਜਾਬੀ ਗਹਿਣਿਆਂ, ਪਹਿਰਾਵਿਆਂ ਅਤੇ ਲੋਕ-ਸੱਭਿਆਚਾਰ ਦੀ ਝਲਕ ਨੇ ਸਮਾਗਮ ਦੀ ਖੂਬਸੂਰਤੀ ਨੂੰ ਹੋਰ ਵਧਾਇਆ। ਸਮਾਗਮ ਦੌਰਾਨ ਵਿਦਿਆਰਥਣਾਂ ਅਤੇ ਸਟਾਫ਼ ਨੇ ਮਿਲ ਕੇ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਪੂਰਾ ਕਾਲਜ ਕੈਂਪਸ ਪੰਜਾਬੀਅਤ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ । ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ. ਵਰਿੰਦਰ ਕੌਰ ਨੇ ਬਾਖੂਬੀ ਨਿਭਾਈ।

Special Awareness Programme Organised at Lyallpur Khalsa College, Kapurthala to Mark International Youth Day



A special awareness programme dedicated to International Youth Day was organised at Lyallpur Khalsa College, Kapurthala by the NSS Unit, Red Ribbon Club, and My Bharat Kendra, Kapurthala. The main objective of the programme was to sensitise the youth towards their social, cultural, and national responsibilities.

On this occasion, Madam Gagandeep Kaur, District Youth Officer, My Bharat, Kapurthala, Ministry of Youth Affairs and Sports, Government of India, graced the occasion as the Chief Guest. The Principal of the college, Dr. Baldev Singh Dhillon, warmly welcomed the Chief Guest by presenting her with a floral bouquet.

Addressing the students, Dr. Baldev Singh Dhillon highlighted the importance of youth power, social responsibility, and the role of young people in nation-building. He stated that the youth are an important foundation of the country's progress. He emphasised that, in the present times, along with education, it is equally important for young people to focus on skill development, the responsible use of technology, creative thinking, and participation in social service.

During the programme, students participated in various activities and conveyed messages encouraging the youth to engage in education, skill development, environmental protection, de-addiction, and social service.

The Chief Guest, Madam Gagandeep Kaur, while addressing the students, said that the youth are the greatest strength of any nation. Extending her greetings to the students on International Youth Day, she emphasised that young people should be aware not only of their rights but also of their duties and should actively contribute towards the betterment of society.

She further stated that young people possess immense energy and creative potential. If this energy is provided with the right direction and opportunities, the youth can make a significant contribution to the development of the nation. She motivated the students to become responsible citizens and come forward to work for the welfare of society.

At the conclusion of the programme, the students took a pledge to contribute towards social awareness and nation-building. In the end, Prof. Manjinder Singh Johal, In-charge of the Red Ribbon Club and NSS Unit, expressed his special gratitude to the Chief Guest, Madam Gagandeep Kaur, for gracing the occasion. He said that young people can bring about positive change in society by utilising their potential in the right direction.

The programme was successfully conducted with the active support and cooperation of the faculty members and students of the college.

Monday, 10 August 2026

ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਬੀ.ਕਾਮ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ



ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਕਾਮ. ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।

ਇਸ ਪ੍ਰੀਖਿਆ ਵਿੱਚ ਹਰਨੂਰ ਸਿੰਘ ਨੇ 7.37 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਪਾਰੁਲ ਪਰਾਸ਼ਰ ਨੇ 7.35 ਸੀ.ਜੀ.ਪੀ.ਏ. ਨਾਲ ਦੂਜਾ ਅਤੇ ਨਮਰਤਾ ਨੇ 7.32 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਦੀ ਅਕਾਦਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਮਾਰਗਦਰਸ਼ਨਾ ਅਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ, ਹੁਨਰ ਵਿਕਾਸ, ਉਦਯੋਗਿਕ ਸਿਖਲਾਈ ਅਤੇ ਕਰੀਅਰ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਲੀਡਰਸ਼ਿਪ ਗੁਣਾਂ ਅਤੇ ਰੁਜ਼ਗਾਰਮੁਖੀ ਹੁਨਰਾਂ ਵਿੱਚ ਵੀ ਸਮਰੱਥ ਬਣਾਇਆ ਜਾਂਦਾ ਹੈ।

ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆ ਵਿਸ਼ਵਾਸ ਪ੍ਰਗਟਾਇਆ ਕਿ ਕਾਲਜ ਦੇ ਵਿਦਿਆਰਥੀ ਭਵਿੱਖ ਵਿੱਚ ਵੀ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ।

Thursday, 6 August 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

 'ਵਾਤਾਵਰਣ, ਜੰਗਲਾਤ ਤੇ ਜਲਵਾਯੂ ਬਦਲਾਅ ਮੰਤਰਾਲਾ ਭਾਰਤ ਸਰਕਾਰ' ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਗਰੀਨ ਸਕੂਲ ਪ੍ਰੋਗਰਾਮ ਆਡਿਟ ਸੰਬੰਧੀ  ਇਕ ਰੋਜ਼ਾ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦੇ ਫੇਜ਼- 1 ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਕਪੂਰਥਲਾ ਸ੍ਰੀ ਹਰਜਿੰਦਰ ਸਿੰਘ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਸ੍ਰੀ ਰਾਜੇਸ਼ ਭੱਲਾ ਦੀ ਯੋਗ ਅਗਵਾਈ  ਹੇਠ ਜਿਲ੍ਹਾ ਕੋਆਰਡੀਨੇਟਰ ਐਕਟਿਵਟੀਜ਼ ਸ੍ਰੀ ਸੁਨੀਲ ਬਜਾਜ , ਜਿਲ੍ਹਾ ਕੋਆਰਡੀਨੇਟਰ ਈ.ਈ.ਪੀ ਸ੍ਰੀ ਜੀ. ਡੀ ਸਿੰਘ ਅਤੇ ਬਲਾਕ ਕੋਆਰਡੀਨੇਟਰਜ਼ ਈ. ਈ.ਪੀ.

ਸ੍ਰੀ ਮਨੀਸ਼ਵਰ ਸ਼ਰਮਾ, ਮੈਡਮ ਅਮਨਪ੍ਰੀਤ ਕੌਰ , ਸ੍ਰੀ ਮਤੀ ਹਿਨਾ ਜੁਲਕਾ  , ਸ੍ਰੀ ਜਸਪ੍ਰੀਤ ਸਿੰਘ , ਸ੍ਰੀ ਗੁਰਪ੍ਰੀਤ ਸਿੰਘ , ਸ੍ਰੀ ਪਵਨ ਕੁਮਾਰ ਅਤੇ ਸ੍ਰੀਮਤੀ ਰਸ਼ਮੀ ਸੁਧੀਰ ਦੀ ਟੀਮ ਵੱਲੋਂ ਸਰਕਾਰੀ ਅਤੇ ਏਡਿਡ ਅਪਰ ਪ੍ਰਾਇਮਰੀ ਸਕੂਲਾਂ ਦੇ  ਕੋਆਰਡੀਨੇਰਾਂ ਦੇ ਕਲਸਟਰ ਗਰੁੱਪ ਬਣਾ ਕੇ ਲਾਇਲਪੁਰ ਖਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ,  ਸੀਨੀਅਰ ਸੈਕੈਂਡਰੀ ਸਕੂਲ ਤਲਵੰਡੀ ਚੌਧਰੀਆਂ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੱਖਣ ਕੇ ਪੱਡੇ ਵਿਖੇ ਪ੍ਰਿੰਸੀਪਲਜ਼ ਡਾ. ਬਲਦੇਵ ਸਿੰਘ ਢਿੱਲੋਂ,  ਸ੍ਰੀ ਅਮਰੀਕ ਸਿੰਘ, ਸ੍ਰੀ ਮਤੀ ਬਲਵੀਰ ਕੌਰ ਅਤੇ ਸ਼੍ਰੀ ਮਤੀ ਸੁਸ਼ਮਾ ਸ਼ਰਮਾ ਦੇ ਸਹਿਯੋਗ ਨਾਲ ਕੀਤਾ ਗਿਆ |

ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਪ੍ਰਧਾਨਗੀ ਸੰਬੋਧਨ ਵਿੱਚ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਨਿਯਮ 2026 ਤਹਿਤ ਵਾਤਾਵਰਨ ਗਤੀਵਿਧੀਆਂ ਨੂੰ ਪ੍ਰਫੁਲਿਤ ਕਰਨ ਲਈ ਸਕੂਲਾਂ ਦੇ ਈਕੋ ਕਲੱਬਾਂ ਦੀ ਅਹਿਮੀਅਤ ਹੋਰ ਵੀ ਵੱਧ ਰਹੀ ਹੈ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸੈਂਟਰ ਫਾਰ ਸਾਇੰਸ ਐਂਡ ਇੰਨਵਾਇਰਨਮੈਂਟ  ਨਵੀਂ ਦਿੱਲੀ ਦੇ ਸਾਂਝੇ ਯਤਨਾਂ ਤਹਿਤ ਅਨਿਲ ਅਗਰਵਾਲ ਇੰਨਵਾਇਰਨਮੈਂਟ ਟ੍ਰੇਨਿੰਗ ਇੰਨਸਟੀਟਿਊਟ ਨੀਮਲੀ , ਅਲਵਰ ਰਾਜਸਥਾਨ ਵਿਖੇ ਸਟੇਟ ਪੱਧਰੀ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਟ੍ਰੈਨਿੰਗ ਲੈਣ ਵਾਲੇ ਸ੍ਰੀ ਕੁਲਵਿੰਦਰ ਸਿੰਘ ਅਤੇ ਸ੍ਰੀ ਲਵਦੀਪ ਸਿੰਘ ਨੇ ਟ੍ਰੇਨਿੰਗ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਟੈਕਨੀਕਲ ਟੀਮ ਇੰਨਚਾਰਜ ਸ੍ਰੀ ਜਗਦੀਪ ਸਿੰਘ ਜੰਮੂ ਨੇ ਗਰੀਨ ਸਕੂਲ ਪ੍ਰੋਗਰਾਮ ਪੋਰਟਲ ਦੀ ਆਨ ਲਾਇਨ ਡੈਮੋ ਵੀ ਦਿੱਤੀ।

ਵਰਕਸ਼ਾਪ ਮੌਕੇ ਜਿਲ੍ਹਾ ਕੋਆਰਡੀਨੇਟਰ ਐਕਟਿਵੀਟੀਜ਼ ਸ੍ਰੀ ਸੁਨੀਲ ਬਜਾਜ ਵੱਲੋਂ ਸਮੂਹ ਸਕੂਲਾਂ ਨੂੰ ਵੱਧ ਚੜ੍ਹ ਕੇ ਈ.ਈ.ਪੀ. ਗਤੀਵਿਧੀਆਂ,  ਗਰੀਨ ਸਕੂਲ ਪ੍ਰੋਗਰਾਮ ਆਡਿਟ ਜਿਸ ਤਹਿਤ ਹਵਾ, ਊਰਜਾ, ਖੁਰਾਕ, ਭੋਂ , ਪਾਣੀ ਅਤੇ ਰਹਿੰਦ ਖੂੰਹਦ ਦੀ ਵਿਵਸਥਾ ਦਾ ਆਡਿਟ ਕੀਤਾ ਜਾਣਾ ਹੈ 'ਚ ਭਾਗ ਲੈਣ ਅਤੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ I 

ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਜਿਲ੍ਹਾ  ਕੋਆਰਡੀਨੇਟਰ ਸ੍ਰੀ ਜੀ.ਡੀ. ਸਿੰਘ ਨੇ ਦੱਸਿਆ ਕਿ ਮਾਣਯੋਗ  ਡਿਪਟੀ ਕਮਿਸ਼ਨਰ, ਕਪੂਰਥਲਾ ਸ਼੍ਰੀ ਆਕਾਸ਼ ਬਾਂਸਲ , ਆਈ.ਏ.ਐਸ ਜੀ ਦੀ ਯੋਗ ਅਗਵਾਈ ਹੇਠ ਏਕ ਪੇੜ ਮਾਂ ਕੇ ਨਾਮ 3.0 ਮੁਹਿੰਮ ਅਧੀਨ ਕਪੂਰਥਲਾ ਜ਼ਿਲੇ ਵਿਚ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿਛਲੇ ਸੈਸ਼ਨ ਦੌਰਾਨ ਗਰੀਨ ਸਕੂਲ ਰਾਸ਼ਟਰੀ ਐਵਾਰਡ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ ਪੰਜ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ, ਸਰਕਾਰੀ ਹਾਈ ਸਕੂਲ ਹਮੀਰਾ, ਸਰਕਾਰੀ ਹਾਈ ਸਕੂਲ ਪੰਡੋਰੀ  ਤੇ ਸਰਕਾਰੀ ਹਾਈ ਸਕੂਲ ਪੰਡੋਰੀ ਦੇ ਈ. ਈ.ਪੀ ਆਰਡੀਨੇਟਰਾਂ ਨੂੰ  ਵਧਾਈ  ਦਿੰਦਿਆ ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਕੇ. ਐੱਸ. ਬਾਠ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਮੰਦਾਕਿਨੀ ਵਲੋਂ ਈਕੋ ਕਲੱਬ ਕੋਆਰਡੀਨੇਟਰਾਂ ਨੂੰ ਹਰ ਸੰਭਵ ਸਹਾਇਤਾ ਅਤੇ ਅਗਵਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰੋ ਮਨਜਿੰਦਰ ਸਿੰਘ ਜੌਹਲ ਵੱਲੋਂ  ਸਮੂਹ ਇਕੋ ਕਲੱਬ ਕੋਆਰਡੀਨੇਟਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ  ਕਿ ਉਹ ਵਾਤਾਵਰਨ ਪੱਖੀ ਮੁਹਿੰਮ ਚ ਹੋਰ ਵੀ ਵੱਧ ਚੜ ਕੇ ਹਿੱਸਾ ਪਾਉਣਗੇ ।

Friday, 31 July 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਕਰਾਇਆ ਲੇਖ ਮੁਕਾਬਲਾ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ, ਐਨ. ਐਸ.ਐਸ. ਅਤੇ ਇਤਿਹਾਸ ਵਿਭਾਗ ਵੱਲੋਂ  ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਰਾਸ਼ਟਰੀ ਚੇਤਨਾ ਅਤੇ ਸ਼ਹੀਦ ਊਧਮ ਸਿੰਘ ਦੇ ਮਹਾਨ ਬਲਿਦਾਨ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।

ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਦੇ 40 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ, ਸ਼ਹੀਦ ਊਧਮ ਸਿੰਘ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਅਦੁੱਤੀ ਯੋਗਦਾਨ ਅਤੇ ਕੁਰਬਾਨੀ ਨੂੰ ਆਪਣੇ ਲੇਖਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ।  ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲੈ ਕੇ ਭਾਰਤੀ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਅਮਰ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਇਤਿਹਾਸ ਪ੍ਰਤੀ ਜਾਗਰੂਕਤਾ, ਦੇਸ਼ ਪ੍ਰੇਮ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ । ਇਸ ਲਈ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹਰ ਨਾਗਰਿਕ ਦਾ ਫ਼ਰਜ਼ ਹੈ। ਰੈਡ  ਰਿਬਨ ਕਲੱਬ ਅਤੇ ਐੱਨ. ਐੱਸ. ਐਸ. ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਤੇ ਇਤਿਹਾਸ ਵਿਭਾਗ ਦੇ ਪ੍ਰੋ. ਡਿੰਪਲ ਕੁਮਾਰ ਨੇ  ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ  ਦਾ ਜੀਵਨ ਨੌਜਵਾਨਾਂ ਲਈ ਦੇਸ਼ ਸੇਵਾ, ਹਿੰਮਤ ਅਤੇ ਬਲੀਦਾਨ ਦੀ ਸਦੀਵੀ ਪ੍ਰੇਰਣਾ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਸਾਹਿਤਕ ਅਤੇ ਬੌਧਿਕ ਮੁਕਾਬਲੇ ਵਿਦਿਆਰਥੀਆਂ ਵਿੱਚ ਖੋਜ, ਚਿੰਤਨ ਅਤੇ ਰਾਸ਼ਟਰੀ ਜਾਗਰੂਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ  ਬੀ.ਏ.ਤੀਜਾ ਸਮੈਸਟਰ ਦੀ ਵਿਦਿਆਰਥਣ ਹਰਮਨਪ੍ਰੀਤ  ਨੇ, ਦੂਜਾ ਸਥਾਨ ਸੁੱਖਦਮਨ ਕੌਰ  ਅਤੇ ਤੀਜਾ ਸਥਾਨ  ਬੀ.ਏ. ਪਹਿਲਾ ਸਮੈਸਟਰ ਦੀ ਸਿਮਰਨ ਨੇ ਹਾਸਲ ਕੀਤਾ । ਅੰਤ ਵਿੱਚ ਇਨ੍ਹਾਂ ਵਿਦਿਆਰਥੀਆਂ ਨੂੰ  ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਡਿੰਪਲ ਕੁਮਾਰ ਨੇ  ਸਨਮਾਨ ਚਿੰਨ ਦੇ ਕੇ  ਸਨਮਾਨਿਤ ਵੀ ਕੀਤਾ। ਸਮਾਗਮ ਦੇ ਅੰਤ ਵਿੱਚ ਸ਼ਹੀਦ ਊਧਮ ਸਿੰਘ ਦੇ ਮਹਾਨ ਬਲਿਦਾਨ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਰਸਾਏ ਰਾਹ 'ਤੇ ਚੱਲਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਲਿਆ ਗਿਆ।

Tuesday, 28 July 2026

Workshop on the Role of AI Tools in Teaching and Research Organized at Lyallpur Khalsa College, Kapurthala


A Faculty Development Workshop on the theme “AI for Faculty: Practical AI Tools for Teaching, Research & Productivity” was organized at Lyallpur Khalsa College, Urban Estate, Kapurthala.

During the workshop, Prof. Kirandeep Kaur delivered a detailed presentation on the expanding role of Artificial Intelligence (AI) in higher education and its practical applications in teaching, research, content development, and academic productivity. She introduced the faculty members to leading AI platforms, including ChatGPT, Claude, Perplexity, NotebookLM, Microsoft Copilot, Canva AI, Gamma, Framer AI, GitHub Copilot, Synthesia, Veo, and Sora, and discussed their applications in lesson planning, research, presentation design, academic writing, website development, educational video creation, assessment, and classroom activities. Information was also shared about Indian-developed AI platforms such as Krutrim, Sarvam AI, and Merlyn AI.

A live demonstration of Prompt Engineering was also conducted, explaining the importance of writing effective prompts to obtain accurate and meaningful AI-generated responses. In addition, special emphasis was laid on the ethical and responsible use of AI, the verification of AI-generated information, data privacy, and the need to uphold academic integrity.

Appreciating the initiative taken by Prof. Kirandeep Kaur, Principal Dr. Baldev Singh Dhillon remarked that understanding and making effective use of AI tools has become an essential requirement in modern education and research. He added that such workshops play a significant role in enhancing the knowledge and professional competence of teachers and researchers.

The workshop also included practical demonstrations of various AI tools, and the queries raised by the faculty members were addressed during an interactive session. The participants described the workshop as highly informative, beneficial, and well suited to the needs of the present time.

At the end of the workshop, Prof. Manjinder Singh Johal thanked all the faculty members for their enthusiastic participation. The proceedings of the programme were efficiently conducted by Prof. Varinder Kaur, who served as the master of ceremonies.

Wednesday, 22 July 2026

BCA Sixth Semester Students of Lyallpur Khalsa College, Kapurthala secured Positions in the University Merit List



It is a matter of immense pride and joy for Lyallpur Khalsa College, Kapurthala that its meritorious students have brought laurels to the institution by securing distinguished positions in the University Merit List. On this remarkable achievement, the college Principal and the entire faculty of the college congratulated the students for their outstanding performances.

Among the students of the Bachelor of Computer Applications (BCA) programme, Amanpreet Kaur secured a place in the University Merit List with a CGPA of 8.25, while Varanpreet Kaur also earned a position in the Merit List with a CGPA of 8.21, thereby enhancing the prestige of the college.

In the BCA Sixth Semester results, Amanpreet Kaur secured the First Position in the class with SGPA of 9.64 & Varanpreet Kaur stood Second with SGPA of 9.45, while Dolly and Gurleen Kaur jointly secured the Third position with SGPA of 9.27 each.

The college Principal, Dr. Baldev Singh Dhillon stated that this success is the result of the students' hard work, dedication and the sincere guidance of the faculty members. He expressed confidence that this achievement would inspire other students to strive for excellence in their academic pursuits.

On this occasion, the parents of the students were also congratulated and best wishes were extended for the students' bright & successful future. The Principal highly appreciated the commitment, dedication and effective mentorship of the faculty members. He further expressed hope that these students would continue to achieve greater milestones through their hard work, perseverance and discipline, thereby bringing further glory to the college and their families.

The entire college fraternity extended heartfelt congratulations to all the successful students and wished them a bright and prosperous future. Prof. Damanjeet Kaur, Head of the Department of Computer Science and Applications also conveyed her special congratulations to the students on their outstanding achievement.

Friday, 17 July 2026

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿੱਚ ਨਵੇਂ ਵਿਦਿਅਕ ਸੈਸ਼ਨ ਦੇ ਆਗਾਜ਼ ਮੌਕੇ ਵਿਦਿਆਰਥੀਆਂ ਲਈ ਕਰਾਇਆ ਓਰੀਐਂਟੇਸ਼ਨ ਪ੍ਰੋਗਰਾਮ






ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ  ਵਿੱਚ ਨਵੇਂ ਵਿਦਿਅਕ ਸੈਸ਼ਨ ਦੇ ਆਗਾਜ਼ ਮੌਕੇ  ਵਿਦਿਆਰਥੀਆਂ ਲਈ  ਓਰੀਐਂਟੇਸ਼ਨ ਪ੍ਰੋਗਰਾਮ ਦਾ  ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੇ ਸਵਾਗਤੀ ਸੰਬੋਧਨ ਨਾਲ ਹੋਈ, ਜਿਨ੍ਹਾਂ ਨੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਸਿੱਖਣ, ਅਨੁਸ਼ਾਸਨ ਅਤੇ ਪਾਠਕ੍ਰਮ ਤੋਂ ਇਲਾਵਾ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਾਲਜ ਦੀ ਵਿਰਾਸਤ ਅਤੇ ਪ੍ਰਾਪਤੀਆਂ ਬਾਰੇ  ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਇਸ ਪ੍ਰੰਪਰਾ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।  ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਅਕਾਦਮਿਕ ਕਲੰਡਰ, ਸੱਭਿਆਚਾਰਕ ਸਰਗਰਮੀਆਂ, ਸਮੈਸਟਰ ਪ੍ਰਣਾਲੀ ਅਧੀਨ ਘਰੇਲੂ ਪਰੀਖਿਆਵਾਂ, ਇੰਟਰਨਲ ਅਸੈਂਸਮੈਂਟ, ਕੌਮੀ ਸੇਵਾ ਯੋਜਨਾ, ਰੈੱਡ ਰਿਬਨ ਕਲੱਬ,  ਪੰਜਾਬੀ ਸਾਹਿਤ ਸਭਾ ਆਦਿ ਦੀਆਂ ਸਰਗਰਮੀਆਂ, ਕਾਲਜ ਵਿਚ ਚੱਲ ਰਹੇ ਹੋਰ ਕਲੱਬ ਤੇ ਸੁਸਾਇਟੀਆਂ, ਵੱਖ ਵੱਖ ਵਜ਼ੀਫਾ ਸਕੀਮਾਂ, ਐਂਟੀ ਰੈਗਿੰਗ ਸੈਂਲ ਤੇ ਵੁਮੈਂਨ ਸੈਂਲ ਆਦਿ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਨੇ ਦੱਸਿਆ ਕਿ ਕਾਲਜ ਦੀ ਵੈਂਬਸਾਈਟ ਤੇ ਵਿਦਿਆਰਥੀਆਂ ਨਾਲ ਸੰਬੰਧਿਤ ਜਾਣਕਾਰੀ ਉਪਲੱਬਧ ਕਰਵਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਾਲਜ ਦੀ ਐਂਡਰਾਇਡ ਐਪ ਉਪਰ ਵੀ ਵਿਦਿਆਰਥੀਆਂ ਦੇ ਰੋਲ ਨੰਬਰ, ਟਾਈਮ ਟੇਬਲ ਤੇ ਹੋਰ ਸਰਗਰਮੀਆਂ ਦਾ ਵੇਰਵਾ,  ਵਿਦਿਆਰਥੀ ਆਪਣੇ ਮੋਬਾਈਲ ਫੋਨ ਤੇ ਵੀ ਵੇਖ ਸਕਦੇ ਹਨ। ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਨਿਯਮਾਂ, ਕੌਂਸਲਿੰਗ ਸਹਾਇਤਾ, ਸ਼ਿਕਾਇਤ ਨਿਵਾਰਣ ਪ੍ਰਣਾਲੀ,  ਅਤੇ ਕਾਲਜ ਵਿੱਚ ਉਪਲੱਬਧ ਸੱਭਿਆਚਾਰਕ ਤੇ ਖੇਡ ਗਤੀਵਿਧੀਆਂ ਬਾਰੇ ਵੀ ਵਿਸ਼ੇਸ਼ ਸੈਸ਼ਨ ਰਾਹੀਂ ਜਾਣੂ ਕਰਵਾਇਆ ਗਿਆ। ਇਸ  ਮੌਕੇ ਸੀਨੀਅਰ ਵਿਦਿਆਰਥੀਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਨਵੇਂ ਵਿਦਿਆਰਥੀਆਂ ਲਈ ਕਾਲਜ ਜੀਵਨ ਦੌਰਾਨ ਸੁਚੱਜੀ ਤਰੀਕੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। 

ਇਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ ਆਦਿ ਇੰਚਾਰਜ-ਅਧਿਆਪਕਾਂ ਨੇ ਸੰਬੋਧਨ ਕੀਤਾ। 

ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਢਾਂਚੇ, ਸੁਵਿਧਾਵਾਂ, ਨਿਯਮ ਕਾਨੂੰਨਾਂ ਅਤੇ ਕੈਂਪਸ ਦੇ ਸਮੁੱਚੇ ਵਾਤਾਵਰਨ ਨਾਲ ਜਾਣੂ ਕਰਵਾਉਣਾ ਸੀ।

ਪ੍ਰੋਗਰਾਮ ਦੇ ਅੰਤ 'ਚ  ਸਮਾਰੋਹ ਨੂੰ ਸਫ਼ਲ ਬਣਾਉਣ ਲਈ ਪ੍ਰੋ. ਮਨਜਿੰਦਰ ਸਿੰਘ ਨੇ ਸਾਰੇ  ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ, 

ਇਸ ਤਰ੍ਹਾਂ ਇਹ ਓਰੀਐਂਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਲਈ ਉਨ੍ਹਾਂ ਦੀ ਅਕਾਦਮਿਕ ਯਾਤਰਾ ਦੀ ਸ਼ੁਰੂਆਤ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ, ਜਿਸ ਨੇ ਉਨ੍ਹਾਂ ਵਿਚ ਕਾਲਜ ਪ੍ਰਤੀ ਇਕ ਲਗਾਅ ਅਤੇ ਉਤਸ਼ਾਹ ਪੈਦਾ ਕੀਤਾ।  ਇਸ ਮੌਕੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ।

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਇਆ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

 



ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ  ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਨਵੇਂ ਸੈਸ਼ਨ  2026- 27 ਦੀ ਆਰੰਭਤਾ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਜਿਸ ਵਿੱਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਭਾਈ ਕਰਮ ਸਿੰਘ ਨੂਰਪੁਰੀ ਨੇ  ਗੁਰੂ ਸਾਹਿਬ ਦੀ ਹਜ਼ੂਰੀ ਵਿਚ ਕੀਰਤਨ ਕੀਤਾ‌। ਉਪਰੰਤ ਕਾਲਜ  ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਨਵੀਂ ਕਲਾਸ ਵਿੱਚ ਪ੍ਰਵੇਸ਼ ਕਰਨ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਤੇ ਭਵਿੱਖ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭ ਕਾਮਨਾਵਾਂ  ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਅਤੇ ਮਾਪਿਆਂ ਦੇ ਆਗਿਆਕਾਰੀ ਹੋਣ ਲਈ ਪ੍ਰੇਰਣਾ ਵੀ ਦਿੱਤੀ ਅਤੇ ਨਾਲ ਹੀ ਅਨੁਸ਼ਾਸ਼ਨ ਵਿੱਚ ਰਹਿੰਦੇ ਹੋਏ ਲਗਨ ਅਤੇ ਮਿਹਨਤ ਨਾਲ  ਪੜ੍ਹਾਈ ਪੂਰੀ ਕਰਨ ਲਈ ਪੇ੍ਰਿਤ ਕੀਤਾ। ਪ੍ਰਿੰਸੀਪਲ ਡਾ. ਢਿੱਲੋਂ ਨੇ ਦੱਸਿਆ ਕਿ  ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਹੇਠ, ਲਾਇਲਪੁਰ  ਖ਼ਾਲਸਾ ਕਾਲਜ, ਕਪੂਰਥਲਾ  ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਵਿੱਦਿਆ ਦੇਣ ਵਿਚ  ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਮੈਰਿਟ ਪੁਜੀਸ਼ਨ ਹਾਸਲ ਕਰ ਰਹੇ ਹਨ ਅਤੇ ਯੂਨੀਵਰਸਿਟੀ ਦੇ ਜ਼ੋਨਲ ਅਤੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਵੀ  ਕਾਲਜ ਦੇ ਵਿਦਿਆਰਥੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਦਾਖ਼ਲਿਆਂ ਲਈ ਭਾਰੀ ਉਤਸ਼ਾਹ ਦਿਖਾਇਆ । ਅੰਤ ਵਿੱਚ ਉਨ੍ਹਾਂ  ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪੇ੍ਰਿਆ ਤੇ ਜੀਵਨ ਵਿਚ ਉਚਾਈਆਂ ਨੂੰ ਛੂਹਣ ਲਈ ਸ਼ੁੱਭ ਇੱਛਾਵਾਂ ਦਿੱਤੀਆਂ।






ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਉੱਘੇ ਮਿਊਜ਼ਿਕ ਡਾਇਰੈਕਟਰ, ਗੀਤਕਾਰ ਤੇ ਗਾਇਕ ਸ੍ਰੀ ਜੱਗੀ ਸਿੰਘ ਦਾ ਵਿਦਿਆਰਥੀਆਂ ਨਾਲ ਰੂ-ਬ-ਰੂ

ਸੰਗੀਤ ਰਚਨਾ ਲਈ ਸਿਰਜਣਾਤਮਕਤਾ, ਮਿਹਨਤ ਅਤੇ ਲਗਨ ਬੇਹੱਦ ਜ਼ਰੂਰੀ: ਸ੍ਰੀ ਜੱਗੀ ਸਿੰਘ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸੈਂਟਰ ਫਾਰ ਯੂਥ ਅਫੇਅਰਜ਼ ਅਤੇ ਯੂਥ ਕਲੱਬ ਵ...