Thursday, 28 March 2024
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸਫ਼ਲ ਹਾਰਡਵੇਅਰ ਵਰਕਸ਼ਾਪ ਦਾ ਆਯੋਜਨ |
Saturday, 23 March 2024
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਕਰਵਾਇਆ ਗਿਆ ਪ੍ਰਭਾਵਸ਼ਾਲੀ ਲੈਕਚਰ।
ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਇਕ ਪ੍ਰਭਾਵਸ਼ਾਲੀ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਮਾਈਕ੍ਰੋਸਾਫਟ ਕਾਰਪੋਰੇਸ਼ਨ ਜੋ ਕਿ ਇੱਕ ਬਹੁ-ਰਾਸ਼ਟਰੀ ਤਕਨਾਲੋਜੀ ਕੰਪਨੀ ਹੈ (ਜਿਸਦਾ ਮੁੱਖ ਦਫਤਰ ਰੈੱਡਮੰਡ, ਵਾਸ਼ਿੰਗਟਨ, ਅਮਰੀਕਾ ਵਿੱਚ ਹੈ) ਦੇ Engineering Leader-Microsoft Teams ਇੰਜੀਨੀਅਰ ਮਧੂ ਸੂਦਨ ਵਿਸ਼ੇਸ਼ ਤੌਰ 'ਤੇ ਅਮਰੀਕਾ (USA) ਤੋਂ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਮਿਸਟਰ ਮਧੂ ਸੂਦਨ ਨੂੰ ਜੀ ਆਇਆ ਆਖਿਆ। ਪ੍ਰਿੰਸੀਪਲ ਡਾ. ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਬਾਰੇ ਬੋਲਦਿਆਂ ਕਿਹਾ ਕਿ ਮਿਸਟਰ ਮਧੂ ਸੂਦਨ ਇੱਕ ਜਾਣੇ- ਪਛਾਣੇ ਕੰਪਿਊਟਰ ਵਿਗਿਆਨੀ ਹਨ, ਖਾਸ ਤੌਰ 'ਤੇ ਸਿਧਾਂਤਕ ਕੰਪਿਊਟਰ ਵਿਗਿਆਨ, ਜਿਸ ਵਿੱਚ ਕੰਪਿਊਟੇਸ਼ਨਲ ਜਟਿਲਤਾ ਸਿਧਾਂਤ, ਕੋਡਿੰਗ ਥਿਊਰੀ, ਅਤੇ ਐਲਗੋਰਿਦਮ ਸ਼ਾਮਲ ਹਨ, ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਆਪਣੇ ਕੰਮ ਲਈ ਉਹਨਾਂ ਨੂੰ ਬਹੁਤ ਸਾਰੇ ਪੁਰਸਕਾਰ ਮਿਲੇ ਹਨ, ਜਿਸ ਵਿੱਚ ਗੋਡੇਲ ਇਨਾਮ ਅਤੇ ਨੇਵਾਨਲੀਨਾ ਇਨਾਮ ਸ਼ਾਮਲ ਹਨ ਅਤੇ ਦੁਨੀਆਂ ਦੀਆਂ ਟੌਪ ਯੂਨੀਵਰਸਿਟੀਆਂ ਵਿੱਚ ਬਤੌਰ ਰਿਸੋਰਸ ਪਰਸਨ ਉਹਨਾਂ ਨੇ ਵਿਸ਼ੇਸ਼ ਲੈਕਚਰ ਦਿੱਤੇ ਹਨ। ਮੁੱਖ ਰਿਸੋਰਸ ਪਰਸਨ ਇੰਜੀਨੀਅਰ ਮਧੂ ਸੂਦਨ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ Microsoft ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਉਤਪਾਦਾਂ ਅਤੇ ਸੇਵਾਵਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਵਿਕਸਿਤ ਕੀਤੀ ਹੈ। ਮਾਈਕ੍ਰੋਸਾੱਫਟ ਦੇ ਕੁਝ ਸਭ ਤੋਂ ਮਸ਼ਹੂਰ ਅਤੇ ਵਿਆਪਕ ਤੌਰ 'ਤੇ ਵਰਤੇ ਜਾਣ ਵਾਲੇ ਉਤਪਾਦਾਂ ਵਿੱਚ ਸ਼ਾਮਲ ਹਨ: ਵਿੰਡੋਜ਼ ਓਪਰੇਟਿੰਗ ਸਿਸਟਮ, ਮਾਈਕ੍ਰੋਸਾਫਟ ਆਫਿਸ ਸੂਟ, ਮਾਈਕ੍ਰੋਸਾਫਟ ਅਜ਼ੂਰ, ਮਾਈਕ੍ਰੋਸਾਫਟ ਟੀਮ, ਮਾਈਕ੍ਰੋਸਾਫਟ ਐਜ ਆਦਿ। Microsoft Teams ਇੱਕ ਸਹਿਯੋਗੀ ਪਲੇਟਫਾਰਮ ਹੈ ਜੋ Microsoft ਦੁਆਰਾ ਵਿਕਸਤ ਕੀਤਾ ਗਿਆ ਹੈ, ਇਹ ਇੱਕ ਏਕੀਕ੍ਰਿਤ ਸੰਚਾਰ ਅਤੇ ਸਹਿਯੋਗ ਪਲੇਟਫਾਰਮ ਪ੍ਰਦਾਨ ਕਰਦਾ ਹੈ ਜੋ ਕੰਮ ਵਾਲੀ ਥਾਂ 'ਤੇ ਚੈਟ, ਵੀਡੀਓ ਮੀਟਿੰਗਾਂ, ਫਾਈਲ ਸਟੋਰੇਜ ਅਤੇ ਐਪਲੀਕੇਸ਼ਨ ਏਕੀਕਰਣ ਨੂੰ ਜੋੜਦਾ ਹੈ। ਵਿੰਡੋਜ਼ ਓਪਰੇਟਿੰਗ ਸਿਸਟਮ ਮਾਈਕ੍ਰੋਸਾਫਟ ਦੁਆਰਾ ਵਿਕਸਤ ਅਤੇ ਮਾਰਕੀਟਿੰਗ ਕੀਤੇ ਗ੍ਰਾਫਿਕਲ ਇੰਟਰਫੇਸ ਓਪਰੇਟਿੰਗ ਸਿਸਟਮਾਂ ਦੀ ਇੱਕ ਲੜੀ ਹੈ। ਇਹ ਵਿਸ਼ਵ ਪੱਧਰ 'ਤੇ ਨਿੱਜੀ ਕੰਪਿਊਟਰਾਂ ਲਈ ਸਭ ਤੋਂ ਵੱਧ ਵਰਤੇ ਜਾਣ ਵਾਲੇ ਓਪਰੇਟਿੰਗ ਸਿਸਟਮਾਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਉਹਨਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਦੱਸਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਹੈਲਥਕੇਅਰ, ਵਿੱਤ ਅਤੇ ਆਵਾਜਾਈ ਵਿੱਚ ਫੈਸਲੇ ਲੈਣ ਅਤੇ ਆਟੋਮੈਟਿਕ ਪ੍ਰਕਿਰਿਆਵਾਂ ਨੂੰ ਬਿਹਤਰ ਬਣਾਉਣ ਲਈ ਕੀਤੀ ਜਾ ਰਹੀ ਹੈ। Internet of Things (IoT) ਦੀ ਵਰਤੋਂ ਨਿਰਮਾਣ, ਲੌਜਿਸਟਿਕਸ ਅਤੇ ਖੇਤੀਬਾੜੀ ਵਿੱਚ ਪ੍ਰਕਿਰਿਆਵਾਂ ਦੀ ਨਿਗਰਾਨੀ ਅਤੇ ਨਿਯੰਤਰਣ ਅਤੇ ਸਰੋਤਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਕੀਤੀ ਜਾ ਰਹੀ ਹੈ। ਇਸ ਮੌਕੇ ਸਟੇਜ ਦੀ ਕਾਰਵਾਈ ਪ੍ਰੋ. ਦਮਨਜੀਤ ਕੌਰ ਮੁਖੀ ਕੰਪਿਊਟਰ ਸਾਇੰਸ ਵਿਭਾਗ ਨੇ ਬਾਖ਼ੂਬੀ ਨਿਭਾਈ। ਇਸ ਲੈਕਚਰ ਵਿੱਚ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਮੁੱਖ ਰਿਸੋਰਸ ਪਰਸਨ ਨਾਲ ਸਵਾਲ ਜਵਾਬ ਵੀ ਕੀਤੇ। ਅੰਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ, ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਮੋਨਿਕਾ ਘਾਰੂ ਨੇ ਮਿਸਟਰ ਮਧੂ ਸੂਦਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ।
Friday, 22 March 2024
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਭਗਤ ਸਿੰਘ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਵਸ।
Wednesday, 20 March 2024
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵਰਕਸ਼ਾਪ ਲਗਾਈ।
ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ''ਸਵੀਪ ਗਤੀਵਿਧੀਆਂ'' ਅਧੀਨ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਅਤੇ ਵਿਦਿਆਰਥੀਆ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ। ਵਰਕਸ਼ਾਪ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋ ਨੇ ਕਿਹਾ ਕਿ ਵਿਦਿਆਰਥੀ, ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨ ਤੇ ਆਪਣੀ ਵੋਟ ਜ਼ਰੂਰ ਬਣਵਾਉਣ ਕਿਉਂਕਿ ਭਵਿੱਖ ਵਿਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਵੋਟਾਂ ਦੀ ਪੋਲਿੰਗ ਦੇ ਆਂਕੜਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਮਰਦਾਂ ਦੇ ਮੁਕਾਬਲੇ ਔਰਤਾਂ ਦਾ ਵੋਟ ਪੋਲਿੰਗ ਵੱਧ ਹੈ। ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ। ਸਵੀਪ ਨੋਡਲ ਅਫ਼ਸਰ ਮੈਡਮ ਸੁਨੀਤਾ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਦੱਸਦਿਆਂ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ। ਅੰਤ ਵਿੱਚ ਕਾਲਜ ਦੇ ਸਵੀਪ ਗਤੀਵਿਧੀਆਂ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਧਰਮ ,ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ 18 ਸਾਲ ਤੋਂ ਉੱਪਰ ਹਨ, ਉਹ ਆਪਣੀ ਵੋਟ ਆਨਲਾਈਨ ਵੀ ਬਣਵਾ ਸਕਦੇ ਹਨ । ਉਨ੍ਹਾਂ ਅੰਤ ਵਿੱਚ ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਵੋਟਾਂ ਦੀ ਮਹੱਤਤਾ ਸਬੰਧੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਪਹਿਲਾ ਸਥਾਨ ਬੀ.ਐਸ.ਸੀ. ਦੂਜੇ ਸਮੈਸਟਰ ਦੀ ਵਿਦਿਆਰਥਣ ਚੰਚਲ ਸ਼ਰਮਾ ਨੇ, ਦੂਸਰਾ ਸਥਾਨ ਨਿਹਾਰਿਕਾ ਗਿੱਲ ਨੇ ਅਤੇ ਤੀਸਰਾ ਸਥਾਨ ਬੀ.ਐਸ.ਸੀ. ਛੇਵੇਂ ਸਮੈਸਟਰ ਦੀ ਵਿਦਿਆਰਥਣ ਕੀਰਤੀ ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ , ਮੈਡਮ ਸੁਨੀਤਾ ਸਿੰਘ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਨਮਾਨਿਤ ਵੀ ਕੀਤਾ।
Monday, 18 March 2024
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਲੈਕਚਰ।
ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ ਵਿਸ਼ੇ ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ। ਜਿਸ ਵਿੱਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਕੂਲ ਆਫ਼ ਇਨਫੋਰਮੇਸ਼ਨ ਟੈਕਨੋਲਜੀ ਦੇ ਡਾਇਰੈਕਟਰ ਅਤੇ ਪ੍ਰੋਫ਼ੈਸਰ ਡਾ. ਓ.ਪੀ. ਗੁਪਤਾ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਖ਼ੂਬਸੂਰਤ ਫੁੱਲਾਂ ਦਾ ਗੁਲਦਸਤਾ ਦੇ ਕੇ ਡਾ. ਓ.ਪੀ. ਗੁਪਤਾ ਨੂੰ ਜੀ ਆਇਆ ਆਖਿਆ। ਡਾ. ਓ.ਪੀ. ਗੁਪਤਾ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਿਜ਼ੀਟਲ ਇਲੈਕਟ੍ਰਾਨਿਕ ਸਰਕਟ ਦੋ ਤਰਕ ਪੱਧਰਾਂ ਦੇ ਵੋਲਟੇਜਾਂ ਨਾਲ ਕੰਮ ਕਰਦੇ ਹਨ, ਜਿਵੇਂ ਕਿ ਲੌਜਿਕ ਲੋਅ ਅਤੇ ਲੌਜਿਕ ਹਾਈ। ਲੌਜਿਕ ਲੋਅ ਨਾਲ ਸੰਬੰਧਿਤ ਵੋਲਟੇਜ ਦੀ ਰੇਂਜ ਨੂੰ '0' ਨਾਲ ਦਰਸਾਇਆ ਗਿਆ ਹੈ। ਇਸੇ ਤਰ੍ਹਾਂ, ਲੌਜਿਕ ਹਾਈ ਨਾਲ ਸੰਬੰਧਿਤ ਵੋਲਟੇਜਾਂ ਦੀ ਰੇਂਜ ਨੂੰ '1' ਨਾਲ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਇੱਕ ਵਿਆਪਕ ਖੇਤਰ ਹੈ, ਜੋ ਕਿ ਮਸ਼ੀਨਾਂ ਅਤੇ ਕੰਪਿਊਟਰਾਂ ਨੂੰ ਬਣਾਉਣ ਲਈ ਤਕਨੀਕਾਂ ਦੀ ਵਰਤੋਂ ਨੂੰ ਦਰਸਾਉਂਦੀ ਹੈ, ਜੋ ਮਨੁੱਖੀ ਬੁੱਧੀ ਨਾਲ ਜੁੜੇ ਬੋਧਾਤਮਕ ਕਾਰਜਾਂ ਦੀ ਨਕਲ ਕਰਨ ਦੀ ਸਮਰੱਥਾ ਰੱਖਦੇ ਹਨ, ਜਿਵੇਂ ਕਿ ਬੋਲਣ ਜਾਂ ਲਿਖਤੀ ਭਾਸ਼ਾ ਨੂੰ ਦੇਖਣ, ਸਮਝਣ ਅਤੇ ਜਵਾਬ ਦੇਣ ਦੇ ਯੋਗ ਹੋਣਾ, ਵਿਸ਼ਲੇਸ਼ਣ ਕਰਨਾ, ਡਾਟਾ ਅਤੇ ਹੋਰ ਬਹੁਤ ਕੁਝ। ਮਸ਼ੀਨ ਲਰਨਿੰਗ ਵੀ ਆਰਟੀਫਿਸ਼ਲ ਇੰਟੈਲੀਜੈਂਸ ਦੀ ਇੱਕ ਐਪਲੀਕੇਸ਼ਨ ਹੈ, ਜੋ ਮਸ਼ੀਨਾਂ ਨੂੰ ਡਾਟਾ ਤੋਂ ਗਿਆਨ ਕੱਢਣ ਅਤੇ ਇਸ ਤੋਂ ਖੁਦਮੁਖਤਿਆਰੀ ਨਾਲ ਸਿੱਖਣ ਦੀ ਆਗਿਆ ਦਿੰਦੀ ਹੈ। ਮਸ਼ੀਨ ਲਰਨਿੰਗ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਮਾਰਗ ਹੈ। AI ਦੀ ਇਹ ਉਪ-ਸ਼੍ਰੇਣੀ ਸਵੈਚਲਿਤ ਤੌਰ 'ਤੇ ਸੂਝ-ਬੂਝ ਸਿੱਖਣ ਅਤੇ ਡਾਟਾ ਤੋਂ ਪੈਟਰਨਾਂ ਦੀ ਪਛਾਣ ਕਰਨ ਲਈ ਐਲਗੋਰਿਦਮ ਦੀ ਵਰਤੋਂ ਕਰਦੀ ਹੈ। ਮਸ਼ੀਨ ਲਰਨਿੰਗ ਦਾ ਅਧਿਐਨ ਕਰਨ ਅਤੇ ਪ੍ਰਯੋਗ ਕਰਨ ਦੁਆਰਾ, ਪ੍ਰੋਗਰਾਮਰ ਇਸ ਗੱਲ ਦੀ ਸੀਮਾ ਦੀ ਜਾਂਚ ਕਰਦੇ ਹਨ ਕਿ ਉਹ ਕੰਪਿਊਟਰ ਸਿਸਟਮ ਦੀ ਧਾਰਨਾ, ਬੋਧ ਅਤੇ ਕਿਰਿਆ ਵਿੱਚ ਕਿੰਨਾ ਸੁਧਾਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ
ਡਾਟਾ ਸਾਇੰਸ, ਗਣਿਤ ਅਤੇ ਅੰਕੜੇ, ਵਿਸ਼ੇਸ਼ ਪ੍ਰੋਗਰਾਮਿੰਗ, ਉੱਨਤ ਵਿਸ਼ਲੇਸ਼ਣ, ਆਰਟੀਫਿਸ਼ੀਅਲ ਇੰਟੈਲੀਜੈਂਸ (AI) ਅਤੇ ਮਸ਼ੀਨ ਲਰਨਿੰਗ ਨੂੰ ਕਿਸੇ ਸੰਸਥਾ ਦੇ ਡਾਟਾ ਵਿੱਚ ਛੁਪੀਆਂ ਕਾਰਵਾਈ ਯੋਗ ਸੂਝਾਂ ਨੂੰ ਉਜਾਗਰ ਕਰਨ ਲਈ ਵਿਸ਼ੇਸ਼ ਵਿਸ਼ਾ-ਵਸਤੂ ਮੁਹਾਰਤ ਦੇ ਨਾਲ ਜੋੜਦਾ ਹੈ। ਇਹਨਾਂ ਸੂਝਾਂ ਦੀ ਵਰਤੋਂ ਫੈਸਲੇ ਲੈਣ ਅਤੇ ਰਣਨੀਤਕ ਯੋਜਨਾਬੰਦੀ ਲਈ ਮਾਰਗਦਰਸ਼ਨ ਕਰਨ ਲਈ ਕੀਤੀ ਜਾ ਸਕਦੀ ਹੈ। ਇਸ ਮੌਕੇ ਸਟੇਜ ਦੀ ਕਾਰਵਾਈ ਪ੍ਰੋ. ਦਮਨਜੀਤ ਕੌਰ ਨੇ ਬਾਖ਼ੂਬੀ ਨਿਭਾਈ। ਇਸ ਲੈਕਚਰ ਵਿੱਚ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਮੁੱਖ ਰਿਸੋਰਸ ਪਰਸਨ ਨਾਲ ਸਵਾਲ ਜਵਾਬ ਵੀ ਕੀਤੇ। ਅੰਤ ਵਿੱਚ ਪ੍ਰਿੰਸੀਪਲ ਡਾ. ਢਿੱਲੋ, ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਮੋਨਿਕਾ ਘਾਰੂ ਨੇ ਡਾ. ਓ. ਪੀ. ਗੁਪਤਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ।
Thursday, 14 March 2024
ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਈ ਸਲਾਨਾ ਸਪੋਰਟਸ ਮੀਟ|
Monday, 11 March 2024
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਮਰਸ ਵਿਭਾਗ ਵੱਲੋਂ ਕਰਵਾਏ ਲੇਖ ਮੁਕਾਬਲੇ।
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਮਰਸ ਵਿਭਾਗ ਦੁਆਰਾ ਇੰਮਰਜਿੰਗ ਟਰੇਂਡਸ ਇੰਨ ਕਾਮਰਸ ਵਿਸ਼ੇ ਉੱਪਰ ਲੇਖ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਕਾਮਰਸ ਵਿਭਾਗ ਦੇ 80 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਬੋਲਦਿਆ ਕਿਹਾ ਕਿ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ, ਉੱਥੇ ਹੀ ਉਹਨਾਂ ਨੂੰ ਨਵੇ ਨਵੇ ਵਿਸ਼ਿਆ ਬਾਰੇ ਜਾਣੂ ਹੋਣ ਦੇ ਵੀ ਮੌਕੇ ਮਿਲਦੇ ਹਨ। ਉਹਨਾਂ ਨੇ ਈ-ਭੁਗਤਾਨ ਬਾਰੇ ਬੋਲਦਿਆਂ ਕਿਹਾ ਕਿ ਈ-ਭੁਗਤਾਨ ਦੇ ਨਕਦ ਅਤੇ ਚੈੱਕਾਂ ਨਾਲੋਂ ਮਹੱਤਵਪੂਰਨ ਫਾਇਦੇ ਹਨ। ਭੁਗਤਾਨ ਦੇ ਇੱਕ ਢੰਗ ਵਜੋਂ, ਇਹ ਕਿਤੇ ਜ਼ਿਆਦਾ ਸੁਵਿਧਾਜਨਕ ਅਤੇ ਕੁਸ਼ਲ ਹੈ। ਕਾਰੋਬਾਰਾਂ ਲਈ ਵੀ ਈ-ਭੁਗਤਾਨ, ਨਕਦ ਅਤੇ ਚੈੱਕਾਂ ਨਾਲੋਂ ਬਿਹਤਰ ਹਨ। ਇਹ ਕੁਸ਼ਲਤਾ ਵਧਾਉਣ ਵਿੱਚ ਮਦਦ ਕਰਦੇ ਹਨ ਕਿਉਂਕਿ ਤੁਸੀਂ ਨਕਦੀ ਦੀ ਗਿਣਤੀ ਕਰਨ ਵਿੱਚ, ਨਕਦ ਰਜਿਸਟਰ ਵਿੱਚ ਪੈਸੇ ਨੂੰ ਵੇਚੀਆਂ ਗਈਆਂ ਚੀਜ਼ਾਂ ਨਾਲ ਮਿਲਾ ਕੇ, ਉਸ ਪੈਸੇ ਨੂੰ ਬੈਂਕ ਵਿੱਚ ਲਿਜਾਣ ਜਾਂ ਚੈੱਕਾਂ ਨੂੰ ਨਕਦ ਕਰਨ ਵਿੱਚ ਸਮਾਂ ਅਤੇ ਮਿਹਨਤ ਨੂੰ ਘਟਾਉਂਦੇ ਹੋ। ਇਸ ਤੋਂ ਇਲਾਵਾ, ਇਲੈਕਟ੍ਰਾਨਿਕ ਤਰੀਕੇ ਨਾਲ ਇਕੱਠੇ ਕੀਤੇ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਜਮ੍ਹਾ ਕੀਤੇ ਜਾਣਗੇ, ਜੋ ਕਿ ਵਧੇਰੇ ਸੁਰੱਖਿਅਤ ਹੈ। ਇਹੋ ਜਿਹੇ ਵਿਸਿ਼ਆਂ ਬਾਰੇ ਜਾਣੂ ਹੋਣਾ ਵਿਦਿਆਰਥੀਆ ਲਈ ਬਹੁਤ ਮਹੱਤਵਪੂਰਣ ਹੈ। ਇਸ ਲੇਖ ਮੁਕਾਬਲੇ ਵਿੱਚ ਪਹਿਲਾ ਸਥਾਨ ਅਰੁਣਬੀਰ ਸਿੰਘ, ਦੂਜਾ ਸਥਾਨ ਮੁਸਕਾਨ ਅਤੇ ਲਵਲੀਨ ਕੌਰ ਅਤੇ ਤੀਜਾ ਸਥਾਨ ਰਮਨਦੀਪ ਕੌਰ ਨੇ ਪ੍ਰਾਪਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਵੱਲੋਂ ਤਿੰਨਾਂ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ.ਬਲਜੀਤ ਕੌਰ, ਡਾ. ਸੰਦੀਪ ਕੌਰ ਅਤੇ ਪ੍ਰੋ. ਮਨਮੋਹਨ ਕੁਮਾਰ ਵੀ ਹਾਜ਼ਿਰ ਸਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ (ਡੀ ਜੋਨ) ਵਿੱਚ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ ਦੇ ਡੀ ਜ਼ੋਨ ਮੁਕਾਬਲਿਆਂ ਵਿੱਚ ਆਪਣੀ ਕਲਾ, ...
-
SCIENCE AND SIKHISM The concept of correlation between Science and Sikhism is gaining ground in every nook and cranny of the world as many...
-
English has gone through quite a journey. It started as a West Germanic language that came about through dialects, invasions, and borrowing ...






