ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਐਂਟੀ ਰੈਗਿੰਗ ਸੈੱਲ ਵੱਲੋਂ ਯੂ.ਜੀ. ਸੀ. ਦੀਆਂ ਹਦਾਇਤਾਂ ਤਹਿਤ ਐਂਟੀ ਰੈਗਿੰਗ ਹਫ਼ਤਾ ਮਨਾਇਆ ਗਿਆ। ਇਸ ਮੌਕੇ ਐਂਟੀ ਰੈਗਿੰਗ ਸੈਲ ਦੇ ਕੋਆਰਡੀਨੇਟਰ ਪ੍ਰੋਫ਼ੈਸਰ ਮਨਜਿੰਦਰ ਸਿੰਘ ਜੌਹਲ ਨੇ ਰੈਗਿੰਗ ਦੇ ਅਰਥ ਤੇ ਇਸ ਤੋਂ ਬਚਾ ਸਬੰਧੀ ਜਾਣਕਾਰੀ ਦਿੱਤੀ । ਕਾਲਜ ਦੇ ਪ੍ਰਿੰਸੀਪਲ ਡਾ. ਢਿੱਲੋਂ ਨੇ ਰੈਗਿੰਗ ਨਾਲ ਸੰਬੰਧਤ ਕਾਨੂੰਨੀ ਕਾਰਵਾਈਆਂ ਤੇ ਸਜ਼ਾਵਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਰੈਗਿੰਗ ਦੀ ਕਾਲਜ ਕੈਂਪਸ ਵਿੱਚ ਸਖ਼ਤ ਮਨਾਈ ਹੈ ਕਿਉਂਕਿ ਰੈਗਿੰਗ ਕਾਨੂੰਨ ਦੀ ਉਲੰਘਣਾ ਹੈ ਅਤੇ ਇਸ ਸਬੰਧ ਵਿਚ ਅਲੱਗ ਅਲੱਗ ਪ੍ਰਕਾਰ ਦੀਆਂ ਕਾਨੂੰਨੀ ਧਾਰਾਵਾਂ ਤੇ ਸਜ਼ਾਵਾਂ ਹਨ। ਇਸ ਲਈ ਵਿਦਿਆਰਥੀਆਂ ਨੂੰ ਪ੍ਰੇਮ ਭਾਵਨਾ ਨਾਲ ਰਹਿਣਾ ਚਾਹੀਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਹੱਥ ਚੁੱਕਵਾ ਕੇ ਰੈਗਿੰਗ ਨਾ ਕਰਨ ਦੀ ਕਸਮ ਵੀ ਖਵਾਈ। ਇਸ ਮੌਕੇ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਇਹ ਐਂਟੀ ਰੈਗਿੰਗ ਹਫ਼ਤਾ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ, ਬੁਰਾਈਆਂ ਤੋਂ ਦੂਰ ਰਹਿਣ ਤੇ ਚੰਗੀ ਸੋਚ ਬਣਾਉਣ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਇਆ। ਅੰਤ ਵਿੱਚ ਸਾਰਿਆਂ ਦਾ ਧੰਨਵਾਦ ਪ੍ਰੋ. ਦਮਨਜੀਤ ਦੁਆਰਾ ਕੀਤਾ ਗਿਆ ।
Saturday, 23 August 2025
Friday, 22 August 2025
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ 'ਸਦਭਾਵਨਾ ਦਿਵਸ' ਮਨਾਇਆ
ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾਂ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਤੇ ਐਨ. ਐਸ. ਐਸ. ਵਿਭਾਗ ਵੱਲੋਂ ਨਾਗਰਿਕਾਂ ਵਿਚ ਫ਼ਿਰਕੂ ਸਦਭਾਵਨਾ, ਸ਼ਾਂਤੀ, ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੇ ਮੁੱਲਾਂ ਨੂੰ ਬਰਕਰਾਰ ਰੱਖਣ ਲਈ ਸਦਭਾਵਨਾ ਦਿਵਸ ਮਨਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ, ਸਦਭਾਵਨਾ ਦਿਵਸ ਦੇ ਉਦੇਸ਼ਾਂ ਦੀ ਵਿਆਖਿਆ ਕੀਤੀ ਅਤੇ ਵੱਖ-ਵੱਖ ਭਾਈਚਾਰਿਆਂ, ਧਰਮਾਂ ਤੇ ਸੱਭਿਆਚਾਰਾਂ ਦੇ ਲੋਕਾਂ ਵਿੱਚ ਏਕਤਾ ਅਤੇ ਭਾਈਚਾਰਾ ਵਧਾਉਣ ਦੀ ਮਹੱਤਤਾ ਨੂੰ ਉਜ਼ਾਗਰ ਕੀਤਾ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣਾ ਸਮੇ ਦੀ ਬਹੁਤ ਲੋੜ ਹੈ। ਇਸ ਤੋਂ ਬਾਅਦ ਸਾਰੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸਮੂਹਿਕ ਤੌਰ ’ਤੇ ਸਦਭਾਵਨਾ ਦਿਵਸ ਦੀ ਸਹੁੰ ਚੁੱਕੀ ਅਤੇ ਸਦਭਾਵਨਾ ਬਣਾਈ ਰੱਖਣ, ਵਿਭਿੰਨਤਾ ਦਾ ਸਤਿਕਾਰ ਕਰਨ ਅਤੇ ਇੱਕ ਸ਼ਾਂਤੀਪੂਰਨ ਅਤੇ ਸੰਯੁਕਤ ਰਾਸ਼ਟਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਵਿਭਾਗ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਮਤੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਅਧਿਆਪਕ ਮੌਜ਼ੂਦ ਸਨ । ਇਹ ਪ੍ਰੋਗਰਾਮ ਸਮਾਜ ਵਿੱਚ ਸ਼ਾਂਤੀ, ਆਪਸੀ ਸਤਿਕਾਰ ਅਤੇ ਰਾਸ਼ਟਰੀ ਏਕਤਾ ਫ਼ੈਲਾਉਣ ਦੇ ਸੰਦੇਸ਼ ਨਾਲ ਸਮਾਪਤ ਹੋਇਆ।
Wednesday, 20 August 2025
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਜਨਰੇਟਿਵ ਏ ਆਈ, ਮਸ਼ੀਨ ਲਰਨਿੰਗ ਅਤੇ ਡੇਟਾ ਸਾਇੰਸ ਵਿਸ਼ੇ ਤੇ ਕਰਵਾਇਆ ਵਿਸ਼ੇਸ ਲੈਕਚਰ
ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵੱਲੋਂ "ਜਨਰੇਟਿਵ ਏ ਆਈ, ਮਸ਼ੀਨ ਲਰਨਿੰਗ, ਅਤੇ ਡੇਟਾ ਸਾਇੰਸ ਵਿਸ਼ੇ 'ਤੇ ਇੱਕ ਵਿਸ਼ੇਸ ਲੈਕਚਰ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਵਿੱਚ ਸ਼੍ਰੀ ਅਨੀਸ਼ ਜੈਦਕਾ, ਜੋ ਕਿ ਕਿਊਬ ਕਲਾਉਡ ਅਤੇ ਵਿਜ਼ਲੈਬਸ ਵਿੱਚ ਤਜਰਬੇਕਾਰ ਇੱਕ ਫੁੱਲ ਸਟੈਕ ਡਿਵੈਲਪਰ ਅਤੇ ਇੰਜੀਨੀਅਰ ਹਨ ਅਤੇ ਸ਼੍ਰੀ ਪ੍ਰਸ਼ਾਂਤ ਕੁਮਾਰ, ਜੋ ਕਿ ਯੂਨੀਕਾਮ ਟੈਕਨਾਲੋਜੀਜ਼, ਕਪੂਰਥਲਾ ਦੇ ਜਨਰੇਟਿਵ ਏ ਆਈ ਅਤੇ ਮਸ਼ੀਨ ਲਰਨਿੰਗ ਵਿੱਚ ਮਾਹਿਰ ਹਨ, ਦੁਆਰਾ ਕੀਤਾ ਗਿਆ ਸੀ। ਇਨ੍ਹਾਂ ਬੁਲਾਰਿਆਂ ਨੇ ਦਿਲਚਸਪ ਅਤੇ ਵਿਚਾਰ-ਉਕਸਾਉਣ ਵਾਲੇ ਸੈਸ਼ਨ ਦਿੱਤੇ ਜਿਨ੍ਹਾਂ ਨੇ ਰਚਨਾਤਮਕਤਾ ਅਤੇ ਨਵੀਨਤਾ ਵਿੱਚ ਜਨਰੇਟਿਵ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ, ਉਦਯੋਗਾਂ ਵਿੱਚ ਮਸ਼ੀਨ ਲਰਨਿੰਗ ਦੇ ਵਿਹਾਰਕ ਉਪਯੋਗਾਂ ਅਤੇ ਖੇਤਰਾਂ ਵਿੱਚ ਫ਼ੈਸਲੇ ਲੈਣ ਵਿੱਚ ਡੇਟਾ ਸਾਇੰਸ ਦੀ ਸ਼ਕਤੀ ਨੂੰ ਉਜ਼ਾਗਰ ਕੀਤਾ।
ਬੁਲਾਰਿਆਂ ਨੇ ਦੱਸਿਆ ਕਿ ਕਿਵੇਂ ਜਨਰੇਟਿਵ ਏ ਆਈ ਮਸ਼ੀਨਾਂ ਨੂੰ ਨਵੀਂ ਸਮੱਗਰੀ ਬਣਾਉਣ ਦੇ ਯੋਗ ਬਣਾ ਰਿਹਾ ਹੈ—ਟੈਕਸਟ, ਚਿੱਤਰ, ਸੰਗੀਤ ਅਤੇ ਡਿਜ਼ਾਈਨ ਤੋਂ ਲੈ ਕੇ—ਇਸ ਤਰ੍ਹਾਂ ਖੋਜ, ਸਿੱਖਿਆ, ਮਨੋਰੰਜਨ ਅਤੇ ਕਾਰੋਬਾਰ ਵਿੱਚ ਨਵੇਂ ਮੋਰਚੇ ਖੋਲ੍ਹ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਵੈ-ਡਰਾਈਵਿੰਗ ਕਾਰਾਂ, ਮੈਡੀਕਲ ਡਾਇਗਨੌਸਟਿਕਸ, ਵਿੱਤੀ ਭਵਿੱਖਬਾਣੀ ਅਤੇ ਵਿਅਕਤੀਗਤ ਡਿਜ਼ੀਟਲ ਅਨੁਭਵਾਂ ਵਿੱਚ ਮਸ਼ੀਨ ਲਰਨਿੰਗ ਐਲਗੋਰਿਦਮ ਕਿਵੇਂ ਲਾਗੂ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਰੋਜ਼ਾਨਾ ਤਿਆਰ ਕੀਤੇ ਜਾਣ ਵਾਲੇ ਵਿਸ਼ਾਲ ਡੇਟਾ ਤੋਂ ਅਰਥਪੂਰਨ ਸੂਝ ਕੱਢਣ ਵਿੱਚ ਡੇਟਾ ਸਾਇੰਸ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ, ਜੋ ਹੁਣ ਦੁਨੀਆ ਭਰ ਵਿੱਚ ਨੀਤੀਆਂ, ਰਣਨੀਤੀਆਂ ਅਤੇ ਨਵੀਨਤਾਵਾਂ ਨੂੰ ਚਲਾ ਰਿਹਾ ਹੈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਮਾਹਿਰਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਉਨ੍ਹਾਂ ਲੋਕਾਂ ਦੀ ਹੈ ਜੋ ਅਨੁਕੂਲ, ਨਵੀਨਤਾਕਾਰੀ ਅਤੇ ਤਕਨੀਕੀ ਹੁਨਰਾਂ ਨਾਲ ਲੈਸ ਹਨ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਾਈਥਨ ਵਰਗੀਆਂ ਪ੍ਰੋਗਰਾਮਿੰਗ ਭਾਸ਼ਾਵਾਂ ਸਿੱਖਣਾ ਅਤੇ ਗਣਿਤਿਕ ਅਤੇ ਅੰਕੜਾ ਸੰਕਲਪਾਂ ਨੂੰ ਸਮਝਣਾ, ਏਆਈ ਟੂਲਸ ਅਤੇ ਪਲੇਟਫਾਰਮਾਂ ਦਾ ਹੱਥੀਂ ਗਿਆਨ ਪ੍ਰਾਪਤ ਕਰਨਾ ਹੁਣ ਵਿਕਲਪਿਕ ਨਹੀਂ ਹਨ—ਇਹ ਆਧੁਨਿਕ ਨੌਕਰੀ ਬਾਜ਼ਾਰ ਵਿੱਚ ਬਚਾਅ ਲਈ ਜ਼ਰੂਰੀ ਹਨ। ਇਸ
ਇੰਟਰਐਕਟਿਵ ਸੈਸ਼ਨ ਨੇ ਵਿਦਿਆਰਥੀਆਂ ਨੂੰ ਸਵਾਲ ਪੁੱਛਣ ਅਤੇ ਇਹਨਾਂ ਉੱਭਰ ਰਹੇ ਖੇਤਰਾਂ ਵਿੱਚ ਅਸਲ-ਸੰਸਾਰ ਦੀਆਂ ਚੁਣੌਤੀਆਂ ਅਤੇ ਮੌਕਿਆਂ ਦੀ ਪੜਚੋਲ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਕਰੀਅਰ ਦੀਆਂ ਸੰਭਾਵਨਾਵਾਂ, ਉਦਯੋਗ ਐਪਲੀਕੇਸ਼ਨਾਂ, ਅਤੇ ਏ ਆਈ ਅਤੇ ਡੇਟਾ-ਸੰਚਾਲਿਤ ਤਕਨਾਲੋਜੀਆਂ ਦੇ ਨੈਤਿਕ ਵਿਚਾਰਾਂ ਬਾਰੇ ਬਹੁਤ ਉਤਸੁਕਤਾ ਪ੍ਰਗਟ ਕੀਤੀ।
ਕਾਲਜ ਦੇ ਪ੍ਰਿੰਸੀਪਲ, ਡਾ. ਬਲਦੇਵ ਸਿੰਘ ਢਿੱਲੋਂ ਨੇ ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਹੋਰ ਸੈਸ਼ਨ ਕਰਵਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਕਲਾਸਰੂਮ ਸਿੱਖਿਆ ਅਤੇ ਉਦਯੋਗ ਦੀਆਂ ਜ਼ਰੂਰਤਾਂ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਹੈ। ਮਾਹਿਰਾਂ ਨੂੰ ਆਪਣੇ ਤਜ਼ਰਬੇ ਸਾਂਝੇ ਕਰਨ ਲਈ ਸੱਦਾ ਦੇ ਕੇ, ਅਸੀਂ ਆਪਣੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆਵਾਂ ਲਈ ਹੀ ਨਹੀਂ, ਸਗੋਂ ਤਕਨਾਲੋਜੀ-ਸੰਚਾਲਿਤ ਦੁਨੀਆ ਵਿੱਚ ਜੀਵਨ ਅਤੇ ਕਰੀਅਰ ਲਈ ਤਿਆਰ ਕਰਦੇ ਹਾਂ।
ਵਿਭਾਗ ਮੁਖੀ ਪ੍ਰੋ. ਦਮਨਜੀਤ ਕੌਰ ਦੁਆਰਾ ਰਸਮੀ ਧੰਨਵਾਦ ਦੇ ਨਾਲ ਇਹ ਪ੍ਰੋਗਰਾਮ ਸਮਾਪਤ ਹੋਇਆ, ਜਿਸ ਨਾਲ ਭਾਗੀਦਾਰਾਂ ਨੂੰ ਇਨ੍ਹਾਂ ਖੇਤਰਾਂ ਦੀ ਹੋਰ ਪੜਚੋਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਲਵੀ ਮਹਿਤਾ ਦੁਆਰਾ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਡਿੰਪਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Sunday, 17 August 2025
ਲਾਇਲਪੁਰ ਖ਼ਾਲਸਾ ਕਾਲਜ ਵਿੱਚ ਆਜ਼ਾਦੀ ਦੀ 79ਵੀਂ ਵਰੇਗੰਡ ਨੂੰ ਸਮਰਪਿਤ ਕਰਾਇਆ ਪ੍ਰਭਾਵਸ਼ਾਲੀ ਸਮਾਗਮ|
ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਅੰਗਰੇਜ਼ੀ ਵਿਭਾਗ, ਰਾਜਨੀਤੀ ਸ਼ਾਸਤਰ ਵਿਭਾਗ, ਰੈੱਡ ਰਿਬਨ ਕਲੱਬ ਤੇ ਐਨ ਐਸ ਐਸ ਵਿਭਾਗ ਵੱਲੋਂ ਸਾਂਝੇ ਰੂਪ ਵਿੱਚ ਆਜ਼ਾਦੀ ਦੀ 79ਵੀਂ ਵਰੇਗੰਡ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਾਇਆ , ਜਿਸ ਵਿੱਚ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ, ਸਕਿੱਟ, ਸੋਲੋ ਡਾਂਸ, ਗਰੁੱਪ ਡਾਂਸ ਤੇ ਕੋਰੀਓਗ੍ਰਾਫੀ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ਼ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਬਹੁਤ ਸਾਰੇ ਲੋਕਾਂ ਦਾ ਸੰਘਰਸ਼ ਅਤੇ ਬਹਾਦਰਾਂ ਦੀ ਕੁਰਬਾਨੀ ਸ਼ਾਮਿਲ ਹੈ। ਸਾਨੂੰ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਅਸੀਂ ਇੱਕ ਮਹਾਨ ਅਤੇ ਆਜ਼ਾਦ ਦੇਸ਼ ਦੇ ਨਾਗਰਿਕ ਹਾਂ। ਸਾਨੂੰ ਆਪਣੇ ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਤਿਰੰਗੇ ਦਾ ਸਨਮਾਨ ਕਰਨ, ਦੇਸ਼ ਦੀ ਏਕਤਾ ਤੇ ਅਖੰਡਤਾ ਅਤੇ ਮਾਤ ਭੂਮੀ ਦੀ ਰਾਖੀ ਲਈ ਸੰਹੁ ਵੀ ਚੁਕਾਈ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚੋਂ ਰੁਪਿੰਦਰ ਕੌਰ ਨੇ ਪਹਿਲਾ ਸਥਾਨ, ਖੁਸ਼ਬੂ ਨੇ ਦੂਜਾ ਸਥਾਨ ਅਤੇ ਬਲਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਉਚਾਰਨ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਰਲੀਨ ਨੇ, ਦੂਸਰਾ ਸਥਾਨ ਤਾਨੀਆ ਨੇ ਅਤੇ ਤੀਸਰਾ ਸਥਾਨ ਅਵਤਾਰ ਸਿੰਘ ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਵੱਲੋਂ ਸਨਮਾਨ ਚਿੰਨ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਾਰਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਇਹ ਆਜ਼ਾਦੀ ਦਿਹਾੜਾ, ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਤੇ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਪਣੀ ਅਣਥੱਕ ਤੇ ਮਜ਼ਬੂਤ ਇਰਾਦਿਆਂ ਨਾਲ ਆਜ਼ਾਦੀ ਦਿਲਵਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਪ੍ਰੋ. ਗਗਨ ਡੋਗਰਾ, ਪ੍ਰੋ. ਸੰਦੀਪ ਸਿੰਘ, ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ ਵਿਸ਼ਾਲ ਸ਼ੁਕਲਾ ਵੀ ਹਾਜ਼ਰ ਸਨ।
Wednesday, 13 August 2025
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਇੰਟਰਨੈਸ਼ਨਲ ਯੂਥ ਡੇਅ ਨੂੰ ਸਮਰਪਿਤ ਕਰਵਾਇਆ ਪ੍ਰੋਗਰਾਮ
Monday, 11 August 2025
ਯੂਵਾ ਕਨੈਕਟ ਪ੍ਰੋਗਰਾਮ ਤਹਿਤ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਰੁੱਖ ਲਗਾਏ|
ਪੰਜਾਬ ਦੇ ਮਾਣਯੋਗ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ, ਪ੍ਰੋ. ( ਡਾ.) ਰਤਨ ਸਿੰਘ ਦੀ ਯੋਗ ਅਗਵਾਈ ਹੇਠ 8 ਅਗਸਤ 2025 ਨੂੰ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਯੂਵਾ ਕਨੈਕਟ ਪ੍ਰੋਗਰਾਮ ਅਧੀਨ "ਏਕ ਪੇੜ ਮਾਂ ਕੇ ਨਾਮ 2.0" ਰੁੱਖ ਲਗਾਏ ਗਏ।
ਇਸ ਮੌਕੇ ਡਾ. ਬਲਦੇਵ ਸਿੰਘ ਢਿੱਲੋਂ, ਪ੍ਰਿੰਸੀਪਲ, ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਨੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਅਤੇ ਰੁੱਖ ਲਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਦਿਨ-ਬ -ਦਿਨ ਹਵਾ ਤੇ ਪਾਣੀ ਪ੍ਰਦੂਸ਼ਤ ਹੁੰਦੇ ਜਾ ਰਹੇ ਹਨ, ਧਰਤੀ ਹੇਠਲਾ ਪਾਣੀ ਆਏ ਦਿਨ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ । ਇਸ ਤੋਂ ਬਿਨਾਂ ਲੋੜੀਂਦੀ ਵਰਖਾ ਦਾ ਨਾ ਹੋਣਾ ਵੀ ਰੁੱਖਾਂ ਦੀ ਕਮੀ ਕਾਰਨ ਹੀ ਹੈ। ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਲਜ ਵੱਲੋਂ ਵੀ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਵੱਧ ਤੋਂ ਵੱਧ ਪੇੜ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਕਾਲਜ ਵਲੋਂ ਲੰਬੀ ਉਮਰ ਵਾਲ਼ੇ ਅਤੇ ਰਵਾਇਤੀ ਪੇੜ ਪੌਦੇ ਜਿਸ ਤਰ੍ਹਾਂ ਨਿੰਮ, ਪਿੱਪਲ,, ਬੋਹੜ , ਟਾਹਲੀ ਆਦਿ ਲਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਡਾ. ਨਵਲੀਨ ਮੁਲਤਾਨੀ, ਡੀਨ ਰਿਸਰਚ ਅਤੇ ਡਾਇਰੈਕਟਰ, ਲੋਕ ਸੰਪਰਕ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨੇ ਕਿਹਾ ਕਿ ਏਕ ਪੇੜ ਮਾਂ ਕੇ ਨਾਮ 2.0 ਮੁਹਿੰਮ ਵਾਤਾਵਰਣ ਸੁਰੱਖਿਆ ਲਈ ਮਹੱਤਵਪੂਰਨ ਹੈ। ਰੁੱਖ ਮਨੁੱਖਾਂ ਨੂੰ ਸਾਫ਼ ਹਵਾ, ਭੋਜਨ ਅਤੇ ਛਾਂ ਪ੍ਰਦਾਨ ਕਰਦੇ ਹਨ, ਜਦੋਕਿ ਉਹ ਪੰਛੀਆਂ ਨੂੰ ਭੋਜਨ, ਆਸਰਾ ਅਤੇ ਛਾਂ ਵੀ ਪ੍ਰਦਾਨ ਕਰਦੇ ਹਨ। ਇਸ ਲਈ, ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਹਰ ਯਾਦਗਾਰੀ ਦਿਨ ਰੁੱਖ ਲਗਾਈਏ ਅਤੇ ਉਨ੍ਹਾਂ ਦੀ ਦੇਖਭਾਲ ਕਰੀਏ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਕਾਲਜ ਦੇ ਵਿਹੜੇ ‘ਚ ਵੱਖ-ਵੱਖ ਛਾਂਦਾਰ ਬੂਟੇ ਲਾਏ ਗਏ, ਜਿਨ੍ਹਾਂ ਦਾ ਮਕਸਦ ਸਿਰਫ਼ ਵਾਤਾਵਰਣ ਸੰਭਾਲ ਨਹੀਂ, ਸਗੋਂ ਨੌਜ਼ਵਾਨ ਪੀੜ੍ਹੀ ਨੂੰ ਕੁਦਰਤ ਨਾਲ ਜੋੜਨਾ ਵੀ ਸੀ। ਪ੍ਰੋਗਰਾਮ ਦੌਰਾਨ ਰੈੱਡ ਰਿਬਨ ਅਤੇ ਈਕੋ ਕਲੱਬ ਦੇ ਕਨਵੀਨਰ ਮਨਜਿੰਦਰ ਸਿੰਘ ਜੌਹਲ, ਅਸਿਸਟੈਂਟ ਪ੍ਰੋਫ਼ੈਸਰ ਵਿਸ਼ਾਲ ਸ਼ੁਕਲਾ, ਅਸਿਸਟੈਂਟ ਪ੍ਰੋਫ਼ੈਸਰ ਦਮਨਜੀਤ ਕੌਰ , ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ|
ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ 'ਤੀਆਂ ਤੀਜ ਦੀਆਂ' ਸਿਰਲੇਖ ਹੇਠ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਨਦਾਰ ਮਨੋਰੰਜਨ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਡਾ. ਨਵਲੀਨ ਕੌਰ, ਡੀਨ ਰਿਸਰਚ ਅਤੇ ਡਾਇਰੈਕਟਰ ਪਬਲਿਕ ਰਿਲੇਸ਼ਨਸ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਤੋਂ ਮੁੱਖ ਮਹਿਮਾਨ ਵਜੋ ਅਤੇ ਪੰਜਾਬੀ ਦੇ ਉੱਘੇ ਸ਼ਾਇਰ ਪ੍ਰੋਫੈਸਰ ਕੁਲਵੰਤ ਸਿੰਘ ਔਜਲਾ ਤੇ ਨੈਸ਼ਨਲ ਅਵਾਰਡੀ ਸ. ਸਰਵਣ ਸਿੰਘ ਔਜਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਰਵਾਏ ਗਏ ਪ੍ਰੋਗਰਾਮ ਵਿੱਚ ਵਿਦਿਆਰਥਣਾ ਨੇ ਤੀਆਂ ਨਾਲ ਸਬੰਧਿਤ ਲੋਕ ਗੀਤ, ਬੋਲੀਆਂ, ਗੀਤ, ਗਰੁੱਪ ਡਾਂਸ ਅਤੇ ਗਿੱਧੇ ਨਾਲ ਹਾਜ਼ਰੀ ਲਗਵਾਈ। ਇਸ ਮੌਕੇ ਮੁੱਖ ਮਹਿਮਾਨ ਡਾ. ਨਵਲੀਨ ਕੌਰ ਨੇ ਬੋਲਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਬੜਾ ਅਮੀਰ ਹੈ ਤੇ ਸਾਨੂੰ ਸਦਾ ਇਸ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਦੇ ਤਿਉਹਾਰ ਦੀ ਇਸਤਰੀਆਂ ਬੜੇ ਚਾਵਾਂ ਨਾਲ ਉਡੀਕ ਕਰਦੀਆਂ ਹਨ, ਇਸ ਲਈ ਉਨ੍ਹਾਂ ਵਿਦਿਆਰਥਣਾ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਸੱਭਿਆਚਰ ਨਾਲ ਸੰਬੰਧਿਤ ਅਜਿਹੇ ਤਿਉਹਾਰ ਸਦਾ ਚੜ੍ਹਦੀ ਕਲਾ ਵਿੱਚ ਰਹਿ ਕੇ ਮਨਾਉਣ ਦਾ ਸੁਨੇਹਾ ਵੀ ਦਿੱਤਾ। ਵਿਸ਼ੇਸ਼ ਮਹਿਮਾਨ ਪ੍ਰੋਫੈਸਰ ਕੁਲਵੰਤ ਸਿੰਘ ਔਜਲਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇੱਥੇ ਸਾਰਾ ਸਾਲ ਬਹੁਤ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਇਨ੍ਹਾਂ ਤਿਉਹਾਰਾਂ ਵਿੱਚੋਂ ਤੀਆਂ ਦੇ ਤਿਉਹਾਰ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨੂੰ ਮਨਾਉਣ ਦਾ ਸਾਡਾ ਉਦੇਸ਼ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨਾ ਹੈ ਤਾਂ ਕਿ ਸਾਡੀ ਨਵੀਂ ਪੀੜ੍ਹੀ ਪੰਜਾਬੀ ਵਿਰਸੇ ਤੋਂ ਜਾਣੂ ਹੋਵੇ ਤੇ ਸੱਭਿਆਚਾਰ ਨਾਲ ਜੁੜੀ ਰਹੇ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਤੀਆਂ ਦਾ ਤਿਉਹਾਰ ਸਾਵਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾ ਕੁੜੀਆਂ ਦਾ ਤਿਉਹਾਰ ਹੈ।
ਇਸ ਤਿਉਹਾਰ ਵਿੱਚ ਕੁੜੀਆਂ ਪੂਰੇ ਜ਼ੋਰ-ਸ਼ੋਰ ਨਾਲ ਆਪਣੀ ਨਾਚ ਕਲਾ ਦਾ ਪ੍ਰਦਰਸ਼ਨ ਕਰਦੀਆਂ ਹਨ, ਆਪਣੀਆਂ ਸਹੇਲੀਆਂ ਨਾਲ ਮਨ ਦੇ ਚਾਅ ਪੂਰੇ ਕਰਦੀਆਂ ਹਨ।
ਇਸ ਮੌਕੇ ਬੀ.ਬੀ.ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਅਗਮਪ੍ਰੀਤ ਕੌਰ ਨੂੰ ਮਿਸ ਤੀਜ ਚੁਣਿਆ ਗਿਆ। ਇਸ ਮੌਕੇ ਕਰਵਾਏ ਗਏ ਮਹਿੰਦੀ ਦੇ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਮਹਿਕ ਅਤੇ ਦੂਜਾ ਸਥਾਨ ਮਹਿਕ ਅਰੋੜਾ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁੱਤ ਗੁੰਦਨੀ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਤਨੂ ਨੇ ਅਤੇ ਦੂਸਰਾ ਸਥਾਨ ਹਰਲੀਨ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰੱਖੜੀ ਬਣਾਉਣ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਰਗੁਨ ਨੇ ਅਤੇ ਦੂਜਾ ਸਥਾਨ ਨਵਦੀਪ ਕੌਰ ਨੇ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਦਮਨਜੀਤ ਕੌਰ ਨੇ ਕੀਤੀ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਡਾ. ਨਵਲੀਨ ਕੌਰ ਨੂੰ ਫੁਲਕਾਰੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅੰਤ ਵਿੱਚ ਸਾਰੇ ਮਹਿਮਾਨਾਂ ਅਤੇ ਵਿਦਿਆਰਥਣਾਂ ਨੇ ਪੀਂਘਾਂ ਵੀ ਝੂਟੀਆਂ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ। ਪ੍ਰੋਗਰਾਮ ਵਿੱਚ ਵਿਦਿਆਰਥਣਾ ਨੇ ਸੁੰਦਰ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਨੇ ਗਿੱਧੇ ਦੇ ਨਾਲ ਨਾਲ ਬੋਲੀਆਂ ਪਾ ਕੇ ਅਤੇ ਫੁੱਲਕਾਰੀ ਕੱਢ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ।
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਆਈ.ਟੀ. ਕਲੱਬ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ, ਸਾਈਬਰ ਸੁਰੱਖਿਆ ਜਾਗਰੂਕਤਾ ਮਹੀਨਾ ਮਨ...
-
SCIENCE AND SIKHISM The concept of correlation between Science and Sikhism is gaining ground in every nook and cranny of the world as many...
-
English has gone through quite a journey. It started as a West Germanic language that came about through dialects, invasions, and borrowing ...


.jpeg)


