Showing posts with label Campus Buzz. Show all posts
Showing posts with label Campus Buzz. Show all posts

Thursday, 6 August 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

 'ਵਾਤਾਵਰਣ, ਜੰਗਲਾਤ ਤੇ ਜਲਵਾਯੂ ਬਦਲਾਅ ਮੰਤਰਾਲਾ ਭਾਰਤ ਸਰਕਾਰ' ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਗਰੀਨ ਸਕੂਲ ਪ੍ਰੋਗਰਾਮ ਆਡਿਟ ਸੰਬੰਧੀ  ਇਕ ਰੋਜ਼ਾ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦੇ ਫੇਜ਼- 1 ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਕਪੂਰਥਲਾ ਸ੍ਰੀ ਹਰਜਿੰਦਰ ਸਿੰਘ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਸ੍ਰੀ ਰਾਜੇਸ਼ ਭੱਲਾ ਦੀ ਯੋਗ ਅਗਵਾਈ  ਹੇਠ ਜਿਲ੍ਹਾ ਕੋਆਰਡੀਨੇਟਰ ਐਕਟਿਵਟੀਜ਼ ਸ੍ਰੀ ਸੁਨੀਲ ਬਜਾਜ , ਜਿਲ੍ਹਾ ਕੋਆਰਡੀਨੇਟਰ ਈ.ਈ.ਪੀ ਸ੍ਰੀ ਜੀ. ਡੀ ਸਿੰਘ ਅਤੇ ਬਲਾਕ ਕੋਆਰਡੀਨੇਟਰਜ਼ ਈ. ਈ.ਪੀ.

ਸ੍ਰੀ ਮਨੀਸ਼ਵਰ ਸ਼ਰਮਾ, ਮੈਡਮ ਅਮਨਪ੍ਰੀਤ ਕੌਰ , ਸ੍ਰੀ ਮਤੀ ਹਿਨਾ ਜੁਲਕਾ  , ਸ੍ਰੀ ਜਸਪ੍ਰੀਤ ਸਿੰਘ , ਸ੍ਰੀ ਗੁਰਪ੍ਰੀਤ ਸਿੰਘ , ਸ੍ਰੀ ਪਵਨ ਕੁਮਾਰ ਅਤੇ ਸ੍ਰੀਮਤੀ ਰਸ਼ਮੀ ਸੁਧੀਰ ਦੀ ਟੀਮ ਵੱਲੋਂ ਸਰਕਾਰੀ ਅਤੇ ਏਡਿਡ ਅਪਰ ਪ੍ਰਾਇਮਰੀ ਸਕੂਲਾਂ ਦੇ  ਕੋਆਰਡੀਨੇਰਾਂ ਦੇ ਕਲਸਟਰ ਗਰੁੱਪ ਬਣਾ ਕੇ ਲਾਇਲਪੁਰ ਖਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ,  ਸੀਨੀਅਰ ਸੈਕੈਂਡਰੀ ਸਕੂਲ ਤਲਵੰਡੀ ਚੌਧਰੀਆਂ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੱਖਣ ਕੇ ਪੱਡੇ ਵਿਖੇ ਪ੍ਰਿੰਸੀਪਲਜ਼ ਡਾ. ਬਲਦੇਵ ਸਿੰਘ ਢਿੱਲੋਂ,  ਸ੍ਰੀ ਅਮਰੀਕ ਸਿੰਘ, ਸ੍ਰੀ ਮਤੀ ਬਲਵੀਰ ਕੌਰ ਅਤੇ ਸ਼੍ਰੀ ਮਤੀ ਸੁਸ਼ਮਾ ਸ਼ਰਮਾ ਦੇ ਸਹਿਯੋਗ ਨਾਲ ਕੀਤਾ ਗਿਆ |

ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਪ੍ਰਧਾਨਗੀ ਸੰਬੋਧਨ ਵਿੱਚ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਨਿਯਮ 2026 ਤਹਿਤ ਵਾਤਾਵਰਨ ਗਤੀਵਿਧੀਆਂ ਨੂੰ ਪ੍ਰਫੁਲਿਤ ਕਰਨ ਲਈ ਸਕੂਲਾਂ ਦੇ ਈਕੋ ਕਲੱਬਾਂ ਦੀ ਅਹਿਮੀਅਤ ਹੋਰ ਵੀ ਵੱਧ ਰਹੀ ਹੈ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸੈਂਟਰ ਫਾਰ ਸਾਇੰਸ ਐਂਡ ਇੰਨਵਾਇਰਨਮੈਂਟ  ਨਵੀਂ ਦਿੱਲੀ ਦੇ ਸਾਂਝੇ ਯਤਨਾਂ ਤਹਿਤ ਅਨਿਲ ਅਗਰਵਾਲ ਇੰਨਵਾਇਰਨਮੈਂਟ ਟ੍ਰੇਨਿੰਗ ਇੰਨਸਟੀਟਿਊਟ ਨੀਮਲੀ , ਅਲਵਰ ਰਾਜਸਥਾਨ ਵਿਖੇ ਸਟੇਟ ਪੱਧਰੀ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਟ੍ਰੈਨਿੰਗ ਲੈਣ ਵਾਲੇ ਸ੍ਰੀ ਕੁਲਵਿੰਦਰ ਸਿੰਘ ਅਤੇ ਸ੍ਰੀ ਲਵਦੀਪ ਸਿੰਘ ਨੇ ਟ੍ਰੇਨਿੰਗ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਟੈਕਨੀਕਲ ਟੀਮ ਇੰਨਚਾਰਜ ਸ੍ਰੀ ਜਗਦੀਪ ਸਿੰਘ ਜੰਮੂ ਨੇ ਗਰੀਨ ਸਕੂਲ ਪ੍ਰੋਗਰਾਮ ਪੋਰਟਲ ਦੀ ਆਨ ਲਾਇਨ ਡੈਮੋ ਵੀ ਦਿੱਤੀ।

ਵਰਕਸ਼ਾਪ ਮੌਕੇ ਜਿਲ੍ਹਾ ਕੋਆਰਡੀਨੇਟਰ ਐਕਟਿਵੀਟੀਜ਼ ਸ੍ਰੀ ਸੁਨੀਲ ਬਜਾਜ ਵੱਲੋਂ ਸਮੂਹ ਸਕੂਲਾਂ ਨੂੰ ਵੱਧ ਚੜ੍ਹ ਕੇ ਈ.ਈ.ਪੀ. ਗਤੀਵਿਧੀਆਂ,  ਗਰੀਨ ਸਕੂਲ ਪ੍ਰੋਗਰਾਮ ਆਡਿਟ ਜਿਸ ਤਹਿਤ ਹਵਾ, ਊਰਜਾ, ਖੁਰਾਕ, ਭੋਂ , ਪਾਣੀ ਅਤੇ ਰਹਿੰਦ ਖੂੰਹਦ ਦੀ ਵਿਵਸਥਾ ਦਾ ਆਡਿਟ ਕੀਤਾ ਜਾਣਾ ਹੈ 'ਚ ਭਾਗ ਲੈਣ ਅਤੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ I 

ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਜਿਲ੍ਹਾ  ਕੋਆਰਡੀਨੇਟਰ ਸ੍ਰੀ ਜੀ.ਡੀ. ਸਿੰਘ ਨੇ ਦੱਸਿਆ ਕਿ ਮਾਣਯੋਗ  ਡਿਪਟੀ ਕਮਿਸ਼ਨਰ, ਕਪੂਰਥਲਾ ਸ਼੍ਰੀ ਆਕਾਸ਼ ਬਾਂਸਲ , ਆਈ.ਏ.ਐਸ ਜੀ ਦੀ ਯੋਗ ਅਗਵਾਈ ਹੇਠ ਏਕ ਪੇੜ ਮਾਂ ਕੇ ਨਾਮ 3.0 ਮੁਹਿੰਮ ਅਧੀਨ ਕਪੂਰਥਲਾ ਜ਼ਿਲੇ ਵਿਚ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿਛਲੇ ਸੈਸ਼ਨ ਦੌਰਾਨ ਗਰੀਨ ਸਕੂਲ ਰਾਸ਼ਟਰੀ ਐਵਾਰਡ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ ਪੰਜ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ, ਸਰਕਾਰੀ ਹਾਈ ਸਕੂਲ ਹਮੀਰਾ, ਸਰਕਾਰੀ ਹਾਈ ਸਕੂਲ ਪੰਡੋਰੀ  ਤੇ ਸਰਕਾਰੀ ਹਾਈ ਸਕੂਲ ਪੰਡੋਰੀ ਦੇ ਈ. ਈ.ਪੀ ਆਰਡੀਨੇਟਰਾਂ ਨੂੰ  ਵਧਾਈ  ਦਿੰਦਿਆ ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਕੇ. ਐੱਸ. ਬਾਠ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਮੰਦਾਕਿਨੀ ਵਲੋਂ ਈਕੋ ਕਲੱਬ ਕੋਆਰਡੀਨੇਟਰਾਂ ਨੂੰ ਹਰ ਸੰਭਵ ਸਹਾਇਤਾ ਅਤੇ ਅਗਵਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰੋ ਮਨਜਿੰਦਰ ਸਿੰਘ ਜੌਹਲ ਵੱਲੋਂ  ਸਮੂਹ ਇਕੋ ਕਲੱਬ ਕੋਆਰਡੀਨੇਟਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ  ਕਿ ਉਹ ਵਾਤਾਵਰਨ ਪੱਖੀ ਮੁਹਿੰਮ ਚ ਹੋਰ ਵੀ ਵੱਧ ਚੜ ਕੇ ਹਿੱਸਾ ਪਾਉਣਗੇ ।

Friday, 31 July 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਕਰਾਇਆ ਲੇਖ ਮੁਕਾਬਲਾ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ, ਐਨ. ਐਸ.ਐਸ. ਅਤੇ ਇਤਿਹਾਸ ਵਿਭਾਗ ਵੱਲੋਂ  ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਰਾਸ਼ਟਰੀ ਚੇਤਨਾ ਅਤੇ ਸ਼ਹੀਦ ਊਧਮ ਸਿੰਘ ਦੇ ਮਹਾਨ ਬਲਿਦਾਨ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।

ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਦੇ 40 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ, ਸ਼ਹੀਦ ਊਧਮ ਸਿੰਘ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਅਦੁੱਤੀ ਯੋਗਦਾਨ ਅਤੇ ਕੁਰਬਾਨੀ ਨੂੰ ਆਪਣੇ ਲੇਖਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ।  ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲੈ ਕੇ ਭਾਰਤੀ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਅਮਰ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਇਤਿਹਾਸ ਪ੍ਰਤੀ ਜਾਗਰੂਕਤਾ, ਦੇਸ਼ ਪ੍ਰੇਮ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ । ਇਸ ਲਈ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹਰ ਨਾਗਰਿਕ ਦਾ ਫ਼ਰਜ਼ ਹੈ। ਰੈਡ  ਰਿਬਨ ਕਲੱਬ ਅਤੇ ਐੱਨ. ਐੱਸ. ਐਸ. ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਤੇ ਇਤਿਹਾਸ ਵਿਭਾਗ ਦੇ ਪ੍ਰੋ. ਡਿੰਪਲ ਕੁਮਾਰ ਨੇ  ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ  ਦਾ ਜੀਵਨ ਨੌਜਵਾਨਾਂ ਲਈ ਦੇਸ਼ ਸੇਵਾ, ਹਿੰਮਤ ਅਤੇ ਬਲੀਦਾਨ ਦੀ ਸਦੀਵੀ ਪ੍ਰੇਰਣਾ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਸਾਹਿਤਕ ਅਤੇ ਬੌਧਿਕ ਮੁਕਾਬਲੇ ਵਿਦਿਆਰਥੀਆਂ ਵਿੱਚ ਖੋਜ, ਚਿੰਤਨ ਅਤੇ ਰਾਸ਼ਟਰੀ ਜਾਗਰੂਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ  ਬੀ.ਏ.ਤੀਜਾ ਸਮੈਸਟਰ ਦੀ ਵਿਦਿਆਰਥਣ ਹਰਮਨਪ੍ਰੀਤ  ਨੇ, ਦੂਜਾ ਸਥਾਨ ਸੁੱਖਦਮਨ ਕੌਰ  ਅਤੇ ਤੀਜਾ ਸਥਾਨ  ਬੀ.ਏ. ਪਹਿਲਾ ਸਮੈਸਟਰ ਦੀ ਸਿਮਰਨ ਨੇ ਹਾਸਲ ਕੀਤਾ । ਅੰਤ ਵਿੱਚ ਇਨ੍ਹਾਂ ਵਿਦਿਆਰਥੀਆਂ ਨੂੰ  ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਡਿੰਪਲ ਕੁਮਾਰ ਨੇ  ਸਨਮਾਨ ਚਿੰਨ ਦੇ ਕੇ  ਸਨਮਾਨਿਤ ਵੀ ਕੀਤਾ। ਸਮਾਗਮ ਦੇ ਅੰਤ ਵਿੱਚ ਸ਼ਹੀਦ ਊਧਮ ਸਿੰਘ ਦੇ ਮਹਾਨ ਬਲਿਦਾਨ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਰਸਾਏ ਰਾਹ 'ਤੇ ਚੱਲਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਲਿਆ ਗਿਆ।

Friday, 17 July 2026

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿੱਚ ਨਵੇਂ ਵਿਦਿਅਕ ਸੈਸ਼ਨ ਦੇ ਆਗਾਜ਼ ਮੌਕੇ ਵਿਦਿਆਰਥੀਆਂ ਲਈ ਕਰਾਇਆ ਓਰੀਐਂਟੇਸ਼ਨ ਪ੍ਰੋਗਰਾਮ






ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ  ਵਿੱਚ ਨਵੇਂ ਵਿਦਿਅਕ ਸੈਸ਼ਨ ਦੇ ਆਗਾਜ਼ ਮੌਕੇ  ਵਿਦਿਆਰਥੀਆਂ ਲਈ  ਓਰੀਐਂਟੇਸ਼ਨ ਪ੍ਰੋਗਰਾਮ ਦਾ  ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੇ ਸਵਾਗਤੀ ਸੰਬੋਧਨ ਨਾਲ ਹੋਈ, ਜਿਨ੍ਹਾਂ ਨੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਸਿੱਖਣ, ਅਨੁਸ਼ਾਸਨ ਅਤੇ ਪਾਠਕ੍ਰਮ ਤੋਂ ਇਲਾਵਾ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਾਲਜ ਦੀ ਵਿਰਾਸਤ ਅਤੇ ਪ੍ਰਾਪਤੀਆਂ ਬਾਰੇ  ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਇਸ ਪ੍ਰੰਪਰਾ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।  ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਅਕਾਦਮਿਕ ਕਲੰਡਰ, ਸੱਭਿਆਚਾਰਕ ਸਰਗਰਮੀਆਂ, ਸਮੈਸਟਰ ਪ੍ਰਣਾਲੀ ਅਧੀਨ ਘਰੇਲੂ ਪਰੀਖਿਆਵਾਂ, ਇੰਟਰਨਲ ਅਸੈਂਸਮੈਂਟ, ਕੌਮੀ ਸੇਵਾ ਯੋਜਨਾ, ਰੈੱਡ ਰਿਬਨ ਕਲੱਬ,  ਪੰਜਾਬੀ ਸਾਹਿਤ ਸਭਾ ਆਦਿ ਦੀਆਂ ਸਰਗਰਮੀਆਂ, ਕਾਲਜ ਵਿਚ ਚੱਲ ਰਹੇ ਹੋਰ ਕਲੱਬ ਤੇ ਸੁਸਾਇਟੀਆਂ, ਵੱਖ ਵੱਖ ਵਜ਼ੀਫਾ ਸਕੀਮਾਂ, ਐਂਟੀ ਰੈਗਿੰਗ ਸੈਂਲ ਤੇ ਵੁਮੈਂਨ ਸੈਂਲ ਆਦਿ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਨੇ ਦੱਸਿਆ ਕਿ ਕਾਲਜ ਦੀ ਵੈਂਬਸਾਈਟ ਤੇ ਵਿਦਿਆਰਥੀਆਂ ਨਾਲ ਸੰਬੰਧਿਤ ਜਾਣਕਾਰੀ ਉਪਲੱਬਧ ਕਰਵਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਾਲਜ ਦੀ ਐਂਡਰਾਇਡ ਐਪ ਉਪਰ ਵੀ ਵਿਦਿਆਰਥੀਆਂ ਦੇ ਰੋਲ ਨੰਬਰ, ਟਾਈਮ ਟੇਬਲ ਤੇ ਹੋਰ ਸਰਗਰਮੀਆਂ ਦਾ ਵੇਰਵਾ,  ਵਿਦਿਆਰਥੀ ਆਪਣੇ ਮੋਬਾਈਲ ਫੋਨ ਤੇ ਵੀ ਵੇਖ ਸਕਦੇ ਹਨ। ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਨਿਯਮਾਂ, ਕੌਂਸਲਿੰਗ ਸਹਾਇਤਾ, ਸ਼ਿਕਾਇਤ ਨਿਵਾਰਣ ਪ੍ਰਣਾਲੀ,  ਅਤੇ ਕਾਲਜ ਵਿੱਚ ਉਪਲੱਬਧ ਸੱਭਿਆਚਾਰਕ ਤੇ ਖੇਡ ਗਤੀਵਿਧੀਆਂ ਬਾਰੇ ਵੀ ਵਿਸ਼ੇਸ਼ ਸੈਸ਼ਨ ਰਾਹੀਂ ਜਾਣੂ ਕਰਵਾਇਆ ਗਿਆ। ਇਸ  ਮੌਕੇ ਸੀਨੀਅਰ ਵਿਦਿਆਰਥੀਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਨਵੇਂ ਵਿਦਿਆਰਥੀਆਂ ਲਈ ਕਾਲਜ ਜੀਵਨ ਦੌਰਾਨ ਸੁਚੱਜੀ ਤਰੀਕੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। 

ਇਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ ਆਦਿ ਇੰਚਾਰਜ-ਅਧਿਆਪਕਾਂ ਨੇ ਸੰਬੋਧਨ ਕੀਤਾ। 

ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਢਾਂਚੇ, ਸੁਵਿਧਾਵਾਂ, ਨਿਯਮ ਕਾਨੂੰਨਾਂ ਅਤੇ ਕੈਂਪਸ ਦੇ ਸਮੁੱਚੇ ਵਾਤਾਵਰਨ ਨਾਲ ਜਾਣੂ ਕਰਵਾਉਣਾ ਸੀ।

ਪ੍ਰੋਗਰਾਮ ਦੇ ਅੰਤ 'ਚ  ਸਮਾਰੋਹ ਨੂੰ ਸਫ਼ਲ ਬਣਾਉਣ ਲਈ ਪ੍ਰੋ. ਮਨਜਿੰਦਰ ਸਿੰਘ ਨੇ ਸਾਰੇ  ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ, 

ਇਸ ਤਰ੍ਹਾਂ ਇਹ ਓਰੀਐਂਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਲਈ ਉਨ੍ਹਾਂ ਦੀ ਅਕਾਦਮਿਕ ਯਾਤਰਾ ਦੀ ਸ਼ੁਰੂਆਤ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ, ਜਿਸ ਨੇ ਉਨ੍ਹਾਂ ਵਿਚ ਕਾਲਜ ਪ੍ਰਤੀ ਇਕ ਲਗਾਅ ਅਤੇ ਉਤਸ਼ਾਹ ਪੈਦਾ ਕੀਤਾ।  ਇਸ ਮੌਕੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ।

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਇਆ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

 



ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ  ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਨਵੇਂ ਸੈਸ਼ਨ  2026- 27 ਦੀ ਆਰੰਭਤਾ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਜਿਸ ਵਿੱਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਭਾਈ ਕਰਮ ਸਿੰਘ ਨੂਰਪੁਰੀ ਨੇ  ਗੁਰੂ ਸਾਹਿਬ ਦੀ ਹਜ਼ੂਰੀ ਵਿਚ ਕੀਰਤਨ ਕੀਤਾ‌। ਉਪਰੰਤ ਕਾਲਜ  ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਨਵੀਂ ਕਲਾਸ ਵਿੱਚ ਪ੍ਰਵੇਸ਼ ਕਰਨ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਤੇ ਭਵਿੱਖ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭ ਕਾਮਨਾਵਾਂ  ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਅਤੇ ਮਾਪਿਆਂ ਦੇ ਆਗਿਆਕਾਰੀ ਹੋਣ ਲਈ ਪ੍ਰੇਰਣਾ ਵੀ ਦਿੱਤੀ ਅਤੇ ਨਾਲ ਹੀ ਅਨੁਸ਼ਾਸ਼ਨ ਵਿੱਚ ਰਹਿੰਦੇ ਹੋਏ ਲਗਨ ਅਤੇ ਮਿਹਨਤ ਨਾਲ  ਪੜ੍ਹਾਈ ਪੂਰੀ ਕਰਨ ਲਈ ਪੇ੍ਰਿਤ ਕੀਤਾ। ਪ੍ਰਿੰਸੀਪਲ ਡਾ. ਢਿੱਲੋਂ ਨੇ ਦੱਸਿਆ ਕਿ  ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਹੇਠ, ਲਾਇਲਪੁਰ  ਖ਼ਾਲਸਾ ਕਾਲਜ, ਕਪੂਰਥਲਾ  ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਵਿੱਦਿਆ ਦੇਣ ਵਿਚ  ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਮੈਰਿਟ ਪੁਜੀਸ਼ਨ ਹਾਸਲ ਕਰ ਰਹੇ ਹਨ ਅਤੇ ਯੂਨੀਵਰਸਿਟੀ ਦੇ ਜ਼ੋਨਲ ਅਤੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਵੀ  ਕਾਲਜ ਦੇ ਵਿਦਿਆਰਥੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਦਾਖ਼ਲਿਆਂ ਲਈ ਭਾਰੀ ਉਤਸ਼ਾਹ ਦਿਖਾਇਆ । ਅੰਤ ਵਿੱਚ ਉਨ੍ਹਾਂ  ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪੇ੍ਰਿਆ ਤੇ ਜੀਵਨ ਵਿਚ ਉਚਾਈਆਂ ਨੂੰ ਛੂਹਣ ਲਈ ਸ਼ੁੱਭ ਇੱਛਾਵਾਂ ਦਿੱਤੀਆਂ।






Monday, 22 June 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ





ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਦੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ ਤੇ ਯੋਗਾ ਦੇ ਮਹੱਤਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਕਾਰਜਕ੍ਰਮ ਦੌਰਾਨ ਯੋਗਾ ਵਿਦਵਾਨਾਂ ਵੱਲੋਂ ਵਿਦਿਆਰਥੀਆਂ ਨੂੰ  ਵੱਖ-ਵੱਖ ਆਸਨ ਅਤੇ ਪ੍ਰਾਣਾਯਾਮ ਕਰਵਾਏ ਗਏ ਅਤੇ ਦੱਸਿਆ ਗਿਆ ਕਿ ਯੋਗਾ ਮਨੁੱਖ ਦੇ ਸਰੀਰਕ, ਮਾਨਸਿਕ ਅਤੇ ਆਤਮਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗਾ ਸਿਰਫ਼ ਕਸਰਤ ਨਹੀਂ, ਸਗੋਂ ਸਿਹਤਮੰਦ ਅਤੇ ਸੰਤੁਲਿਤ ਜੀਵਨ ਜਿਉਣ ਦਾ ਸਾਧਨ ਹੈ। ਯੋਗਾ ਭਾਰਤੀ ਸੰਸਕ੍ਰਿਤੀ ਦੀ ਅਨਮੋਲ ਦੇਣ ਹੈ ਅਤੇ ਅੱਜ ਇਸ ਨੂੰ ਵਿਸ਼ਵ ਪੱਧਰ ‘ਤੇ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜ਼ਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਤਣਾਅ ਤੋਂ ਦੂਰ ਰਹਿਣ ਲਈ ਯੋਗਾ ਵਰਗੀਆਂ ਸਿਹਤਮੰਦ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ । ਉਨ੍ਹਾਂ ਨੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।  ਐਨ.ਐਸ.ਐਸ. ਅਤੇ ਰੈੱਡ ਰਿਬਨ  ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਭਾਗ ਲੈਣ ਲਈ ਸਾਰੇ ਵਿਦਿਆਰਥੀਆਂ ਦਾ  ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਯੋਗਾ ਦੇ ਨਿਯਮਿਤ ਅਭਿਆਸ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗਾ ਸਿਹਤਮੰਦ ਸਮਾਜ ਦੀ ਨੀਂਹ ਹੈ। ਅੰਤ ਵਿੱਚ ਸਮੂਹ ਭਾਗੀਦਾਰਾਂ ਨੇ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਕਲਪ ਵੀ  ਲਿਆ।

Thursday, 30 April 2026

Lyallpur Khalsa College, Kapurthala Organized 'Annual Prize Distribution Function-2026'


The prestigious educational institution, Lyallpur Khalsa College, Kapurthala organized its Annual Prize Distribution Function-2026 with great enthusiasm and grandeur under the leadership of Governing Council's President, Sardarni Balbir Kaur and the guidance of Principal, Dr. Baldev Singh Dhillon.

During the function, students who had shown their outstanding performances in academics, cultural activities and co-curricular fields during the Academic Session: 2025–26 were honoured with momentos and certificates. The programme commenced with devotional hymn singing (Shabad Gayan).

The Chief Guest on the occasion was Dr. Karamjit Singh Chahal, Registrar of Guru Nanak Dev University, Amritsar while the Special Guest was Dr. Kuljit Kaur Chahal, Head of Computer Science Department, Guru Nanak Dev University, Amritsar. 

The college Principal, Dr. Baldev Singh Dhillon informed that certificates and momentos were presented to 110 students who excelled in Academics, 50 students who performed remarkably in the Zonal Youth Festival organised by GNDU, Amritsar and 40 students who achieved Distinction in co-curricular activities.

On this occasion, Principal, Dr. Dhillon also presented the Annual Report of the college for the session 2025–26, highlighting the achievements of students and staff members. He also appreciated their accomplishments and encouraged them to strive for greater success in the future.

The Chief Guest, Dr. Karamjit Singh Chahal congratulated the award-winning students & teachers and motivated them to adopt hard-work, discipline, and positive thinking in life. He stated that awards are not merely symbols of honour but sources of inspiration for future success. Encouraging students to work progressively and study sincerely, he added that only an educated person can contribute to the creation of a progressive and healthy society.

The Special Guest, Dr. Kuljit Kaur Chahal praised the hard work and dedication of the students. She encouraged them to remain persistent in their efforts and advised them to prepare themselves to face the challenges of modern times.

The college principal, Dr. Dhillon also inspired students not only to seek employment but also to engage in social service, serve their parents, and remain connected with the rich culture of Punjab. He also appreciated the role of teachers whose guidance enabled the students to achieve such success. At that moment, some parents also expressed happiness over the achievements of their children.

During the event, students also presented few colourful cultural performances which included Giddha, solo dance, poetry recitation and musical items.

On this occasion, the following  Distinctive Awards were presented:

Best Library User Award – Simardeep Kaur

Academic Excellence Award – Amanpreet Kaur & Varnpreet Kaur

Diligent Student Award – Harmandeep Singh & Ravnoor Singh

Highest Attendance Award – Anmol

Artfully Creative Award – Harshdeep Singh, Navdeep Kaur & Amandeep Kaur

Cultural Achievement Award – Gurjeet Singh & Ramandeep Singh

Best Student of the Year – Davinder Sidhu

Among the Teachers:

Best Library User Award – Prof. Varinder Kaur, Prof. Jaspreet Kaur & Prof. Manmohan Kumar

Appreciation Award – Prof. Inderpreet Singh

The event proved to be a great source of inspiration for the students and motivated them to achieve greater heights in life.

At the end of the programme, the College Registrar, Prof. Manjinder Singh Johal thanked the Chief Guest, Special Guest, Faculty Members and Students for making the function a grand success. The stage proceedings were conducted very efficiently by Prof. Varinder Kaur.

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਰਾਈ ਗਈ ਫੇਅਰਵੈਲ ਪਾਰਟੀ|

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਅੰਤਿਮ ਵਰ੍ਹੇ ਦੇ ਵਿਦਿਆਰਥੀਆਂ ਨੂੰ ਵਿਦਾਈ ਦੇਣ ਲਈ ਫੇਅਰਵੈਲ ਪਾਰਟੀ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਰੰਗਾਰੰਗ ਢੰਗ ਨਾਲ ਕਰਵਾਈ ਗਈ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਕਾਲਜ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਸਮਾਗਮ ਵਿੱਚ ਕਾਲਜ ਦੇ ਪ੍ਰਿੰਸੀਪਲ  ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ  ਪ੍ਰਿੰਸੀਪਲ ਡਾ. ਢਿੱਲੋ ਸਾਹਿਬ ਦੇ ਸਵਾਗਤੀ ਸ਼ਬਦਾਂ ਨਾਲ ਹੋਈ ।

ਪ੍ਰਿੰਸੀਪਲ ਸਾਹਿਬਾਨ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਉੱਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਿਹਨਤ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਜੀਵਨ ਵਿੱਚ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗੀਤ, ਨਾਚ, ਕਵਿਤਾਵਾਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ।

ਸਮਾਗਮ ਦੌਰਾਨ ਮਿਸਟਰ ਫੇਅਰਵੈਲ  ਬੀ ਕਾਮ ਛੇਵੇਂ ਸਮੈਸਟਰ ਦੇ ਵਿਦਿਆਰਥੀ  ਦਵਿੰਦਰ ਸਿੱਧੂ ਨੂੰ ਅਤੇ ਮਿਸ ਫੇਅਰਵੈਲ ਬੀ ਏ ਛੇਵੇਂ ਸਮੈਸਟਰ ਦੀ ਵਿਦਿਆਰਥਣ  ਗੁਰਵੀਰ ਕੌਰ ਨੂੰ ਚੁਣਿਆ ਗਿਆ । ਮਿਸਟਰ ਫੇਅਰਵੈਲ ਅਤੇ ਮਿਸ ਫੇਅਰਵੈਲ ਲਈ ਜੱਜਮੈਂਟ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਨਿਭਾਈ ।  ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਵਿਦਿਆਰਥੀਆਂ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਭਾਵੁਕ ਪਲ ਸਾਂਝੇ ਕੀਤੇ।

ਇਹ ਫੇਅਰਵੈਲ ਪਾਰਟੀ ਵਿਦਿਆਰਥੀਆਂ ਲਈ ਯਾਦਗਾਰ ਸਮਾਗਮ ਸਾਬਤ ਹੋਈ। ਇਸ ਮੌਕੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਵਿਦਿਆਰਥਣ ਜਸਰੀਨ ਕੌਰ ਅਤੇ ਭੂਮਿਕਾ ਨੇ  ਭਾਖੂਬੀ ਨਿਭਾਈ।

Sunday, 12 April 2026

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 25 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਬੀ.ਏ. ਛੇਵਾਂ ਸਮੈਸਟਰ ਦੀ ਵਿਦਿਆਰਥਣ ਅਨਮੋਲ  ਨੇ ਪਹਿਲਾ ਸਥਾਨ , ਬੀ.ਏ.  ਦੂਜੇ ਸਮੈਸਟਰ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ ਦੂਜਾ ਸਥਾਨ ਅਤੇ ਬੀ. ਕਾਮ. ਦੂਜੇ ਸਮੈਸਟਰ ਦੇ ਵਿਦਿਆਰਥੀ ਪ੍ਰਭਸਿਮਰਨ ਸਿੰਘ  ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ ਅਤੇ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਨੌਜ਼ਵਾਨ ਸਾਡਾ ਭਵਿੱਖ ਹਨ ਅਤੇ ਇੱਕ ਸਿਹਤਮੰਦ ਰਾਸ਼ਟਰ ਦੇ ਨਿਰਮਾਣ ਲਈ ਸਰੀਰਕ ਤੇ ਮਾਨਸਿਕ ਸਿਹਤ ਦਾ ਸਹੀ ਹੋਣਾ ਅਤਿਅੰਤ ਜ਼ਰੂਰੀ ਹੈ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ, ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਜਸਪ੍ਰੀਤ ਕੌਰ  ਵੱਲੋਂ ਸਨਮਾਨਿਤ ਕੀਤਾ ਗਿਆ।

Thursday, 26 February 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਰਵਾਈ ਸਲਾਨਾ ਸਪੋਰਟਸ ਮੀਟ


ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ  ਵਿਖੇ ਕਰਵਾਈ ਸਲਾਨਾ ਸਪੋਰਟਸ ਮੀਟ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਪੋਰਟਸ ਮੀਟ ਦੀ ਸ਼ੁਰੂਆਤ ਮਾਰਚ ਪਾਸਟ ਨਾਲ ਹੋਈ, ਜਿਸ ਵਿਚ ਕਾਲਜ  ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਪੋਰਟਸ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਸ. ਵਰਿੰਦਰ ਪਾਲ ਸਿੰਘ ਬਾਜਵਾ ਐਡੀਸ਼ਨਲ ਡਿਪਟੀ ਕਮਿਸ਼ਨਰ ਕਪੂਰਥਲਾ, ਵਿਸ਼ੇਸ਼ ਮਹਿਮਾਨ  ਅੰਤਰਰਾਸ਼ਟਰੀ ਹਾਕੀ ਖਿਡਾਰੀ ਸ. ਰਿਪੁਦਮਨਜੀਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ.  ਗੁਰਭਜਨ ਸਿੰਘ ਲਾਸਾਨੀ   ਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ   ਨੇ ਸਾਂਝੇ ਤੌਰ 'ਤੇ ਕੀਤਾ। ਖੇਡਾਂ ਸ਼ੁਰੂ ਕਰਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ.ਅਮਰੀਕ ਸਿੰਘ ਨੇ ਖੇਡਾਂ ਦੇ ਨਿਯਮਾਂ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸ਼ੁਰੂਆਤ ਵਿੱਚ ਸਹੁੰ  ਚੁੱਕੀ ਕਿ ਉਹ ਆਪਣੇ ਆਪ ਨੂੰ ਫਿੱਟ ਰੱਖਣ ਲਈ ਹਰ ਰੋਜ਼ ਤੀਹ ਮਿੰਟ ਕਿਸੇ ਨਾ ਕਿਸੇ ਖੇਡ ਵਿੱਚ ਹਿੱਸਾ ਲੈਣਗੇ ਅਤੇ ਆਪਣੇ ਦੋਸਤਾਂ, ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਗੇ।  ਮਾਰਚ ਪਾਸ ਤੋਂ ਬਾਅਦ ਕਾਲਜ ਦੇ ਲੜਕਿਆਂ ਨੇ 100 ਮੀਟਰ ਰੇਸ, 200 ਮੀਟਰ ਰੇਸ,  ਸੈਕ ਰੇਸ, ਰੱਸਾ ਕੱਸੀ, ਲੌਂਗ ਜੰਪ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਸ਼ਾਟ ਪੁੱਟ, ਸਪੂਨ ਰੇਸ, ਵੂਸ਼ੋ ਆਦਿ ਖੇਡਾਂ ਵਿੱਚ ਭਾਗ ਲਿਆ ਅਤੇ ਲੜਕੀਆਂ ਨੇ  100 ਮੀਟਰ ਰੇਸ, 200 ਮੀਟਰ ਰੇਸ, ਸੈਕ ਰੇਸ, ਸਪੂਨ ਰੇਸ, ਥ੍ਰੀ ਲੈਗਜ਼, ਰੱਸਾ ਕੱਸੀ, ਲੌਂਗ ਜੰਪ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਸ਼ਾਟ ਪੁੱਟ ਆਦਿ ਖੇਡਾਂ ਵਿੱਚ ਭਾਗ ਲਿਆ।  ਇਸ ਦੌਰਾਨ ਕਾਲਜ ਦੇ ਅਧਿਆਪਕਾਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਇਸ ਮੌਕੇ ਮੁੱਖ ਮਹਿਮਾਨ ਸ. ਵਰਿੰਦਰ ਪਾਲ ਸਿੰਘ ਬਾਜਵਾ  ਨੇ ਕਿਹਾ ਕਿ ਅਜਿਹੀਆਂ ਖੇਡਾਂ ਬੱਚਿਆਂ ਦੇ ਸਰੀਰਕ, ਬੌਧਿਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਨ੍ਹਾਂ ਨਾਲ  ਵਿਦਿਆਰਥੀਆਂ ਦੀ  ਖੇਡਾਂ ਵਿੱਚ ਹਿੱਸਾ ਲੈਣ ਦੀ ਦਿਲਚਸਪੀ ਵੱਧਦੀ ਹੈ। ਉਨ੍ਹਾਂ ਕਿਹਾ ਕਿ ਕਾਲਜ  ਵਿਚ ਅਜਿਹੀਆਂ ਗਤੀਵਿਧੀਆਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਅੱਗੇ ਲਿਆਇਆ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ  ਪ੍ਰੇਰਨਾਦਾਇਕ ਭਾਸ਼ਣ ਵੀ ਦਿੱਤਾ | ਵਿਸ਼ੇਸ਼ ਮਹਿਮਾਨ ਸ.ਰਿਪੁਦਮਨਜੀਤ ਸਿੰਘ  ਨੇ ਹੋਣਹਾਰ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ  ਕਿਹਾ ਕਿ  ਖੇਡਾਂ ਸਾਡੇ ਸਰੀਰ ਅਤੇ ਮਨ ਨੂੰ ਤੰਦਰੁਸਤੀ ਅਤੇ ਤਾਜ਼ਗੀ ਦਿੰਦੀਆਂ ਹਨ।  ਸਾਨੂੰ ਹਾਰ, ਜਿੱਤ ਦੀ ਪਰਵਾਹ ਨਾ ਕਰਦੇ ਹੋਏ ਲਗਾਤਾਰ ਖੇਡਾਂ ਵਿਚ ਭਾਗ ਲੈਂਦੇ ਰਹਿਣਾ ਚਾਹੀਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਨ੍ਹਾਂ ਵਿਚ ਸੈਲਫ਼ ਕਾਨਫੀਡੈਂਸ ਵੀ ਪੈਦਾ ਹੁੰਦਾ ਹੈ।  ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਅਤੀ ਜ਼ਰੂਰੀ ਹਨ। ਖੇਡਾਂ ਜਿੱਥੇ ਸਾਨੂੰ  ਅਨੁਸ਼ਾਸਨ ਸਿਖਾਉਂਦੀਆਂ ਹਨ, ਉੱਥੇ ਅੱਗੇ ਵਧਣ ਲਈ  ਖੇਡਾਂ ਤੋਂ ਪ੍ਰੇਰਨਾ ਵੀ ਮਿਲਦੀ ਹੈ। ਉਨ੍ਹਾਂ  ਕਿਹਾ ਕਿ ਖੇਡਾਂ ਇੱਕ ਪ੍ਰਮਾਣਿਕ ਮਾਧਿਅਮ ਹਨ, ਜੋ ਸਾਡੇ ਨੌਜ਼ਵਾਨਾਂ ਨੂੰ ਸਹੀ ਸੇਧ ਦੇ ਸਕਦੀਆਂ ਹਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਸਾਰਥਕ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟਾਈ ਕਿ ਕਾਲਜ ਦੇ ਸਾਰੇ  ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ  ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ। । ਇਸ ਮੌਕੇ ਬੀ ਬੀ ਏ ਦੂਜੇ ਸਮੈਸਟਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੂੰ ਵੱਖ ਵੱਖ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ 'ਤੇ ਬੈਸਟ ਐਥਲੀਟ ਲੜਕੀਆਂ ਵਿੱਚੋਂ ਅਤੇ ਬੀ ਕਾਮ ਦੂਜੇ ਸਮੈਸਟਰ ਦੇ ਵਿਦਿਆਰਥੀ  ਜੋਬਨਪ੍ਰੀਤ ਸਿੰਘ ਨੂੰ  ਬੈਸਟ ਐਥਲੀਟ ਲੜਕਿਆਂ ਵਿੱਚੋਂ ਚੁਣਿਆ ਗਿਆ । ਅੰਤ ਵਿੱਚ ਡੀਨ ਸਪੋਰਟਸ ਪ੍ਰੋ. ਮਨਜਿੰਦਰ ਸਿੰਘ ਜੌਹਲ   ਵਲੋਂ ਸਲਾਨਾ ਸਪੋਰਟਸ ਮੀਟ ਦੀ ਸਫ਼ਲਤਾ ਲਈ ਸਮੂਹ ਖਿਡਾਰੀਆਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ।  ਖੇਡਾਂ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਸ. ਵਰਿੰਦਰ ਪਾਲ ਸਿੰਘ ਬਾਜਵਾ, ਸ. ਰਿਪੁਦਮਨਜੀਤ ਸਿੰਘ, ਸ. ਗੁਰਭਜਨ ਸਿੰਘ ਲਾਸਾਨੀ, ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਡਾ.  ਅਮਰੀਕ ਸਿੰਘ   ਨੇ ਸਾਂਝੇ ਤੌਰ 'ਤੇ ਸਨਮਾਨਤ ਕੀਤਾ । ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ, ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਬਖ਼ੂਬੀ ਨਿਭਾਈ। ਇਸ ਸਪੋਰਟਸ ਮੀਟ ਦੌਰਾਨ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਸੀਨੀਅਰ ਐਡਵੋਕੇਟ ਅਨੁਜ ਆਨੰਦ, ਅੰਤਰਰਾਸ਼ਟਰੀ ਕਬੱਡੀ ਕੋਚ ਚਰਨਜੀਤ ਸਿੰਘ,  ਅੰਤਰਰਾਸ਼ਟਰੀ ਕਬੱਡੀ ਆਫਿਸ਼ਅਲ ਪਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ  ਵਿਦਿਆਰਥੀ ਹਾਜ਼ਰ ਸਨ।

Sunday, 22 February 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਕਰਾਇਆ ਇੰਟਰ ਕਾਲਜ ਆਈ ਟੀ ਫੈਸਟ TechTitans-2026


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਸਫ਼ਲਤਾ ਪੂਰਵਕ ਇੰਟਰ ਕਾਲਜ ਆਈ ਟੀ ਫੈਸਟ TechTitans-2026 ਪ੍ਰੋਗਰਾਮ ਆਯੋਜਿਤ ਕੀਤਾ। ਜਿਸ ਵਿੱਚ ਵੱਖ ਵੱਖ ਕਾਲਜਾਂ ਦੇ 160 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਡਾ. ਆਰ. ਪੀ. ਐਸ. ਬੇਦੀ ਡੀਨ (Planning & External Programs) ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਮੁੱਖ ਮਹਿਮਾਨ ਵਜੋਂ ਅਤੇ ਡਾ. ਮਨਪ੍ਰੀਤ ਸਿੰਘ ਲਹਿਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਣ ਲਈ, ਕਾਲਜ ਵਿੱਚ ਸਮੇਂ-ਸਮੇਂ 'ਤੇ ਅਜਿਹੇ ਮੁਕਾਬਲੇ, ਸੈਮੀਨਾਰ ਅਤੇ ਵਰਕਸ਼ਾਪ ਆਦਿ ਪ੍ਰੋਗਰਾਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਆਈ.ਟੀ. ਫੈਸਟ  ਵਿਦਿਆਰਥੀਆਂ ਲਈ ਇੱਕ ਐਸਾ ਮੰਚ ਹੈ, ਜਿੱਥੇ ਉਹ ਆਪਣੀ ਤਕਨੀਕੀ ਕਾਬਲੀਅਤ, ਰਚਨਾਤਮਕਤਾ ਅਤੇ ਨਵੀਨਤਾ ਨੂੰ ਪ੍ਰਗਟ ਕਰ ਸਕਦੇ ਹਨ। ਅੱਜ ਦੇ ਡਿਜ਼ੀਟਲ ਯੁੱਗ ਵਿੱਚ ਆਈ.ਟੀ. ਫੈਸਟ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਇਸ ਤਕਨੀਕੀ ਅਤੇ ਰਚਨਾਤਮਕ ਮੁਕਾਬਲਿਆਂ ਦੇ ਸੁਮੇਲ ਪ੍ਰੋਗਰਾਮ ਵਿੱਚ ਪਾਵਰ ਪੁਆਇੰਟ ਪ੍ਰੋਜੈਂਟੇਸ਼ਨ, ਕੰਟੈਂਟ ਕ੍ਰੀਏਸ਼ਨ, ਨੈਟ ਸੇਵੀ, ਫ਼ੋਟੋਗ੍ਰਾਫ਼ੀ, ਪੇਂਟਿੰਗ, ਆਈ ਟੀ. ਕੁਇਜ਼, ਸੌਫਟਵੇਅਰ ਸ਼ੋਕੇਸ, ਬਿਜ਼ਨਸ ਕੁਇਜ਼, ਲੋਕ ਗੀਤ, ਗਰੁੱਪ ਡਾਂਸ, ਕਵੀਸ਼ਰੀ, ਸੋਲੋ ਡਾਂਸ ਆਦਿ ਮੁਕਾਬਲੇ ਕਰਵਾਏ।

ਮੁੱਖ ਮਹਿਮਾਨ ਡਾ. ਆਰ. ਪੀ. ਐਸ. ਬੇਦੀ ਨੇ ਬੋਲਦਿਆਂ ਕਿਹਾ ਕਿ TechTitans-2026 ਤਕਨੀਕੀ ਅਤੇ ਰਚਨਾਤਮਕ ਮੁਕਾਬਲਿਆਂ ਵਾਲਾ ਅਜਿਹਾ  ਆਈ ਟੀ ਫੈਸਟ ਹੈ, ਜੋ ਵਿਦਿਆਰਥੀਆਂ ਨੂੰ ਭਵਿੱਖ ਦੇ  ਟੈਕਨੋਲਜੀ ਖੇਤਰ ਵਿੱਚ ਆਪਣੇ ਯੋਗਦਾਨ ਨੂੰ ਸਹੀ ਰੂਪ ਵਿੱਚ ਪ੍ਰਗਟ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਆਈ.ਟੀ. ਫੈਸਟ ਸਿਰਫ਼ ਮਨੋਰੰਜਨ ਨਹੀਂ, ਸਗੋਂ ਗਿਆਨ, ਹੁਨਰ ਅਤੇ ਵਿਅਕਤੀਗਤ ਵਿਕਾਸ ਦਾ ਮਹੱਤਵਪੂਰਨ ਸਾਧਨ ਹੈ। ਇਹ ਵਿਦਿਆਰਥੀਆਂ ਨੂੰ ਡਿਜ਼ੀਟਲ ਦੁਨੀਆ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਤਕਨੀਕੀ ਸਿੱਖਿਆ ਦੇ ਨਾਲ ਸਿਰਜਨਾਤਮਕ ਕੁਸ਼ਲਤਾਵਾਂ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਅਤੇ ਗਿਆਨ ਦੇ ਵਾਧੇ ਲਈ ਅਜਿਹੇ ਮੁਕਾਬਲਿਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।  ਵਿਸ਼ੇਸ਼ ਮਹਿਮਾਨ ਡਾ. ਮਨਪ੍ਰੀਤ ਸਿੰਘ ਲਹਿਲ  ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਸ਼ੇ 'ਚ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ 'ਚ ਸਹਾਈ ਸਿੱਧ ਹੁੰਦੇ ਹਨ। ਇਹ ਮੰਚ ਵਿਦਿਆਰਥੀਆਂ ਨੂੰ ਨਵੇਂ ਵਿਚਾਰ ਪੇਸ਼ ਕਰਨ ਅਤੇ ਨਵੀਨ ਪ੍ਰੋਜੈਕਟ ਬਣਾਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ TechTitans 2026 ਨੂੰ ਬਹੁਤ ਹੀ ਸਫ਼ਲਤਾ ਪੂਰਵਕ ਕਰਵਾਉਣ 'ਤੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ।

ਪ੍ਰੋਗਰਾਮ ਦੇ ਅੰਤ ਵਿੱਚ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਇਸ ਆਈ ਟੀ ਫੈਸਟ ਵਿੱਚ ਇੰਨੀ ਵੱਡੀ ਪੱਧਰ ਤੇ ਵਿਦਿਆਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਦੌਰਾਨ  ਹਿੰਦੂ ਕੰਨਿਆ ਕਾਲਜ ਕਪੂਰਥਲਾ ਨੇ ਓਵਰਆਲ ਟਰਾਫ਼ੀ, ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ  ਫਸਟ ਰਨਰ ਅੱਪ ਅਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ, ਕਪੂਰਥਲਾ ਨੇ ਸੈਕਿੰਡ ਰਨਰ ਅੱਪ ਦੀ ਟਰਾਫੀ ਪ੍ਰਾਪਤ ਕੀਤੀ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ,  ਵਿਸ਼ੇਸ਼ ਮਹਿਮਾਨ ਤੇ ਕਾਲਜ ਦੇ ਪ੍ਰਿੰਸੀਪਲ ਸਾਹਿਬ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ  ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ ਪ੍ਰਭਜੋਤ ਕੌਰ, ਪ੍ਰੋ ਕੰਚਨ ਗੁਪਤਾ, ਪ੍ਰੋ. ਗੁਰਕਮਲ ਕੌਰ, ਪ੍ਰੋ. ਸੁਮੀਤ ਸਰਾਓ, ਪ੍ਰੋ ਸੰਦੀਪ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ । ਇਨ੍ਹਾਂ ਮੁਕਾਬਲਿਆ ਦੌਰਾਨ ਮੰਚ ਦਾ ਸੰਚਾਲਨ ਪ੍ਰੋ ਵਰਿੰਦਰ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ ਕੀਤਾ।

Sunday, 8 February 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਆਈ.ਟੀ. ਫੈਸਟ ਕਰਵਾਇਆ


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ  ਨੇ ਸਫ਼ਲਤਾ ਪੂਰਵਕ ਆਈ.ਟੀ. ਫੈਸਟ ਕਰਵਾਇਆ, ਜਿਸ 'ਚ ਕਾਲਜ ਦੀਆ ਵੱਖ-ਵੱਖ ਕਲਾਸਾ ਦੇ 160 ਵਿਦਿਆਰਥੀਆ ਨੇ ਹਿੱਸਾ ਲਿਆ। ਇਸ ਪ੍ਰੋਗਰਾਮ 'ਚ ਡਾ. ਪ੍ਰਬਲ ਕੁਮਾਰ ਜੋਸ਼ੀ ਪ੍ਰਿੰਸੀਪਲ ਗੁਰੂ ਨਾਨਕ ਨੈਸ਼ਨਲ ਕਾਲਜ, ਨਕੋਦਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ 'ਚ ਪਾਵਰ ਪੁਆਇੰਟ ਪ੍ਰੈਜੈਟੇਸ਼ਨ, ਕੰਟੈਂਟ ਕ੍ਰੀਏਸ਼ਨ, ਨੈਟ ਸੇਵੀ, ਫ਼ੋਟੋਗ੍ਰਾਫ਼ੀ ਅਤੇ ਪੇਂਟਿੰਗ ਆਦਿ ਮੁਕਾਬਲੇ ਕਰਵਾਏ ।    ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮਹਿਮਾਨ ਨੇ ਇਸ  ਆਈ.ਟੀ. ਫੈਸਟ ਦੀ  ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਵਿੱਚ ਤਕਨੀਕੀ ਹੁਨਰ, ਰਚਨਾਤਮਕਤਾ ਅਤੇ ਨਵੀਨਤਾ ਨੂੰ ਵਿਕਸਤ ਕਰਨ  ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਸਿਧਾਂਤਕ ਗਿਆਨ ਨੂੰ ਹਕੀਕਤੀ ਚੁਣੌਤੀਆਂ ਨਾਲ ਜੋੜਣ ਅਤੇ ਨਵੀਂ ਉੱਭਰ ਰਹੀ ਤਕਨਾਲੋਜੀ ਨਾਲ ਅਪਡੇਟ ਰਹਿਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਗਰਮ ਭਾਗੀਦਾਰੀ ਕਰਨ, ਸਹਿਯੋਗ ਨਾਲ ਕੰਮ ਕਰਨ ਅਤੇ ਫੈਸਟ ਵੱਲੋਂ ਮਿਲੇ ਮੌਕਿਆਂ ਦਾ ਲਾਭ ਉਠਾ ਕੇ ਆਪਣੀ ਸਮੱਸਿਆ-ਹਲ ਕਰਨ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਤੇਜ਼ੀ ਨਾਲ ਬਦਲ ਰਹੇ ਆਈ.ਟੀ. ਉਦਯੋਗ ਲਈ ਪੇਸ਼ੇਵਰ ਤਿਆਰੀ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ। ਇਹ ਪ੍ਰੋਗਰਾਮ ਤਕਨੀਕੀ ਸਿੱਖਿਆ ਨਾਲ ਸਬੰਧਿਤ ਵਿਦਿਆਰਥੀਆ ਦੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਵਾਲਾ ਇਕ ਸ਼ਾਨਦਾਰ ਮੰਚ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋੰ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਈ. ਟੀ. ਫੈਸਟ ਤਕਨੀਕੀ ਤੇ ਰਚਨਾਤਮਕ ਮੁਕਾਬਲਿਆ ਵਾਲਾ ਅਜਿਹਾ ਫੈਸਟ ਹੈ, ਜੋ ਵਿਦਿਆਰਥੀਆ ਨੂੰ ਭਵਿੱਖ ਦੇ ਟੈਕਨੌਲਜੀ ਖੇਤਰ ਵਿਚ ਆਪਣੇ ਯੋਗਦਾਨ ਨੂੰ ਸਹੀ ਰੂਪ ਵਿਚ ਪ੍ਰਗਟ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਤਕਨੀਕੀ ਸਿੱਖਿਆ ਦੇ ਨਾਲ ਸਿਰਜਨਾਤਮਕ ਕੁਸ਼ਲਤਾਵਾ ਨੂੰ ਵੀ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾ ਦੇ ਪ੍ਰੋਗਰਾਮ ਵਿਸ਼ੇ 'ਚ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆ ਨੂੰ ਜਾਣੂ ਕਰਵਾਉਣ 'ਚ ਸਹਾਈ ਸਿੱਧ ਹੁੰਦੇ ਹਨ। ਅੰਤ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਪ੍ਰਬਲ ਜੋਸ਼ੀ ਅਤੇ ਪ੍ਰਿੰਸੀਪਲ ਡਾ. ਢਿੱਲੋ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਕੌਰ ਨੇ  ਮੁੱਖ ਮਹਿਮਾਨ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਮੰਚ  ਸੰਚਾਲਨ ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਕੰਚਨ ਗੁਪਤਾ ਨੇ ਬ਼ਖੂਬੀ ਨਿਭਾਇਆ। ਪ੍ਰੋਗਰਾਮ ਦੌਰਾਨ ਵਿਭਾਗ ਦੇ ਟੈਕਨੀਕਲ ਅਸਿਸਟੈਂਟ ਜੈ ਪ੍ਰਕਾਸ਼ ਦਾ ਵਿਸ਼ੇਸ਼ ਯੋਗਦਾਨ ਰਿਹਾ।  ਇਸ ਮੌਕੇ  ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Tuesday, 27 January 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਨੈਸ਼ਨਲ ਵੋਟਰ ਦਿਵਸ ਨੂੰ ਸਮਰਪਿਤ ਕਰਾਇਆ ਜ਼ਿਲ੍ਹਾ ਪੱਧਰੀ ਪ੍ਰੋਗਰਾਮ


ਜ਼ਿਲ੍ਹਾ ਚੋਣ ਦਫ਼ਤਰ, ਕਪੂਰਥਲਾ ਵੱਲੋਂ 16ਵੇਂ ਨੈਸ਼ਨਲ ਵੋਟਰ ਦਿਵਸ ਨੂੰ ਸਮਰਪਿਤ, ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ   ਲੋਕਤੰਤਰਕ ਮੁੱਲਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫ਼ੈਲਾਉਣ ਦੇ ਉਦੇਸ਼ ਨਾਲ,  ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਏ ਡੀ ਸੀ(ਜਨਰਲ ) ਸ਼੍ਰੀਮਤੀ ਨਵਨੀਤ ਕੌਰ ਬੱਲ PCS,  ਮੁੱਖ ਮਹਿਮਾਨ ਵਜੋਂ  ਅਤੇ ਐਸ ਡੀ ਐਮ, ਕਪੂਰਥਲਾ ਸ਼੍ਰੀਮਤੀ (ਮੇਜਰ) ਡਾ. ਇਰਵਿਨ ਕੌਰ PCS ਤੇ ਅਸਿਸਟੈਂਟ ਕਮਿਸ਼ਨਰ ਜਨਰਲ, ਕਪੂਰਥਲਾ ਸ਼੍ਰੀ ਵਿਸ਼ਾਲ ਵਾਟੱਸ PCS ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।  ਇਸ ਮੌਕੇ  ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕ ਵਰਗ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ, ਨੈਸ਼ਨਲ ਵੋਟਰ ਦਿਵਸ ਦੀ ਮਹੱਤਤਾ ਅਤੇ ਇਸ ਸਬੰਧੀ ਕਾਲਜ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਏ ਡੀ ਸੀ(ਜਨਰਲ) ਸ਼੍ਰੀਮਤੀ ਨਵਨੀਤ ਕੌਰ ਬੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਵੋਟ ਦਾ ਅਧਿਕਾਰ ਸਾਡੇ ਸੰਵਿਧਾਨਕ ਅਧਿਕਾਰਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਹੈ ਅਤੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਤੋਂ ਇਸਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਹਿਲੀ ਵਾਰ ਵੋਟਰ ਬਣਨ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ ਵੋਟਰ ਜਾਗਰੂਕਤਾ ਸਹੁੰ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਨਿਰਪੱਖ ਅਤੇ ਜ਼ਿੰਮੇਵਾਰ ਵੋਟਿੰਗ ਕਰਨ ਦਾ ਸੰਕਲਪ ਲਿਆ। ਪ੍ਰੋਗਰਾਮ ਵਿੱਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਵੱਲੋਂ ਸ਼ਬਦ, ਲਿਟਲ ਐਂਜਲਜ਼ ਕੋ-ਐਜੂਕੇਸ਼ਨ ਸਕੂਲ ਵੱਲੋਂ ਪ੍ਰਾਰਥਨਾ ਡਾਂਸ, pwd icon  ਮੰਗਲ ਸਿੰਘ ਭੰਡਾਲ ਨੈਸ਼ਨਲ ਅਵਾਰਡੀ ਵੱਲੋਂ ਕਵਿਤਾ, ਹਿੰਦੂ ਕੰਨਿਆ ਕਾਲਜ ਵੱਲੋਂ ਗੀਤ,  ਸਰਕਾਰੀ ਹਾਈ ਸਕੂਲ ਮਨਸੂਰਵਾਲ ਦੇ ਬੱਚਿਆਂ ਵੱਲੋਂ ਡਾਂਸ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਨੈਸ਼ਨਲ ਵੋਟਰ ਦਿਵਸ ਨੂੰ ਸਮਰਪਿਤ ਆਪਣਾ ਲਿਖਿਆ ਗੀਤ ਪੇਸ਼ ਕੀਤਾ ਗਿਆ ।

ਮੁੱਖ ਮਹਿਮਾਨ ਏ ਡੀ ਸੀ ਸ਼੍ਰੀਮਤੀ ਨਵਨੀਤ ਕੌਰ ਬੱਲ ਨੇ ਬੈਸਟ ERO  ਦਾ ਅਵਾਰਡ ਐਸ ਡੀ ਐਮ ਮੇਜਰ ਡਾ. ਇਰਵਿਨ ਕੌਰ  ਨੂੰ , ਬੈਸਟ ਸਵੀਪ ਨੋਡਲ ਅਫ਼ਸਰ ਦਾ ਅਵਾਰਡ ਅਸਿਸਟੈਂਟ ਕਮਿਸ਼ਨ ਜਨਰਲ ਸ਼੍ਰੀ ਵਿਸ਼ਾਲ ਵਾਟੱਸ ਨੂੰ ਅਤੇ ਬੈਸਟ ਬੀ ਐਲ ਓ ਦਾ ਅਵਾਰਡ ਮਨਦੀਪ ਸਿੰਘ ਨੂੰ ਦਿੱਤਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਮੇਂ ਸਮੇਂ ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ  ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ  ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।  ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਅਸਿਸਟੈਂਟ ਨੋਡਲ ਅਫ਼ਸਰ ਸ. ਪਰਮਜੀਤ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਚੋਣ ਕਾਨੂੰਗੋ ਸ੍ਰੀਮਤੀ ਪੂਜਾ ਕੱਕੜ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ  ਪ੍ਰੋਗਰਾਮਰ ਕਮਲ ਕਿਸ਼ੋਰ, ਕਲਰਕ ਸਤਪਾਲ ਸਿੰਘ, ਦਿਲਬਾਗ ਸਿੰਘ, ਪਰਮਜੀਤ ਕੌਰ, ਰਕੇਸ਼ ਕੁਮਾਰ, ਡੈਟਾ ਐਂਟਰੀ ਓਪਰੇਟਰ ਜਤਿੰਦਰ ਕੁਮਾਰ ਅਤੇ ਓਕਾਰ ਸਿੰਘ ਵੀ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿੱਚ ਵਿਭਾਗ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ  ਕਿ ਅਜਿਹੇ ਸਮਾਗਮ ਨੌਜ਼ਵਾਨਾਂ ਨੂੰ ਸੁਚੇਤ ਨਾਗਰਿਕ ਬਣਾਉਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ।

Wednesday, 14 January 2026

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

 


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਪੰਜਾਬੀ ਰਿਵਾਇਤਾਂ ਅਨੁਸਾਰ ਮਨਾਇਆ ਗਿਆ। ਪਹਿਲਾਂ ਲੋਹੜੀ ਦੀ ਅੱਗ ਬਾਲ ਕੇ ਤਿਲ, ਰੇਵੜੀਆਂ, ਮੂੰਗਫਲੀ ਅਤੇ ਗੱਚਕ ਅਰਪਣ ਕੀਤੀ ਗਈ। ਉਪਰੰਤ  ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕਗੀਤ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ  ਮਾਹੌਲ ਨੂੰ ਰੰਗੀਨ ਬਣਾ ਦਿੱਤਾ । ਇਸ ਮੌਕੇ ਪ੍ਰਿੰਸੀਪਲ ਡਾ.  ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਨਾ ਸਿਰਫ਼ ਮੌਸਮੀ ਤਬਦੀਲੀ ਦਾ ਪ੍ਰਤੀਕ ਹੈ, ਸਗੋਂ ਇਹ ਆਪਸੀ ਪਿਆਰ, ਸਾਂਝ ਅਤੇ ਭਰਾਤਰੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ  ਕਰਦਿਆਂ, ਆਪਣੀ ਵਿਰਾਸਤ ’ਤੇ ਮਾਣ ਕਰਨ ਅਤੇ ਇਸਨੂੰ ਸੰਭਾਲ ਕੇ ਅੱਗੇ ਲਿਜਾਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੂੰਗਫਲੀ ਵੰਡ ਕੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।ਇਸ ਸਮਾਗਮ ਵਿੱਚ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ।

Monday, 22 December 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਐਨ.ਐੱਸ.ਐੱਸ. ਦੇ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ |


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਵਿਦਿਆਰਥੀਆਂ ਵਿੱਚ ਸਮਾਜਿਕ ਸੇਵਾ, ਅਨੁਸ਼ਾਸਨ ਅਤੇ ਰਾਸ਼ਟਰੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੱਤ ਰੋਜ਼ਾ ਐਨ.ਐੱਸ.ਐੱਸ.  ਕੈਪ ਦੀ ਸ਼ੁਰੂਆਤ ਹੋਈ। ਕੈਂਪ ਦੇ ਪਹਿਲੇ ਦਿਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਐੱਸ.ਐੱਸ. ਵਿਦਿਆਰਥੀਆਂ ਵਿੱਚ ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਵਿਕਾਸ ਕਰਦੀ ਹੈ। ਐਨ.ਐੱਸ.ਐੱਸ. ਰਾਹੀਂ ਵਿਦਿਆਰਥੀ ਸਮਾਜ ਨਾਲ ਜੁੜ ਕੇ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਐਨ ਐਸ ਐਸ ਕੈਂਪ ਵਿਦਿਆਰਥੀਆਂ ਨੂੰ ਜੀਵਨ ਦੀ ਅਸਲ ਸਮਝ ਦੇਣ ਦੇ ਨਾਲ ਨਾਲ ਸਮਾਜ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਐਨ ਐਸ ਐਸ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦੀ ਹੈ ਅਤੇ ਸਮਾਜ ਦੀ ਭਲਾਈ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੇ  ਸੇਵਾ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ ਦੀ ਵਿਦਿਆਰਥੀਆਂ ਨੂੰ ਅਪੀਲ ਵੀ ਕੀਤੀ।  ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ  ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ “ਨਾਟ ਮੀ ਬਟ ਯੂ” ਦਾ ਸੰਦੇਸ਼ ਹਰ ਵਿਦਿਆਰਥੀ ਦੇ ਜੀਵਨ ਦਾ ਮੂਲ ਮੰਤਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੱਤ ਰੋਜ਼ਾ ਐਨ ਐਸ ਐਸ ਕੈਂਪ ਦੌਰਾਨ  ਸਵੱਛਤਾ ਅਭਿਆਨ, ਨਸ਼ਾ ਮੁਕਤੀ ਜਾਗਰੂਕਤਾ, ਵਾਤਾਵਰਨ ਦੀ ਸੰਭਾਲ ਅਤੇ ਸਿਹਤ ਸੰਬੰਧੀ ਜਾਣਕਾਰੀ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ।    ਕੈਂਪ ਵਿੱਚ ਐਨ.ਐੱਸ.ਐੱਸ. ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ, ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਕੈਂਪ ਦੇ ਕੋ-ਕਨਵੀਨਰ ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਸੰਦੀਪ ਸਿੰਘ ਅਤੇ ਪ੍ਰੋ ਮਨਮੋਹਨ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਸਟੇਜ ਦੀ ਕਾਰਵਾਈ ਪ੍ਰੋ.  ਜਸਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ।

Wednesday, 3 December 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਦੀ ਅਨੁਵਾਦਿਤ ਪੁਸਤਕ 'The Emotions' ਦਾ ਰਿਲੀਜ਼ ਸਮਾਰੋਹ ਆਯੋਜਿਤ|


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਅੱਖਰ ਮੰਚ ਕਪੂਰਥਲਾ ਵੱਲੋਂ ਕਾਲਜ ਦੇ ਸਹਿਯੋਗ ਨਾਲ ਪੰਜਾਬੀ ਦੇ ਉੱਘੇ ਲੇਖਕ ਡਾ. ਗੁਰਬਖ਼ਸ਼ ਸਿੰਘ ਭੰਡਾਲ ਦੀ ਅਨੁਵਾਦਿਤ ਪੁਸਤਕ 'The Emotions' ਦਾ  ਰਿਲੀਜ਼ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ । ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਅੱਖਰ ਮੰਚ ਦੇ ਸਰਪ੍ਰਸਤ ਅਤੇ ਉੱਘੇ ਪੰਜਾਬੀ ਸ਼ਾਇਰ ਪ੍ਰੋਫ਼ੈਸਰ ਕੁਲਵੰਤ ਸਿੰਘ ਔਜਲਾ ਨੇ ਕਿਤਾਬ ਦੇ ਮੁੱਖ ਵਿਸ਼ਿਆਂ, ਇਸ ਦੀ ਮਹੱਤਤਾ ਅਤੇ ਇਸ ਦੇ ਲਿਖੇ ਜਾਣ ਦੇ ਉਦੇਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ  ਦੱਸਿਆ ਕਿ ਇਹ ਕਿਤਾਬ ਮੈਡਮ ਰਣਜੀਤ ਕੌਰ ਦੁਆਰਾ ਅਨੁਵਾਦਿਤ ਕੀਤੀ ਤੇ ਚੇਤਨਾ ਪ੍ਰਕਾਸ਼ਨ, ਲੁਧਿਆਣਾ ਵੱਲੋਂ ਛਾਪੀ ਗਈ ਹੈ , ਜਿਸ ਵਿੱਚ ਡਾ. ਗੁਰਬਖ਼ਸ਼ ਸਿੰਘ ਭੰਡਾਲ ਦੇ “ਜ਼ਿੰਦਗੀ ਨੂੰ ਹਾਂ-ਪੱਖੀ ਹੁੰਗਾਰਾ”  ਦੇਣ ਵਾਲੇ 32 ਲੇਖ ਸ਼ਾਮਲ ਹਨ।  ਅੱਖਰ ਮੰਚ ਦੇ ਪ੍ਰਧਾਨ ਸ. ਸਰਵਣ ਸਿੰਘ ਔਜਲਾ ਨੇ ਇਸ  ਕਿਤਾਬ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ  ਦੱਸਿਆ ਕਿ ਇਹ ਕਿਤਾਬ ਪਾਠਕਾਂ ਲਈ ਗਿਆਨ-ਵਰਧਕ  ਅਤੇ ਪ੍ਰੇਰਣਾਦਾਇਕ ਹੈ। ਇਹ ਕਿਤਾਬ ਇਨਸਾਨ ਨੂੰ ਜ਼ਿੰਦਗੀ ਜਿਉਣ ਦਾ ਢੰਗ ਸਿਖਾਉਂਦੀ ਹੈ। ਅੱਜ ਢਹਿੰਦੀਆਂ ਕਲਾ ਵਿੱਚ ਜਾ ਰਹੇ  ਇਨਸਾਨ ਨੂੰ ਸਦਾ ਚੜ੍ਹਦੀ ਕਲਾ, ਅੱਗੇ ਵਧਣ ਦੀ ਪ੍ਰੇਰਨਾ ਅਤੇ ਹਾਂ-ਪੱਖੀ ਸੋਚ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਨੇ  ਕਿਤਾਬ ਦਾ ਮੁਲਾਂਕਣ ਕਰਦਿਆਂ ਕਿਹਾ ਕਿ ਡਾ.  ਭੰਡਾਲ ਸਾਹਿਬ ਦੀ ਇਹ ਕਿਤਾਬ ਨੌਜ਼ਵਾਨ ਪੀੜ੍ਹੀ ਨੂੰ ਜੀਵਨ ਪ੍ਰਤੀ ਸਕਾਰਾਤਮਕ ਰੁਖ ਅਪਣਾਉਣ ਦੀ ਪ੍ਰੇਰਨਾ ਦਿੰਦੀ ਹੈ ਅਤੇ ਇਹ ਕਿਤਾਬ ਮਨੁੱਖੀ ਮਨ, ਆਤਮ-ਵਿਸ਼ਵਾਸ ਅਤੇ ਜੀਵਨ ਵਿੱਚ ਹੌਸਲਾ ਬਰਕਰਾਰ ਰੱਖਣ ’ਤੇ ਕੇਂਦ੍ਰਿਤ ਹੈ। ਉਨ੍ਹਾਂ  ਕਿਹਾ ਕਿ ਡਾ. ਭੰਡਾਲ  ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਵਡਮੁੱਲੇ ਲੇਖ ਲਿਖ ਕੇ ਸਮਾਜ ਨੂੰ ਨਵੀਂ ਸੇਧ ਦਿੱਤੀ ਹੈ । ਸਮਾਗਮ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਮਹਿਮਾਨਾਂ ਨੇ ਕਿਤਾਬ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ,  ਇਸਨੂੰ ਸਮੇਂ ਦੀ ਲੋੜ ਅਨੁਸਾਰ ਲਾਭਦਾਇਕ ਰਚਨਾ ਕਰਾਰ ਦਿਤਾ। 

ਇਸ ਮੌਕੇ ਹਾਜ਼ਰ ਮਹਿਮਾਨਾਂ ਪ੍ਰੋ. ਹਰਜੀਤ ਸਿੰਘ ਅਸ਼ਕ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ.  ਗੁਰਭਜਨ ਸਿੰਘ ਲਾਸਾਨੀ ਅਤੇ ਡਾ. ਸਰਦੂਲ ਸਿੰਘ ਔਜਲਾ ਨੇ ਜਿੱਥੇ ਕਿਤਾਬ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ,  ਉੱਥੇ  ਆਪਣੀਆਂ ਨਵੀਆਂ ਕਵਿਤਾਵਾਂ ਵੀ ਸੁਣਾਈਆਂ। 

 ਅੰਤ ਵਿੱਚ ਸਾਰੇ ਮਹਿਮਾਨਾਂ ਅਤੇ ਕਾਲਜ ਦੇ ਸਮੂਹ ਸਟਾਫ਼ ਦਾ ਧੰਨਵਾਦ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਗੁਰਭਜਨ ਸਿੰਘ ਲਾਸਾਨੀ ਦੁਆਰਾ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਮਨਜਿੰਦਰ ਸਿੰਘ ਜੌਹਲ ਦੁਆਰਾ ਬਾਖ਼ੂਬੀ ਨਿਭਾਈ ਗਈ ।  ਸਮਾਗਮ ਵਿੱਚ ਨੈਸ਼ਨਲ ਅਵਾਰਡੀ ਸ. ਮੰਗਲ ਸਿੰਘ ਭੰਡਾਲ, ਸ੍ਰੀ ਵਿਨੋਦ ਠਾਕੁਰ, ਬਾਬਾ ਨਿਰਮਲ ਸਿੰਘ ਸਪੇਨ , ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।

Sunday, 23 November 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕਰਵਾਏ ਧਾਰਮਿਕ ਕੁਇਜ਼ ਮੁਕਾਬਲੇ

 


ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ  ਸ਼ਹਾਦਤ ਦੇ 350 ਸਾਲ ਪੂਰੇ ਹੋਣ ਦੇ ਅਵਸਰ ‘ਤੇ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ  ਵੱਲੋਂ ਵਿਦਿਆਰਥੀਆਂ ਲਈ ਇੱਕ ਵਿਸ਼ਾਲ ਅਤੇ ਰੂਹਾਨੀ ਵਿਰਸੇ ਨਾਲ ਜੋੜਣ ਵਾਲਾ ਧਾਰਮਿਕ-ਇਤਿਹਾਸਕ ਆਨਲਾਈਨ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਗਿਆ। ਇਹ ਮੁਕਾਬਲੇ “ਸ਼ਹੀਦਾਂ ਦੀ ਯਾਦ – ਵਿਰਸੇ ਦੀ ਸੰਭਾਲ” ਥੀਮ ਨਾਲ ਕਰਵਾਏ ਗਏ, ਜਿਸ ਦਾ ਮੰਤਵ ਨੌਜ਼ਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਉੱਚ ਆਤਮਿਕ ਸਿਧਾਂਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੀਆਂ ਕੁਰਬਾਨੀਆਂ ਨਾਲ ਜੋੜਨਾ ਸੀ। ਇਸ ਮੁਕਾਬਲੇ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ, ਗੁਰੂ ਸਾਹਿਬ ਦੀ ਬਾਣੀ, ਯਾਤਰਾਵਾਂ, ਇਤਿਹਾਸਕ ਘਟਨਾਵਾਂ ਅਤੇ ਸ਼ਹੀਦੀ ਨਾਲ ਸੰਬੰਧਿਤ ਪ੍ਰਸ਼ਨਾ ਦੇ  ਉੱਤਰ ਦਿੱਤੇ। ਸਨਮਾਨ ਸਮਾਰੋਹ ਤੋਂ ਪਹਿਲਾਂ 

 ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ਼ ਬਹਾਦਰ  ਜੀ ਦੀਆਂ ਸਿੱਖਿਆਵਾਂ—ਧਰਮ ਦੀ ਰੱਖਿਆ, ਮਨੁੱਖਤਾ ਪ੍ਰਤੀ ਪ੍ਰੇਮ, ਨਿਸ਼ਕਾਮ ਸੇਵਾ, ਧਰਮ ਨਿਰਪੱਖਤਾ, ਮਨੁੱਖਤਾ ਦਾ ਆਦਰ ਅਤੇ ਸਰਬੱਤ ਦਾ ਭਲਾ— ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਲਈ ਪ੍ਰੇਰਿਤ ਕੀਤਾ ।  ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ।

ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨੌਜ਼ਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਦੇ ਹਨ ਤੇ ਉਨ੍ਹਾਂ ਵਿੱਚ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਲਈ ਗੌਰਵ ਭਾਵਨਾ ਪੈਦਾ ਕਰਦੇ ਹਨ । ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਨਾ ਸਿਰਫ਼ ਗਿਆਨ ਵਧਾਉਂਦੇ ਹਨ, ਬਲਕਿ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੁਕਾਬਲੇ ਦੇ ਏ ਗਰੁੱਪ ਵਿੱਚ ਜੀ ਬੀ ਪਬਲਿਕ ਸਕੂਲ ਢਿਲਵਾਂ ਦੀਆਂ ਵਿਦਿਆਰਥਣਾਂ ਰੀਤੂ ਅਤੇ ਸਿਮਰਨਪ੍ਰੀਤ ਕੌਰ ਨੇ ਪਹਿਲਾ ਸਥਾਨ, ਜੀ ਟੀ ਬੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ  ਸਕੂਲ ਕਪੂਰਥਲਾ ਦੇ ਵਿਦਿਆਰਥੀ ਡਕਸ਼ ਗਰਗ ਨੇ ਦੂਜਾ ਸਥਾਨ ਅਤੇ ਮੰਡੀ ਹਾਰਡਿੰਗ ਗੰਜ  ਸਕੂਲ ਕਪੂਰਥਲਾ ਦੇ ਵਿਦਿਆਰਥੀ ਪਲਕ ਤੇ ਖੁਸ਼ੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬੀ ਗਰੁੱਪ ਦੇ ਮੁਕਾਬਲਿਆਂ ਵਿੱਚ ਮੰਡੀ ਹਾਰਡਿੰਗ ਗੰਜ ਸਕੂਲ ਦੇ ਵਿਦਿਆਰਥੀ ਗੁਰਨੂਰ ਸਿੰਘ ਬਾਜਵਾ ਨੇ ਪਹਿਲਾ ਸਥਾਨ, ਅੰਸ਼ ਨੇ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਮੀਦੀ ਦੇ ਵਿਦਿਆਰਥੀ ਸਮਰ ਤੇ ਤੇਗ਼ਵੀਰ ਸਿੰਘ ਨੇ ਤੀਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੀ ਵਿਦਿਆਰਥੀਣ ਰਵਨੀਤ ਕੌਰ ਨੇ ਵੀ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਅਤੇ ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਨਕਦ ਰਾਸ਼ੀ ਅਤੇ ਸਰਟੀਫ਼ਿਕੇਟ ਦੇ ਨਾਲ ਸਨਮਾਨਿਤ ਕੀਤਾ।

ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ।

ਇਸ ਮੌਕੇ ਵਿਸ਼ੇਸ਼ ਮਹਿਮਾਨ ਡਾ.  ਬਿਕਰਮ ਸਿੰਘ ਵਿਰਕ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

Monday, 10 November 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਨੈਸ਼ਨਲ ਆਈ ਕੇਅਰ ਹਸਪਤਾਲ, ਜਲੰਧਰ ਵੱਲੋਂ ਅੱਖਾਂ ਦਾ ਮੁਫ਼ਤ ਚੈੱਕ ਅੱਪ ਕੈਂਪ ਲਗਾਇਆ


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ  ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ  ਨੈਸ਼ਨਲ ਆਈ ਕੇਅਰ ਹਸਪਤਾਲ, ਜਲੰਧਰ  ਨੇ ਵਿਦਿਆਰਥੀਆਂ ਅਤੇ ਸਟਾਫ਼ ਲਈ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ 200 ਤੋਂ ਵੱਧ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ  ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ।  ਜਿਨ੍ਹਾਂ ਨੂੰ ਚਸ਼ਮੇ ਜਾਂ ਇਲਾਜ ਦੀ ਲੋੜ ਸੀ, ਉਨ੍ਹਾਂ ਨੂੰ ਡਾਕਟਰੀ ਸਲਾਹ ਦਿੱਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।  ਤਜ਼ਰਬੇਕਾਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕ ਵੀ ਕੀਤਾ ।

ਕਾਲਜ ਦੇ ਪ੍ਰਿੰਸਿਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ  ਕਿਹਾ ਕਿ “ਅੱਜ ਦੇ ਸਮੇਂ ਵਿੱਚ ਮੋਬਾਈਲ ਅਤੇ ਕੰਪਿਊਟਰ ਦੀ ਵਧਦੀ ਵਰਤੋਂ ਕਾਰਨ ਅੱਖਾਂ ਦੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਦਾ ਸੁੰਦਰ ਮਾਧਿਅਮ ਹਨ।” ਅੰਤ ਵਿੱਚ ਉਨ੍ਹਾਂ ਨੇ ਡਾਕਟਰਾਂ ਦੀ ਟੀਮ ਅਤੇ ਆਯੋਜਕਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ, ਡਾਕਟਰਾਂ ਵੱਲੋਂ ਅੱਖਾਂ ਦੀ ਸੁਰੱਖਿਆ ਅਤੇ ਸਿਹਤ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਵਿਸ਼ਾਲ ਸ਼ੁਕਲਾ, ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਗਗਨ ਆਦਿ ਵੀ ਹਾਜ਼ਰ ਸਨ।

Thursday, 30 October 2025

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ  ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ,  ਜਿਸ ਵਿੱਚ 60 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗੁਰੂ ਜੀ ਦੇ ਉੱਚ ਆਦਰਸ਼ਾਂ ਅਤੇ ਕੁਰਬਾਨੀ ਦੇ ਜਜ਼ਬੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।  ਮੁਕਾਬਲੇ ਵਿੱਚ ਵਿਦਿਆਰਥੀਆਂ ਨੇ “ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ ਸੰਦੇਸ਼”, “ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਦੀ ਕੁਰਬਾਨੀ” ਅਤੇ “ਗੁਰੂ ਤੇਗ਼ ਬਹਾਦਰ ਜੀ ਦਾ ਮਨੁੱਖਤਾ ਪ੍ਰਤੀ ਯੋਗਦਾਨ” ਵਰਗੇ ਵਿਸ਼ਿਆਂ ‘ਤੇ ਜੋਸ਼ ਅਤੇ ਸ਼ਰਧਾ ਨਾਲ ਭਾਸ਼ਣ ਦਿੱਤੇ। ਮੁਕਾਬਲੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ  ਡਾ. ਬਲਦੇਵ ਸਿੰਘ ਢਿੱਲੋਂ  ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਦੇ ਪਵਿਤਰ ਸਿਧਾਂਤਾਂ ਬਾਰੇ  ਵਿਚਾਰ ਸਾਂਝੇ ਕਰਦਿਆਂ, ਵਿਦਿਆਰਥੀਆਂ ਨੂੰ ਗੁਰੂ  ਜੀ ਦੇ ਜੀਵਨ ਤੇ ਬਲਿਦਾਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਨੇ ਗੁਰੂ ਜੀ ਦੇ ਆਦਰਸ਼ਾਂ ਸੱਚ, ਧਰਮ, ਮਨੁੱਖਤਾ ਅਤੇ ਸਹਿਨਸ਼ੀਲਤਾ  ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੰਦਿਆਂ  ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਧਰਮ, ਸੱਚਾਈ ਅਤੇ ਮਨੁੱਖਤਾ ਦੀ ਰੱਖਿਆ ਲਈ ਪ੍ਰੇਰਿਤ  ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਸ਼ਹਾਦਤ ਰਾਹੀਂ ਸਾਨੂੰ ਮਨੁੱਖਤਾ, ਨਿਆਂ ਅਤੇ ਧਾਰਮਿਕ ਅਜ਼ਾਦੀ ਦਾ ਸੰਦੇਸ਼ ਦਿੱਤਾ ਹੈ ਅਤੇ ਗੁਰੂ ਜੀ ਦੀ ਸ਼ਖ਼ਸੀਅਤ ਸੱਚਾਈ ਅਤੇ ਸਹਿਜ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬੀ ਸਾਹਿਤ ਸਭਾ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ  ਅਜਿਹੇ ਮੁਕਾਬਲੇ ਨੌਜ਼ਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਗੁਰਮਤਿ ਅਤੇ  ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਦੇ ਹਨ। ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਸੱਚ ਅਤੇ ਧਰਮ ਦੀ ਰੱਖਿਆ ਲਈ ਜੀਵਨ ਦੀ ਬਾਜ਼ੀ  ਲਗਾ ਦੇਣੀ ਚਾਹੀਦੀ ਹੈ। ਉਨ੍ਹਾਂ  ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ ਕਿਉਂਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਸੱਚ, ਨਿਸ਼ਠਾ ਅਤੇ ਮਨੁੱਖਤਾ ਲਈ ਜੀਣ ਦਾ ਪਾਠ ਪੜ੍ਹਾਉਂਦੀ ਹੈ।   ਇਸ ਤਰ੍ਹਾਂ ਇਹ ਸਮਾਗਮ ਵਿਦਿਆਰਥੀਆਂ ਲਈ ਆਧਿਆਤਮਿਕ ਤੇ ਨੈਤਿਕ ਜਾਗਰੂਕਤਾ ਦਾ ਸਰੋਤ ਸਾਬਤ ਹੋਇਆ। ਅੰਤ ਵਿੱਚ ਉਨ੍ਹਾਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ  ਵਿਦਿਆਰਥੀ ਦਿਲਜੀਤ ਸਿੰਘ ਅਤੇ ਨਵਰੋਜਦੀਪ ਕੌਰ ਨੇ,  ਦੂਸਰਾ ਸਥਾਨ ਹਰਲੀਨ ਨੇ ਅਤੇ ਤੀਸਰਾ ਸਥਾਨ ਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। 

 ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ,  ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਸਨਮਾਨਤ ਵੀ ਕੀਤਾ । ਸਮਾਰੋਹ ਦਾ ਸੰਚਾਲਨ ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ  ਕੀਤਾ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

 ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਵਿਦਿਆਰਥੀ  ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਦੀ ਦੇਖ-ਰੇਖ ਹੇਠ ਅਕਾਦਮਿਕ ਖੇਤਰ ਦੇ ਨਾਲ ਨਾਲ, ਸੱਭਿਆਚਾਰਕ ਖੇਤਰ ਵਿੱਚ ਵੀ ਬੇ-ਮਿਸਾਲ ਪ੍ਰਾਪਤੀਆਂ ਕਰ ਰਹੇ ਹਨ। ਇਨ੍ਹਾਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਕਰਵੇ ਗਏ ਯੂਥ ਫੈਸਟੀਵਲ ਦੇ ਡੀ-ਜ਼ੋਨ ਵਿੱਚ ਭਾਗ ਲੈਂਦਿਆਂ , ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ  । ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੁਵਕ ਮੇਲੇ ਨੌਜ਼ਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਣ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕਰਨ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਨੇ  ਨੌਜ਼ਵਾਨਾਂ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਨਾਲ ਜੁੜੇ ਰਹਿ ਕੇ ਕਾਲਜ ਦੀ ਸੰਸਥਾਗਤ ਵਿਲੱਖਣਤਾ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ  ਕੀਤਾ।  ਉਨ੍ਹਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਤੇ ਕਾਲਜ ਦੀ ਇਹ ਸਫ਼ਲਤਾ, ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਸੰਕਲਪ ਅਤੇ ਅਧਿਆਪਕਾਂ ਦੇ ਕੁਸ਼ਲ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪੂਰੇ ਅਨੁਸ਼ਾਸਨ, ਨਿਰਪੱਖਤਾ ਅਤੇ ਪਾਰਦਰਸ਼ਤਾ ਦਾ ਪਰੀਚੈ ਦਿੰਦੇ ਹੋਏ, ਇਸ ਯੁਵਕ ਮੇਲੇ ਨੂੰ ਬੜੇ ਵਧੀਆ ਢੰਗ ਨਾਲ ਕਰਵਾਇਆ । ਜਿਸ ਲਈ ਉਹ ਵਧਾਈ ਦੇ ਪਾਤਰ ਹਨ।  ਡੀਨ ਸੱਭਿਆਚਾਰਕ ਮਾਮਲੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਗਜ਼ਲ ਅਤੇ ਵੈਸਟਰਨ ਵੋਕਲ ਸੋਲੋ ਵਿੱਚੋਂ ਪਹਿਲਾ ਸਥਾਨ, ਵੈਸਟਰਨ ਇੰਸਟਰੂਮੈਟਲ  ਸੋਲੋ, ਗਰੁੱਪ ਸੌਂਗ ( ਇੰਡੀਅਨ), ਫੋਕ ਸੋਂਗ, ਕੁਇਜ਼ ਅਤੇ ਕੋਰੀਓਗ੍ਰਾਫੀ ਵਿੱਚੋਂ ਦੂਜਾ ਸਥਾਨ,  ਗਿੱਧਾ,  ਕਲੇਅ ਮੋਡਲਿੰਗ , ਕਵਿਤਾ ਉਚਾਰਨ,   ਮਮਿਕਰੀ, ਐਲੋਕਿਉਸ਼ਨ ( ਪੰਜਾਬੀ ), ਕੋਲਾਜ,  ਸਕਿੱਟ ਅਤੇ ਰੰਗੋਲੀ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ।  ਕਾਲਜ ਦੀ ਇਸ ਪ੍ਰਾਪਤੀ ਤੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਉਨ੍ਹਾਂ ਦੀ ਸਮੁੱਚੀ ਸੱਭਿਆਚਾਰ ਟੀਮ ਤੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਮਾਣਮਤੀਆ ਪ੍ਰਾਪਤੀਆਂ 'ਤੇ ਮੁਬਾਰਕਬਾਦ ਦਿੱਤੀ।



Saturday, 18 October 2025

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਈ


ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਤੇ ਐਨ ਐਸ ਐਸ ਵਿਭਾਗ ਨੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ  ਵਿੱਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ, ਮਿਸਾਲੀ ਜੋਸ਼ ਅਤੇ ਸੱਭਿਆਚਾਰਕ ਸਮਰਪਣ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ, ਵੱਖ ਵੱਖ ਤਰ੍ਹਾਂ ਦੇ ਰੰਗ-ਦਾਰ ਦੀਵਿਆਂ ਅਤੇ ਪੋਸਟਰਾਂ ਰਾਹੀਂ ਸਮਾਜ ਨੂੰ ਗਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ । ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦਿਵਾਲੀ ਅਤੇ ਬੰਦੀ-ਛੋੜ ਦਿਵਸ  ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਭਾਰਤ ਦੇ ਨਾਲ-ਨਾਲ ਦੂਜੇ ਦੇਸ਼ਾਂ ‘ਚ ਵੀ ਬਹੁਤ ਧੂੰਮ -ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦਾ ਤਿਉਹਾਰ ਅੰਧਕਾਰ ਉੱਤੇ ਪ੍ਰਕਾਸ਼ ਦੀ ਫ਼ਤਹਿ ਦਾ ਤਿਉਹਾਰ ਹੈ।  ਇਹ ਸਮਾਜ ਵਿੱਚ ਖੁਸ਼ੀ, ਭਾਈ-ਚਾਰੇ ਅਤੇ ਪ੍ਰੇਮ ਦਾ ਸੰਦੇਸ਼ ਫੈਲਾਉਂਦਾ ਹੈ ਅਤੇ ਇਹ ਤਿਉਹਾਰ ਸਮੂਹਿਕ ਅਤੇ ਵਿਅਕਤੀਗਤ ਦੋਨਾਂ ਰੂਪਾਂ ਵਿੱਚ ਮਨਾਏ ਜਾਣ ਵਾਲਾ ਅਜਿਹਾ ਵਿਸ਼ੇਸ਼ ਤਿਉਹਾਰ ਹੈ ਜੋ ਧਾਰਮਿਕ, ਸੱਭਿਆਚਾਰਕ ਅਤੇ ਸਮਾਜਕ ਵਿਸ਼ਿਸ਼ਟਤਾ ਰੱਖਦਾ ਹੈ।  ਦੀਵਾਲੀ ਫੈਸਟ ਦੇ ਕੋਆਰਡੀਨੇਟਰ ਪ੍ਰੋ. ਵਰਿੰਦਰ ਕੌਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਰਚਨਾਤਮਕ,  ਕਲਾਤਮਕ , ਈਕੋ-ਫ੍ਰੈਂਡਲੀ, ਬਿਜ਼ਨਿਸ ਅਤੇ ਵਿਰਾਸਤੀ ਥੀਮ ਵਾਲੇ ਸਟਾਲ ਵੀ ਲਗਾਏ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ, ਸੁੰਦਰ ਪੋਸ਼ਾਕ ਅਤੇ ਸੁੰਦਰ ਦੀਵੇ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ ।  ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਦਿਵਾਲੀ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਏਕਤਾ ਦਾ ਤਿਉਹਾਰ ਹੈ। ਉਨ੍ਹਾਂ ਅੰਤ ਵਿੱਚ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੰਦਿਆ, ਸਾਰਿਆਂ ਦਾ ਧੰਨਵਾਦ ਕੀਤਾ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ  ਡਾ. ਢਿੱਲੋ ਵੱਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸੀਨੀਅਰ ਅਧਿਆਪਕਾਂ ਪ੍ਰੋ. ਅਮਨਦੀਪ ਕੌਰ ਚੀਮਾ, ਡਾ. ਅਮਰੀਕ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਇੰਦਰਪ੍ਰੀਤ ਸਿੰਘ ਤੋਂ ਇਲਾਵਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਬੀ.ਕਾਮ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਕਾਮ. ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕ...